Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਿਸਾਨ ਖੇਤੀ ਮਾਹਿਰਾਂ ਤੇ ਆਧੁਨਿਕ ਖੇਤੀ ਸੰਦਾਂ ਨਾਲ ਖੇਤੀ ਕਰਨ ਨੂੰ ਦੇਣ ਤਰਜੀਹ

ਸਰਹੱਦੀ ਪਿੰਡ ਦਾ ਕਿਸਾਨ ਬਲਜੀਤ ਸਿੰਘ ਨਾੜ ਨੂੰ ਅੱਗ ਲਗਾਏ ਬਗੈਰ ਅਗਲੀ ਫਸਲ ਬੀਜ ਕੇ ਵੱਧ ਝਾੜ ਪ੍ਰਾਪਤ ਕਰ ਰਿਹਾ ਹੈ-ਇਲਾਕੇ ਲਈ ਪੇਸ਼ ਕੀਤੀ ਸਫਲ ਉਦਾਹਰਨ

Web Admin

Web Admin

5 Dariya News

ਗੁਰਦਾਸਪੁਰ , 25 Dec 2018

Last updated on: Dec 25, 2018, 00:00 IST

ਦੋਰਾਂਗਲਾ ਨੇੜਲੇ ਖੇਤਰ ਵਿਚ ਪਰਾਲੀ ਦੇ ਨਾੜ ਨੂੰ ਅੱਗ ਲਗਾਏ ਬਗੈਰ ਕਣਕ ਦੀ ਫਸਲ ਬੀਜਣ ਲਈ ਦੂਸਰੇ ਕਿਸਾਨਾਂ ਨੂੰ ਪ੍ਰੇਰਿਤ ਕਰਨ ਵਾਲੇ ਕਿਸਾਨ ਬਲਜੀਤ ਸਿੰਘ ਦਾ ਕਹਿਣਾ ਹੈ ਕਿ ਕਿਸਾਨ ਭਰਾ ਖੇਤੀ ਮਾਹਿਰਾਂ ਦੀ ਸਲਾਹ ਤੇ ਆਧੁਨਿਕ ਤਰੀਕੇ ਨਾਲ ਖੇਤੀ ਕਰਨ ਨੂੰ ਤਰਜੀਹ ਦੇਣ ਦੀ ਬਜਾਇ ਪੁਰਾਤਨ ਢੰਗ ਨਾਲ ਖੇਤੀ ਕਰ ਰਹੇ ਹਨ, ਜਿਸ ਨੂੰ ਬਦਲਣਾ ਸਮੇਂ ਦੀ ਮੁੱਖ ਮੰਗ ਹੈ।ਪਿੰਡ ਡੁੱਗਰੀ ਦੇ ਰਹਿਣ ਨਾਲੇ ਨੋਜਵਾਨ ਕਿਸਾਨ ਬਲਜੀਤ ਸਿੰਘ ਦਾ ਕਹਿਣਾ ਹੈ ਕਿ ਉਸਨੇ ਪਿਛਲੇ ਦੋ ਸਾਲਾਂ ਤੋਂ ਨਾੜ ਨੂੰ ਅੱਗ ਲਗਾਏ ਬਗੈਰ ਅਗਲੇਰੀ ਫਸਲ ਬੀਜਦਾ ਹੈ, ਜਿਸ ਨਾਲ ਜਿਥੇ ਫਸਲ ਦਾ ਝਾੜ ਵਧਿਆ ਹੈ ਉਥੇ ਫਸਲ ਨੂੰ ਬਿਮਾਰੀਆਂ ਵੀ ਘੱਟ ਲੱਗੀਆਂ ਹਨ। ਬਲਜੀਤ ਸਿੰਘ ਨੇ ਨਾੜ ਨੂੰ ਅੱਗ ਲਗਾਏ ਬਗੈਰ 22 ਏਕੜ ਕਣਕ ਦੀ ਖੇਤੀ ਕਰਕੇ ਆਪਣੇ ਨੇੜਲੇ ਪਿੰਡਾਂ ਲਈ ਸਫਲ ਮਿਸਾਲ ਪੇਸ਼ ਕੀਤੀ ਹੈ।ਨੌਜਵਾਨ ਕਿਸਾਨ ਨੇ ਦੱਸਿਆ ਕਿ ਉਹ ਪਰਾਲੀ ਨੂੰ ਖੇਤਾਂ ਵਿਚ ਖਿਲਾਰ ਕੇ ਤਵੇ ਫੇਰਦਾ ਹੈ, ਉਪਰੰਤ ਦੋਹੜ ਪਾਕੇ ਤੇ ਸੁਹਾਗਾ ਮਾਰ ਕੇ ਕਰੀਬ 4-5 ਦਿਨ ਲਈ ਰਹਿਣ ਦਿੰਦਾ ਹੈ ਤੇ ਬਾਅਦ ਵਿਚ ਖੇਤਾਂ ਵਿਚ ਪਾਣੀ ਭਰ ਕੇ ਫਸਲ ਬੀਜਦਾ ਕਰਦਾ ਹੈ। ਉਸਨੇ ਦੱਸਿਆ ਕਿ ਉਹ ਨਾ ਹੀ ਕੋਈ ਸਪਰੇਅ ਤੇ ਕੀਟਨਾਸ਼ਕ ਦਵਾਈ ਦੀ ਵਰਤੋਂ ਕਰਦਾ ਹੈ।

ਕਿਸਾਨ ਬਲਜੀਤ ਸਿੰਘ ਨੇ ਅੱਗੇ ਦੱਸਿਆ ਕਿ ਮੌਜੂਦਾ ਹਲਾਤਾਂ ਨੂੰ ਵੇਖਦਿਆਂ ਤੇ ਪਾਣੀ ਤੇ ਵਾਤਾਵਰਣ ਨੂੰ ਬਚਾਉਣ ਲਈ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਏ ਬਗੈਰ ਖੇਤੀ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ। ਬਿਨਾਂ ਪਰਾਲੀ ਦੇ ਨਾੜ ਨੂੰ ਅੱਗ ਲਗਾਉਣ ਨਾਲ ਕੋਈ ਵਾਧੂ ਖਰਚਾ ਨਹੀਂ ਆਉਦਾ ਹੈ। ਉਸਨੇ ਦੱਸਿਆ ਕਿ ਜਦ ਉਹ ਪਹਿਲਾਂ ਪਰਾਲੀ ਨੂੰ ਖੇਤਰਾਂ ਵਿਚ ਨਹੀਂ ਵਹਾਉਂਦਾ ਸੀ ਤਾਂ ਕੇਵਲ ਇਕ ਏਕੜ ਵਿਚੋਂ 19 ਕੁਇੰਟਲ ਝਾੜ ਨਿਕਲਦਾ ਸੀ ਪਰ ਹੁਣ ਜਦ ਤੋਂ ਉਹ ਪਰਾਲੀ ਨੂੰ ਖੇਤਾਂ ਵਿਚ ਵਹਾ ਕੇ ਖੇਤੀ ਕਰ ਰਿਹਾ ਹੈ ਤਾਂ ਫਸਲ ਦਾ ਝਾੜ ਵਧਿਆ ਹੈ। ਉਸਨੇ ਦੱਸਿਆ ਕਿ 19 ਕੁਇੰਟਲ ਕੋਂ ਵੱਧ ਕੇ ਝਾੜ 24  ਕੁਇੰਟਲ ਤਕ ਅੱਪੜ ਗਿਆ ਹੈ।ਉਸਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਮੇਂ ਦੀ ਨਜ਼ਾਕਤ ਨੂੰ ਪਛਾਣਦਿਆਂ ਉਨਾਂ ਨੂੰ ਆਧੁਨਿਕ ਤਰੀਕੇ ਨਾਲ ਖੇਤੀ ਕਰਨੀ ਚਾਹੀਦੀ ਹੈ ਤੇ ਦਿਨੋਂ ਦਿਨ ਹੋ ਰਹੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਪਰਾਲੀ ਦੇ ਨਾੜ ਨੂੰ ਅੱਗ ਲਗਾਉਣ ਤੋ ਗੁਰੇਜ ਕਰਨਾ ਚਾਹੀਦਾ ਹੈ। ਨਾੜ ਨੂੰ ਅੱਗ ਨਾ ਲਗਾਉਣ ਤੇ ਜਿਥੇ ਮਿੱਤਰ ਕੀੜੇ ਫਸਲ ਲਈ ਸਹਾਈ ਹੁੰਦੇ ਹਨ ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਣੀ ਰਹਿੰਦੀ ਹੈ। ਉਸਨੇ ਦੱਸਿਆ ਕਿ ਹੈਪੀਸੀਡਰ, ਰੋਟਾਵੇਟਰ, ਮਲਚਰ ਤੇ ਪਲਟਾਵੀਂ ਹੱਲ ਨਾਲ ਵੀ ਨਾੜ ਨੂੰ ਜ਼ਮੀਨ ਵਿਚ ਵਹਾ ਕਿ ਅਗਲੀ ਫਸਲ ਬੀਜੀ ਜਾ ਸਕਦੀ ਹੈ।

 

Tags: Agriculture

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD