Monday, 27 May 2024

 

 

ਖ਼ਾਸ ਖਬਰਾਂ ਲੁਧਿਆਣਾ ਵਿੱਚ ਰਾਜਾ ਵੜਿੰਗ ਦੇ ਸਮਰਥਨ ਵਿੱਚ ਭਾਰੀ ਭੀੜ ਪਹੁੰਚੀ; ਮੋਦੀ ਦੀਆਂ ਆਰਥਿਕ ਨੀਤੀਆਂ ਦੀ ਆਲੋਚਨਾ ਕੀਤੀ ਅਮਿਤ ਸ਼ਾਹ ਬਿੱਟੂ ਦੀ ਜ਼ਮਾਨਤ ਬਚਾਉਣ 'ਚ ਮਦਦ ਨਹੀਂ ਕਰ ਸਕਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸਨੌਰ ਹਲਕੇ ਦੀਆਂ ਇੱਕ ਹਜ਼ਾਰ ਤੋਂ ਵੱਧ ਔਰਤਾਂ ਪਰਿਵਾਰਾਂ ਸਮੇਤ ਭਾਜਪਾ ਵਿੱਚ ਸ਼ਾਮਲ ਸੰਗਰੂਰ ਹਲਕੇ ਦਾ ਹਰ ਮੁੱਦਾ ਪਾਰਲੀਮੈਂਟ ਵਿੱਚ ਉਠਾਵਾਂਗਾ ਤੇ ਨਵੇਂ ਪ੍ਰਾਜੈਕਟ ਲੈ ਕੇ ਆਵਾਂਗੇ : ਮੀਤ ਹੇਅਰ ਹਲਕੇ ਦੇ ਪਿੰਡਾਂ ਵਿਚ ਭਾਜਪਾ ਉਮੀਦਵਾਰਾਂ ਦਾ ਹੋ ਰਿਹੈ ਸਵਾਗਤ ਪੰਜਾਬ ਸਰਕਾਰ ਨੇ ਨਹੀਂ ਦਿੱਤਾ ਕੇਂਦਰੀ ਫੰਡਾਂ ਦਾ ਹਿਸਾਬ - ਡਾ ਸੁਭਾਸ਼ ਸ਼ਰਮਾ ਸਮੁੱਚਾ ਲੋਕਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਮੋਦੀ ਦੀ ਸੋਚ ਤੇ ਦੇਵੇਗਾ ਪਹਿਰਾ: ਡਾ ਸੁਭਾਸ਼ ਸ਼ਰਮਾ ਪ੍ਰਧਾਨ ਮੰਤਰੀ ਮੋਦੀ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਾਸੀਆਂ ਵਿਚਾਲੇ ਸੇਤੂ ਦਾ ਕੰਮ ਕਰਾਂਗਾ : ਡਾ ਸੁਭਾਸ਼ ਸ਼ਰਮਾ ਪੰਜਾਬੀਆਂ ਨੇ ਇਸ ਦੇਸ਼ ਲਈ ਕੁਰਬਾਨੀਆਂ ਦਿੱਤੀਆਂ, ਇਸ ਵਾਰ 1 ਜੂਨ ਨੂੰ ਹਰ ਪੰਜਾਬੀ ਇੱਕ ਵਾਰ ਫਿਰ ਦੇਸ਼ ਨੂੰ ਬਚਾਉਣ ਵਿੱਚ ਯੋਗਦਾਨ ਪਾਵੇਗਾ-ਕੇਜਰੀਵਾਲ ਕੇਂਦਰ ਦੀ ਕਾਂਗਰਸ ਸਰਕਾਰ ਨਾਲ ਅੰਮ੍ਰਿਤਸਰ ਦਾ ਵਪਾਰ ਵਧੇਗਾ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੁੱਦਿਆਂ: ਦਰਿਆਈ ਪਾਣੀ, ਚੰਡੀਗੜ੍ਹ, ਐਮਐਸਪੀ ਅਤੇ ਬੰਦੀ ਸਿੰਘਾਂ ਬਾਰੇ ਕੌਮੀ ਪਾਰਟੀਆਂ ਦੇ ਸਟੈਂਡ ਦੀ ਮੰਗ ਕੀਤੀ ਪਿੰਡ ਆਕੜੀ ਦੇ ਕਈ ਕਿਸਾਨ ਪਰਿਵਾਰਾਂ ਸਮੇਤ ਭਾਜਪਾ ਵਿੱਚ ਸ਼ਾਮਲ ਸਰਵਜੀਤ ਕੌਰ ਮਾਣੂੰਕੇ ਗਿੱਦੜਵਿੰਡੀ 'ਚ ਅਕਾਲੀਆਂ ਤੇ ਕਾਂਗਰਸੀਆਂ ਦੀਆਂ ਜੜ੍ਹਾਂ ਹਿਲਾਈਆਂ ਬਠਿੰਡਾ ਵਿਚ ਗਰਜੇ ਅਰਵਿੰਦ ਕੇਜਰੀਵਾਲ- “ਇਕ ਪਰਿਵਾਰ ਦੇ ਰਾਜੇ ਨੂੰ ਹੁਣ ਖ਼ਤਮ ਕਰਨਾ ਹੋਵੇਗਾ” ਸੁਖਬੀਰ ਬਾਦਲ ਫ਼ਿਰੋਜ਼ਪੁਰ ਤੋਂ ਭੱਜਿਆ, ਹੁਣ ਬਠਿੰਡੇ ਤੋਂ ਵੀ ਮਾਂਝਿਆ ਜਾਣਾ ਏ- ਭਗਵੰਤ ਮਾਨ ਪੰਜਾਬ ਦਾ ਕਿਸਾਨ ਪੂਰੇ ਦੇਸ਼ ਦਾ ਪੇਟ ਪਾਲਦਾ ਹੈ, ਪਰ ਉਸ ਨੂੰ ਬਣਦਾ ਮਾਣ-ਸਨਮਾਨ ਨਹੀਂ ਮਿਲਦਾ: ਵਿਜੇ ਇੰਦਰ ਸਿੰਗਲਾ ਕੇਂਦਰ ਦੇ ਸਹਿਯੋਗ ਨਾਲ ਜਲਦੀ ਹੀ ਘੱਗਰ ਦੀ ਸਮੱਸਿਆ ਦਾ ਹੋਵੇਗਾ ਸਥਾਈ ਹੱਲ : ਪ੍ਰਨੀਤ ਕੌਰ ਦੇਸ਼ ਅੱਗੇ ਵੱਧ ਰਿਹਾ ਹੈ ਤੇ ਪੰਜਾਬ ਪੀਛੇ ਜਾ ਰਿਹਾ ਹੈ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਜਨਸਭਾਵਾਂ ਕਰਕੇ ਲਾਲਜੀਤ ਭੁੱਲਰ ਲਈ ਮੰਗੇ ਵੋਟ ਜਦੋਂ ਤੱਕ ਕੇਜਰੀਵਾਲ ਜਿੰਦਾ ਹੈ, ਕਿਸੇ ਵਿਚ ਹਿੰਮਤ ਨਹੀਂ ਹੈ ਕਿ ਤੁਹਾਡੇ ਰਾਖਵਾਂਕਰਨ ਨੂੰ ਖਤਮ ਕਰ ਸਕੇ- ਅਰਵਿੰਦ ਕੇਜਰੀਵਾਲ ਭਾਜਪਾ ਅੱਜ ਮੁੱਦਿਆਂ 'ਤੇ ਗੱਲ ਕਿਉਂ ਨਹੀਂ ਕਰ ਰਹੀ : ਸੁਪ੍ਰੀਆ ਸ੍ਰੀਨਾਤੇ

 

ਨਦੀਨਨਾਸ਼ਕਾਂ ਦੇ ਛਿੜਕਾਅ ਕਰਨ ਸਮੇਂ ਨੋਜ਼ਲ ਦੀ ਉਚਾਈ ਫਸਲ ਤੋਂ ਤਕਰੀਬਨ 1.5 (ਡੇਢ ਫੁੱਟ) ਦੀ ਉਚਾਈ ਤੇ ਰੱਖੋ : ਡਾ. ਅਮਰੀਕ ਸਿੰਘ

ਕਣਕ ਦੀ ਫਸਲ ਤੋਂ ਵਧੇਰੇ ਪੇਦਾਵਾਰ ਲਈ ਰਸਾਇਣਕ ਖਾਦਾਂ ਦੀ ਸੰਤੁਲਿਤ ਵਰਤੋਂ ਕਰੋ

Web Admin

Web Admin

5 Dariya News

ਪਠਾਨਕੋਟ , 15 Dec 2018

ਕਣਕ ਦੀ ਫਸਲ ਵਿਚੋਂ ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕਾਂ ਦਾ ਛਿੜਕਾਅ ਕਰਨ ਲਈ ਹਮੇਸ਼ਾਂ ਫਲੈਟ ਫੈਨ ਜਾਂ ਫਲੱਡ ਜੈਟ (ਕੱਟ ਵਾਲੀ) ਨੋਜ਼ਲ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਛਿੜਕਾਅ ਕਰਦੇ ਸਮੇਂ ਕਾਹਲੀ ਨਹੀਂ ਕਰਨੀ ਚਾਹੀਦੀ। ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਬਲਾਕ ਪਠਾਨਕੋਟ ਦੇ ਪਿੰਡ ਡੇਹਰੀਵਾਲ ਵਿਖੇ ਕਿਸਾਨਾਂ ਨੂੰ ਨਦੀਨਨਾਸ਼ਕਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਕਹੇ। ਇਸ ਮੌਕੇ ਲਵ ਕੁਮਾਰ ਬਲਾਕ ਟੈਕਨਾਲੋਜੀ ਪ੍ਰਬੰਧਕ,ਜੀਵਨ ਕੁਮਾਰ,ਰਘਬੀਰ ਸਿੰਘ ਅਰਮਾਨ ਸਹਾਇਕ ਤਕਨੀਕੀ ਪ੍ਰਬੰਧਕ ਸਮੇਤ ਹੋਰ ਕਿਸਾਨ ਹਾਜ਼ਰ ਸਨ। ਇਸ ਮੌਕੇ ਕਿਸਾਨਾਂ ਨੂੰ ਨਦੀਨਾਸ਼ਕ ਸੁਰੱਖਿਅਤ ਕਿਟਾਂ ਵੰਡੀਆਂ ਗਈਆਂ ਅਤੇ ਛਿੜਕਾਅ ਤਕਨੀਕਾਂ ਨੂੰ ਪ੍ਰਦਰਸ਼ਤ ਕੀਤਾ ਗਿਆ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਦਾ ਤਰੀਕਾ,ਸਮਾਂ ਅਤੇ ਮਾਤਰਾ ਦਾ ਸਹੀ ਹੋਣਾ ਬਹੁਤ ਜ਼ਰੂਰੀ ਹੈ।ਉਨਾਂ ਕਿਹਾ ਕਿ ਛਿੜਕਾਅ ਸਾਫ ਮੌਸਮ ਵਿੱਚ ਅਤੇ ਇਕਸਾਰ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਛਿੜਕਾਅ ਕਰਨ ਸਮੇਂ ਨੋਜ਼ਲ ਦੀ ਉਚਾਈ ਫਸਲ ਤੋਂ ਤਕਰੀਬਨ 1.5 (ਡੇਢ ਫੁੱਟ) ਦੀ ਉਚਾਈ ਤੇ ਰੱਖੋ ਅਤੇ ਨੋਜ਼ਲ ਦਾ ਕੱਟ ਜ਼ਮੀਨ ਵੱਲ ਨੂੰ ਕਰਕੇ ਛਿੜਕਾਅ ਸਿੱਧੀਆਂ ਪੱਟੀਆਂ ਵਿੱਚ ਆਰਾਮ ਨਾਲ ਇਕਸਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ  ਛਿੜਕਾਅ ਕਰਦੇ ਸਮੇਂ ਨੋਜ਼ਲ ਨੂੰ ਇਧਰ ਉਧਰ ਨਾਂ ਘੁਮਾਉ । ਉਨ੍ਹਾਂ ਕਿਹਾ ਕਿ ਜੇਕਰ ਖੇਤ ਵਿੱਚ ਸਲਫੋਸਲਫੂਰਾਨ ਨਾਮਕ ਨਦੀਨ ਨਾਸ਼ਕ ਦੀ ਵਰਤੋਂ ਕੀਤੀ ਹੋਵੇ ਤਾਂ ਸਾਉਣੀ ਸਮੇਂ ਉਨਾਂ ਖੇਤਾਂ ਵਿੱਚ ਚਰ੍ਹੀ ਜਾਂ ਮੱਕੀ ਦੀ ਕਾਸ਼ਤ ਨਾਂ ਕਰੋ। ਉਨ੍ਹਾਂ ਕਿਹਾ ਕਿ ਔਕਾਰਡਪਲੱਸ ਨਦੀਨਨਾਸ਼ਕ ਨੂੰ ਕਣਕ ਦੀ ਕਿਸਮ ਪੀ. ਬੀ. ਡਬਲਯੂ. 550 ਅਤੇ ਉੱਨਤ ਪੀ. ਬੀ. ਡਬਲਯੂ.  550 ਉੱਪਰ ਨਹੀਂ ਵਰਤਣੀ ਚਾਹੀਦੀ। ਉਨ੍ਹਾਂ ਕਿਹਾ ਕਿ ਕਦੇ ਵੀ ਕਿਸੇ ਦੇ ਕਹੇ ਤੇ ਨਦੀਨਨਾਸ਼ਕਾਂ ਦੇ ਮਿਸ਼ਰਣ ਦੀ ਵਰਤੋਂ ਨਾਂ ਕਰੋ। 

ਉਨ੍ਹਾਂ ਕਿਹਾ ਕਿ ਜਿੰਨਾਂ ਖੇਤਾਂ ਵਿੱਚ ਬਟਨ ਬੂਟੀ ਨਾਮਕ ਨਦੀਨ ਹੋਵੇ ਤਾਂ 20 ਗ੍ਰਾਮ ਕਾਰਫੈਨਟਰਾਜੋਨ-ਈਥਾਈਲ 40 ਡੀ ਐਫ(ਅਫਿਨਟੀ/ਏਮ) ਪ੍ਰਤੀ ਏਕੜ ਦੇ ਹਿਸਾਬ ਨਾਲ 100 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ। ਉਨ੍ਹਾਂ ਕਿਹਾ ਕਿ ਜੇਕਰ ਚੌੜੇ ਪੱਤਿਆਂ ਵਾਲੇ ਨਦੀਨ ਖਾਸ ਕਰਕੇ ਮਕੋਹ,ਕੰਡਿਆਲੀ ਪਾਲਕ,ਰਿਵਾੜੀ/ਰਾਰੀ,ਹਿਰਨ ਖੁਰੀ ਹੋਵੇ ਤਾਂ ਲਾਂਫਿਡਾ 50 ਡੀ ਐਫ (ਮੈਟਸਲਫੂਰਾਨ+ਕਾਰਫੈਨਟਰਾਜ਼ੋਨ) ਪ੍ਰਤੀ ਏਕੜ ਬਿਜਾਈ ਤੋਂ 25-30 ਦਿਨਾਂ ਵਿੱਚ 200 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਜੇਕਰ ਖੇਤ ਵਿੱਚ ਚੌੜੇ ਪੱਤੀ ਅਤੇ ਘਾਹ ਪੱਤੀ ਵਾਲੇ ਨਦੀਨ ਹੋਣ ਤਾਂ 160 ਗ੍ਰਾਮ ਮਿਜੋਸਲਫੂਰਾਨ +ਆਇਉਡੋਸਲਫੂਰਾਨ 3.6 ਡਬਲਯੂ ਡੀ ਜੀ(ਅਟਲਾਂਟਿਸ) ਜਾਂ 16 ਗ੍ਰਾਮ ਸਲਫੋਸਲਫੂਰਾਨ +ਮੈਟਸਲਫੂਰਾਨ 75 ਡਬਲਯੂ ਜੀ(ਟੋਟਲ) ਜਾਂ ਫਿਨੌਕਸਾਪ੍ਰੋਪ+ਮੈਟਰੀਬਿਊਜ਼ਿਨ 22 ਈ ਸੀ(ਅੋਕਾਰਡ ਪਲੱਸ) 500 ਮਿਲੀ ਲਿਟਰ ਜਾਂ 200 ਗ੍ਰਾਮ ਸ਼ਗਨ 21-11(ਕਲੋਡਿਨੋਫਾਪ + ਮੈਟਰੀਬਿਊਜਿਨ )ਪ੍ਰਤੀ ਏਕੜ ਨੂੰ ਬਿਜਾਈ ਤੋਂ 30-35 ਦਿਨਾਂ ਅੰਦਰ 150 ਲਿਟਰ ਪਾਣੀ ਵਿੱਚ ਘੋਲ ਕੇ ਇਕਸਾਰ ਛਿੜਕਾਅ ਕਰਨਾ ਚਾਹੀਦਾ ਹੈ। ਉਨ੍ਹਾਂ ਕਹਾ ਕਿ ਕਣਕ ਦੀ ਫਸਲ ਨੂੰ ਬਿਮਾਰੀਆਂ ਅਤੇ ਕੀੜਿਆ ਤੋਂ ਬਚਾਉਣ ਲਈ ਯੂਰੀਆ ਖਾਦ ਦੀ ਵਰਤੋਂ ਸਿਫਾਰਸ਼ਾਂ ਅਨੁਸਾਰ ਹੀ ਕਰਨੀ ਚਾਹੀਦੀ ਹੈ ਕਿਉਂ ਕਿ ਸਿਫਾਰਸ਼ਾਂ ਤੋਂ ਵਧੇਰੇ ਯੂਰੀਆ ਵਰਤਣ ਨਾਲ ਫਸਲ ਜਲਦੀ ਡਿਗਦੀ ਹੈ ਅਤੇ ਬਿਮਾਰੀਆਂ ਅਤੇ ਕੀੜੇ ਵੀ ਜ਼ਿਆਦਾ ਨੁਕਸਾਨ ਕਰਦੇ ਹਨ।

 

Tags: Agriculture

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD