Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਜੇਲ ਟ੍ਰੇਨਿੰਗ ਸਕੂਲ ਵਿਖੇ ਜੇਲ ਅਧਿਕਾਰੀਆਂ ਤੇ ਕਰਮਚਾਰੀਆਂ ਦਰਮਿਆਨ ਸੰਵਾਦ ਵਿਸ਼ੇ 'ਤੇ ਪੰਜ ਦਿਨਾਂ ਸਿਖਲਾਈ ਕੋਰਸ ਸਮਾਪਤ

ਝਾਰਖੰਡ, ਦਿੱਲੀ, ਉੱਤਰ ਪ੍ਰਦੇਸ, ਹਿਮਾਚਲ ਪ੍ਰਦੇਸ, ਆਂਧਰਾ ਪ੍ਰਦੇਸ, ਤੇਲਗਾਨਾ, ਮਹਾਰਾਸਟਰਾ ਤੇ ਪੰਜਾਬ ਦੇ ਉੱਚ ਅਧਿਕਾਰੀਆਂ ਨੇ ਹਿੱਸਾ ਲਿਆ

Web Admin

Web Admin

5 Dariya News

ਪਟਿਆਲਾ , 21 Dec 2018

Last updated on: Dec 21, 2018, 00:00 IST

ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਪਟਿਆਲਾ ਵਿਖੇ ਜੇਲ ਅਧਿਕਾਰੀਆਂ ਦਰਮਿਆਨ ਸੰਵਾਦ ਵਿਸ਼ੇ 'ਤੇ ਪੰਜ ਰੋਜਾ ਸਿਖਲਾਈ ਕੋਰਸ ਕਰਵਾਇਆ ਗਿਆ। ਅੱਜ ਸਮਾਪਤ ਹੋਏ ਇਸ ਕੋਰਸ ਵਿੱਚ ਝਾਰਖੰਡ, ਦਿੱਲੀ, ਉੱਤਰ ਪ੍ਰਦੇਸ, ਹਿਮਾਚਲ ਪ੍ਰਦੇਸ, ਆਂਧਰਾ ਪ੍ਰਦੇਸ, ਤੇਲੰਗਾਨਾ, ਮਹਾਰਾਸ਼ਟਰ ਅਤੇ ਪੰਜਾਬ ਆਦਿ ਦੇ ਉੱਚ ਅਧਿਕਾਰੀਆਂ ਨੇ ਹਿੱਸਾ ਲਿਆ।ਬੀ.ਪੀ.ਆਰ.ਐਂਡ ਡੀ. ਨਵੀਂ ਦਿੱਲੀ ਦੇ ਸਹਿਯੋਗ ਨਾਲ ਕਰਵਾਏ ਅਤੇ 'ਵਰਟੀਕਲ ਇੰਟਰੈਕਸ਼ਨ' ਦੇ ਨਾਮ 'ਤੇ ਹੋਏ ਇਸ ਕੋਰਸ ਦੀ ਸਮਾਪਤੀ ਮੌਕੇ ਸ਼ਮੂਲੀਅਤ ਕਰਦਿਆਂ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਦੇ ਪ੍ਰਿੰਸੀਪਲ ਡਾ. ਬੀ.ਐਸ. ਸਿੱਧੂ ਨੇ ਕਿਹਾ ਕਿ ਜੇਲ੍ਹ ਵਿਭਾਗ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦਰਮਿਆਨ ਸਿੱਧੇ ਤੇ ਆਪਸੀ ਸੰਵਾਦ ਦੀ ਬਹੁਤ ਮਹੱਤਤਾ ਹੈ। ਡਾ. ਸਿੱਧੂ ਨੇ ਕਿਹਾ ਕਿ ਅਜਿਹੇ ਨਾਲ ਉੱਚ ਅਧਿਕਾਰੀਆਂ ਤੋਂ ਲੈ ਕੇ ਹੇਠਲੇ ਪੱਧਰ ਤੱਕ ਇਕ ਦੂਸਰੇ ਨੂੰ ਸਮਝਣ ਸਮੇਤ ਉਨ੍ਹਾਂ ਦੇ ਕਰਤੱਵਾਂ ਤੇ ਅਧਿਕਾਰਾਂ ਨੂੰ ਜਾਨਣ ਦਾ ਬਹੁਮੁੱਲਾ ਮੌਕਾ ਮਿਲਦਾ ਹੈ ਜਿਸ ਨਾਲ ਜੇਲ੍ਹਾਂ ਵਿੱਚ ਹੋਰ ਸੁਧਾਰ ਲਿਆਉਣ ਵਿੱਚ ਮੱਦਦ ਮਿਲਦੀ ਹੈ। ਇਸ ਮੌਕੇ ਆਈ.ਜੀ. (ਜੇਲ੍ਹਾਂ) ਸ੍ਰੀ ਰੂਪ ਕੁਮਾਰ ਅਰੋੜਾ, ਡੀ.ਆਈ.ਜੀ. (ਜੇਲ੍ਹਾਂ) ਕੈਪਟਨ ਲਖਮਿੰਦਰ ਸਿੰਘ ਜਾਖੜ, ਸੁਰਿੰਦਰ ਸਿੰਘ ਸੈਣੀ, ਮਨੋਵਿਗਿਆਨੀਆਂ ਤੇ ਕਾਨੂੰਨੀ ਮਾਹਰਾਂ ਨੇ ਬਤੌਰ ਰਿਸੋਰਸ ਪਰਸਨ ਸਿਰਕਤ ਕੀਤੀ। ਸੰਸਥਾ ਦੇ ਵਾਇਸ ਪ੍ਰਿੰਸੀਪਲ ਸ੍ਰੀ ਰਾਕੇਸ ਕੁਮਾਰ ਸਰਮਾ ਨੇ ਧੰਨਵਾਦ ਕੀਤਾ ਅਤੇ ਕੋਰਸ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹ ਇਸ ਸੰਸਥਾ ਤੇ ਚੱਲਣ ਵਾਲਾ ਇਸ ਸਾਲ ਦਾ ਪੰਜਵਾਂ ਕੋਰਸ ਹੈ। ਇਨ੍ਹਾਂ ਕੋਰਸਾ ਨਾਲ ਬੀ.ਪੀ.ਆਰ.ਐਂਡ.ਡੀ. ਨਵੀਂ ਦਿੱਲੀ ਅਤੇ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਪਟਿਆਲਾ ਦਾ ਨਾਮ ਉੱਚਾ ਹੁੰਦਾ ਹੈ ਅਤੇ ਬਹੁਤ ਕੁੱਝ ਅਜਿਹਾ ਸਿਖਣ ਨੂੰ ਮਿਲਦਾ ਹੈ ਜੋ ਬਿਹਤਰ ਸੇਵਾ ਲਈ ਬਹੁਤ ਜਰੂਰੀ ਹੈ।ਇਸ ਮੌਕੇ ਵੱਖ-ਵੱਖ ਰਾਜਾਂ ਤੋਂ ਆਏ ਜੇਲ੍ਹ ਅਧਿਕਾਰੀਆਂ ਨੇ ਪੰਜਾਬ ਜੇਲ੍ਹ ਵਿਭਾਗ ਵੱਲੋਂ ਕੀਤੇ ਜਾ ਰਹੇ ਇਨ੍ਹਾਂ  ਉਪਰਾਲਿਆਂ ਦੀ ਬਹੁਤ ਸਲਾਘਾ ਕੀਤੀ। ਬਾਹਰੋਂ ਆਏ ਮਹਿਮਾਨਾਂ ਅਤੇ ਭਾਗੀਦਾਰੀਆਂ ਨੂੰ ਯਾਦਗਾਰੀ ਚਿੰਨ ਅਤੇ ਸਰਟੀਫਿਕੇਟ ਤਕਸੀਮ ਕੀਤੇ ਗਏ। ਇਸ ਕੋਰਸ ਦਾ ਸੰਚਾਲਨ ਸਹਾਇਕ ਸੁਪਰਡੈਂਟ ਸ੍ਰੀ ਮੁਕੇਸ ਕੁਮਾਰ ਸਰਮਾ ਨੇ ਕੀਤਾ। ਇਸ ਮੌਕੇ ਸ੍ਰੀ ਇਕਬਾਲ ਸਿੰਘ ਸੀ.ਡੀ.ਆਈ. ਵੀ ਹਾਜਿਰ ਰਹੇ।

 

Tags: PUNJAB ADMIN

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD