Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਕੈਲੇਫੋਰਨੀਆ ਤੋ ਆਏ ਵਫਦ ਨੇ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਟੇਕਿਆ ਮੱਥਾ

ਪ੍ਰੌ:ਚੰਦੂਮਾਜਰਾ, ਡਾ:ਚੀਮਾ, ਭਾਈ ਚਾਵਲਾ, ਮਿੱਤਲ, ਅਠਵਾਲ ਸਮੇਤ ਤਖਤ ਸਾਹਿਬ ਦੀ ਸਮੁੱਚੀ ਮੈਨੇਜਮੈਂਟ ਵਲੋਂ ਕੀਤਾ ਗਿਆ ਭਰਵਾਂ ਸਵਾਗਤ

Web Admin

Web Admin

5 Dariya News (ਦਵਿੰਦਰਪਾਲ ਸਿੰਘ/ਅੰਕੁਸ਼)

ਸ੍ਰੀ ਅਨੰਦਪੁਰ ਸਾਹਿਬ , 16 Dec 2018

Last updated on: Dec 16, 2018, 00:00 IST

ਕੈਲੇਫੋਰਨੀਆ ਤੋਂ ਵਿਧਾਨਕਾਰਾ ਅਤੇ ਪ੍ਰਵਾਸੀ ਭਾਰਤੀਆ ਦਾ 14 ਮੈਬਰੀ ਵਫਦ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਨਤਮਸਤਕ ਹੋਇਆ। ਵਿਧਾਨਕਾਰ ਐਸ਼ ਕਾਲੜਾ ਦੀ ਅਗਵਾਈ ਹੇਠ ਆਏ ਇਸ ਵਫਦ ਨੂੰ ਮੈਬਰ ਲੋਕ ਸਭਾ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੇ ਜੀ ਆਇਆ ਕਿਹਾ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਨਾਲ ਨਾਲ ਖਾਲਸਾ ਪੰਥ ਦੀ ਜਨਮ ਭੂਮੀ ਦੇ ਇਤਿਹਾਸ ਬਾਰੇ ਵੀ ਜਾਣਕਾਰੀ ਦਿੱਤੀ। ਜਦੋਂ ਕਿ ਮਾਤਾ ਨਾਨਕੀ ਨਿਵਾਸ ਵਿਚ ਕਰਵਾਏ ਇੱਕ ਸਮਾਗਮ ਦੌਰਾਨ ਸਾਬਕਾ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬਹੁਤ ਹੀ ਖੁਸ਼ੀ ਦੀ ਗੱਲ ਹੈ ਕਿ ਪ੍ਰਵਾਸੀ ਭਾਰਤੀਆ ਅਤੇ ਕੈਲੇਫੋਰਨੀਆ ਦੇ ਵਿਧਾਨਕਾਰਾਂ ਦਾ ਵਫਦ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਪਹੁੰਚਿਆ ਹੈ। ਜਿਸ ਦੇ ਆਉਣ ਨਾਲ ਭਾਈਚਾਰਕ ਸਾਂਝ ਮਜਬੂਤ ਹੋਵੇਗੀ ਅਤੇ ਰੁਜਗਾਰ ਦੇ ਮੌਕੇ ਵੀ ਵਧਣਗੇ, ਦੂਜੇ ਪਾਸੇ ਵਫਦ ਦੀ ਅਗਵਾਈ ਕਰਨ ਵਾਲੇ ਐਸ਼ ਕਾਲੜਾ ਨੇ ਕਿਹਾ ਕਿ ਉਹ ਭਾਰਤ ਦੀ ਧਰਤੀ ਦੇ ਨਾਲ ਖਾਸ ਕਰਕੇ ਪੰਜਾਬ ਵਿਚ ਅਜੋਕੇ ਸਮੇ ਅੰਦਰ ਚੱਲ ਰਹੀਆ ਸਮੱਸਿਆਵਾ ਦੇ ਹੱਲ ਲਈ ਆਏ ਹਨ ਕਿਉਕਿ ਜਿੱਥੇ ਪ੍ਰਦੂਸ਼ਣ ਨਾਲ ਪੰਜਾਬ ਦੀ ਆਬੋ ਹਵਾ ਗੰਦਲੀ ਹੋ ਚੁੱਕੀ ਹੈ ਉਥੇ ਹੀ ਜਵਾਨੀ ਨਸ਼ਿਆਂ ਵਿਚ ਗ੍ਰਸਤ ਹੋ ਕੇ ਬੇਰੁਜਗਾਰੀ ਦੀ ਮਾਰ ਝੱਲ ਰਹੀ ਹੈ। 

ਉਨਾ ਕਿਹਾ ਕਿ ਇਸ ਯਾਤਰਾ ਦਾ ਮੁੱਖ ਉਦੇਸ਼ ਪੰਜਾਬ ਦੀਆ ਇਨ੍ਹਾਂ ਸਮੱਸਿਆਵਾਂ ਦੇ ਹੱਲ ਨੂੰ ਲੱਭਣਾ ਹੈ ਤਾਂ ਜੋ ਅਸੀ ਪੁਰਾਤਨ ਪੰਜਾਬ ਦੀ ਪੁਨਰ ਸੁਰਜੀਤੀ ਕਰ ਸਕੀਏ। ਇਸ ਤੋ ਬਾਅਦ ਤਖਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋ ਸਾਰੇ ਮੈਬਰਾ ਨੂੰ ਸਿਰਾਪਾਓ ਨਾਲ ਸਨਮਾਨਿਤ ਵੀ ਕੀਤਾ ਗਿਆ। ਇਸ ਮੋਕੇ ਵਫਦ ਵਿਚ ਸੀਸੀਲਾ ਐਗੋਅਰ, ਰਿਚਰਡ ਬਲੂਮ, ਸੈਰੂਨ ਕੁਇਰਕ, ਇਲੋਜ ਗੋਮਜ, ਮਾਰਕਸ ਟੋਨ, ਲੈਰੀ ਹੈਰਸ, ਰੋਬੀ ਬਲੈਕ, ਫਰੈਕ ਰੀਜ, ਐਕਾਂ ਲੀ, ਸਟੇਸੀ ਸੀਹ, ਜਸਵੀਰ ਸਿੰਘ ਪਵਾਰ, ਬਿਕਰਮਜੀਤ ਸਿੰਘ ਤੋ ਇਲਾਵਾ ਮੈਬਰ ਸ੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ, ਭਾਜਪਾ ਦੇ ਜਿਲਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਐਡਵੋਕੇਟ ਅਰਵਿੰਦਰ ਮਿੱਤਲ, ਸਿਮਰਨਜੀਤ ਸਿੰਘ ਚੰਦੂਮਾਜਰਾ, ਬੀਬੀ ਕੁਲਵਿੰਦਰ ਕੌਰ ਵਿਰਕ, ਮਨਜੀਤ ਸਿੰਘ ਬਾਸੋਵਾਲ, ਅਜੇ ਰਾਣਾ, ਮਨਜਿੰਦਰ ਸਿੰਘ ਬਰਾੜ, ਬੱਲਮ ਸਿੰਘ ਕਲਮਾ, ਸਿੰਰਦਰ ਸਿੰਘ ਮਟੌਰ, ਹਰਜੀਤ ਸਿੰਘ ਅਚਿੰਤ, ਮਹੰਤ ਲਛਮਣ ਦਾਸ, ਅਜੇ ਰਾਣਾ, ਮੁਨੀਸ ਧਰਮਾਣੀ, ਮੁਨੀਸ ਕੇਅਰਪਾਲ, ਸੰਜੇ ਮਹਿਤਾ,ਕੇ.ਕੇ ਬੇਦੀ, ਗੰਨੂੰ ਪ੍ਰਾਸ਼ਰ, ਮੈਨੇਜਰ ਜਸਵੀਰ ਸਿੰਘ, ਜਸਵਿੰਦਰ ਕੌਰ ਸੱਗੂ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਭਾਜਪਾ ਵਰਕਰ ਹਾਜਰ ਸਨ। 

 

Tags: Dr Daljit Singh Cheema , Prem Singh Chandumajra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD