Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਜਿਲ੍ਹਾ ਪੱਧਰੀ ਵਿੱਦਿਅਕ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਦਾ ਸਨਮਾਨ

Web Admin

Web Admin

5 Dariya News

ਨੂਰਪੁਰ ਬੇਦੀ , 25 Dec 2018

ਪਾਇਲਟ ਪ੍ਰੋਜੈਕਟ ਤਹਿਤ, ਜਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਦਿਨੇਸ਼ ਕੁਮਾਰ ਦੀ ਅਗਵਾਈ ਹੇਠ ਕਰਵਾਏ ਗਏ, ਜਿਲ੍ਹਾ ਪੱਧਰੀ ਵਿੱਦਿਅਕ ਮੁਕਾਬਲਿਆਂ ਵਿੱਚ ਬਲਾਕ ਨੂਰਪੁਰ ਬੇਦੀ ਦੇ ਅਧੀਨ ਆਉਂਦੇ ਸਰਕਾਰੀ ਪ੍ਰਾਇਮਰੀ ਸਕੂਲ ਝਾਗੜੀਆਂ ਦੇ ਵਿਦਿਆਰਥੀਆਂ ਨੇ ਅਹਿਮ ਪ੍ਰਾਪਤੀਆਂ ਕਰਕੇ ਆਪਣੇ ਸਕੂਲ, ਅਧਿਆਪਕਾਂ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਹਨਾਂ ਵਿੱਦਿਅਕ ਮੁਕਾਬਲਿਆਂ ਵਿੱਚ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਵੀ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ ਸੀ। ਸਕੂਲ ਅਧਿਆਪਕ ਸ਼੍ਰੀ ਅਮਰਜੀਤ ਸਿੰਘ ਨੇ ਦੱਸਿਆ ਕਿ ਕਲਸਟਰ ਪੱਧਰੀ ਹੋਏ ਵੱਖ ਵੱਖ ਮੁਕਾਬਲਿਆਂ ਵਿੱਚ ਇਸ ਸਕੂਲ ਦੇ ਛੇ ਵਿਦਿਆਰਥੀਆਂ ਵੱਲੋਂ ਪੁਜੀਸ਼ਨਾਂ ਹਾਸਲ ਕਰ ਕੇ, ਬਲਾਕ ਪੱਧਰੀ ਮੁਕਾਬਲਿਆਂ ਵਿੱਚ ਭਾਗ ਲਿਆ ਗਿਆ ਸੀ। ਇਸ ਤੋਂ ਬਾਅਦ ਜਿਲ੍ਹਾ ਪੱਧਰ ਤੇ ਹੋਏ ਫਸਵੇਂ ਮੁਕਾਬਲਿਆਂ ਵਿੱਚੋਂ ਗੁਜਰ ਕੇ ਇਸ ਸਕੂਲ ਦੇ ਵਿਦਿਆਰਥੀਆਂ ਨੇ ਤਿੰਨ ਪੁਜੀਸ਼ਨਾਂ ਹਾਸਲ ਕਰ ਕੇ ਜਿੱਤ ਦੇ ਝੰਡੇ ਗੱਡੇ ਹਨ। ਇਹਨਾਂ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਲਈ, ਸੈਂਟਰ ਝੱਜ ਦੇ ਸੈਂਟਰ ਹੈੱਡ ਟੀਚਰ ਸ਼੍ਰੀ ਦਰਸ਼ਨ ਸਿੰਘ ਜੀ ਅੱਜ ਵਿਸ਼ੇਸ਼ ਤੌਰ ਤੇ ਸਰਕਾਰੀ ਪ੍ਰਾਇਮਰੀ ਸਕੂਲ ਝਾਗੜੀਆਂ ਪਹੁੰਚੇ। ਉਹਨਾਂ ਨੇ ਜੇਤੂ ਰਹੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਉਹਨਾਂ ਨੇ ਸਕੂਲ ਸਟਾਫ਼ ਨੂੰ ਜਿੱਥੇ ਇਸ ਪ੍ਰਾਪਤੀ ਲਈ ਵਧਾਈ ਦਿੱਤੀ, ਉੱਥੇ ਹੋਰ ਪ੍ਰਾਪਤੀਆਂ ਲਈ ਸ਼ੁਭ ਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ਸਕੂਲ ਮੁਖੀ ਸ਼੍ਰੀਮਤੀ ਸੀਮਾ ਰਾਣੀ ਨੇ ਦੱਸਿਆ ਕਿ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਕੂਲ ਦੇ ਖੇਡ ਮੈਦਾਨ ਨੂੰ ਨਵੀਂ ਦਿੱਖ ਪ੍ਰਦਾਨ ਕੀਤੀ ਜਾਵੇਗੀ ਅਤੇ ਬੱਚਿਆਂ ਦੇ ਵਿੱਦਿਅਕ ਮਿਆਰ ਨੂੰ ਹੋਰ ਗੁਣਾਤਮਿਕ ਸੁਧਾਰ ਵੱਲ ਲੈ ਕੇ ਜਾਣ ਦੀ ਆਪਣੀ ਵਚਨਵਧਤਾ ਨੂੰ ਪ੍ਰਗਟਾਉਂਦੇ ਹਨ। ਅਧਿਆਪਕ ਸ਼੍ਰੀ ਅਮਰਜੀਤ ਸਿੰਘ ਸੈਦਪੁਰ ਵਲੋਂ ਸਰਕਾਰ ਵੱਲੋਂ ਚਲਾਈ ਮੁਹਿੰਮ “ ਈਚ ਵਨ, ਬਰਿੰਗ ਵਨ“ ਤਹਿਤ ਲੋਕਾਂ ਨੂੰ ਆਪਣੇ ਬੱਚੇ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਤੇ ਜੋਰ ਦਿੱਤਾ ਗਿਆ।  ਸਕੂਲ ਸਟਾਫ ਵਲੋਂ ਸੈਂਟਰ ਮੁਖੀ ਦਾ ਧੰਨਵਾਦ ਵੀ ਕੀਤਾ ਗਿਆ। ਇਸ ਮੌਕੇ ਸੈਂਟਰ ਮੁਖੀ ਦਰਸ਼ਨ ਸਿੰਘ, ਸਕੂਲ ਮੁਖੀ ਸੀਮਾ ਰਾਣੀ, ਅਧਿਆਪਕ ਅਮਰਜੀਤ ਸਿੰਘ ਸੈਦਪੁਰ, ਜਸਵੀਰ ਸਿੰਘ ਡੂਮੇਵਾਲ, ਚੇਅਰਪਰਸਨ ਸ੍ਰੀਮਤੀ ਸਨੇਹ ਲਤਾ, ਮੈਡਮ ਗੁਰਵਿੰਦਰ ਕੌਰ ਅਤੇ ਸਮੂਹ ਬੱਚੇ ਹਾਜਰ ਸਨ।

 

Tags: Mix Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD