Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਿਸ਼ਨ ਤੰਦਰੁਸਤ ਪੰਜਾਬ : ਇਲਾਜ ਨਾਲੋਂ ਪ੍ਰਹੇਜ਼ ਚੰਗਾ, ਥੋੜੀ ਜਿਹੀ ਸਾਵਧਾਨੀ ਨਾਲ ਸਵਾਇਨ ਫਲੁ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ : ਡਾ: ਸੁਖਪਾਲ ਸਿੰਘ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 19 Dec 2018

Last updated on: Dec 19, 2018, 00:00 IST

ਡਾ: ਸੁਖਪਾਲ ਸਿੰਘ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਸਮੂਹ ਸੀਨੀਅਰ ਅਧਿਕਾਰੀ/ ਪ੍ਰੋਗ੍ਰਾਮ ਅਫ਼ਸਰ, ਮਲੇਰੀਆ ਵਿੰਗ, ਮਾਸ ਮੀਡੀਆ ਵਿੰਗ ਅਤੇ  ਹੋਰ ਸਬੰਧਿਤ ਸਟਾਫ ਦੀ ਮੀਟਿੰਗ ਕੀਤੀ ਗਈ ਅਤੇ ਸਵਾਇਨ ਫਲੂ ਸਬੰਧੀ ਕੀਤੇ ਜਾਣ ਵਾਲੇ ਲੋੜੀਂਦੇ ਪ੍ਰਬੰਧਾਂ ਅਤੇ ਆਮ ਲੋਕਾਂ ਵਿੱਚ ਜਾਗਰੁਕਤਾ ਪੈਦਾ ਕਰਨ ਲਈ ਗਤੀਵਿਧੀਆਂ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ। ਉਹਨਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਆਦਿ ਵਿਖੇ ਆਪਣੇ ਪੈਰਾ ਮੈਡੀਕਲ ਸਟਾਫ਼ ਨੂੰ ਭੇਜਣ ਅਤੇ ਹਾਜਰੀਨ ਨੂੰ ਸਵਾਈਨ ਫਲੂ ਤੋਂ ਬਚਾਅ ਸਬੰਧੀ ਜਾਣਕਾਰੀ ਦੇਣ। ਇਸ ਮੋਕੇ  ਡਾ ਸੁਖਪਾਲ ਸਿੰਘ ਜੀ ਨੇ ਦੱਸਿਆ ਕਿ  ਸਵਾਇਨ ਫਲੂ ਇੰਫਲੂਐਂਜਾਂ ਵਾਇਰਸ (ਐਚ1ਐਨ1)  ਨਾਲ ਹੁੰਦੀ ਹੈ। ਸਵਾਇਨ ਫਲੂ ਇੱਕ ਮਨੁੱਖ ਤੋਂ ਦੂਜੇ ਮਨੁੱਖ ਨੂੰ ਖੰਘ ਨਾਲ, ਛਿੱਕਾਂ, ਵਗਦੀ ਨੱਕ, ਹੱਥ ਮਿਲਾਉਣ ਨਾਲ, ਕਿਸੇ ਨੂੰ ਸਪਰਸ਼  ਨਾਲ, ਖੁੱਲੇ ਵਿੱਚ ਥੁੱਕਣ ਨਾਲ ਫੈਲਦੀ ਹੈ। ਇਹ ਬਜੁਰਗਾਂ, ਕਮਜੋਰ  ਵਿਅਕਤੀਆਂ, ਬੱਚੇ, ਗਰਭਵਤੀ ਮਾਵਾਂ ਅਤੇ ਦਮੇ ਦੇ ਮਰੀਜਾਂ ਨੂੰ ਛੇਤੀ ਹੁੰਦੀ ਹੈ ਅਤੇ ਘਾਤਕ ਸਿੱਧ ਹੁੰਦੀ ਹੈ ਕਿਉਕਿ ਉਹਨਾਂ ਵਿੱਚ ਬਿਮਾਰੀਆਂ ਵਿਰੁੱਧ ਲੜਨ ਦੀ ਸ਼ਕਤੀ ਘੱਟ ਹੁੰਦੀ ਹੈ, ਇਸ ਲਈ ਤੁਰੰਤ ਇਲਾਜ ਕਰਵਾਉਣਾ ਚਾਹੀਦਾ ਹੈ। ਪਰ ਜੇਕਰ ਬੰਦਾ ਤੰਦਰੁਸਤ ਹੈ ਤਾਂ ਘਬਰਾਉਣ ਦੀ ਲੋੜ ਨਹੀਂ, ਕਿਉਕਿ ਇਹ ਬਿਮਾਰੀ 5-7 ਦਿਨਾਂ ਵਿੱਚ ਆਪਣੇ ਆਪ  ਠੀਕ ਹੋ ਜਾਂਦੀ ਹੈ। ਜਿਨਾਂ ਵਿਅਕਤੀਆਂ ਨੂੰ ਬੁਖਾਰ ,ਖਾਂਸੀ, ਦੁਖਦਾ ਗਲਾ, ਡਾਇਰੀਆ, ਉਲਟੀਆਂ ਅਤੇ ਸਾਹ ਆਉਣ ਵਿੱਚ ਤਕਲੀਫ ਨਜ਼ਰ ਆਵੇ ਤਾਂ ਤੁਰੰਤ ਨੇੜੇ ਦੀ ਸਿਹਤ ਸੰਸਥਾ ਤੋਂ ਇਲਾਜ ਕਰਵਾਉਣਾ ਚਾਹੀਦਾ ਹੈ। ਸਾਰੀਆਂ ਸਿਹਤ ਸੰਸਥਾਵਾਂ ਵਿੱਚ ਇਸ ਦਾ ਇਲਾਜ ਮੁਫ਼ਤ ਹੁੰਦਾ ਹੈ। ਇਸ ਸਮੇਂ ਗੁਰਤੇਜ ਸਿੰਘ ਜਿਲਾ ਮਾਸ ਮੀਡੀਆ ਅਫ਼ਸਰ ਨੇ ਹਾਜਰੀਨ ਨੂੰ ਅਪੀਲ ਕੀਤੀ ਕਿ ਉਹ ਆਮ ਲੋਕਾਂ ਨੂੰ ਜਾਗਰੂਕ ਕਰਨ ਕਿ ਉਹ  ਭੀੜ ਵਾਲੀਆਂ ਥਾਵਾਂ ਨਾ ਜਾਣ ਅਤੇ ਆਪਣੇ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰਾਂ ਸਾਫ਼ ਕਰਨੇ ਚਾਹੀਦੇ ਹਨ। ਖੰਘ, ਵਗਦੀ ਨੱਕ, ਛਿੱਕਾਂ ਅਤੇ ਬੁਖਾਰ ਨਾਲ ਪੀੜਤ ਵਿਅਕਤੀਆਂ ਤੋਂ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖੋ। ਖੰਘਦੇ ਜਾਂ ਛਿੱਕਦੇ ਸਮੇਂ ਆਪਣਾ ਮੂੰਹ ਅਤੇ ਨੱਕ ਰੁਮਾਲ ਨਾਲ ਢੱਕ ਕੇ ਰੱਖੋ। ਨੀਂਦ ਪੂਰੀ ਲਵੋ ਅਤੇ ਸਰੀਰਕ ਤੌਰ ਤੇ ਤੰਦਰੁਸਤ ਰਹੋ, ਬਹੁਤ ਸਾਰਾ ਪਾਣੀ ਪੀਓ ਅਤੇ ਪੌਸ਼ਟਿਕ ਭੋਜਨ ਖਾਓ। ਇਸ ਸਮੇਂ ਡਾ ਏ.ਕੇ. ਥਾਪਰ ਸਹਾਇਕ ਸਿਵਲ ਸਰਜਨ, ਡਾ ਕੀਮਤੀ ਲਾਲ ਸੀਨੀਅਰ ਮੈਡੀਕਲ ਅਫ਼ਸਰ,  ਡਾ ਜਾਗ੍ਰਿਤੀ ਚੰਦਰ ਜਿਲਾ ਟੀਕਾਕਰਣ ਅਫ਼ਸਰ, ਡਾ ਵਿਕਰਮ ਅਸੀਜਾ ਜਿਲਾ ਐਪੀਡਮੈਲੋਜਿਸਟ, ਵਿਨੋਦ ਖੁਰਾਣਾ, ਕੁਲਜੀਤ ਸਿੰਘ, ਭਗਵਾਨ ਦਾਸ, ਲਾਲ ਚੰਦ, ਪਵਿੱਤਰ ਸਿੰਘ, ਸੁਮਨ ਆਦਿ ਹਾਜਿਰ ਸਨ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD