Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਯੂਥ ਵੈਲਫੇਅਰ ਸਪੋਰਟਸ ਕਲੱਬ ਕੋਟਲਾ ਪਾਵਰ ਹਾਊਸ ਵੱਲੋਂ ਚੌਥਾ ਸਰਕਲ ਸਟਾਇਲ ਕਬੱਡੀ ਕੱਪ ਕਰਵਾਇਆ ਗਿਆ

Web Admin

Web Admin

5 Dariya News

ਸ਼੍ਰੀ ਆਨੰਦਪੁਰ ਸਾਹਿਬ / ਸ਼੍ਰੀ ਕੀਰਤਪੁਰ ਸਾਹਿਬ , 18 Dec 2018

Last updated on: Dec 18, 2018, 00:00 IST

ਯੂਥ ਵੈਲਫੇਅਰ ਸਪੋਰਟਸ ਕਲੱਬ ਕੋਟਲਾ ਪਾਵਰ ਹਾਊਸ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਬੀਤੇ ਦਿਨੀ ਚੌਥਾ ਸਰਕਲ ਸਟਾਇਲ ਕਬੱਡੀ ਕੱਪ ਕਰਵਾਇਆ ਗਿਆ ।ਜਿਸ ਦਾ ਉਦਘਾਟਨ ਬਾਬਾ ਖੜਕ ਸਿੰਘ ਜੀ ਚੰਦਪੁਰ ਵਾਲੇ ਅਤੇ ਬਾਬਾ ਸੁਖਦੇਵ ਸਿੰਘ ਜੀ ਕੋਟਲੇ ਵਾਲਿਆਂ ਵੱਲੋਂ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆ ਕਲੱਬ ਪ੍ਰਧਾਨ ਧੀਰਜ ਸੈਣੀ ਨੇ ਦੱਸਿਆ ਕਿ ਇਸ ਮੌਕੇ ਸੰਨੀ ਇੰਨਕਲੇਵ ਦੇ ਐਮ.ਡੀ. ਜਰਨੈਲ ਸਿੰਘ  ਬਾਜਵਾ ਅਤੇ ਰਘਬੀਰ ਚੰਦ ਵਾਇਸ ਚੈਅਰਮੈਨ ਆਲ ਇੰਡੀਆਂ ਗੱਤਕਾ ਫੈਡਰੇਸ਼ਨ ਨੇ ਜੇਤੂਆਂ ਨੂੰ ਇਨਾਮ ਵੰਡੇ । ਇਸ ਮੌਕੇ ਕਬੱਡੀ ਕੱਪ ਦੌਰਾਨ ਬਾਬਾ ਬੁੱਢਣ ਸ਼ਾਹ ਦੇ ਬਾਬਾ ਸੁਜ਼ੈਨ ਸ਼ਾਹ ਜੀ ਅਤੇ ਬਾਬਾ ਗੱਬਰ ਸ਼ਾਹ ਜੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਇੱਕ ਪ੍ਰਭਾਵਸ਼ਾਲੀ ਇੱਕਠ ਨੂੰ ਸੰਬੋਧਨ ਕਰਦਿਆ ਉਨ੍ਹਾਂ ਕਿਹਾ ਕਿ ਇਹ ਕਬੱਡੀ ਕੱਪ ਨਸ਼ਿਆਂ ਨੂੰ ਦੂਰ ਕਰਨ ਲਈ ਇੱਕ ਚੰਗਾ ਉਪਰਾਲਾ ਹੈ ਜਿਸ ਲਈ ਇਹ ਸਪੋਰਟਸ ਕਲੱਬ ਵਧਾਈ ਦਾ ਪਾਤਰ ਹੈ। ਇਸ ਮੌਕੇ ਸ਼੍ਰੀ ਰਘਬੀਰ ਚੰਦ ਵਾਇਸ ਚੈਅਰਮੈਨ ਆਲ ਇੰਡੀਆਂ ਗੱਤਕਾ ਫੈਡਰੇਸ਼ਨ ਨੇ ਦੱਸਿਆ ਕਿ ਇਸ ਕਬੱਡੀ ਕੱਪ ਦੌਰਾਨ ਰਾਜਾ ਸਾਹਿਬ ਸੈਰੋ ਮੰਡੀ ਨੂੰ ਪਹਿਲਾ ਇਨਾਮ ਵਜੋਂ 01 ਲੱਖ ਰੁਪਏ ਅਤੇ ਪੀਰ ਬਾਬਾ ਜ਼ਿੰਦਾ ਸ਼ਹੀਦ ਬਸੀ ਚਨੌਲੀ ਨੂੰ ਦੂਜੇ ਇਨਾਮ ਵਜੋਂ 75 ਹਜ਼ਾਰ ਰੁਪਏ ਦਿੱਤੇ ਗਏ। 70 ਕਿਲੋ ਦੇ ਵਰਗ ਵਿੱਚ ਹਰਖੋਵਾਲ ਨੇ ਪਹਿਲਾ ਜਦਕਿ ਸ਼੍ਰੀ ਚਮਕੌਰ ਸਾਹਿਬ ਨੇ ਦੂਜਾ ਸਥਾਨ ਪ੍ਰਾਪਤ ਕੀਤਾ , 60 ਕਿਲੋ ਦੇ ਵਰਗ ਵਿੱਚ ਕੋਟਲਾ ਪਾਵਰ ਹਾਊਸ ਨੇ ਪਹਿਲਾਂ ਜਦਕਿ ਸ਼੍ਰੀ ਚਮਕੌਰ ਸਾਹਿਬ ਨੇ ਦੂਜਾ ਸਥਾਨ ਪ੍ਰਾਪਤ ਕੀਤਾ , 40 ਕਿਲੋਂ ਦੇ ਵਰਗ ਵਿੱਚ ਹਰੀਵਾਲ ਨੇ ਪਹਿਲਾਂ ਅਤੇ ਕੋਟਲਾ ਪਾਵਰ ਹਾਊਸ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਕਬੱਡੀ ਕੱਪ ਦੌਰਾਨ ਸ਼੍ਰੀ ਨੀਰਜ ਕੁਮਾਰ ਉਪ ਪ੍ਰਧਾਨ, ਸ਼੍ਰੀ ਯੋਗੇਸ਼ ਗੋਤਮ , ਸ਼੍ਰੀ ਰਵੀ , ਸ਼੍ਰੀ ਹਰਸ਼ੀ ਸੈਣੀ ਅਤੇ ਖੇਡ ਪ੍ਰੇਮੀ ਹਾਜ਼ਰ ਸਨ।

 

Tags: Sports News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD