Saturday, 27 April 2024

 

 

ਖ਼ਾਸ ਖਬਰਾਂ ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ: ਐਨ ਕੇ ਸ਼ਰਮਾ ਭਗਵੰਤ ਮਾਨ ਨੇ ਖਡੂਰ ਸਾਹਿਬ ਵਿਚ 'ਆਪ' ਉਮੀਦਵਾਰ ਲਈ ਪ੍ਰਚਾਰ ਕਰਦਿਆਂ ਪੱਟੀ ਵਿਖੇ ਕੀਤਾ ਵੱਡੀ ਜਨਸਭਾ ਨੂੰ ਸੰਬੋਧਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ, ਲੋਕਾਂ ਦੇ ਭਾਰੀ ਇਕੱਠ ਨੇ ਟੀਨੂੰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦਾ ਦਿੱਤਾ ਭਰੋਸਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਪਟਿਆਲਾ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਡਾ. ਧਰਮਵੀਰ ਗਾਂਧੀ ਦੇ ਨਾਲ, ਸਾਰੇ ਵਰਕਰ ਪਟਿਆਲਾ ਵਿੱਚ ਕਾਂਗਰਸ ਦੀ ਜ਼ਬਰਦਸਤ ਜਿੱਤ ਯਕੀਨੀ ਬਣਾਉਣਗੇ ਪੰਜਾਬ ਦੇ ਅਸਲ ਮੁੱਦਿਆਂ ਨੂੰ ਸਿਆਸੀ ਆਗੂਆਂ ਵੱਲੋਂ ਅਣਗੌਲਿਆ ਜਾ ਰਿਹਾ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਭਾਜਪਾ ਦਾ ਸੰਕਲਪ ਪੱਤਰ ਮੋਦੀ ਦੀ ਗਾਰੰਟੀ ਚੰਡੀਗੜ੍ਹ 'ਚ ਲਾਂਚ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ

 

ਪਿੰਡਾਂ ਦੀਆਂ ਸੱਥਾਂ ਤੋਂ ਸੋਸ਼ਲ ਮੀਡੀਆ ਤੱਕ ਪੁਹੰਚਿਆ ਪੰਚਾਇਤੀ ਚੋਣਾਂ ਦਾ ਪ੍ਰਚਾਰ

ਸੋਸ਼ਲ ਮੀਡੀਆ ਰਾਹੀਂ ਉਮੀਦਵਾਰ ਕਰ ਰਹੇ ਹਨ ਪਿੰਡਾਂ ਦੇ ਵਿਕਾਸ ਦੀ ਗੱਲ

Web Admin

Web Admin

5 Dariya News

ਬਟਾਲਾ , 18 Dec 2018

ਸੂਚਨਾ ਤਕਨੌਲਜੀ ਦੇ ਇਸ ਯੁੱਗ ਨੇ ਮਨੁੱਖ ਦੀ ਤਰਜ਼-ਏ-ਜ਼ਿੰਦਗੀ ਨੂੰ ਬਹੁਤ ਪ੍ਰਭਾਵਤ ਕੀਤਾ ਹੈ। ਤਕਨੌਲੋਜੀ ਨੇ ਮਨੁੱਖ ਦੇ ਸੋਚਣ ਅਤੇ ਕੰਮ ਕਰਨ ਦੇ ਤੌਰ ਤਰੀਕਿਆਂ ਨੂੰ ਬਦਲ ਕੇ ਰੱਖ ਦਿੱਤਾ ਹੈ। ਇਨੀ ਦਿਨੀਂ ਪੰਜਾਬ ਵਿੱਚ ਪੰਚਾਇਤੀ ਚੋਣਾਂ ਕਾਰਨ ਪਿੰਡਾਂ ਦਾ ਸਿਆਸੀ ਮਹੌਲ ਪੂਰੀ ਤਰਾਂ ਗਰਮ ਹੈ ਅਤੇ ਪੰਚ-ਸਰਪੰਚ ਬਣਨ ਦੇ ਚਾਹਵਾਨ ਆਪਣੀ ਪੂਰੀ ਜ਼ੋਰ ਅਜ਼ਮਾਇਸ਼ ਕਰ ਰਹੇ ਹਨ। ਪੰਚਾਇਤੀ ਚੋਣਾਂ ਜੋ ਕਿ ਪਾਰਟੀ ਚੋਣ ਨਿਸ਼ਾਨਾ ਤੋਂ ਬਿਨਾ ਪਿੰਡ ਪੱਧਰ ’ਤੇ ਲੜੀਆਂ ਜਾਂਦੀਆਂ ਹਨ ਅਤੇ ਇਨਾਂ ਚੋਣਾਂ ਵਿੱਚ ਪ੍ਰਚਾਰ ਦਾ ਮੁੱਖ ਸਾਧਨ ਪਿੰਡਾਂ ਦੀਆਂ ਸੱਥਾਂ ਹੁੰਦੀਆਂ ਹਨ। ਪਿਛਲੇ ਸਮਿਆਂ ਵਿੱਚ ਦੇਖਿਆ ਗਿਆ ਹੈ ਕਿ ਸੱਥਾਂ ਤੋਂ ਚੱਲਦੀਆਂ ਗੱਲ ਕਿਸੇ ਵੀ ਉਮੀਦਵਾਰ ਦੀ ਜਿੱਤ-ਹਾਰ ਨੂੰ ਤਹਿ ਕਰਨ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਉਂਦੀ ਰਹੀ ਹੈ। ਭਾਂਵੇ ਕਿ ਪਿੰਡਾਂ ਵਿੱਚ ਸੱਥਾਂ ਅਜੇ ਵੀ ਪਿੰਡ ਦੀ ਸਾਂਝੀ ਗੱਲ ਕਰਨ ਅਤੇ ਪ੍ਰਚਾਰ ਦਾ ਮੁੱਖ ਜਰੀਆ ਹਨ ਪਰ ਤਕਨੀਕ ਦੇ ਇਸ ਦੌਰ ਵਿੱਚ ਨੌਜਵਾਨਾਂ ਵਲੋਂ ਆਪਣੀ ਗੱਲ ਕਹਿਣ ਦੇ ਨਵੇਂ ਮੰਚ ‘ਸੋਸ਼ਲ ਮੀਡੀਆ’ ਦੀ ਵਰਤੋਂ ਵੀ ਖੁੱਲ ਕੇ ਕੀਤੀ ਜਾ ਰਹੀ ਹੈ। ਇਸ ਵਾਰ ਪੰਚਾਇਤੀ ਚੋਣਾਂ ਵਿੱਚ ਚੋਣ ਪ੍ਰਚਾਰ ਪਿੰਡ ਦੀ ਸੱਥ ਤੋਂ ਲੈ ਕੇ ਸੋਸ਼ਲ ਮੀਡੀਆ ਤੱਕ ਹੋ ਰਿਹਾ ਹੈ। ਵੱਡੀ ਗਿਣਤੀ ਵਿੱਚ ਨੌਜਵਾਨ ਇਨਾਂ ਚੋਣਾਂ ਵਿੱਚ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਭਾਗ ਲੈ ਰਹੇ ਹਨ। ਚੋਣਾਂ ਲੜ ਰਹੇ ਨੌਜਵਾਨਾਂ ਵਲੋਂ ਸੋਸ਼ਲ ਮੀਡੀਆ ਖਾਸ ਕਰਕੇ ‘ਵਟਸਐਪ’ ਅਤੇ ‘ਫੇਸਬੁੱਕ’ ਉਪਰ ਕੀਤਾ ਜਾ ਰਿਹਾ ਚੋਣ ਪ੍ਰਚਾਰ ਇਨੀਂ ਦਿਨੀਂ ਪੂਰੇ ਜ਼ੋਰਾਂ ’ਤੇ ਹੈ। ਜਿਹੜੇ ਬਜ਼ੁਰਗ ਖੁਦ ਚੋਣਾਂ ਲੜ ਰਹੇ ਹਨ, ਸੋਸ਼ਲ ਮੀਡੀਆ ’ਤੇ ਉਨਾਂ ਦੇ ਚੋਣ ਪ੍ਰਚਾਰ ਦੀ ਕਮਾਨ ਉਨਾਂ ਦੇ ਨੌਜਵਾਨ ਪੁੱਤਰਾਂ ਜਾਂ ਪੋਤਿਆਂ ਨੇ ਸੰਭਾਲੀ ਹੋਈ ਹੈ। ਵੱਖ-ਵੱਖ ਪਿੰਡਾਂ ਦੇ ਵਟਸਐਪ ਗਰੁੱਪ ਬਣੇ ਹੋਏ ਹਨ ਜਿਸ ਵਿੱਚ ਪਿੰਡ ਦੇ ਸਾਰੇ ਹੀ ਪ੍ਰਮੁੱਖ ਵਿਅਕਤੀ ਸ਼ਾਮਲ ਹੁੰਦੇ ਹਨ ਅਤੇ ਉਨਾਂ ਸਾਰਿਆਂ ਵਲੋਂ ਪੰਚਾਇਤੀ ਚੋਣਾਂ ਦੇ ਉਮੀਦਵਾਰਾਂ ਬਾਰੇ ਅਤੇ ਆਪਣੇ ਪਿੰਡ ਦੇ ਵਿਕਾਸ ਬਾਰੇ ਖੁੱਲ ਕੇ ਵਿਚਾਰ ਚਰਚਾ ਕੀਤੀ ਜਾ ਰਹੀ ਹੈ। 

ਭਾਂਵੇ ਕਿ ਚੋਣ ਕਮਿਸ਼ਨ ਨੇ ਇਸ ਵਾਰ ਪੰਚਾਇਤੀ ਚੋਣਾਂ ਲਈ ਪ੍ਰਚਾਰ ਵਾਸਤੇ ਸਰਪੰਚ ਲਈ 30,000 ਰੁਪਏ ਅਤੇ ਪੰਚ ਲਈ 20,000 ਰੁਪਏ  ਚੋਣ ਖਰਚੇ ਦੀ ਹੱਦ ਮਿੱਥੀ ਹੈ, ਪਰ ਸੋਸ਼ਲ ਮੀਡੀਆ ਦਾ ਪ੍ਰਚਾਰ ਉਮੀਦਵਾਰਾਂ ਨੂੰ ਲਗਭਗ ਮੁਫ਼ਤ ਦੇ ਬਰਾਬਰ ਹੀ ਪੈ ਰਿਹਾ ਹੈ। ਸੋਸ਼ਲ ਮੀਡੀਆ ਉੱਪਰ ਹੋ ਰਹੇ ਚੋਣ ਪ੍ਰਚਾਰ ਦੀ ਇੱਕ ਖਾਸੀਅਤ ਇਹ ਵੀ ਹੈ ਕਿ ਪਿੰਡ ਦੇ ਜੋ ਨਾਗਰਕਿ ਵਿਦੇਸ਼ਾਂ ਜਾਂ ਦੇਸ਼ ਦੇ ਕਿਸੇ ਹੋਰ ਹਿੱਸੇ ਵਿੱਚ ਰਹਿੰਦੇ ਹਨ ਉਹ ਵੀ ਓਥੋਂ ਹੀ ਆਪਣੀ ਰਾਇ ਪਿੰਡ ਵਾਲਿਆਂ ਨਾਲ ਸਾਂਝੀ ਕਰ ਰਹੇ ਹਨ। ਇਸ ਤੋਂ ਇਲਾਵਾ ਕਈ ਪਿੰਡਾਂ ਵਿੱਚ ਨੌਜਵਾਨਾਂ ਨੇ ਸਰਪੰਚੀ ਲਈ ਆਨ-ਲਾਈਨ ਸਰਵੇ ਕਰਾ ਕੇ ਆਪਣੇ ਪਿੰਡ ਵਾਲਿਆਂ ਦੀ ਨਬਜ਼ ਨੂੰ ਟੋਹਣ ਦਾ ਯਤਨ ਵੀ ਕੀਤਾ ਹੈ। ਪਿੰਡ ਹਰਪੁਰਾ ਦੇ ਨੌਜਵਾਨ ਲਾਲ ਸਿੰਘ ਅਤੇ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਨਾਂ ਦੇ ਪਿੰਡ ਚੋਣਾਂ ਦੇ ਐਲਾਨ ਤੋਂ ਬਹੁਤ ਪਹਿਲਾਂ ਹੀ ਪੰਚਾਇਤੀ ਚੋਣਾਂ ਦੇ ਸੰਭਾਵੀ ਉਮੀਦਵਾਰਾਂ ਅਤੇ ਪਿੰਡ ਦੇ ਵੱਖ-ਵੱਖ ਮੁੱਦਿਆਂ ਬਾਰੇ ਚਰਚਾ ਚਲਦੀ ਰਹੀ ਹੈ। ਹੁਣ ਵੀ ਸਰਪੰਚੀ ਦੇ ਜੋ ਦੋ ਮੁੱਖ ਉਮੀਦਵਾਰ ਹਨ ਉਹ ਸੋਸ਼ਲ ਮੀਡੀਆ ਰਾਹੀਂ ਆਪਣੀ ਗੱਲ ਕਹਿ ਰਹੇ ਹਨ ਅਤੇ ਪਿੰਡ ਦੇ ਵਿਕਾਸ ਬਾਰੇ ਆਪਣੀਆਂ ਭਵਿੱਖ ਦੀਆਂ ਯੋਜਨਾਵਾਂ ਦਾ ਖੁਲਾਸਾ ਕਰ ਰਹੇ ਹਨ। ਇਸੇ ਤਰਾਂ ਪਿੰਡ ਪੰਜਗਰਾਈਆਂ ਦੇ ਬਲਵਿੰਦਰ ਸਿੰਘ ਨੇ ਦੱਸਿਆ ਕਿ ਨੌਜਵਾਨ ਵੋਟਰ ਸੋਸਲ ਮੀਡੀਆ ’ਤੇ ਹੁੰਦੀ ਕਿਸੇ ਵੀ ਗੱਲ ਵੱਲ ਵੱਧ ਧਿਆਨ ਦਿੰਦੇ ਹਨ। ਪਿੰਡ ਘੁਮਾਣ ਦੇ ਵਸਨੀਕ ਨਾਨਕ ਸਿੰਘ ਨੇ ਦੱਸਿਆ ਕਿ ਭਾਂਵੇਂ ਉਨਾਂ ਦੇ ਪਿੰਡ ਸਰਪੰਚੀ ਦੇ ਉਮੀਦਵਾਰ ਸਿਆਣੀ ਉਮਰ ਦੇ ਹਨ ਪਰ ਸੋਸ਼ਲ ਮੀਡੀਆ ਉੱਪਰ ਪ੍ਰਚਾਰ ਦੀ ਕਮਾਨ ਉਨਾਂ ਦੇ ਨੌਜਵਾਨਾਂ ਪੁੱਤ ਪੋਤਰੇ ਬਾਖੂਬੀ ਸੰਭਾਲ ਰਹੇ ਹਨ। ਪਿੰਡ ਧੰਦੋਈ ਵਿੱਚ ਸੋਸ਼ਲ ਮੀਡੀਆ ਦੇ ਪ੍ਰਚਾਰ ਦਾ ਅਸਰ ਇਹ ਹੋਇਆ ਹੈ ਕਿ ਪਿੰਡ ਵਿੱਚ ਸਰਬਸੰਮਤੀ ਨਾਲ ਪੰਚਾਇਤ ਚੁਣਨ ਦੀ ਸਹਿਮਤੀ ਲਗਭਗ ਬਣ ਹੀ ਗਈ ਹੈ। ਇਸ ਤਰਾਂ ਇਸ ਵਾਰ ਪੰਚਾਇਤੀ ਚੋਣਾਂ ਵਿੱਚ ਸੋਸ਼ਲ ਮੀਡੀਆ ਲੋਕਾਂ ਦੀ ਰਾਇ ਨੂੰ ਪ੍ਰਭਾਵਤ ਕਰਨ ਵਿੱਚ ਆਪਣੀ ਅਹਿਮ ਭੂਮਿਕਾ ਨਿਭਾ ਰਿਹਾ ਹੈ।

 

Tags: Election Special

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD