Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਿਸ਼ਨ ਤੰਦਰੁਸਤ ਪੰਜਾਬ : ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਖਾਧ ਪਦਾਰਥਾਂ ਦੇ ਭਰੇ ਸੈਂਪਲ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 18 Dec 2018

Last updated on: Dec 18, 2018, 00:00 IST

ਮਿਸ਼ਨ ਤੰਦਰੁਸਤ ਪੰਜਾਬ ਅਧੀਨ ਲੋਕਾਂ ਨੂੰ ਮਿਲਾਵਟ ਰਹਿਤ ਖਾਣ ਦੀਆਂ ਚੀਜਾਂ ਮੁਹੱਈਆਂ ਕਰਵਾਉਣ ਦੇ ਮੰਤਵ ਨਾਲ ਸਿਹਤ ਵਿਭਾਗ ਦੀ ਟੀਮ ਵੱਲੋਂ ਵੱਖ ਵੱਖ ਖੁਰਾਕੀ ਪਦਾਰਥਾਂ ਦੇ ਨਮੂਨੇ ਲਗਾਤਾਰ ਲਏ ਜਾ ਰਹੇ ਹਨ। ਮਿਲਾਵਟੀ ਖੁਰਾਕੀ ਪਦਾਰਥਾਂ ਦੀ ਜਾਂਚ ਮੁਹਿੰਮ ਨੂੰ ਜਾਰੀ ਰੱਖਦਿਆਂ ਸਿਹਤ ਵਿਭਾਗ ਵੱਲੋਂ  ਡਾ ਸੁਖਪਾਲ ਸਿੰਘ ਸਿਵਲ ਸਰਜਨ ਸ੍ਰੀ ਮੁਕਤਸਰ ਦੀ ਦੇਖ ਰੇਖ ਵਿੱਚ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤੂਆਂ ਦੇ 5 ਸੈਂਪਲ ਇਕੱਤਰ ਕੀਤੇ ਗਏ। ਕੰਵਲਪ੍ਰੀਤ ਸਿੰਘ ਸਹਾਇਕ ਫੂਡ ਕਮਿਸ਼ਨਰ, ਡਾ ਤਰੁਣ ਬਾਂਸਲ ਫੂਡ ਸੇਫ਼ਟੀ ਅਫ਼ਸਰ ਦੀ ਅਗਵਾਈ ਵਾਲੀ ਟੀਮ ਵੱਲੋਂ ਤਹਿਸੀਲ ਸ੍ਰ੍ਰੀ ਮੁਕਤਸਰ ਸਾਹਿਬ ਵਿੱਚੋਂ ਦਹੀਂ, ਦੁੱਧ ਅਤੇ  ਘਿਓ ਸਮੇਤ ਕੁੱਲ 5 ਖੁਰਾਕੀ ਪਦਾਰਥਾਂ ਦੇ ਨਮੂਨੇ ਲਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਸੁਖਪਾਲ ਸਿੰਘ ਬਰਾੜ ਨੇ ਦੱਸਿਆ ਕਿ ਇਨਾਂ ਲਏ ਗਏ ਨਮੂਨਿਆਂ ਨੂੰ ਸਟੇਟ ਲਬਾਰਟਰੀ ਪੰਜਾਬ ਵਿਖੇ ਜਾਂਚ ਲਈ ਭੇਜਿਆ ਜਾਵੇਗਾ ਅਤੇ ਫੇਲ ਪਾਏ ਗਏ ਨਮੂਨਿਆ ਵਾਲਿਆ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।  ਡਾ ਬਰਾੜ ਜੀ ਨੇ ਕਿਹਾ ਕਿ ਸਿਹਤ ਵਿਭਾਗ ਜਿਲਾ ਵਾਸੀਆਂ ਨੁੰ ਚੰਗੀ ਸਿਹਤ ਲਈ ਮਿਲਾਵਟ ਰਹਿਤ ਖਾਧ ਪਦਾਰਥ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਉਹਨਾਂ  ਹਦਾਇਤਾ ਦਿੱਤੀਆਂ ਕਿ ਫੂਡ ਸੇਫ਼ਟੀ ਐਂਡ ਸਟੈਂਡਰਡ ਐਕਟ ਨੂੰ ਲਾਗੂ ਕਰਨ ਲਈ ਫੂਡ ਲਾਇਸੰਸ ਬਨਾਉਣਾ ਅਤੇ ਰਜਿਸ਼ਟ੍ਰੇਸ਼ਨ ਕਰਵਾਉਣੀ 100 ਪ੍ਰਤੀਸ਼ਤ ਯਕੀਨੀ ਬਨਾਇਆ ਜਾਵੇ।  ਉਨਾਂ ਕਿਹਾ ਕਿ  ਹਰੇਕ ਫੂਡ ਵੈਂਡਰ ਨੂੰ  ਫੂਡ ਸੇਫ਼ਟੀ ਐਕਟ ਫੂਡ ਸੇਫ਼ਟੀ ਐਂਡ ਸਟੈਂਡਰਡ ਐਕਟ  ਨੂੰ ਲਾਗੂ ਕਰਨ ਲਈ ਫੂਡ ਲਾਇਸੰਸ ਬਨਵਾਉਣਾ ਅਤੇ ਰਜਿਸ਼ਟ੍ਰੇਸ਼ਨ ਜਰੂਰੀ ਹੈ। ਕੰਵਲਪ੍ਰੀਤ ਸਿੰਘ ਸਹਾਇਕ ਫੂਡ ਕਮਿਸ਼ਨਰ ਅਤੇ  ਡਾ ਤਰੁਣ ਬਾਂਸਲ ਫੂਡ ਸੇਫ਼ਟੀ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਹਦਾਇਤਾ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਪਰੋਕਤ ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ ਜਿਲੇ ਵਿੱਚ ਮਿਲਾਵਟੀ ਦੁੱਧ ਨੂੰ ਰੋਕਣ ਲਈ ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤੂਆਂ ਦੇ ਰੈਗੁਲਰ ਸੈਂਪਲ ਲਏ ਜਾਣਗੇ ਤਾਂ ਕਿ ਇਲਾਕੇ ਵਿੱਚ ਮਿਲਾਵਟਖੋਰੀ ਵਿੱਚ ਠੱਲ ਪਾਈ ਜਾ ਸਕੇ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD