Saturday, 11 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਕਰਤਾਰਪੁਰ ਸਾਹਿਬ ਲਾਂਘਾ 'ਅਮਨ ਦਾ ਪੁਲ'- ਕੈਪਟਨ ਅਮਰਿੰਦਰ ਸਿੰਘ

ਸਦਨ ਵੱਲੋਂ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਲਾਂਘੇ ਦਾ ਸਵਾਗਤ

Web Admin

Web Admin

5 Dariya News

ਚੰਡੀਗੜ੍ਹ , 14 Dec 2018

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਰੀਆਂ ਰਾਜਸੀ ਪਾਰਟੀਆਂ ਨੂੰ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਸਦਭਾਵਨਾ ਕਾਇਮ ਰੱਖਣ ਵਿੱਚ ਉਸਾਰੂ ਰੋਲ ਅਦਾ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਪਾਕਿਸਤਾਨ ਦੀ ਆਈ.ਐਸ.ਆਈ. ਦੀ ਸ਼ਹਿ ਪ੍ਰਾਪਤ ਅੱਤਵਾਦ ਦੇ ਘਿਨਾਉਣੇ ਇਰਾਦਿਆਂ ਨੂੰ ਨਾਕਾਮ ਕੀਤਾ ਜਾ ਸਕੇ।ਆਈ.ਐਸ.ਆਈ. ਦਾ ਸਮਰਥਨ ਪ੍ਰਾਪਤ ਅੱਤਵਾਦ ਤੋਂ ਪੰਜਾਬ ਦੀ ਰਾਖੀ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਵੀ ਸੂਬੇ ਨੂੰ ਮੁੜ ਅੱਤਵਾਦ ਦੇ ਕਾਲੇ ਦਿਨਾਂ ਵਿੱਚ ਧੱਕਣ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਮੁੱਖ ਮੰਤਰੀ ਇਹ ਵਿਚਾਰ ਡੇਰਾ ਬਾਬਾ ਨਾਨਕ-ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਬਾਰੇ ਮਤੇ 'ਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਜ਼ਾਹਰ ਕਰ ਰਹੇ ਸਨ। ਇਸ ਮਤੇ ਨੂੰ ਸਰਬਸੰਮਤੀ ਨਾਲ ਜ਼ੁਬਾਨੀ ਵੋਟਾਂ ਰਾਹੀਂ ਪਾਸ ਕਰ ਦਿੱਤਾ ਗਿਆ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਲਾਂਘਾ ਖੋਲ੍ਹਣ ਲਈ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਵੱਲੋਂ ਕੀਤੇ ਯਤਨਾਂ ਲਈ ਸਦਨ ਆਪਣੀ ਸ਼ਲਾਘਾ ਦਰਜ ਕਰਦਾ ਹੈ। ਇਸ ਦੇ ਨਾਲ ਹੀ ਭਾਰਤ ਸਰਕਾਰ ਨੂੰ ਪੰਜਾਬੀਆਂ ਦੀ ਚਿਰੋਕਣੀ ਮੰਗ ਦੇ ਮੱਦੇਨਜ਼ਰ ਨਵੰਬਰ, 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਇਸ ਲਾਂਘੇ ਨੂੰ ਸ਼ੁਰੂ ਕਰਨ ਲਈ ਸਾਰੇ ਲੋੜੀਂਦੇ ਕਾਰਜ ਮੁਕੰਮਲ ਕਰਨ ਦੀ ਅਪੀਲ ਕਰਦਿਆਂ ਕਿਸੇ ਵੀ ਢੰਗ ਨਾਲ ਸੂਬੇ ਦੀ ਸ਼ਾਂਤੀ ਭੰਗ ਨਾ ਹੋਣ ਨੂੰ ਵੀ ਯਕੀਨੀ ਬਣਾਉਣ ਲਈ ਆਖਿਆ।ਕੈਪਟਨ ਅਮਰਿੰਦਰ ਸਿੰਘ ਨੇ ਇਸ ਲਾਂਘੇ ਨੂੰ ਭਾਰਤ ਤੇ ਪਾਕਿਸਤਾਨ ਦੇ ਲੋਕਾਂ ਦਰਮਿਆਨ 'ਅਮਨ ਦਾ ਪੁਲ' ਕਰਾਰ ਦਿੱਤਾ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਾਡੇ ਸਾਰਿਆਂ ਲਈ ਖਾਸ ਕਰਕੇ ਸਿੱਖ ਭਾਈਚਾਰੇ ਲਈ ਇਹ ਬਹੁਤ ਯਾਦਗਾਰੀ ਮੌਕਾ ਹੈ ਕਿਉਂ ਜੋ ਮੁਲਕ ਦੇ ਬਟਵਾਰੇ ਤੋਂ ਬਾਅਦ ਸਿੱਖ ਭਾਈਚਾਰਾ ਰੋਜ਼ਾਨਾ ਇਹ ਲਾਂਘਾ ਖੁੱਲ੍ਹ ਜਾਣ ਲਈ ਅਰਦਾਸ ਕਰਦਾ ਸੀ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਅੱਤਵਾਦ ਨੂੰ ਮੁੜ ਪੈਦਾ ਕਰਨ ਲਈ ਪਾਕਿਸਤਾਨੀ ਫੌਜ ਦੇ ਸਥਿਰ ਯਤਨਾਂ ਬਾਰੇ ਉਨ੍ਹਾਂ ਵੱਲੋਂ ਲਏ ਸਪੱਸ਼ਟ ਸਟੈਂਡ ਲਈ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਵੱਖ-ਵੱਖ ਪਾਸਿਆਂ ਤੋਂ ਨੁਕਤਾਚੀਨੀ ਦਾ ਸਾਹਮਣਾ ਕਰਨਾ ਪਿਆ। 

ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ,''ਜਦੋਂ ਸਰਹੱਦੀ ਸੂਬੇ ਨੂੰ ਅਸਥਿਰ ਕਰਨ ਦੇ ਮਕਸਦ ਨਾਲ ਸਰਹੱਦ 'ਤੇ ਸਾਡੇ ਸੈਨਿਕਾਂ ਦੀਆਂ ਹੱਤਿਆਵਾਂ ਹੁੰਦੀਆਂ ਹੋਣ ਤਾਂ ਕੀ ਤੁਸੀਂ ਸੱਚਮੁੱਚ ਸੋਚਦੇ ਹੋ ਕਿ ਪਾਕਿਸਤਾਨੀ ਫੌਜ ਸਾਡੀ ਹਮਦਰਦ ਹੈ?''ਮੁੱਖ ਮੰਤਰੀ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਈ.ਐਸ.ਆਈ. ਦੇ ਹੱਥਠੋਕਿਆਂ ਰਾਹੀਂ ਪੰਜਾਬ ਵਿੱਚ ਅੱਤਵਾਦ ਮੁੜ ਪੈਦਾ ਕਰਨ ਦੇ ਲੁਕਵੇਂ ਮਨਰੋਥ ਤੋਂ ਚੌਕਸ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਦੀ ਮਿਸਾਲ ਵੱਖ-ਵੱਖ ਅੱਤਵਾਦੀ ਗ੍ਰੋਹਾਂ 'ਤੇ ਕਾਰਵਾਈ ਕਰਕੇ ਗ੍ਰਿਫਤਾਰੀਆਂ ਕਰਨ ਤੋਂ ਇਲਾਵਾ ਗੋਲੀ-ਸਿੱਕਾ ਅਤੇ ਨਸ਼ੀਲੇ ਪਦਾਰਥਾਂ ਦੀਆਂ ਵੱਡੀਆਂ ਖੇਪਾਂ ਬਰਾਮਦ ਕਰਨ ਤੋਂ ਮਿਲਦੀ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਰਾਵੀ ਦਰਿਆ ਵਿੱਚ ਹੜ੍ਹ ਆਉਣ ਨਾਲ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਨੁਕਸਾਨ ਪਹੁੰਚਿਆ ਸੀ ਤਾਂ ਉਸ ਤੋਂ ਬਾਅਦ ਉਨ੍ਹਾਂ ਦੇ ਦਾਦਾ ਜੀ ਮਹਾਰਾਜਾ ਭੁਪਿੰਦਰ ਸਿੰਘ ਨੇ ਸਾਲ 1920-1929 ਤੱਕ ਇਸ ਗੁਰਦੁਆਰਾ ਸਾਹਿਬ ਦੀ ਕਾਰ ਸੇਵਾ ਕਰਵਾਈ ਸੀ। ਇਸੇ ਤਰ੍ਹਾਂ ਉਨ੍ਹਾਂ ਦੇ ਦਾਦਾ ਜੀ ਨੇ ਗੁਰੂ ਘਰ ਪ੍ਰਤੀ ਸ਼ਰਧਾ ਤੇ ਸਤਿਕਾਰ ਦੀ ਪਰਿਵਾਰਕ ਵਿਰਾਸਤ ਨੂੰ ਅੱਗੇ ਤੋਰਦਿਆਂ ਇਤਿਹਾਸਕ ਗੁਰਦੁਆਰਾ ਪੰਜਾ ਸਾਹਿਬ ਅਤੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੀ ਸੇਵਾ ਕੀਤੀ। ਇਸੇ ਰਵਾਇਤ ਹੋਰ ਅੱਗੇ ਲਿਜਾਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਭਾਗਾਂ ਵਾਲੇ ਹਨ ਕਿ ਇਸ ਜੀਵਨ ਦੌਰਾਨ ਉਨ੍ਹਾਂ ਨੂੰ ਇਸ ਪਵਿੱਤਰ ਕਾਰਜ ਦਾ ਹਿੱਸਾ ਬਣਨ ਦਾ ਸੁਭਾਗ ਹਾਸਲ ਹੋਇਆ ਹੈ।ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਣ ਮੌਕੇ ਕੀਤੇ ਐਲਾਨ ਨੂੰ ਮੁੜ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਪਹਿਲੇ ਜਥੇ ਵਿੱਚ ਸ਼ਾਮਲ ਹੋਣਗੇ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਲਗਪਗ 18 ਵਰ੍ਹੇ ਬਿਤਾਏ ਹਨ।ਇਸ ਵਿਚਾਰ-ਚਰਚਾ ਵਿੱਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਅਕਾਲੀ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ, ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ ਤੇ ਹਰਮਿੰਦਰ ਸਿੰਘ ਗਿੱਲ, ਆਮ ਆਦਮੀ ਪਾਰਟੀ ਦੇ ਵਿਧਾਇਕ ਕੰਵਰ ਸੰਧੂ, ਕੁਲਤਾਰ ਸਿੰਘ ਸੰਧਵਾਂ ਅਤੇ ਭਾਜਪਾ ਵਿਧਾਇਕ ਸੋਮ ਪ੍ਰਕਾਸ਼ ਨੇ ਵੀ ਮਤੇ ਦਾ ਸਮਰਥਨ ਕੀਤਾ।

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD