Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਬਟਾਲਾ ਪੁਲਿਸ ਨੇ ਸਮਾਜਿਕ ਜਥੇਬੰਦੀਆਂ ਨਾਲ ਮਿਲ ਕੇ ਪਾਲਸਟਿਕ ਡੋਰ ਖਿਲਾਫ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ

ਬਟਾਲਾ ਪੁਲਿਸ ਨੇ ਚਾਈਨਾ ਡੋਰ ਦੀ ਵਿਕਰੀ ਰੋਕਣ ਲਈ ਹੈਲਪ ਲਾਈਨ ਨੰਬਰ 7529875836 ਕੀਤਾ ਜਾਰੀ

Web Admin

Web Admin

5 Dariya News

ਬਟਾਲਾ , 21 Dec 2018

Last updated on: Dec 21, 2018, 00:00 IST

ਬਟਾਲਾ ਪੁਲਿਸ ਨੇ ਪਲਾਸਟਿਕ/ਸਿੰਥੈਟਿਕ ਡੋਰ ਖਿਲਾਫ਼ ਆਪਣੀ ਮੁਹਿੰਮ ਨੂੰ ਤੇਜ਼ ਕਰ ਦਿੱਤਾ ਹੈ। ਐੱਸ.ਐੱਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਦੀ ਅਗਵਾਈ ਹੇਠ ਬਟਾਲਾ ਪੁਲਿਸ ਨੇ ਸਮਾਜਿਕ ਜਥੇਬੰਦੀਆਂ ਨਾਲ ਮਿਲ ਕੇ ਜਾਗਰੂਕਤਾ ਮੁਹਿੰਮ ਅਰੰਭ ਕਰ ਦਿੱਤੀ ਹੈ ਅਤੇ ਨਾਲ ਬਟਾਲਾ ਪੁਲਿਸ ਨੇ ਚਾਈਨਾ ਡੋਰ ਦੀ ਵਿਕਰੀ ਕਰਨ ਵਾਲੇ ਵਿਅਕਤੀਆਂ ਦੀ ਸੂਚਨਾ ਦੇਣ ਲਈ ਇੱਕ ਹੈਲਪ ਲਾਈਨ ਨੰਬਰ 7529875836 ਜਾਰੀ ਕਰਕੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਚਾਈਨਾ ਡੋਰ ਵੇਚਣ ਵਾਲਿਆਂ ਦੀ ਸੂਚਨਾ ਇਸ ਨੰਬਰ 'ਤੇ ਦੇਣ ਤਾਂ ਜੋ ਫੌਰੀ ਤੌਰ 'ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।ਅੱਜ ਬਟਾਲਾ ਸ਼ਹਿਰ ਵਿੱਚ ਸਵਦੇਸ਼ੀ ਜਾਗਰਣ ਮੰਚ ਨੇ ਚਾਈਨਾ ਡੋਰ (ਪਲਾਸਟਿਕ/ਸਿੰਥੈਟਿਕ ਡੋਰ) ਖਿਲਾਫ਼ ਸਕੂਲੀ ਬੱਚਿਆਂ ਨੂੰ ਨਾਲ ਲੈ ਕੇ ਇੱਕ ਜਾਗਰੂਕਤਾ ਰੈਲੀ ਕੱਢੀ। ਇਸ ਰੈਲੀ ਨੂੰ ਐੱਸ.ਐੱਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਜਾਗਰੂਕਤਾ ਮਾਰਚ ਵਿੱਚ ਸਵਦੇਸ਼ੀ ਜਜਾਗਰਣ ਮੰਚ ਦੇ ਅਹੁਦੇਦਾਰ, ਵੱਖ-ਵੱਖ ਸਮਾਜ ਸੇਵੀ ਪਤਵੰਤੇ ਅਤੇ ਸਰਕਾਰੀ ਸਕੂਲ (ਲੜਕੇ), ਗੁਰੂ ਤੇਗ ਬਹਾਦਰ ਸਕੂਲ ਕੰਡਿਆਲ, ਐੱਸ.ਆਰ.ਐੱਸ. ਭੱਲਾ, ਡੀ.ਏ.ਵੀ. ਸਕੂਲ, ਸ਼ਿਵਾਲਿਕ ਸਕੂਲ, ਭੁਲੇਰ ਸਕੂਲ ਅਤੇ ਦੇਸ ਰਾਜ ਡੀ.ਏ.ਵੀ. ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ। ਇਹ ਪੈਦਲ ਮਾਰਚ ਲੱਕੜ ਮੰਡੀ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਸਤਿਕਰਤਾਰੀਆਂ ਵਿਖੇ ਸਮਾਪਤ ਹੋਇਆ।ਇਸ ਤੋਂ ਪਹਿਲਾਂ ਸਵਦੇਸ਼ੀ ਜਾਗਰਣ ਮੰਚ ਵਲੋਂ ਕਰਾਏ ਸਮਾਗਮ ਦੌਰਾਨ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਐੱਸ.ਐੱਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਕਿਹਾ ਕਿ ਪਲਾਸਟਿਕ/ਸਿੰਥੈਟਿਕ ਡੋਰ ਨਾਲ ਪਤੰਗਬਾਜ਼ੀ ਕਰਨੀ ਮਨੁੱਖਾਂ ਅਤੇ ਪੰਛੀਆਂ ਲਈ ਜਾਨਲੇਵਾ ਹੈ ਅਤੇ ਪੰਜਾਬ ਸਰਕਾਰ ਵਲੋਂ ਇਸ ਡੋਰ ਉੱਪਰ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਪਤੰਗਬਾਜ਼ੀ ਹਮੇਸ਼ਾਂ ਕੱਚੇ ਧਾਗੇ ਦੀ ਡੋਰ ਨਾਲ ਕਰਨੀ ਚਾਹੀਦੀ ਹੈ ਜੋ ਕਿ ਹਾਨੀਕਾਰਕ ਨਹੀਂ ਹੈ। ਐੱਸ.ਐੱਸ.ਪੀ. ਬਟਾਲਾ ਨੇ ਕਿਹਾ ਕਿ ਪੁਲਿਸ ਜ਼ਿਲ੍ਹਾ ਬਟਾਲਾ ਵਿੱਚ ਪਲਾਸਟਿਕ/ਸਿੰਥੈਟਿਕ ਡੋਰ ਦੀ ਵਿਕਰੀ ਕਿਸੇ ਕੀਮਤ 'ਤੇ ਨਹੀਂ ਹੋਣ ਦਿੱਤੀ ਅਤੇ ਜ਼ਿਲ੍ਹੇ ਦੀ ਸਾਰੀ ਪੁਲਿਸ ਨੂੰ ਇਸ ਡੋਰ ਦੀ ਵਿਕਰੀ ਨੂੰ ਰੋਕਣ ਲਈ ਚੌਕਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਟਾਲਾ ਪੁਲਿਸ ਨੇ ਚਾਈਨਾ ਡੋਰ ਦੀ ਵਿਕਰੀ ਨੂੰ ਰੋਕਣ ਲਈ ਇੱਕ ਹੈਲਪ ਲਾਈਨ ਨੰਬਰ 7529875836 ਜਾਰੀ ਕੀਤਾ ਹੈ ਜੋ ਕਿ 24 ਘੰਟੇ ਚੱਲੇਗਾ। ਉਨ੍ਹਾਂ ਕਿਹਾ ਕਿ ਇਸ ਨੰਬਰ 'ਤੇ ਕਾਲ ਕਰਕੇ ਜਾਂ ਵਟਸਐਪ ਰਾਹੀਂ ਡੋਰ ਦੀ ਵਿਕਰੀ ਬਾਰੇ ਕੋਈ ਵੀ ਸੂਚਨਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਚਾਈਨਾ ਡੋਰ ਦੀ ਵਿਕਰੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।ਇਸ ਮੌਕੇ ਸਵਦੇਸ਼ੀ ਜਾਗਰਣ ਮੰਚ ਦੇ ਸੰਚਾਲਕ ਸੰਦੀਪ ਸਲਹੋਤਰਾ ਨੇ ਵੀ ਬੱਚਿਆਂ ਨੂੰ ਚਾਈਨਾ ਡੋਰ ਨਾਲ ਪਤੰਗਾਂ ਨਾ ਉਡਾਉਣ ਦੀ ਅਪੀਲ ਕੀਤੀ। ਇਸ ਮੌਕੇ ਹੋਰਨਾ ਤੋਂ ਇਲਾਵਾ ਤਹਿਸੀਲਦਾਰ ਬਟਾਲਾ ਅਰਵਿੰਦ ਸਲਵਾਨ, ਅਰੁਨ ਅਗਰਵਾਲ, ਨਗਰ ਕੌਂਸਲ ਪ੍ਰਧਾਨ ਨਰੇਸ਼ ਮਹਾਜਨ, ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਹਰਮਨ ਗੋਰਾਇਆ, ਪ੍ਰਭ, ਸ਼ਿਵ ਰਾਜਨ ਪੁਰੀ, ਅਨਿਲ ਡੋਗਰਾ, ਹੀਰਾ ਵਾਲੀ, ਸੁਖਦੇਵ ਧੁੱਪਸੜੀ, ਅਜੇ ਰਿਸ਼ੀ, ਕ੍ਰਿਸ਼ਨ ਮਹਾਜਨ, ਬੀਰ ਮਹਾਜਨ, ਸੁਨੀਲ ਬੇਦੀ, ਹਰੀਸ਼ ਮਹਾਜਨ, ਸ਼ੁਭਾਸ ਭੱਟੀ, ਜੇ.ਐੱਨ. ਸ਼ਰਮਾਂ, ਸੁਰੇਸ਼ ਮਹਾਜਨ, ਸੋਹਨ ਲਾਲ ਪ੍ਰਭਾਕਰ, ਅਮਨ ਖੀਵਾ, ਰਜਨੀ ਸਲਹੋਤਰਾ, ਵਿਨੋਦ ਸਚਦੇਵਾ ਆਦਿ ਹਾਜ਼ਰ ਸਨ।

 

Tags: SSP Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD