Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਸਰਬਸੰਮਤੀ ਨਾਲ ਨਵੇਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦਾ ਪ੍ਰਧਾਨ ਐਲਾਨਿਆ

ਬਾਦਲਾਂ ਦੇ ਗ਼ਲਤ ਫੈਸਲਿਆਂ ਕਾਰਨ ਨਵੇਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦਾ ਗਠਨ, ਦਰਬਾਰ ਸਾਹਿਬ ਸੂਚਨਾ ਕੇਂਦਰ ਦੇ ਦਫ਼ਤਰ ਵਿਖੇ ਬਾਦਲਾਂ ਨੇ ਵਿਖਾਈਂ ਬਦਮਾਸ਼ੀ

5 Dariya News

ਅੰਮ੍ਰਿਤਸਰ , 16 Dec 2018

ਸ਼੍ਰੋਮਣੀ ਅਕਾਲੀ ਦਲ ਦੇ ਧੁੰਦਲੇ ਹੋ ਰਹੇ ਚਹਿਰੇ ਨੂੰ ਸਾਫ਼ ਸੁਥਰਾ ਬਣਾਉਣ ਲਈ ਉੱਘੇ ਟਕਸਾਲੀ ਅਕਾਲੀ ਲੀਡਰਾਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਜਥੇਦਾਰ ਰਤਨ ਸਿੰਘ ਅਜਨਾਲਾ, ਜਥੇਦਾਰ ਸੇਵਾ ਸਿੰਘ ਸੇਖਵਾਂ ਆਦਿ ਵਲੋਂ ਨਵੇਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦਾ ਗਠਨ ਕੀਤਾ ਗਿਆ। ਇਸ ਸਮਾਰੋਹ ਵਿੱਚ ਖਾਲਸਾ ਪੰਥ ਦਾ ਵੱਡਾ ਇਕੱਠ ਸ਼ਾਮਿਲ ਹੋਇਆ ਅਤੇ 'ਸ੍ਰੀ ਅਕਾਲ ਤਖ਼ਤ ਸਾਹਿਬ' ਅੱਗੇ ਮੁੱਖ ਲੀਡਰਾਂ ਵਲੋਂ ਅਰਦਾਸ ਬੇਨਤੀ ਕਰਕੇ ਇਸ ਨਵੇਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦਾ ਗਠਨ ਕੀਤਾ ਗਿਆ। ਇਸ ਸਮੇਂ ਬਾਦਲਾਂ ਨੇ ਵੱਡੀ ਵਿਰੋਧਤਾ ਦਿਖਾਈ ਅਤੇ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਦੇ ਦਫ਼ਤਰ ਜੋ ਸਭ ਲਈ ਸਾਂਝਾ ਹੈ, ਪ੍ਰੈਸ ਕਾਨਫਰੰਸ ਨਾ ਕਰਨ ਦੀ ਸ਼ਰਿਆਮ ਬਦਮਾਸ਼ੀ ਵਿਖਾਈਂ ਜਿਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਗੁਰੂ ਘਰ ਵਿਖੇ ਇਹਨਾਂ ਬਾਦਲਾਂ ਦਾ ਪੂਰਾ ਕਬਜ਼ਾ ਹੈ ਅਤੇ ਇਸ ਸੂਚਨਾ ਕੇਂਦਰ ਵਿਖੇ ਬਾਦਲਾਂ ਵਲੋਂ ਕਈ ਵਾਰ ਪ੍ਰੈਸ ਕਾਨਫਰੰਸਾਂ ਵੀ ਕੀਤੀਆਂ ਗਈਆਂ ਹਨ ਇਸ ਘਟਨਾ ਤੋਂ ਇਹ ਸਾਬਤ ਹੁੰਦਾ ਹੈ ਕਿ ਬਾਦਲਾਂ ਨੇ ਗੁਰੂ ਘਰ ਨੂੰ ਆਪਣੀ ਨਿੱਜੀ ਜਾਇਦਾਦ ਬਣਾਇਆ ਹੋਇਆ ਹੈ। ਇਸ ਅਰਦਾਸ ਸਮੇਂ ਤੋਂ ਬਾਅਦ ਮਾਝੇ ਦੇ ਜਰਨੈਲ ਦੇ ਨਾਂ ਨਾਲ ਜਾਣੇ ਜਾਂਦੇ "ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ" ਨੂੰ ਗਠਨ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦਾ ਪ੍ਰਧਾਨ ਘੋਸ਼ਿਤ ਕੀਤਾ ਗਿਆ। ਇਸ ਨਵੇਂ ਬਣੇ ਅਕਾਲੀ ਦਲ ਟਕਸਾਲੀ ਦੀ ਸਥਾਪਨਾ ਪੁਰਾਣੇ (1920) ਵਾਲੇ ਸਵਿਧਾਨ ਵਿੱਚ ਬਣਦੇ ਬਦਲਾਵ ਕਰਕੇ ਆਪਣੇ ਆਪ ਨੂੰ ਚਲਾਉਣ ਦਾ ਪ੍ਰਣ ਕੀਤਾ ਗਿਆ। ਇਸ ਮੋਕੇ ਲੱਖਾਂ ਦੀ ਤਾਦਾਦ ਵਿੱਚ ਵੱਡਾ ਹਜ਼ੂਮ ਹੁਮ - ਹੰਮਾ ਕੇ ਸ਼ਾਮਿਲ ਹੋਇਆ ਜਿਨ੍ਹਾਂ ਨੇ ਨਵੇਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਮੋਢੇ ਨਾਲ ਮੋਢਾ ਲਾਕੇ  ਕੰਮ ਕਰਨ ਲਈ ਪ੍ਰਣ ਕੀਤਾ। ਇਸ ਸਮੇਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ, ਸਾਬਕਾ ਕੈਬਨਿਟ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਅਤੇ ਹੋਰ ਟਕਸਾਲੀ ਅਕਾਲੀ ਲੀਡਰਾਂ ਨੇ ਸਾਂਝੇ ਤੌਰ ਤੇ ਕਿਹਾ ਕਿ ਬਾਦਲਾਂ ਵਲੋਂ "ਪਖੰਡੀ ਸਾਧ ਰਾਮ ਰਹੀਮ" ਨੂੰ ਬਿਨਾਂ ਮੰਗੇ ਮੁਆਫ਼ੀ ਦੇਣੀ ਕਿੱਉਜੋਂ ਪਖੰਡੀ ਸਾਧ ਕੋਲੋ ਮੋਟਾ ਚੰਦਾ ਅਤੇ ਵੋਟਾਂ ਦੀ ਆਸ ਲਾਈ ਬੈਠੇ ਸਨ ਅਤੇ ਕੋਟਕਪੂਰਾ, ਬਹਿਬਲ ਕਲਾਂ ਅਤੇ ਬਰਗਾੜੀ ਜਿਸ ਵਿੱਚ ਸ਼ਾਂਤ ਮਈ ਢੰਗ ਨਾਲ ਆਪਣਾ ਰੋਸ ਜ਼ਾਹਿਰ ਕਰ ਰਹੇ ਨਿਹਥੇ ਸਿੰਘਾਂ ਤੇ ਅੰਧਾ ਧੁੰਦ ਗੋਲੀਆਂ ਚਲਾਈਆਂ ਅਤੇ ਧਰਮ ਗ੍ਰੰਥਾਂ ਦੀਆਂ ਬੇਅਦਬੀਆਂ ਕਰਵਾਈਆਂ ਗਈਆਂ। 

ਇਹਨਾਂ ਬਾਦਲਾਂ ਦੀ ਮਾੜੀ ਸੋਚ ਦਾ ਨੰਗਾ ਨਾਚ ਹੁਣ ਲੋਕਾਂ ਸਾਹਮਣੇ ਆ ਗਿਆ ਹੈ ਅਤੇ ਜਦ ਸਾਡੇ ਵਲੋਂ ਇਹਨਾਂ ਬਾਦਲਾਂ ਦੇ ਗ਼ਲਤ ਫੈਸਲਿਆਂ ਬਾਰੇ ਪੁੱਛਿਆ ਗਿਆ ਤਾਂ ਬਾਦਲਾਂ ਨੇ ਕੋਈ ਤਸੱਲੀ ਬਖਸ਼ ਜਵਾਬ ਨਹੀਂ ਦਿੱਤਾ ਅਤੇ ਨਾਦਰਸ਼ਾਹੀ ਢੰਗ ਨਾਲ ਐਲਾਨ ਕੀਤਾ ਕਿ " ਜਿੰਨ੍ਹਾਂ ਨੂੰ ਸਾਡੇ ਫੈਸਲੇ ਪਸੰਦ ਨਹੀਂ ਉਹ ਅਕਾਲੀ ਦਲ ਛੱਡ ਦੇਣ"। ਉਨ੍ਹਾਂ ਸਾਰੇ ਹੀ ਲੋਕਾਂ ਨੂੰ ਬਾਦਲਾਂ ਦੇ ਕੀਤੇ ਗੁਨਾਹਾਂ ਅਤੇ ਗ਼ਲਤ ਕੰਮਾਂ ਦਾ ਸੀਟਾ ਇਹਨਾਂ ਬਾਦਲਾਂ ਨੂੰ ਵਾਪਿਸ ਮੋੜਨ ਲਈ ਇਸ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਖੜੇ ਰਹਿਣ ਅਤੇ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹਨਾਂ ਬਾਦਲਾਂ ਵਿੱਚ ਔਰੰਗਜ਼ੇਬ ਦੀ ਰੂਹ ਆ ਗਈ ਹੈ ਜੋ ਗੁਰੂ ਘਰ ਅਤੇ ਗੁਰੂਆਂ ਦੀ ਮਾਣ ਮਰਿਆਦਾ ਨੂੰ ਆਪਣੇ ਨਿੱਜੀ ਸਵਾਰਥਾਂ ਲਈ ਪੰਥ ਦਾ ਘਾਣ ਕਰ ਰਹੇ ਹਨ। ਇਹ ਨਵਾਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਗੁਰੂ ਧਾਮਾਂ ਅਤੇ ਸ਼੍ਰੋਮਣੀ ਕਮੇਟੀ ਨੂੰ ਧਾਰਮਿਕ ਕੰਮਾਂ ਦੀ ਮਰਿਆਦਾ ਅਨੁਸਾਰ ਹੀ ਸੀਮਿਤ ਰਖੇਗਾ। ਇਸ ਅਕਾਲੀ ਦਲ ਟਕਸਾਲੀ ਵਲੋਂ ਹਰ ਵਰਗ ਦੇ ਲੋਕਾਂ ਨੂੰ ਮੈਂਬਰਸ਼ਿਪ ਅਤੇ ਅਹੁਦੇਦਾਰੀਆਂ ਲਈ ਸ਼ਾਮਿਲ ਕੀਤਾ ਜਾਵੇਗਾ ਅਤੇ ਵਿਦੇਸ਼ਾਂ ਵਿੱਚ ਗੁਰਸਿੱਖ ਭਾਈਆਂ ਨੂੰ ਵੀ ਇਸ ਸੰਸਥਾ ਵਿੱਚ ਬਣਦਾ ਮਾਨ ਸਤਿਕਾਰ ਦਿੱਤਾ ਜਾਵੇਗਾ ਜਿਸ ਨਾਲ ਸਿੱਖ ਕੌਮ ਦੀ ਸ਼ਾਨੋ ਸ਼ੌਕਤ ਪੂਰੇ ਸੰਸਾਰ ਵਿੱਚ ਪਹੁੰਚ ਸਕੇ। ਇਸ ਮੌਕੇ ਸਾਬਕਾ ਵਿਧਾਇਕ ਮਨਮੋਹਨ ਸਿੰਘ ਸਠਿਆਲਾ, ਸਾਬਕਾ ਵਿਧਾਇਕ ਉਜਾਗਰ ਸਿੰਘ ਬਡਾਲੀ, ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਮੱਖਣ ਸਿੰਘ ਨੰਗਲ, ਸ਼੍ਰੋਮਣੀ ਕਮੇਟੀ ਮੈਂਬਰ ਮਹਿੰਦਰ ਸਿੰਘ ਹੁਸੈਨਪੁਰ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਹਰਬੰਸ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਵਿੰਦਰ ਸਿੰਘ ਵੇਈਂ ਪੂਈਂ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਗੋਪਾਲ ਸਿੰਘ, ਜਥੇਦਾਰ ਚਰਨਜੀਤ ਸਿੰਘ ਜਲਾਲਾਬਾਦ ਤੋਂ ਇਲਾਵਾ ਕਈ ਉਘੀਆਂ ਸਖਸ਼ੀਅਤਾਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

Tags: Ranjit Singh Brahmpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD