Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗ੍ਰਾਮ ਪੰਚਾਇਤ ਚੋਣ ਦੌਰਾਨ ਪੁਲਿਸ ਪਾਰਟੀਆਂ ਅਮਨ ਤੇ ਕਾਨੂੰਨ ਨੂੰ ਬਰਕਰਾਰ ਰੱਖਣ ਪ੍ਰਤੀ ਪਾਬੰਦ ਰਹਿਣ-ਐਸ ਐਸ ਪੀ ਦੀਪਕ ਹਿਲੌਰੀ

ਐਸ ਐਸ ਪੀ ਦੀਪਕ ਹਿਲੌਰੀ ਵੱਲੋਂ ਚੋਣ ਅਮਲ ਦੌਰਾਨ ਡਿਊਟੀ ਦੇਣ ਵਾਲੇ ਪੁਲਿਸ ਕਰਮਚਾਰੀਆਂ ਦੀ ਰੀਹਰਸਲ ਦਾ ਮੁਆਇਨਾ

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 28 Dec 2018

Last updated on: Dec 28, 2018, 00:00 IST

ਐਸ ਐਸ ਪੀ ਦੀਪਕ ਹਿਲੌਰੀ ਨੇ ਅੱਜ ਸਥਾਨਕ ਆਈ ਟੀ ਆਈ ਗਰਾਊਂਡ ਵਿਖੇ ਗ੍ਰਾਮ ਪੰਚਾਇਤ ਚੋਣ ਦੌਰਾਨ ਚੋਣ ਡਿਊਟੀ ’ਤੇ ਜਾਣ ਵਾਲੀਆਂ ਪੁਲਿਸ ਪਾਰਟੀਆਂ ਦੀ ਰੀਹਰਸਲ ਦਾ ਮੁਆਇਨਾ ਕਰਦਿਆਂ ਆਦੇਸ਼ ਦਿੱਤੇ ਕਿ ਚੋਣ ਅਮਲ ਦੌਰਾਨ ਅਮਨ ਤੇ ਕਾਨੂੰਨ ਨੂੰ ਬਰਕਰਾਰ ਰੱਖਣ ਦੀ ਵੱਡੀ ਜ਼ਿਮੇਂਵਾਰੀ ਉਨ੍ਹਾਂ ਦੇ ਮੋਢਿਆਂ ’ਤੇ ਹੈ, ਇਸ ਲਈ ਡਿਊਟੀ ਦੌਰਾਨ ਪੂਰੀ ਤਰ੍ਹਾਂ ਪਾਬੰਦ ਰਿਹਾ ਜਾਵੇ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ 333 ਪੋਲਿੰਗ ਸਟੇਸ਼ਨਾਂ ’ਤੇ ਬਣਾਏ ਗਏ 463 ਚੋਣ ਬੂਥਾਂ ਲਈ ਪੁਲਿਸ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਹਨ ਜਦਕਿ 30 ਪੈਟਰੋਲਿੰਗ ਪਾਰਟੀਆਂ ਵੱਖਰੇ ਤੌਰ ’ਤੇ ਚੋਣ ਅਮਲ ਦੌਰਾਨ ਸਰਗਰਮ ਰਹਿਣਗੀਆਂ। ਇਸ ਤੋਂ ਇਲਾਵਾ ਐਸ ਪੀ (ਐਚ) ਹਰੀਸ਼ ਦਿਆਮਾ ਦੀ ਅਗਵਾਈ ’ਚ ਡੀ ਐਸ ਪੀ ਨਵਾਂਸ਼ਹਿਰ ਮੁਖਤਿਆਰ ਰਾਏ ਨਵਾਂਸ਼ਹਿਰ ਬਲਾਕ ’ਚ ਅਤੇ ਡੀ ਐਸ ਪੀ (ਡੀ) ਸੰਦੀਪ ਵਢੇਰਾ ਔੜ ਬਲਾਕ ’ਚ ਸੁਰੱਖਿਆ ਇੰਤਜ਼ਾਮਾਂ ’ਤੇ ਨਿਗਰਾਨੀ ਰੱਖਣਗੇ। ਇਸੇ ਤਰ੍ਹਾਂ ਐਸ ਪੀ (ਡੀ) ਬਲਰਾਜ ਸਿੰਘ ਦੀ ਅਗਵਾਈ ’ਚ ਡੀ ਐਸ ਪੀ ਬੰਗਾ ਦੀਪਿਕਾ ਸਿੰਘ ਬੰਗਾ ਬਲਾਕ, ਡੀ ਐਸ ਪੀ ਬਲਾਚੌਰ ਰਾਜਪਾਲ ਸਿੰਘ ਹੁੰਦਲ ਬਲਾਚੌਰ ਬਲਾਕ ਅਤੇ ਡੀ ਐਸ ਪੀ (ਐਚ) ਕੈਲਾਸ਼ ਚੰਦਰ ਸੜੋਆ ਬਲਾਕ ’ਚ ਚੋਣ ਅਮਲ ’ਤੇ ਨਿਗਰਾਨੀ ਰੱਖਣਗੇ।

ਉਨ੍ਹਾਂ ਦੱਸਿਆ ਕਿ ਚੋਣ ਅਮਲ ਦੌਰਾਨ ਜ਼ਿਲ੍ਹੇ ’ਚ 1350 ਪੁਲਿਸ ਕਰਮੀ ਮੁਸਤੈਦ ਰਹਿਣਗੇ ਅਤੇ ਪੰਚਾਇਤੀ ਚੋਣਾਂ ਪੂਰੀ ਤਰਾਂ ਅਜ਼ਾਦਾਨਾ ਮਹੌਲ ਵਿੱਚ ਨੇਪਰੇ ਚਾੜ੍ਹੀਆਂ ਜਾਣਗੀਆਂ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਗੜਬੜੀ ਨਹੀਂ ਕਰਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਨੇ 90 ਸੰਵੇਦਨਸ਼ੀਲ ਅਤੇ 29 ਅਤਿ-ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸੂਚੀ ਬਣਾਈ ਹੋਈ ਹੈ ਅਤੇ ਅਜਿਹੇ ਪੋਲਿੰਗ ਸਟੇਸ਼ਨਾਂ ਉੱਪਰ ਵਧੇਰੇ ਫੋਰਸ ਲਗਾਉਣ ਦੇ ਨਾਲ-ਨਾਲ ਵਿਸ਼ੇਸ਼ ਚੌਕਸੀ ਵੀ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ ਅਤੇ ਜੇ ਕਿਸੇ ਨੇ ਵੋਟਾਂ ਦੌਰਾਨ ਕੋਈ ਵੀ ਵਿਘਨ ਪਾਉਣ ਜਾਂ ਗੜਬੜੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨਾਲ ਪੂਰੀ ਸਖਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਚੋਣ ਲੜ ਰਹੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਅਮਲ ਦੌਰਾਨ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਵੋਟਰਾਂ ਆਪਣੀ ਵੋਟ ਦੇ ਹੱਕ ਦੀ ਵਰਤੋਂ ਪੂਰੀ ਅਜ਼ਾਦੀ ਨਾਲ ਕਰਨ ਦੇਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਕਰਾਉਣ ਲਈ ਪੂਰੀ ਤਰਾਂ ਵਚਨਬੱਧ ਹੈ।

 

Tags: SSP SBS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD