Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਏਡਜ ਪ੍ਰਤੀ ਜਾਗਰੂਕਤਾ ਜਰੂਰੀ - ਡਾ. ਬਲਵੰਤ ਸਿੰਘ

ਜਨ ਜਾਗਰੂਕਤਾ ਮੁਹਿੰਮ ਦੌਰਾਨ 304 ਲੋਕਾਂ ਦੇ ਮੁਫਤ ਐੱਚ.ਆਈ.ਵੀ. ਟੈਸਟ ਕੀਤੇ

Web Admin

Web Admin

5 Dariya News

ਕਪੂਰਥਲਾ , 28 Dec 2018

Last updated on: Dec 28, 2018, 00:00 IST

ਏਡਜ ਪ੍ਰਤੀ ਜਾਗਰੂਕਤਾ ਬਹੁਤ ਜਰੂਰੀ ਹੈ। ਜਾਗਰੂਕਤਾ ਨਾਲ ਏਡਜ ਦੇ ਖਿਲਾਫ ਲੜਿਆ ਜਾ ਸਕਦਾ ਹੈ ਨਾਲ ਹੀ ਇਸ ਪ੍ਰਤੀ ਜੋ ਗਲਤ ਧਾਰਨਾਵਾਂ ਹਨ ਉਨ੍ਹਾਂ ਤੋਂ ਬਚਿਆ ਜਾ ਸਕਦਾ ਹੈ। ਇਹ ਸ਼ਬਦ ਸਿਵਲ ਸਰਜਨ ਡਾ. ਬਲਵੰਤ ਸਿੰਘ ਨੇ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਐੱਚ.ਆਈ.ਵੀ. ਏਡਜ ਜਨ ਜਾਗਰੂਕਤਾ ਮੁਹਿੰਮ ਦੇ ਸੰਬੰਧ ਵਿੱਚ ਕਹੇ। ਉਨ੍ਹਾਂ ਦੱਸਿਆ ਕਿ ਜਿਲਾ ਕਪੂਰਥਲਾ ਵਿੱਚ 30 ਦਸੰਬਰ ਤੱਕ ਏਡਜ ਜਾਗਰੂਕਤਾ ਵੈਨ ਚੱਲ ਰਹੀ ਹੈ ਜੋ ਕਿ ਵੱਖ ਵੱਖ ਬਲਾਕਾਂ ਦੇ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਇਸ ਬੀਮਾਰੀ ਦੇ ਕਾਰਣਾਂ, ਲੱਛਣਾਂ ਤੇ ਬਚਾਅ ਤੋਂ ਜਾਗਰੂਕ ਕਰ ਰਹੀ ਹੈ। ਡਾ. ਬਲਵੰਤ ਸਿੰਘ ਨੇ ਇਹ ਵੀ ਦੱਸਿਆ ਕਿ ਇਹ ਬੀਮਾਰੀ ਲਾਇਲਾਜ ਹੈ ਪਰ ਐਂਟੀਰੈਟਰੋਵਾਇਰਲ ਦਵਾਈਆਂ ਦੇ ਨਾਲ ਪੀੜਤ ਦੀ ਉਮਰ ਨੂੰ ਵਧਾਇਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਏਡਜ ਪੀੜਤਾਂ ਦੇ ਇਲਾਜ ਲਈ ਵੱਖ ਵੱਖ ਜਿਲਿਆਂ ਵਿੱਚ ਏ.ਆਰ.ਟੀ. ਸੈਂਟਰ ਖੋਲੇ ਗਏ ਹਨ।ਜਨ ਜਾਗਰੂਕਤਾ ਮੁਹਿੰਮ ਦੇ ਜਿਲਾ ਨੋਡਲ ਅਫਸਰ ਡਾ. ਦਕਸ਼ ਝਿੰਮ ਨੇ ਦੱਸਿਆ ਕਿ 23 ਦਸੰਬਰ ਤੋਂ 30 ਦਸੰਬਰ ਤੱਕ ਚੱਲ ਰਹੀ ਇਸ ਜਾਗਰੂਕਤਾ ਵੈਨ ਰਾਹੀਂ ਜਾਗਰੂਕਤਾ ਦੇ ਨਾਲ ਨਾਲ ਲੋਕਾਂ ਦੇ ਮੁਫਤ ਐਚ.ਆਈ.ਵੀ. ਟੈਸਟ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵੈਨ ਵੱਲੋਂ ਸੀ.ਐੱਚ.ਸੀ. ਕਾਲਾ ਸੰਘਿਆ, ਸੀ.ਐੱਚ.ਸੀ.ਟਿੱਬਾ ਦੇ ਏਰੀਆ ਨੂੰ ਕਵਰ ਕੀਤਾ ਜਾ ਚੁੱਕਾ ਹੈ। ਇਸ ਦੌਰਾਨ ਕੁੱਲ 304 ਲੋਕਾਂ ਦੇ ਐਚ.ਆਈ.ਵੀ.ਟੈਸਟ ਮੁਫਤ ਕੀਤੇ ਗਏ ਹਨ। ਡਾ. ਦਕਸ਼ ਨੇ ਇਹ ਵੀ ਦੱਸਿਆ ਕਿ ਜਾਗਰੂਕਤਾ ਮੁਹਿੰਮ ਦੌਰਾਨ ਨੁੱਕੜ ਨਾਟਕਾਂ ਦੇ ਜਰੀਏ ਅਤੇ ਪ੍ਰਚਾਰ ਸਮੱਗਰੀ ਵੰਡ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਨਾਲ ਹੀ ਆਈ.ਸੀ.ਟੀ.ਸੀ. ਕਾਊਂਸਲਰਾਂ ਵੱਲੋਂ ਲੋਕਾਂ ਨੂੰ ਇਸ ਬੀਮਾਰੀ ਤੋਂ ਬਚਾਅ ਸੰਬੰਧੀ ਸਲਾਹ ਵੀ ਦਿੱਤੀ ਜਾ ਰਹੀ ਹੈ।

 

Tags: Civil Surgeon Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD