Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸਵੱਸਥ ਭਾਰਤ ਤੰਦਰੁਸਤ ਪੰਜਾਬ ਯਾਤਰਾ ਅੱਜ ਜ਼ਿਲ੍ਹਾ ਬਠਿੰਡਾ ਵਿਖੇ ਪਹੁੰਚੀ

Web Admin

Web Admin

5 Dariya News

ਬਠਿੰਡਾ , 16 Dec 2018

Last updated on: Dec 16, 2018, 00:00 IST

ਫੂਡ ਸੇਫਟੀ ਐਂਡ ਸਟੈਡਰਡ ਅਥਾਰਟੀ ਆਫ ਇੰਡੀਆਂ ਭਾਰਤ ਸਰਕਾਰ ਵੱਲੋਂ ਲੇਹ ਤੋਂ ਚੱਲ ਕੇ ਭਾਰਤ ਦੇ ਵੱਖ-ਵੱਖ ਕੋਨਿਆ 'ਚ ਲੋਕਾਂ ਨੂੰ ਖਾਣ ਵਾਲੀਆਂ ਵਸਤੂਆਂ ਬਾਰੇ ਜਾਗਰੂਕ ਕਰਨ ਦੇ ਮਕਸਦ ਨਾਲ ਸਵੱਸਥ ਭਾਰਤ ਤੰਦਰੁਸਤ ਪੰਜਾਬ ਯਾਤਰਾ 16 ਦਸੰਬਰ ਨੂੰ ਅੱਜ ਜ਼ਿਲ੍ਹਾ ਬਠਿੰਡਾ ਵਿਖੇ ਪਹੁੰਚੀ। ਇਸ ਯਾਤਰਾ ਨੂੰ ਸਪੋਰਟਸ ਸਟੇਡੀਅਮ ਵਿਖੇ ਸਿਵਲ ਸਰਜਨ ਬਠਿੰਡਾ ਡਾ: ਹਰੀ ਨਰਾਇਣ ਸਿੰਘ, ਤਹਿਸੀਲਦਾਰ ਬਠਿੰਡਾ ਸੰਜੀਵ ਕੁਮਾਰ, ਸਪੋਰਟਸ ਵਿਭਾਗ ਬਠਿੰਡਾ, ਲੈਫਟੀਨੈਟ ਜਰਨਲ ਹਿੰਮਤ ਸਿੰਘ 20 ਪੰਜਾਬ ਬਟਾਲੀਅਨ ਐਨ.ਸੀ.ਸੀ. ਬਠਿੰਡਾ ਵੱਲੋਂ ਜੀ ਆਇਆਂ ਕਿਹਾ ਗਿਆ। ਇਸ ਯਾਤਰਾ ਨੂੰ ਸੰਬੋਧਨ ਕਰਦੇ ਹੋਏ ਸਿਵਲ ਸਰਜਨ ਬਠਿੰਡਾ ਨੇ ਕਿਹਾ ਕਿ ਅਸੀਂ ਰੋਜਾਨਾਂ ਦੇ ਜੀਵਨ ਵਿੱਚੋ ਜੋ ਵੀ ਭੋਜਨ ਲੈਂਦੇ ਹਾਂ ਉਹ ਪੋਸ਼ਟਿਕ ਹੋਣਾ ਚਾਹੀਦਾ ਹੈ। ਲੋੜ ਤੋਂ ਵੱਧ ਚੀਨੀ, ਨਮਕ ਅਤੇ ਫੈਟ ਸਾਡੇ ਸਰੀਰ ਲਈ ਨੁਕਸਾਨਦੇਹ ਹੈ।  ਅਸਿਸਟੈਂਟ ਡਾਇਰੈਕਟਰ ਐਫ.ਐਸ.ਐਸ. ਏ.ਆਈ. ਪੁਸਪਿੰਦਰ ਕੌਰ ਨੇ ਦੱਸਿਆ ਕਿ ਇਹ ਯਾਤਰਾ 16 ਅਕਤੂਬਰ 2018 ਤੋਂ ਲੇਹ ਤੋਂ ਸ਼ੁਰੂ ਹੋਈ ਹੈ, 27 ਜਨਵਰੀ 2019 ਨੂੰ ਦਿੱਲੀ ਪਹੁੰਚਣੀ ਹੈ। ਇਸ ਯਾਤਰਾ ਦੌਰਾਨ ਦੋ ਹਜਾਰ ਸ਼ਹਿਰਾਂ ਨੂੰ ਕਵਰ ਕਰਦੇ ਹੋਏ 18 ਹਜਾਰ ਕਿਲੋਮੀਟਰ ਦਾ ਸਫਰ ਤੈਅ ਕੀਤਾ ਜਾਣਾ ਹੈ। ਇਸ ਯਾਤਰਾ ਦੌਰਾਨ ਸੁਨੇਹਾ ਦਿੱਤਾ ਜਾਣਾ ਹੈ ਕਿ ਸੁਰਿੱਖਅਤ ਅਤੇ ਸਿਹਤਮੰਦ ਖਾਣਾ ਖਾਧਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਠਿੰਡਾ ਅੰਦਰ ਅਸੀਂ ਰੇਹੜੀ, ਢਾਬੇ  ਅਤੇ ਰੈਸਟੋਰੈਟ ਵਾਲਿਆਂ ਨਾਲ ਇਸ ਯਾਤਰਾ ਦੇ ਉਦੇਸ਼ ਬਾਰੇ ਆਪਣੇ ਵਿਚਾਰ ਸਾਝੇ ਕਰਾਂਗੇ ਅਤੇ ਅਪੀਲ ਕਰਾਂਗੇ ਕਿ ਲੋਕਾਂ ਨੂੰ ਸੁੱਧ ਅਤੇ ਸਿਹਤਮੰਦ ਖਾਣਾ ਦਿੱਤਾ ਜਾਵੇ ਤਾਂ ਜੋ ਲੋਕ ਤੰਦਰੁਸਤ ਜੀਵਨ ਦਾ ਅਨੰਦ ਮਾਣ ਸਕਣ। ਇਸ ਮੌਕੇ ਯਾਤਰਾ ਦੇ ਸਾਈਕਲਿਸਟ ਸ੍ਰ੍ਰੀ ਅਸ਼ੀਸ਼  ਠਾਕੁਰ ਵੱਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਜ਼ਿਲ੍ਹਾ ਸਿਹਤ ਅਫਸਰ ਡਾ. ਅਸ਼ੋਕ ਮੌਗਾ, ਫੂਡ ਸੇਫਟੀ ਅਫਸਰ ਡਾ. ਸੰਜੇ ਕਟਿਆਲ, ਜ਼ਿਲ੍ਹਾ  ਮਾਸ ਮੀਡੀਆ ਅਫਸਰ ਜਗਤਾਰ ਸਿੰਘ ਬਰਾੜ, ਡਿਪਟੀ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ, ਪ੍ਰੋਜੈਕਸਨਿਸਟ ਕੇਵਲ ਕ੍ਰਿਸਨ ਸਰਮਾਂ, ਜਗਦੀਸ਼ ਰਾਮ ਹਾਜਰ ਸਨ। ਇਸ ਤੋਂ ਇਲਾਵਾ ਐਨ.ਸੀ.ਸੀ. ਕੈਡਿਟਾਂ ਨੇ ਵੀ ਭਾਗ ਲਿਆ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD