Monday, 29 April 2024

 

 

ਖ਼ਾਸ ਖਬਰਾਂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ

 

ਰਾਹੁਲ ਗਾਂਧੀ ਕਿਸਾਨਾਂ ਦੇ ਕਰਜ਼ੇ ਮੁਆਫ਼ੀ ਬਾਰੇ ਫਰਜ਼ੀ, ਝੂਠੇ ਅਤੇ ਗ਼ਲਤ ਵਾਅਦੇ ਕਰਕੇ ਲੋਕਾਂ ਨੂੰ ਮੂਰਖ਼ ਨਾ ਬਣਾਉਣ : ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ

Web Admin

Web Admin

5 Dariya News

ਚੰਡੀਗੜ੍ਹ , 21 Dec 2018

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼ੁੱਕਰਵਾਰ ਨੂੰ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੇ ਹਮਲਾ ਕਰਦਿਆਂ ਕਿਹਾ ਕਿ ਸੂਬੇ ਵਿੱਚ ਆਪਣੇ (1) ਇੱਕ ਸਾਲ (9) ਨੌਂ ਮਹੀਨਿਆਂ ਦੇ ਕਾਰਜਕਾਲ ਦੌਰਾਨ ਪੰਜਾਬ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ।ਇਥੇ ਪਾਰਟੀ ਮੁੱਖ ਦਫ਼ਤਰ ਤੋਂ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ  ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਪੰਜਾਬ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਨੂੰ ਸਾਫ਼ ਸ਼ਬਦਾਂ ਵਿੱਚ ਸਪੱਸ਼ਟ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਨੇ ਹੁਣ ਤੱਕ ਕਿਸਾਨਾਂ ਦੇ ਕਰਜ਼ੇ ਨਹੀਂ ਮੁਆਫ਼ ਕੀਤੇ ਜਿਸ ਕਰਕੇ ਕਾਂਗਰਸ ਪਾਰਟੀ ਦੀ ਅਗਵਾਈ ਕਰਨ ਵਾਲੀ ਪੰਜਾਬ ਸਰਕਾਰ ਦੀ ਧੋਖਾਧੜੀ ਸਾਫ਼ ਨਜ਼ਰ ਆਉਂਦੀ ਹੈ ਅਤੇ ਦੂਸਰਾ ਹਰ ਇੱਕ ਪਰਿਵਾਰ ਦੇ ਮੈਂਬਰ ਨੂੰ ਨੌਕਰੀ, ਆਰਥਿਕ ਪੱਖੋਂ ਕਮਜ਼ੋਰ ਪਛੜੀਆਂ ਸ਼੍ਰੇਣੀਆਂ ਦੀ ਗ਼ਰੀਬ ਲੜਕੀਆਂ ਦੇ ਵਿਆਹ ਸਮੇਂ ਸ਼ਗਨ ਸਕੀਮ 51000/- ਰੁਪਏ ਦੇਣ ਵਿੱਚ ਵੀ ਪੂਰੀ ਤਰ੍ਹਾਂ ਨਾਲ ਅਸਫ਼ਲ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੂਰੇ ਦੇਸ਼ ਵਿੱਚ ਕਾਂਗਰਸ ਪਾਰਟੀ ਦਾ ਜਹਾਜ਼ ਡੁੱਬ ਜਾਵੇਗਾ ਜੋ ਕਿ ਸੂਬੇ ਵਿੱਚ ਸੱਤਾਧਾਰੀ ਪਾਰਟੀ ਲਈ ਬਹੁਤ ਮਾੜਾ ਹੈ।ਸ੍ਰ. ਬ੍ਰਹਮਪੁਰਾ ਨੇ ਆਪਣੇ ਇਸ ਬਿਆਨ ਵਿੱਚ ਕਿਹਾ ਕਿ ਦੂਜੇ ਪਾਸੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਆਉਣ ਵਾਲੀਆਂ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡਬਲ ਕ੍ਰਾਸ ਭੂਮਿਕਾ ਨਿਭਾ ਰਹੇ ਹਨ। ਗਾਂਧੀ ਪਰਿਵਾਰ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਬਾਰੇ ਲੋਕਾਂ ਨੂੰ ਸਿਰਫ਼ ਮੂਰਖ਼ ਬਣਾ ਰਿਹਾ ਹੈ ਜਿਸ ਨਾਲ ਕੇਵਲ ਝੂਠ ਮਾਰ ਕੇ ਵੋਟਾਂ ਲੲੀਆਂ ਜਾ ਸਕਣ ਜਿਵੇਂ ਕਿ ਉਨ੍ਹਾਂ ਪੰਜਾਬ ਵਿੱਚ ਫਰਜ਼ੀ ਅਤੇ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਜੋ ਕਿ ਬਹੁਤ ਗ਼ਲਤ ਹੈ ਅਤੇ ਰਾਹੁਲ ਗਾਂਧੀ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਪੰਜਾਬ ਵਿੱਚ ਕਿਸਾਨਾਂ ਦੇ ਕਰਜ਼ੇ ਕਦੋਂ ਮੁਆਫ਼ ਕੀਤੇ ਜਾਣਗੇ ਕਿਉਜੋ ਆਏਂ ਦਿਨ ਪੰਜਾਬ ਦਾ ਅੰਨਦਾਤਾ ਕਹਾਉਣ ਵਾਲਾ ਕਿਸਾਨ ਖ਼ੁਦਕੁਸ਼ੀਆਂ ਕਰ ਰਹੇ ਹਨ ਜਿਸ ਲਈ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੰਮੇਵਾਰ ਹੈ।ਸ੍ਰ. ਬ੍ਰਹਮਪੁਰਾ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਇਹ ਵੀ ਸੁਝਾਅ ਵੀ ਦਿੱਤਾ ਕਿ ਉਹ ਦੇਸ਼ ਦੇ ਦੂਜੇ ਹੋਰਨਾਂ ਸੂਬਿਆਂ ਵਿੱਚ ਸਿਰਫ਼ ਵੋਟਾਂ ਲੈਣ ਖਾਤਰ ਝੂਠੇ, ਫਰਜ਼ੀ ਅਤੇ ਗ਼ਲਤ ਵਾਅਦੇ ਨਾ ਕਰਨ ਜਿਸ ਨਾਲ ਦੇਸ਼ ਦਾ ਭਵਿੱਖ ਖ਼ਰਾਬ ਹੋਵੇ।

 

Tags: Ranjit Singh Brahmpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD