Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ 'ਚ ਸੂਬੇ ਦੇ ਹਿੱਸੇ ਨੂੰ ਘਟਾਉਣ ਦੀ ਪੰਜਾਬ ਦੇ ਮੁੱਖ ਮੰਤਰੀ ਦੀ ਬੇਨਤੀ ਕੇਂਦਰ ਵੱਲੋਂ ਪ੍ਰਵਾਨ

Web Admin

Web Admin

5 Dariya News

ਚੰਡੀਗੜ੍ਹ , 21 Dec 2018

Last updated on: Dec 21, 2018, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ 'ਚ ਸੂਬੇ ਦੇ ਯੋਗਦਾਨ ਨੂੰ ਘਟਾਉਣ ਸਬੰਧੀ ਕੀਤੀ ਬੇਨਤੀ ਨੂੰ ਕੇਂਦਰ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ ਅਤੇ ਰਾਵੀ 'ਤੇ ਇਸ ਪ੍ਰਾਜੈਕਟ ਵਿੱਚ ਆਪਣਾ ਹਿੱਸਾ 60 ਤੋਂ ਵਧਾ ਕੇ 86 ਫੀਸਦੀ ਕਰਨ ਨੂੰ ਸਹਿਮਤੀ ਪ੍ਰਗਟਾ ਦਿੱਤੀ ਹੈ ਜਿਸਦੇ ਨਾਲ ਇਸ ਵਿੱਚ ਪੰਜਾਬ ਦਾ ਹਿੱਸਾ ਕੇਵਲ 14 ਫੀਸਦੀ ਰਹਿ ਗਿਆ ਹੈ। ਜਲ ਸ੍ਰੋਤ, ਨਦੀ ਵਿਕਾਸ ਅਤੇ ਗੰਗਾ ਪੁਨਰਸੁਰਜੀਤੀ ਬਾਰੇ ਕੇਂਦਰੀ ਮੰਤਰਾਲੇ ਵੱਲੋਂ ਇਸ ਰਾਸ਼ਟਰੀ ਪ੍ਰਾਜੈਕਟ ਵਿੱਚ ਕੇਂਦਰ ਅਤੇ ਸੂਬੇ ਦੀ ਅਨੁਪਾਤ ਵਿੱਚ ਸੋਧ ਕੀਤੀ ਹੈ। ਇਸ ਸਬੰਧ ਵਿੱਚ ਕੇਂਦਰੀ ਮੰਤਰਾਲੇ ਵੱਲੋਂ ਪੱਤਰ ਪ੍ਰਾਪਤ ਹੋਣ ਪਿਛੋਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਨਾਲ ਸੂਬੇ ਦੀ ਸਿੰਜਾਈ ਸਮਰਥਾ ਕਈ ਗੁਣਾ ਵੱਧ ਜਾਵੇਗੀ। ਮੁੱਖ ਮੰਤਰੀ ਨੇ ਬੇਨਤੀ ਪ੍ਰਵਾਨ ਕਰਨ ਲਈ ਕੇਂਦਰ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਸੂਬੇ ਵਿੱਚ ਨਹਿਰੀ ਸਿੰਜਾਈ ਦੀ ਵਧ ਰਹੀ ਮੰਗ ਨਾਲ ਨਿਪਟਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਸੂਬੇ ਦੇ ਤਕਰੀਬਨ 150 ਕਰੋੜ ਰੁਪਏ ਬਚਣਗੇ। ਇਕ ਸਰਕਾਰੀ ਬੁਲਾਰੇ ਅਨੁਸਾਰ ਕੇਂਦਰੀ ਮੰਤਰਾਲੇ ਤੋਂ ਪ੍ਰਾਪਤ ਹੋਏ ਪੱਤਰ ਦੇ ਅਨੁਸਾਰ ਸ਼ਾਹਪੁਰ ਕੰਢੀ ਪ੍ਰਾਜੈਕਟ ਦੀ ਅਨੁਮਾਨਿਤ ਲਾਗਤ 2715.70 ਕਰੋੜ ਰੁਪਏ ਹੈ ਜਿਸ ਵਿੱਚ ਸਿੰਚਾਈ ਕੰਪੋਨੈਂਟ (ਪ੍ਰਵਾਨਤ ਲਾਗਤ ਦਾ 28.61 ਫੀਸਦੀ) ਅਤੇ ਪਾਵਰ ਕੰਪੋਨੈਂਟ (ਪ੍ਰਵਾਨਤ ਲਾਗਤ ਦਾ 71.39 ਫੀਸਦੀ) ਦੀ ਰਾਸ਼ੀ ਕ੍ਰਮਵਾਰ 776.96 ਕਰੋੜ ਅਤੇ 1938.74 ਕਰੋੜ ਰੁਪਏ ਹੈ। ਇਸ ਪ੍ਰਾਜੈਕਟ ਦੀ 564.63 ਕਰੋੜ ਰੁਪਏ ਦੀ ਰਾਸ਼ੀ ਵਿੱਚ 485.38 ਕਰੋੜ ਰੁਪਏ ਦੀ ਮਨਜੂਰਸ਼ੁਦਾ ਕੇਂਦਰੀ ਸਹਾਇਤਾ ਸਿੰਚਾਈ ਕੰਪੋਨੈਂਟ ਦੇ ਬਕਾਇਆ ਕਾਰਜ ਲਈ ਮੁਹੱਈਆ ਕਰਵਾਈ ਜਾਵੇਗੀ। ਸਿੰਚਾਈ ਕੰਪੋਨੈਂਟ ਵਿੱਚ ਸੂਬੇ ਦਾ ਸਮੁੱਚਾ ਹਿੱਸਾ, ਪਾਵਰ ਕੰਪੋਨੈਂਟ ਦੀ ਕੁੱਲ ਲਾਗਤ ਅਤੇ ਪ੍ਰਾਜੈਕਟ ਦੀ ਸਥਾਪਤੀ ਲਾਗਤ ਪੰਜਾਬ ਸਰਕਾਰ ਵੱਲੋਂ ਸਹਿਣ ਕੀਤੀ ਜਾਵੇਗੀ। ਬੁਲਾਰੇ ਦੇ ਅਨੁਸਾਰ ਰਾਵੀ ਕੈਨਾਲ ਦੇ ਮੁੱਖ ਡੈਮ ਦੇ ਰਹਿੰਦੇ ਹਿੱਸੇ ਅਤੇ ਕਸ਼ਮੀਰ ਕੈਨਾਲ ਦਾ ਸਾਈਫਨ ਦਾ ਕੰਮ 2021 ਤੱਕ ਮੁਕੰਮਲ ਹੋਵੇਗਾ। ਇਹ ਸਮੁੱਚਾ ਪ੍ਰਾਜੈਕਟ ਜੂਨ, 2022 ਤੱਕ ਮੁਕੰਮਲ ਹੋ ਜਾਵੇਗਾ। ਪੰਜਾਬ ਰਾਜ ਵਿੱਚ ਰਾਵੀ ਦਰਿਆ 'ਤੇ ਸ਼ਾਹਪੁਰ ਕੰਢੀ ਡੈਮ (ਰਾਸ਼ਟਰੀ ਪ੍ਰਾਜੈਕਟ) ਨੂੰ ਲਾਗੂ ਕਰਨ ਲਈ ਕੇਂਦਰੀ ਸਹਾਇਤਾ ਦੀ ਫੰਡਿੰਗ ਨਾਬਾਰਡ ਦੇ ਰਾਹੀਂ ਉਸ ਮੌਜੂਦਾ ਪ੍ਰਣਾਲੀ ਦੇ ਹੇਠ ਕੀਤੀ ਜਾਵੇਗੀ ਜੋ 99 ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ-ਐਕਸਲਰੇਟਿਡ ਈਰੀਗੇਸ਼ਨ ਬੈਨੀਫਿਟ ਪ੍ਰੋਗਰਾਮ (ਏ.ਆਈ.ਬੀ.ਪੀ) ਪ੍ਰਾਜੈਕਟ ਦੇ ਲਈ ਲੰਮੀ ਮਿਆਦ ਵਾਲੇ ਸਿੰਜਾਈ ਫੰਡਾਂ ਲਈ ਹੈ। ਇਸ ਦੀਆਂ ਸ਼ਰਤਾਂ ਤੇ ਨਿਯਮ ਇਨ੍ਹਾਂ ਵਾਲੇ ਹੀ ਹੋਣਗੇ।ਇਹ ਪ੍ਰਾਜੈਕਟ ਪੰਜਾਬ ਸਰਕਾਰ ਵੱਲੋਂ ਲਾਗੂ ਕੀਤਾ ਜਾਵੇਗਾ। ਇਸ ਨੂੰ ਲਾਗੂ ਕਰਨ ਦਾ ਸਮਾਂ ਦਸੰਬਰ, 2018 ਤੋਂ ਜੂਨ, 2022 ਹੈ। ਪ੍ਰਾਜੈਕਟ 'ਤੇ ਨਿਗਰਾਨੀ ਰੱਖਣ ਲਈ ਪੰਜਾਬ ਤੇ ਜੰਮੂ ਕਸ਼ਮੀਰ ਦੇ ਸਬੰਧਤ ਚੀਫ ਇੰਜੀਨੀਅਰਾਂ ਅਤੇ ਹੋਰ ਸਬੰਧਤ ਅਧਿਕਾਰੀਆਂ ਦੀ ਕਮੇਟੀ ਬਣਾਈ ਜਾਵੇਗੀ ਜੋ ਇਕ ਪ੍ਰਾਜੈਕਟ ਨੂੰ ਲਾਗੂ ਕਰਨ 'ਤੇ ਨਿਗਰਾਨੀ ਰੱਖੇਗੀ ਅਤੇ ਇਹ ਯਕੀਨੀ ਬਣਾਏਗੀ ਕਿ ਇਸ ਦਾ ਨਿਰਮਾਣ ਦੋਵੇ ਸੂਬਿਆਂ ਵਿੱਚ ਹੋਏ ਸਮਝੋਤੇ ਦੇ ਅਨੁਸਾਰ ਹੋਵੇ। ਇਹ ਕੇਂਦਰੀ ਜਲ ਕਮਿਸ਼ਨ ਦੇ ਮੈਂਬਰ ਦੀ ਅਗਵਾਈ ਵਾਲੀ ਕਮੇਟੀ ਤੋਂ ਵੱਖਰੀ ਹੋਵੇਗੀ। 

 

Tags: Spokesman Punjab Govt

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD