Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਲੋਕ ਮਸਲਿਆਂ ਦਾ ਸਾਹਮਣਾ ਕਰਨ ਦੀ ਥਾਂ ਵਿਧਾਨ ਸਭਾ 'ਚੋਂ ਹੀ ਭੱਜੀ ਕਾਂਗਰਸ- ਆਪ

ਵਿਧਾਨ ਸਭਾ ਰੂਲ ਬੁੱਕ ਦੀਆਂ ਸਪੀਕਰ ਨੇ ਧੱਜੀਆਂ ਉਡਾਈਆਂ- ਅਮਨ ਅਰੋੜਾ

Web Admin

Web Admin

5 Dariya News

ਚੰਡੀਗੜ੍ਹ , 13 Dec 2018

Last updated on: Dec 13, 2018, 00:00 IST

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਦੇ ਅੱਜ ਸ਼ੁਰੂ ਹੋਏ ਸਮਾਗਮ (ਸੈਸ਼ਨ) ਨੂੰ ਤਿੰਨ ਦਿਨਾਂ ਤੋਂ ਕੇਵਲ ਡੇਢ ਦਿਨ ਤੱਕ ਸੀਮਤ ਕਰਨ ਦਾ ਜ਼ੋਰਦਾਰ ਵਿਰੋਧ ਕੀਤਾ ਹੈ।ਵਿਧਾਨ ਸਭਾ ਅੰਦਰ ਹੀ ਜਲਦਬਾਜ਼ੀ ਵਿਚ ਸੱਦੀ ਗਈ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਅਮਨ ਅਰੋੜਾ, ਪ੍ਰਿੰਸੀਪਲ ਬੁੱਧ ਰਾਮ, ਪ੍ਰੋ. ਬਲਜਿੰਦਰ ਕੌਰ, ਕੁਲਤਾਰ ਸਿੰਘ ਸੰਧਵਾਂ, ਅਮਰਜੀਤ ਸਿੰਘ ਸੰਦੋਆ ਅਤੇ ਕੁਲਵੰਤ ਸਿੰਘ ਪੰਡੋਰੀ ਨੇ ਸਰਦ ਰੁੱਤ ਸੈਸ਼ਨ ਦੇ ਨਾਂ 'ਤੇ ਕੈਪਟਨ ਸਰਕਾਰ ਵੱਲੋਂ ਕੋਝਾ ਮਜ਼ਾਕ ਕਰਨ ਦੇ ਦੋਸ਼ ਲਗਾਏ।'ਆਪ' ਵਿਧਾਇਕ ਨੇ ਦੋਸ਼ ਲਗਾਇਆ ਕਿ ਹਰ ਵਾਅਦੇ ਅਤੇ ਫ਼ਰੰਟ 'ਤੇ ਫਲਾਪ ਹੋਈ ਕੈਪਟਨ ਸਰਕਾਰ ਹੁਣ ਲੋਕ ਮਸਲਿਆਂ ਦਾ ਸਾਹਮਣਾ ਕਰਨ ਦੀ ਥਾਂ ਪੰਜਾਬ ਵਿਧਾਨ ਸਭਾ 'ਚ ਵੀ ਭੱਜ ਗਈ ਹੈ, ਪਰੰਤੂ ਇੱਕ ਸੁਚੇਤ ਚੌਕੀਦਾਰ ਵਜੋਂ ਵਿਰੋਧੀ ਧਿਰ ਦੀ ਜ਼ਿੰਮੇਵਾਰੀ ਨਿਭਾਅ ਰਹੀ ਆਮ ਆਦਮੀ ਪਾਰਟੀ ਕੈਪਟਨ ਸਰਕਾਰ ਨੂੰ ਇਸ ਤਰ੍ਹਾਂ ਭਗੌੜੀ ਨਹੀਂ ਹੋਣ ਦੇਵੇਗੀ ਅਤੇ ਲੋਕ ਮੁੱਦਿਆਂ ਨੂੰ ਲੈ ਕੇ ਕਦਮ-ਕਦਮ 'ਤੇ ਘੇਰੇਗੀ।ਅਮਨ ਅਰੋੜਾ ਨੇ ਪੰਜਾਬ ਵਿਧਾਨ ਸਭਾ ਰੂਲ ਬੁੱਕ (ਨਿਯਮਾਵਲੀ) ਦੀ 14-ਏ ਮੱਦ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਇੱਕ ਸਾਲ 'ਚ ਘੱਟੋ ਘੱਟ 40 ਬੈਠਕਾਂ ਲਾਜ਼ਮੀ ਹਨ, ਪਰੰਤੂ ਪਿਛਲੇ ਲੰਮੇ ਸਮੇਂ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਡੇਢ ਦਰਜਨ ਤੋਂ ਵੱਧ ਬੈਠਕਾਂ ਨਹੀਂ ਕੀਤੀਆਂ। ਅਮਨ ਅਰੋੜਾ ਨੇ ਦੋਸ਼ ਲਗਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੇ ਇਸ਼ਾਰੇ 'ਤੇ ਸਪੀਕਰ ਰਾਣਾ ਕੇਪੀ ਸਿੰਘ ਵਿਧਾਨ ਸਭਾ ਦੇ ਨਿਯਮਾਂ-ਕਾਨੂੰਨਾਂ ਦੀਆਂ ਧੱਜੀਆਂ ਉਡਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਧਿਆਨ ਦਿਵਾਊ ਮਤਿਆਂ ਨੂੰ ਬੇਤੁਕੇ ਕਾਰਨਾਂ ਦਾ ਹਵਾਲਾ ਦੇ ਰੱਦੀ ਦੀ ਟੋਕਰੀ 'ਚ ਸੁੱਟ ਦਿੱਤਾ ਜਾਂਦਾ ਹੈ। ਜਦਕਿ ਧਿਆਨ ਦਿਵਾਊ ਨਿਯਮਾਵਲੀ ਨੰਬਰ 66 'ਚ ਇਸ ਤਰ੍ਹਾਂ ਦੇ ਬੇਤੁਕੇ ਅਤੇ ਬੇਬੁਨਿਆਦ ਹਵਾਲਿਆਂ ਦਾ ਕੋਈ ਜ਼ਿਕਰ ਨਹੀਂ ਹੈ।

ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਇਸ ਵਾਰ ਕਰੀਬ 250 ਸਵਾਲ ਲੱਗੇ ਹੋਏ ਸਨ। ਜਿੰਨਾ 'ਚ ਲਗਭਗ ਸਵਾ ਸੋ ਸਵਾਲ 'ਆਪ' ਵਿਧਾਇਕਾਂ ਦੇ ਸਨ ਜਦਕਿ ਅਣਸਟਾਰਡ ਸਵਾਲਾਂ ਦੀ ਗਿਣਤੀ ਅਲੱਗ ਹੈ। ਇਸੇ ਤਰ੍ਹਾਂ 23 ਧਿਆਨ ਦਿਵਾਊ ਮਤੇ ਸਨ। ਇਨ੍ਹਾਂ ਸਵਾਲਾਂ ਅਤੇ ਧਿਆਨ ਦਿਵਾਊ ਮਤਿਆਂ ਰਾਹੀਂ 'ਆਪ' ਵੱਲੋਂ ਕਿਸਾਨੀ, ਖੇਤ-ਮਜ਼ਦੂਰ, ਦਲਿਤਾਂ, ਦਲਿਤ ਸਟੂਡੈਂਟਸ, ਵਪਾਰੀਆਂ-ਕਾਰੋਬਾਰੀਆਂ, ਸੜਕ ਹਾਦਸੇ, ਬੇਰੁਜ਼ਗਾਰੀ, ਨਸ਼ੇ, ਸਿੱਖਿਆ, ਸਿਹਤ ਸੇਵਾਵਾਂ, ਪਾਣੀ, ਵਾਤਾਵਰਨ ਸਮੇਤ ਬਰਗਾੜੀ ਅਤੇ ਕਾਨੂੰਨ ਵਿਵਸਥਾ ਆਦਿ ਦਰਜਨਾਂ ਮੁੱਦਿਆਂ 'ਤੇ ਸਰਕਾਰ ਨੂੰ ਕਟਹਿਰੇ 'ਚ ਖੜ੍ਹਾ ਕਰਨਾ ਸੀ ਪਰੰਤੂ ਸਰਕਾਰ ਸਾਹਮਣਾ ਕਰਨ ਤੋਂ ਭੱਜ ਗਈ।ਪ੍ਰੋ. ਬਲਜਿੰਦਰ ਕੌਰ ਅਤੇ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜੇਕਰ ਸਰਕਾਰ ਪੰਜਾਬ ਅਤੇ ਪੰਜਾਬ ਦੇ ਲੋਕਾਂ ਬਾਰੇ ਸੱਚਮੁੱਚ ਸੁਹਿਰਦ ਹੁੰਦੀ ਤਾਂ ਖੁੱਲ੍ਹੇ ਦਿਲ ਨਾਲ ਹਰ ਭਖਵੇਂ ਮੁੱਦੇ 'ਤੇ ਬਹਿਸ-ਵਿਚਾਰ ਕਰਦੀ ਤਾਂ ਕਿ ਹਰੇਕ ਮਸਲੇ ਦਾ ਠੋਸ ਹੱਲ ਨਿਕਲ ਸਕੇ। ਉਨ੍ਹਾਂ ਕਿਹਾ ਕਿ ਅੱਜ ਦੀ ਬੈਠਕ ਸਿਰਫ਼ 11 ਮਿੰਟਾਂ 'ਚ ਸ਼ਰਧਾਂਜਲੀਆਂ ਨਾਲ ਨਿਪਟਾ ਦਿੱਤਾ, ਜਦਕਿ ਕੈਪਟਨ ਅਮਰਿੰਦਰ ਸਿੰਘ ਖ਼ੁਦ ਦੱਸਦੇ ਹਨ ਕਿ ਇੱਕ ਦਿਨ ਦੇ ਸੈਸ਼ਨ 'ਤੇ ਕਰੀਬ 70 ਲੱਖ ਰੁਪਏ ਦਾ ਖ਼ਰਚ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬਿਹਤਰ ਹੁੰਦਾ ਜੇਕਰ ਅੱਜ ਹੀ 10 ਮਿੰਟ  ਦੇ ਵਕਫ਼ੇ ਉਪਰੰਤ ਅਗਲੀ ਬੈਠਕ ਸ਼ੁਰੂ ਕਰ ਦਿੱਤੀ ਜਾਂਦੀ।ਅਮਰਜੀਤ ਸਿੰਘ ਸੰਦੋਆ ਅਤੇ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਜਦ ਕਾਂਗਰਸੀ ਅਤੇ ਅਕਾਲੀ ਸੱਤਾ ਤੋਂ ਬਾਹਰ ਹੁੰਦੇ ਹਨ ਤਾਂ ਲੰਬੇ ਸੈਸ਼ਨਾਂ ਦੀ ਮੰਗ ਕਰਦੇ ਹਨ ਪਰੰਤੂ ਸੱਤਾ 'ਚ ਆਉਣ ਉਪਰੰਤ ਸੈਸ਼ਨ ਛੋਟਾ ਕਰ ਦਿੰਦੇ ਹਨ।ਉਨ੍ਹਾਂ ਕਿਹਾ ਕਿ ਕੇਰਲ ਅਸੈਂਬਲੀ ਨੇ 2017-18 'ਚ 151 ਬੈਠਕਾਂ ਕੀਤੀਆਂ ਜਦਕਿ ਪੰਜਾਬ 'ਚ ਕੇਵਲ 19 ਬੈਠਕਾਂ ਹੋਈਆਂ ਜਿੰਨਾ 'ਚ 3 ਸ਼ਰਧਾਂਜਲੀਆਂ ਤੱਕ ਸੀਮਤ ਸਨ।

 

Tags: Aman Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD