ਉੱਤਰ ਪ੍ਰਦੇਸ਼ ਦੇ ਲਖਨਊ ਦੇ ਵਾਸੀ ਰਾਣਾ ਸੰਗਰਾਮ ਸਿੰਘ ਵੱਲੋਂ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਿੱਖ ਪੰਥ ਦੇ ਪੰਜ ਤਖ਼ਤ ਸਾਹਿਬਾਨ ਦੀ ਪੈਦਲ ਯਾਤਰਾ ਆਰੰਭੀ ਗਈ ਹੈ।ਜਿਸ ਦੇ ਤਹਿਤ ਅੱਜ ਉਹ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇ। ਜਿੱਥੇ ਰਾਣਾ ਸੰਗਰਾਮ ਸਿੰਘ ਦਾ ਸੂਚਨਾ ਕੇਂਦਰ ਵਿਖੇ ਸੂਚਨਾ ਅਫ਼ਸਰ ਐਡਵੋਕੇਟ ਹਰਦੇਵ ਸਿੰਘ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ।ਜ਼ਿਕਰਯੋਗ ਹੈ ਕਿ ਰਾਣਾ ਸੰਗਰਾਮ ਸਿੰਘ ਨੇ ਤਖ਼ਤ ਤਖ਼ਤ ਸਾਹਿਬਾਨ ਦੀ ਯਾਤਰਾ ਦੀ ਸ਼ੁਰੂਆਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਤੋਂ ਕੀਤੀ ਸੀ। ਜੋ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ, ਸਾਬੋ ਕੀ ਤਲਵੰਡੀ ਤੋਂ ਹੁੰਦੇ ਹੋਏ ਇੱਥੇ ਪਹੁੰਚੇ ਹਨ। ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਣਾ ਸੰਗ੍ਰਾਮ ਸਿੰਘ ਨੇ ਦੱੱਸਿਆ ਕਿ ੳਹ ਅੱਜ ਪੈਦਲ ਤਖ਼ਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਪਟਨਾ ਸਾਹਿਬ ਲਈ ਰਵਾਨਾ ਹੋਣਗੇ ਅਤੇ ਉਥੋਂ ਹੁੰਦੇ ਹੋਏ ਖ਼ਾਲਸਾ ਪੰਥ ਦੇ ਪੰਜਵੇਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਸ੍ਰੀ ਨੰਦੇੜ ਸਾਹਿਬ ਵਿਖੇ ਯਾਤਰਾ ਦੀ ਸਮਾਪਤੀ ਕਰਨਗੇ। ਇਸ ਮੌਕੇ ਸੀਨੀਅਰ ਅਕਾਲੀ ਆਗੂ ਮਨਜਿੰਦਰ ਸਿੰਘ ਬਰਾੜ ਵੀ ਹਾਜ਼ਰ ਸਨ।