Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜੇ ਮੋਦੀ ਸਰਕਾਰ ਰਾਫੇਲ ਸੌਦੇ ਵਿਚ ਪਾਕ ਸਾਫ, ਤਾਂ ਫਿਰ ਜੇ.ਪੀ.ਸੀ. ਜਾਂਚ ਤੋਂ ਇਨਕਾਰ ਕਿਉਂ ਸੁਨੀਲ ਜਾਖੜ

ਕਿਹਾ, ਮੋਦੀ ਸਰਕਾਰ ਨੇ ਅਦਾਲਤ ਕੋਲ ਵੀ ਝੂਠੇ ਤੱਥ ਪੇਸ਼ ਕੀਤੇ, ਕਾਂਗਰਸ ਪਾਰਟੀ ਜੇ.ਪੀ.ਸੀ. ਜਾਂਚ ਦੀ ਮੰਗ ਤੇ ਦਿ੍ਰੜ

Web Admin

Web Admin

5 Dariya News

ਨਵੀਂ ਦਿੱਲੀ , 15 Dec 2018

Last updated on: Dec 15, 2018, 00:00 IST

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਆਖਿਆ ਹੈ ਕਿ ਜੇਕਰ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਰਾਫੇਲ ਸੌਦੇ ਵਿਚ ਆਪਣੇ ਆਪ ਨੂੰ ਪਾਕ ਸਾਫ ਸਮਝਦੀ ਹੈ ਤਾਂ ਫਿਰ ਇਸ ਮਾਮਲੇ ਦੀ ਸੰਯੁਕਤ ਪਾਰਲੀਮਾਨੀ ਕਮੇਟੀ ਤੋਂ ਜਾਂਚ ਕਰਵਾਉਣ ਤੋਂ ਕਿਉਂ ਭੱਜ ਰਹੀ ਹੈ। ਅੱਜ ਇੱਥੋਂ ਜਾਰੀ ਬਿਆਨ ਵਿਚ ਜਾਖੜ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਨਾਲ ਜੁੜੇ ਸੰਵੇਦਨਸ਼ੀਲ ਮਸਲੇ ਦੀ ਜਾਂਚ ਲਈ ਸੰਯਕਤ ਪਾਰਲੀਮਾਨੀ ਕਮੇਟੀ ਦੀ ਜਾਂਚ ਹੀ ਸਭ ਤੋਂ ਬਿਹਤਰ ਵਿਕਲਪ ਹੈ। ਉਨਾਂ ਨੇ ਕਿਹਾ ਕਿ ਮਾਣਯੋਗ ਸਰਵਉਚ ਅਦਾਲਤ ਦੇ ਫੈਸਲੇ ਦੀ ਭਾਜਪਾ ਗਲਤ ਵਿਆਖਿਆ ਕਰ ਰਹੀ ਹੈ। ਉਨਾਂ ਨੇ ਕਿਹਾ ਕਿ ਅਦਾਲਤੀ ਫੈਸਲੇ ਵਿਚ ਅਜਿਹਾ ਬਿਲਕੁੱਲ ਨਹੀਂ ਕਿਹਾ ਗਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਨਹੀਂ ਹੋ ਸਕਦੀ ਬਲਕਿ ਅਦਾਲਤ ਨੇ ਤਾਂ ਮੰਨਿਆ ਹੈ ਕਿ ਕੁਝ ਵਿਸ਼ੇ ਅਦਾਲਤੀ ਨਜਰਸਾਨੀ ਤੋਂ ਅੱਗੇ ਦੇ ਹਨ। ਉਨਾਂ ਕਿਹਾ ਕਿ ਅਦਾਲਤ ਨੇ ਵੀ ਮੰਨਿਆ ਹੈ ਕਿ ਕੁਝ ਸਵਾਲਾਂ ਦੀ ਸਮੀਖਿਆ ਉਸਦੇ ਨਿਆਂਇਕ ਦਾਇਰੇ ਵਿਚ ਨਹੀਂ ਆਉਂਦੀ ਹੈ ਅਤੇ ਉਸਦੀਆਂ ਕੁਝ ਸੀਮਾਵਾਂ ਹਨ। ਜਾਖੜ ਨੇ ਕਿਹਾ ਕਿ ਮੋਦੀ ਸਰਕਾਰ ਨੇ ਅਦਾਲਤ ਕੋਲ ਵੀ ਝੂਠੇ ਤੱਥ ਪੇਸ਼ ਕੀਤੇ ਹਨ। ਉਨਾਂ ਕਿਹਾ ਕਿ ਅਦਾਲਤ ਨੂੰ ਮੋਦੀ ਸਰਕਾਰ ਵੱਲੋਂ ਮਨਘੜਤ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜਹਾਜਾਂ ਦੀ ਕੀਮਤ ਆਦਿ ਸਬੰਧੀ ਜਾਣਕਾਰੀ ਕੈਗ ਨੂੰ ਦਿੱਤੀ ਗਈ ਸੀ ਜਿਸ ਨੂੰ ਪਾਰਲੀਆਮੈਂਟ ਦੀ ਪਬਲਿਕ ਅਕਾਉਂਟਸ ਕਮੇਟੀ ਪੀ.ਏ.ਸੀ. ਵੱਲੋਂ ਵੀ ਵਾਚਿਆ ਗਿਆ ਹੈ। ਉਨਾਂ ਕਿਹਾ ਕਿ ਪੀ.ਏ.ਸੀ. ਦੇ ਚੇਅਰਮੈਨ ਤਾਂ ਕਾਂਗਰਸ ਪਾਰਟੀ ਦੇ ਲੋਕ ਸਭਾ ਵਿਚ ਆਗੂ ਮਲਿਕਾਅਰਜੁਨ ਖੜਗੇ ਹਨ ਅਤੇ ਉਨਾਂ ਦੀ ਕਮੇਟੀ ਕੋਲ ਅਜਿਹੀ ਕੋਈ ਵੀ ਕੈਗ  ਦੀ ਰਿਪੋਟ ਨਹੀਂ ਆਈ ਹੈ। ਜਿਸ ਤੋਂ ਸੱਪਸਟ ਹੁੰਦਾ ਹੈ ਕਿ ਮੋਦੀ ਸਰਕਾਰ ਨਾ ਕੇਵਲ ਪੂਰੇ ਦੇਸ਼ ਨੂੰ ਇਸ ਮੁੱਦੇ ਤੇ ਹਨੇਰੇ ਵਿਚ ਰੱਖ ਰਹੀ ਹੈ ਸਗੋਂ ਇਸਨੇ ਮਾਣਯੋਗ ਅਦਾਲਤ ਨੂੰ ਵੀ ਗੁੰਮਰਾਹਕੁੰਨ ਜਾਣਕਾਰੀਆਂ ਪੇਸ਼ ਕੀਤੀਆਂ ਹਨ। 

ਲੋਕ ਸਭਾ ਮੈਂਬਰ ਨੇ ਕਿਹਾ ਕਿ ਇਸ ਸਾਰੇ ਮਾਮਲੇ ਵਿਚ ਸਰਕਾਰ ਨੇ ਪਾਰਦਰਸਤਾਂ ਨਹੀਂ ਵਰਤੀ ਹੈ ਅਤੇ ਬੜੇ ਹੀ ਨਾਟਕੀ ਢੰਗ ਨਾਲ ਸਰਕਾਰੀ ਕੰਪਨੀ ਹਿੰਦੁਸਤਾਨ ਐਰੋਨੋਟਿਕਸ ਲਿਮਟਿਡ ਨੂੰ ਵੱਖ ਕਰਕੇ ਇਕ ਨਵੀਂ ਬਣੀ ਕੰਪਨੀ ਨੂੰ ਸ਼ਾਮਿਲ ਕਰ ਲਿਆ ਗਿਆ ਜਿਸ ਨੂੰ ਰੱਖਿਆ ਸਮਾਨ ਬਣਾਉਣ ਦਾ ਕੋਈ ਤਜਰਬਾ ਵੀ ਨਹੀਂ ਹੈ ਜਦਕਿ  ਐਚ.ਏ.ਐਲ. ਕੋਲ ਰੱਖਿਆ ਉਤਪਾਦਾਂ ਦੇ ਨਿਰਮਾਣ ਦਾ ਵੱਡਾ ਤਜਰਬਾ ਹੈ। ਜਾਖੜ ਨੇ ਕਿਹਾ ਕਿ ਪਹਿਲਾਂ ਯੁ.ਪੀ.ਏ. ਸਰਕਾਰ ਨੇ 126 ਰਾਫੇਲ ਖਰੀਦਣ ਦਾ ਸੌਦਾ ਕੀਤਾ ਸੀ ਜਿਸ ਵਿਚ 18 ਜਹਾਜ ਤਿਆਰ ਹੋ ਕੇ ਮਿਲਣੇ ਸਨ ਜਦ ਕਿ ਬਾਕੀ 108 ਐਚ.ਏ.ਐਲ. ਨੇ ਬਣਾਉਣੇ ਸਨ ਪਰ ਮੋਦੀ ਸਰਕਾਰ ਨੇ 2015 ਚ ਇਹ ਸੌਦਾ ਰੱਦ ਕਰਕੇ 36 ਜਹਾਜਾਂ ਦਾ ਨਵਾਂ ਸੌਦਾ ਕਰ ਲਿਆ। ਉਨਾਂ ਕਿਹਾ ਕਿ ਨਵੇਂ ਸੌਦੇ ਦੇ ਦੋ ਦਿਨ ਪਹਿਲਾਂ ਤੱਕ ਤਾਂ ਭਾਰਤ ਸਰਕਾਰ ਦੇ ਅਧਿਕਾਰੀ ਕਹਿ ਰਹੇ ਸਨ ਕਿ ਸੌਦੇ ਵਿਚ ਐਚ.ਏ.ਐਲ. ਸਾਮਿਲ ਹੈ ਪਰ ਫਿਰ ਦੋ ਦਿਨਾਂ ਵਿਚ ਕੀ ਵਾਪਰ ਗਿਆ ਕਿ ਐਚ.ਏ.ਐਲ. ਨੂੰ ਸੌਦੇ ਵਿਚ ਕੱਢ ਕੇ ਇਕ ਨਵੀਂ ਸਿਖਾੳਂੁਦਰੀ ਕੰਪਨੀ ਨੂੰ ਸ਼ਾਮਿਲ ਕਰ ਲਿਆ ਜੋ ਕਿ ਵੱਡੇ ਸੰਦੇਹ ਪੈਦਾ ਕਰਦੀ ਹੈ। ਜਾਖੜ ਨੇ ਕਿਹਾ ਕਿ ਕਾਂਗਰਸ ਪਾਰਟੀ ਜਹਾਜਾਂ ਦੀ ਕੀਮਤ ਵਿਚ ਵਾਧਾ ਕਰਨ, ਐਚ.ਏ.ਐਲ. ਨੂੰ ਸੌਦੇ ਤੋਂ ਬਾਹਰ ਕਰਨ, ਦੇਸ਼ ਵਿਚ ਜਹਾਜਾਂ ਦੇ ਨਿਰਮਾਣ ਦਾ ਰੁਜਗਾਰ ਪੈਦਾ ਕਰਨ ਵਾਲਾ ਫੈਸਲਾ ਬਦਲਣ, ਅਤੇ ਅਖੌਤੀ ਕੈਗ ਦੀ ਪੀ.ਏ.ਸੀ. ਕੋਲ ਪੇਸ ਹੋਈ ਰਿਪੋਟ ਪਿੱਛੇ ਹੋਏ ਘਪਲੇ ਦੀ ਜਾਂਚ ਮੰਗ ਰਹੀ ਹੈ। ਜਾਖੜ ਨੇ ਕਿਹਾ ਕਿ ਸੰਯੁਕਤ ਪਾਰਲੀਮਾਨੀ ਕਮੇਟੀ ਦੀ ਜਾਂਚ ਰੱਖਿਆ ਸੌਦੇ ਦੀ ਜਾਂਚ ਲਈ ਸਭ ਤੋਂ ਢੁੱਕਵੀਂ ਹੈ ਕਿਉਂਕਿ ਜੇ.ਪੀ.ਸੀ. ਜਾਂਚ ਪੁਰੀ ਤਰਾਂ ਗੁਪਤ ਹੁੰਦੀ ਹੈ ਅਤੇ ਦੇਸ਼ ਦੀ ਸੁਰੱਖਿਆ ਨਾਲ ਜੁੜੇ ਮੱਦਿਆਂ ਦੀ ਜਾਂਚ ਗੁਪਤ ਤਰੀਕੇ ਨਾਲ ਹੀ ਹੋਣੀ ਚਾਹੀਦੀ ਹੈ। ਉਨਾਂ ਨੇ ਕਿਹਾ ਕਿ ਦੇਸ਼ ਵਿਚ ਵਾਪਰੇ ਇਸ ਵੱਡੇ ਘਪਲੇ ਸਬੰਧੀ ਕਾਂਗਰਸ ਪਾਰਟੀ ਜੇ.ਪੀ.ਸੀ. ਦੀ ਜਾਂਚ ਦੀ ਮੰਗ ਤੇ ਦਿ੍ਰੜ ਹੈ। ਉਨਾਂ ਨੇ ਕਿਹਾ ਕਿ ਜੇ.ਪੀ.ਸੀ. ਦੀ ਜਾਂਚ ਲਈ ਤਿਆਰ ਨਾ ਹੋਣਾ ਅਤੇ ਸੰਸਦ ਵਿਚ ਇਸ ਵਿਸੇ ਤੇ ਚਰਚਾ ਕਰਨ ਲਈ ਤਿਆਰ ਨਾ ਹੋਣਾ ਸਰਕਾਰ ਦੀ ਦਾਲ ਵਿਚ ਕਾਲਾ ਹੋਣ ਦਾ ਪ੍ਰਮਾਣ ਹੈ। ਉਨਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਇਸ ਮੁੱਦੇ ਨੂੰ ਅੰਜਾਮ ਤੱਕ ਲੈ ਕੇ ਜਾਵੇਗੀ।  

 

Tags: Mallikarjun Kharge , Sunil Jakhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD