Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸੱਚਖੰਡ ਸ੍ਰੀ ਹਜੂਰ ਸਾਹਿਬ ਨੂੰ ਤਖਤ ਸ੍ਰੀ ਕੇਸਗੜ ਸਾਹਿਬ ਨੂੰ ਹਵਾਈ ਰਸਤੇ ਨਾਲ ਜੋੜਨ ਲਈ ਸਿੱਧੀ ਫਲਾਈਟ ਚੰਡੀਗੜ ਤੋ ਹੋਈ ਸੁਰੂ : ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ

ਸ਼ਹੀਦੀ ਪੰਦਰਵਾੜੇ ਦੋਰਾਨ ਬਿਨ੍ਹਾ ਤਿਆਰੀ ਤੋ ਕਰਵਾਇਆ ਜਾ ਰਹੀਆਂ ਪੰਚਾਇਤੀ ਚੋਣਾ ਆਮ ਲੋਕਾ ਨਾਲ ਧੱਕਾ: ਡਾ.ਦਲਜੀਤ ਸਿੰਘ

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ , 16 Dec 2018

Last updated on: Dec 16, 2018, 00:00 IST

ਤਖਤ ਸ੍ਰੀ ਕੇਸਗੜ ਸਾਹਿਬ ਦੇ ਮਾਤਾ ਨਾਨਕੀ ਨਿਵਾਸ ਵਿਖੇ ਮੈਬਰ ਲੋਕ ਸਭਾ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਉਨਾ ਵਲੋਂ ਦੋ ਤਖਤਾ ਸ੍ਰੀ ਕੇਸਗੜ ਸਾਹਿਬ ਅਤੇ ਸੱਚਖੰਡ ਸ੍ਰੀ ਹਜੂਰ ਸਾਹਿਬ ਨੂੰ ਹਵਾਈ ਰਸਤੇ ਨਾਲ ਜੋੜਨ ਦਾ ਕੀਤਾ ਹੋਇਆ ਚੋਣ ਵਾਅਦਾ ਪੂਰਾ ਕਰ ਦਿੱਤਾ ਗਿਆ ਹੈ ਜਿਸ ਤਹਿਤ 8 ਜਨਵਰੀ ਤੋ ਹਫਤੇ ਵਿਚ ਦੋ ਵਾਰ ਚੰਡੀਗੜ ਏਅਰਪੋਰਟ ਤੋ ਫਲਾਈਟ ਜਾਵੇਗੀ ਅਤੇ ਸੰਗਤਾ ਲਈ ਇਹ ਫਲਾਈਟ ਵਰਦਾਨ ਸਿੱਧ ਹੋਵੇਗੀ। ਪ੍ਰੋ. ਚੰਦੂਮਾਜਰਾ ਨੇ ਅੱਗੇ ਕਿਹਾ ਕਿ ਸ਼੍ਰੌਮਣੀ ਅਕਾਲੀ ਦਲ ਪਹਿਲਾ ਹੀ ਮੰਗ ਕਰਦਾ ਆ ਰਿਹਾ  ਹੈ ਕਿ ਵਿਧਾਨ ਸਭਾ ਦਾ ਸੈਸ਼ਨ ਬਹੁਤ ਹੀ ਛੋਟਾ ਹੈ ਜਿਸ ਕਾਰਨ ਪੰਜਾਬ ਦੇ ਲੋਕਾ ਦਾ ਕਰੋੜਾ ਰੁਪਇਆ ਅਜਾਈ ਗਿਆ ਹੈ ਅਤੇ ਕਾਂਗਰਸ ਪਾਰਟੀ ਨੇ ਤਾ ਇਸ ਸੈਸ਼ਨ ਦਾ ਮਜਾਕ ਹੀ ਬਣਾ ਦਿੱਤਾ ਹੈ। ਨਰਾਜ ਅਕਾਲੀ ਆਗੂਆ ਵਲੋਂ ਬਣਾਈ ਜਾ ਰਹੀ ਨਵੀ ਪਾਰਟੀ ਦੇ ਸਬੰਧ ਵਿਚ ਕਿਹਾ ਕਿ ਲੋਕਤੰਤਰ ਵਿਚ ਪਾਰਟੀਆ ਬਣਾਉਣਾ ਹਰੇਕ ਦਾ ਹੱਕ ਹੈ ਪ੍ਰੰਤੂ ਜੋ ਇਤਿਹਾਸ ਸ੍ਰੋਮਣੀ ਅਕਾਲੀ ਦਲ ਦਾ ਹੈ ਉਹ ਵਿਚਾਰਧਾਰਾ ਕਿਸੇ ਹੋਰ ਦੀ ਹੋ ਨਹ ਸਕਦੀ। ਇਸੇ ਦੋਰਾਨ ਸਾਬਕਾ ਸਿੱਖਿਆ ਮੰਤਰੀ ਅਤੇ ਪਾਰਟੀ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੂਰੇ ਪੰਜਾਬ ਹੀ ਨਹੀ ਸਗੋ ਸਮੁੱਚੇ ਵਿਸ਼ਵ ਅੰਦਰ ਸ਼ਹੀਦੀ ਪੰਦਰਵਾੜੇ ਕਾਰਨ ਸਮੁੱਚਾ ਜਗਤ ਸੋਗ ਦੀ ਲਹਿਰ ਵਿਚ ਹੈ ਪ੍ਰੰਤੂ ਦੂਜੇ ਪਾਸੇ ਪੰਜਾਬ ਦੀ ਕਾਂਗਰਸ ਸਰਕਾਰ ਵਲੋ ਬਿਨਾ ਕਿਸੇ ਤਿਆਰੀ ਤੋਂ ਆਮ ਲੋਕਾ ਨੂੰ ਪੰਚਾਇਤੀ ਚੋਣਾ ਲਈ ਤਨਾਓ ਅਤੇ ਟਕਰਾਓ ਵਿਚ ਪਾ ਦਿੱਤਾ ਹੈ, ਜੋ ਕਿ ਬਹੁਤ ਹੀ ਮੰਦਭਾਗਾ ਹੈ। ਡਾ.ਚੀਮਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕਾਹਲੀ ਨਾਲ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਸਹੀ ਠਹਿਰਾਉਣ ਦੀ ਕੋਸਿਸ ਕੀਤੀ ਗਈ ਹੈ ਜੋ ਕਿ ਬਿਲਕੁਲ ਗਲਤ ਹੈ ਕਿਉਕਿ ਜੇਕਰ ਇਹ ਰਿਪੋਰਟ ਪੇਕਰਨੀ ਸੀ ਤਾ ਇਸ ਤੇ ਬਹਿਸ ਕੀਤੀ ਜਾਣੀ ਚਾਹੀਦੀ ਸੀ ਪ੍ਰੰਤੂ ਕਾਂਗਰਸ ਇਸ ਬਹਿਸ ਤੋ ਦੌੜ ਰਹੀ ਹੈ। ਡਾ.ਚੀਮਾ ਨੇ ਕਿਹਾ ਕਿ ਬਰਗਾੜੀ ਵਿਖੇ ਚੱਲ ਰਹੇ ਮੋਰਚੇ ਦੇ ਆਗੂਆ ਦੀ ਆਪਸੀ ਖਿਚੋਤਾਣ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਇਹ ਮੋਰਚਾ ਕਾਂਗਰਸ ਨੇ ਹੀ ਲਵਾਇਆ ਸੀ ਅਤੇ ਕਾਂਗਰਸ ਨੇ ਹੀ ਇਸ ਨੂੰ ਚੁੱਕ ਦਿੱਤਾ ਹੈ। ਇਸ ਮੋਕੇ ਸਾਬਕਾ ਪ੍ਰਧਾਨ ਮੋਹਣ ਸਿੰਘ ਢਾਹੇ, ਇਸਤਰੀ ਅਕਾਲੀ ਦਲ ਦੀ ਜਿਲਾ ਪ੍ਰਧਾਨ ਬੀਬੀ ਕੁਲਵਿੰਦਰ ਕੌਰ ਵਿਰਕ, ਸਰਕਲ ਪ੍ਰਧਾਨ ਸਿਰੰਦਰ ਸਿੰਘ ਮਟੌਰ, ਹਰਜੀਤ ਸਿੰਘ ਅਚਿੰਤ, ਮਨਜੀਤ ਸਿੰਘ ਬਾਸੋਵਾਲ, ਸੰਦੀਪ ੰਿਸਘ ਕਲੋਤਾ, ਸਿਮਰਨਜੀਤ ਸਿੰਘ ਚੰਦੂਮਾਜਰਾ, ਪਰਮਜੀਤ ਸਿੰਘ ਮੱਕੜ, ਦਵਿੰਦਰ ੰਿਸਘ ਰਾਣਾ, ਦਵਿੰਦਰ ਸਿੰਘ ਢਿੱਲੋ ਆਦਿ ਹਾਜ਼ਰ ਸਨ।

 

Tags: Dr Daljit Singh Cheema , Prem Singh Chandumajra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD