Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਵੱਲੋਂ 'ਨਬਾਰਡ' ਦੀ ਤਜਵੀਜ਼ਤ ਕਰਜ਼ਾ ਯੋਜਨਾ ਜਾਰੀ

Web Admin

Web Admin

5 Dariya News

ਕਪੂਰਥਲਾ , 26 Dec 2018

Last updated on: Dec 26, 2018, 00:00 IST

ਕੌਮੀ ਖੇਤੀਬਾੜੀ ਤੇ ਦਿਹਾਤੀ ਵਿਕਾਸ ਬੈਂਕ (ਨਬਾਰਡ) ਵੱਲੋਂ ਕਪੂਰਥਲਾ ਜ਼ਿਲੇ ਲਈ ਮਾਲੀ ਵਰੇ 2019-20 ਲਈ ਤਿਆਰ ਕੀਤੀ ਤਜਵੀਜ਼ਤ ਕਰਜ਼ਾ ਯੋਜਨਾ (ਪੋਟੈਂਸ਼ਲ ਲਿੰਕਡ ਕ੍ਰੈਡਿਟ ਪਲਾਨ) ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ ਵੱਲੋਂ ਜਾਰੀ ਕੀਤੀ ਗਈ। ਉਨਾਂ ਦੱਸਿਆ ਕਿ 6924.34 ਕਰੋੜ ਰੁਪਏ ਦੀ 'ਨਬਾਰਡ' ਦੀ ਇਹ ਕਰਜ਼ਾ ਯੋਜਨਾ ਜ਼ਿਲੇ ਦੇ ਪ੍ਰਾਥਮਿਕ ਖੇਤਰ ਲਈ ਲੋੜੀਂਦੇ ਕਰਜ਼ਿਆਂ ਦੀ ਪੂਰਤੀ ਕਰੇਗੀ ਜਿਸ ਨਾਲ ਅੱਗੋਂ ਬੈਂਕਾਂ ਰਾਹੀਂ ਇਹ ਰਾਸ਼ੀ ਲੋੜਵੰਦ ਕਿਸਾਨਾਂ, ਦਰਮਿਆਨੇ ਤੇ ਲਘੂ ਉਦਮੀਆਂ ਅਤੇ ਹੋਰ ਪ੍ਰਾਥਮਿਕ ਖੇਤਰ ਕਰਜ਼ਿਆਂ ਦੇ ਲਾਭਪਾਤਰੀਆਂ ਨੂੰ ਉਪਲਬਧ ਹੋਵੇਗੀ। 'ਨਬਾਰਡ' ਦੇ ਜ਼ਿਲਾ ਵਿਕਾਸ ਮੈਨੇਜਰ ਸ੍ਰੀ ਰਾਕੇਸ਼ ਵਰਮਾ ਨੇ ਇਸ ਸੰਭਾਵਿਤ ਯੋਜਨਾ ਦਾ ਮੱਦ ਵਾਰ ਵੇਰਵਾ ਦਿੰਦਿਆਂ ਦੱਸਿਆ ਕਿ 6924.34 ਕਰੋੜ ਰੁਪਏ ਦੀ ਇਸ ਕਰਜ਼ਾ ਯੋਜਨਾ ਤਹਿਤ 4354.27 ਕਰੋੜ ਖੇਤੀਬਾੜੀ ਕਰਜ਼ਿਆਂ ਲਈ, 1507.44 ਕਰੋੜ ਰੁਪਏ ਦਰਮਿਆਨੇ, ਲਘੂ ਅਤੇ ਅਤਿ ਲਘੂ ਉਦਮੀਆਂ ਵਾਸਤੇ ਅਤੇ ਹੋਰਨਾਂ ਪ੍ਰਾਥਮਿਕ ਖੇਤਰਾਂ ਲਈ 1062.63 ਕਰੋੜ ਰੁਪਏ ਰੱਖੇ ਗਏ ਹਨ। ਉਨਾਂ ਦੱਸਿਆ ਕਿ ਇਸ ਦਸਤਾਵੇਜ਼ ਵਿਚ ਦਿੱਤੇ ਗਏ ਅਨੁਮਾਨ ਬੈਕਿੰਗ ਖੇਤਰ ਲਈ ਅਗਲੇ ਸਾਲ ਦੀ ਸਾਲਾਨਾ ਕਰਜ਼ ਯੋਜਨਾ, ਜੋ ਕਿ ਲੀਡ ਬੈਂਕ ਦੁਆਰਾ ਬਣਾਈ ਜਾਵੇਗੀ, ਦੇ ਟੀਚੇ ਦਾ ਆਧਾਰ ਬਣਨਗੇ। ਇਸ ਤੋਂ ਪਹਿਲਾਂ ਬੈਂਕਾਂ ਦੀ ਜ਼ਿਲਾ ਪੱਧਰੀ ਕਮੇਟੀ (ਡੀ.ਸੀ.ਸੀ.) ਦੀ ਮੀਟਿੰਗ ਕਰਦਿਆਂ, ਡਿਪਟੀ ਕਮਿਸ਼ਨਰ ਨੇ ਸਮੂਹ ਬੈਂਕਾਂ ਨੂੰ ਕਮਜ਼ੋਰ ਵਰਗਾਂ, ਮੁਦਰਾ ਯੋਜਨਾ ਅਤੇ ਸਟੈਂਡ ਅਪ ਕਰਜ਼ ਵੱਧ ਤੋਂ ਵੱਧ ਕਰਨ ਲਈ ਆਖਿਆ ਤਾਂ ਜੋ ਯੋਗ ਵਰਗਾਂ ਅਤੇ ਲਾਭਪਾਤਰੀਆਂ ਨੂੰ ਇਨਾਂ ਦਾ ਫਾਇਦਾ ਮਿਲ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਭੁੱਲਰ, ਡਿਪਟੀ ਸਰਕਲ ਹੈੱਡ ਪੀ. ਐਨ. ਬੀ ਵਰਿੰਦਰ ਧਵਨ, ਜ਼ਿਲਾ ਲੀਡ ਮੈਨੇਜਰ ਸਰਵੇਂਦਰ ਸਿੰਘ, ਐਲ. ਡੀ. ਓ ਆਰ. ਬੀ. ਆਈ ਰਾਜੀਵ ਨਾਰੰਗ, ਡਾਇਰੈਕਟਰ ਆਰ. ਸੇਟੀ ਪਰਮਜੀਤ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਕੁਲਵਿੰਦਰ ਸਿੰਘ ਸੰਧੂ, ਰਵਿੰਦਰ ਕੁਮਾਰ, ਆਰ. ਐਸ. ਬਾਵਾ ਤੇ ਹੋਰ ਅਧਿਕਾਰੀ ਹਾਜ਼ਰ ਸਨ। 

 

Tags: DC Kapurthala , NABARD

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD