Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਮਿਸ਼ਨ ਤੰਦਰੁਸਤ ਪੰਜਾਬ : ਸਿਹਤ ਵਿਭਾਗ ਨੇ ਮਠਿਆਈ ਤੇ ਕਰਿਆਨੇ ਦੀਆਂ ਦੁਕਾਨਾਂ ਦੀ ਕੀਤੀ ਚੈਕਿੰਗ-07 ਸੈਂਪਲ ਭਰੇ

Web Admin

Web Admin

5 Dariya News

ਗੁਰਦਾਸਪੁਰ , 14 Dec 2018

Last updated on: Dec 14, 2018, 00:00 IST

ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜ਼ਿਲੇ ਭਰ ਵਿਚ ਮਿਲਾਵਟੀ ਖਾਣਯੋਗ ਪਦਾਰਥਾਂ ਵੇਚਣ ਵਾਲਿਆਂ ਵਿਰੁੱਧ ਲਗਾਤਾਰ ਚੈਕਿੰਗ ਕਾਰਵਾਈ ਕੀਤੀ ਜਾ ਰਹੀ ਹੈ ਤੇ ਸਿਹਤ ਤੇ ਡੇਅਰੀ ਵਿਭਾਗ ਵਲੋਂ ਕਰਿਆਨੇ, ਮਠਿਆਈ ਤੇ ਫਲਾਂ ਆਦਿ ਦੁਕਾਨਾਂ ਦੀ ਚੈੱਕਿੰਗ ਕੀਤੀ ਜਾ ਰਹੀ ਹੈ।ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਦੱਸਿਆ ਕਿ 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਜ਼ਿਲੇ ਅੰਦਰ ਮੁਹਿੰਮ ਵਿੱਢੀ ਗਈ ਹੈ ਤੇ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨਾਂ ਦੱਸਿਆ ਕਿ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਲੋਕਾਂ ਨੂੰ ਖਾਣਯੋਗ ਪਦਾਰਥਾਂ ਦੀ ਸੁਰੱਖਿਆ ਬਾਰੇ ਜਾਗਰੂਕ ਕਰਨਾ ਅਤੇ ਖੁਰਾਕ ਸੁਰੱਖਿਆ ਕਾਨੂੰਨ ਨੂੰ ਖਾਸਕਰਕੇ ਦੁੱਧ ਅਤੇ ਦੁੱਧ ਪਦਾਰਥਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਅਸਰਦਾਰ ਤਰੀਕੇ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨਾਂ ਸਖਤ ਲਫਜਾਂ ਵਿਚ ਕਿਹਾ ਕਿ ਮਿਲਾਵਟਖੋਰਾਂ, ਨਕਲੀ ਦਵਾਈਆਂ ਵੇਚਣ ਵਾਲੇ ਤੇ ਦੁੱਧ ਤੇ ਦੁੱਧ ਪਦਾਰਥ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਅੱਜ ਡਾ. ਅਮਨਦੀਪ ਸਿੰਘ ਜਿਲਾ ਸਿਹਤ ਅਫਸਰ ਦੀ ਟੀਮ ਵਲੋਂ ਦੀਨਾਨਗਰ ਸ਼ਹਿਰ ਵਿਖੇ ਬੱਸ ਅੱਡੇ ਦੇ ਨਜਦੀਕ ਅਗਮ ਸਵੀਟ ਸ਼ਾਪ ਤੇ ਕਰਿਆਨੇ ਦੀਆਂ ਦੁਕਾਨਾਂ ਚੈੱਕ ਕੀਤੀਆਂ ਗਈਆਂ ਤੇ ਮਠਿਆਈਆਂ ਦੇ 07 ਸੈਂਪਲ ਭਰੇ ਗਏ। ਸੈਂਪਲ ਭਰਨ ਉਪਰੰਤ ਸੀਲ ਕਰਕੇ ਵਿਸ਼ਲੇਸ਼ਣ ਕਰਨ ਲਈ ਸਰਕਾਰੀ  ਲੈਬਾਰਟਰੀ ਖਰੜ ਵਿਖੇ ਭੇਜ ਦਿੱਤੇ ਗਏ ਹਨ। ਸੈਂਪਲਾਂ ਦੇ ਨਤੀਜੇ ਆਉਣ ਉਪਰੰਤ ਕਿਸੇ ਵੀ ਤਰ੍ਹਾਂ ਦੀ ਮਿਲਾਵਟਖੋਰੀ ਸਾਬਤ ਹੋਣ ਦੀ ਸੂਰਤ ਵਿੱਚ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD