ਮਨਜੀਤ ਸਿੰਘ ਢੇਸੀ ਪੀ.ਪੀ.ਐਸ, ਐਸ.ਐਸ.ਪੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ ਅਤੇ ਤਲਵਿੰਦਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ (ਸ.ਡ) ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਐਸ.ਆਈ. ਅਸੋਕ ਕੁਮਾਰ ਮੁੱਖ ਅਫਸਰ ਥਾਣਾ ਸਿਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਇਕ ਅੰਨੇ ਕਤਲ ਦੀ ਗੁੱਥੀ ਸੁਲਝਾਉਣ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਡੀ.ਐਸ.ਪੀ. ਤਲਵਿੰਦਰ ਸਿੰਘ ਨੇ ਦੱਸਿਆ ਕਿ ਮਿਤੀ 06-07 ਦਸੰਬਰ 2018 ਦੀ ਦਰਮਿਆਨੀ ਰਾਤ ਨੂੰ ਬੱਸ ਸਟੈਂਡ ਸ਼੍ਰੀ ਮੁਕਤਸਰ ਸਾਹਿਬ ਦੇ ਇੰਟਰੀ ਗੇਟ ਨੇੜੇ ਸੋਹਣ ਸਿੰਘ ਵਾਸੀ ਵਧਾਈ ਦਾ ਕੋਈ ਨਾਮਲੂਮ ਵਿਅਕਤੀ ਕਤਲ ਕਰਕੇ ਮੌਕਾ ਤੋਂ ਫਰਾਰ ਹੋ ਗਿਆ ਸੀ। ਜਿਸ ਸਬੰਧੀ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਮੁਕੱਦਮਾ ਨੰ: 208 ਮਿਤੀ 07/12/2018 ਅ/ਧ 302 ਆਈ.ਪੀ.ਸੀ ਥਾਣਾ ਸਿਟੀ ਸ਼੍ਰੀ ਮੁਕਤਸਰ ਸਾਹਿਬ ਬਰਖਿਲਾਫ ਨਾਮਾਲੁਮ ਵਿਅਕਤੀ ਦੇ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਸੀ। ਡੀ.ਐਸ.ਪੀ. ਨੇ ਦੱਸਿਆ ਕਿ ਐਸ.ਆਈ. ਅਸੋਕ ਕੁਮਾਰ ਮੁੱਖ ਥਾਣਾ ਅਫ਼ਸਰ ਸਿਟੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਮੁਕੱਦਮੇ ਦੀ ਡੁੰਘਾਈ ਨਾਲ ਤਫਤੀਸ਼ ਕਰਦੇ ਹੋਏ ਕਤਲ ਕਰਨ ਵਾਲੇ ਅਸਲ ਦੋਸ਼ੀ ਬਲਵਿੰਦਰ ਸਿੰਘ ਉਰਫ ਬਿੰਦਰੀ ਪੁੱਤਰ ਚਾਨਣ ਭਗਤ ਵਾਸੀ ਗੋਨਿਆਣਾ ਰੋਡ ਸ਼੍ਰੀ ਮੁਕਤਸਰ ਸਾਹਿਬ ਨੂੰ ਮਿਤੀ 17/12/18 ਨੂੰ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ। ਦੋਸ਼ੀ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਦੋਸ਼ੀ ਪਾਸੋਂ ਹੋਰ ਡੁੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ।