Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਨਾਬਾਰਡ ਦੁਆਰਾ ਤਿਆਰ 2019-20 ਲਈ ਕ੍ਰੈਡਿਟ ਪਲਾਨ ਰਿਲੀਜ਼

ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਭਲਾਈ ਸਕੀਮਾਂ ਨੂੰ ਬੈਕ ਅਧਿਕਾਰੀ ਹੇਠਲੇ ਪੱਧਰ ਤੱਕ ਲਾਗੂ ਕਰਨਾ ਯਕੀਨੀ ਬਣਾਉਣ

Web Admin

Web Admin

5 Dariya News

ਫ਼ਿਰੋਜ਼ਪੁਰ , 27 Dec 2018

Last updated on: Dec 27, 2018, 00:00 IST

ਜ਼ਿਲ੍ਹਾ ਪੱਧਰੀ ਬੈਂਕਿੰਗ ਸਮੀਖਿਆ ਕਮੇਟੀ ਦੀ ਤਿਮਾਹੀ ਮੀਟਿੰਗ  ਵਧੀਕ ਡਿਪਟੀ ਕਮਿਸ਼ਨਰ (ਵਿਕਾਸ)  ਸ੍ਰ. ਰਵਿੰਦਰਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਜਿਸ ਵਿੱਚ ਉਨ੍ਹਾਂ ਨਾਬਾਰਡ ਵੱਲੋਂ 2019-20 ਲਈ ਜ਼ਿਲ੍ਹੇ ਵਾਸਤੇ ਤਿਆਰ ਕੀਤਾ ਗਿਆ ਕ੍ਰੈਡਿਟ ਪਲਾਨ ਵੀ ਰਿਲੀਜ਼ ਕੀਤਾ। ਇਸ ਮੌਕੇ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਸ੍ਰੀ: ਆਰ.ਕੇ. ਗੁਪਤਾ, ਨਾਬਾਰਡ ਦੇ ਜ਼ਿਲ੍ਹਾ ਵਿਕਾਸ ਪ੍ਰਬੰਧਕ ਸ਼੍ਰੀ ਰਾਜੇਸ਼ ਕੁਮਾਰ, ਸ਼੍ਰੀ ਬੀ.ਬੀ.ਸ਼ਰਮਾ ਏ.ਜੀ.ਐਮ ਆਰੀ.ਬੀ.ਆਈ ਸਮੇਤ ਸਮੂਹ ਬੈਂਕਾਂ ਦੇ ਤਾਲਮੇਲ ਅਫ਼ਸਰ ਅਤੇ ਵੱਖ-ਵੱਖ ਵਿਭਾਗਾਂ  ਦੇ ਅਧਿਕਾਰੀ ਵੀ ਹਾਜ਼ਰ ਸਨ।ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿਛਲੀ ਤਿਮਾਹੀ ਵਿੱਚ ਬੈਂਕਾਂ ਵੱਲੋਂ ਕੀਤੀ ਗਈ ਕਾਰਗੁਜ਼ਾਰੀ ਦੀ ਰਿਪੋਰਟ ਦਾ ਰੀਵਿਊ ਕੀਤਾ ਗਿਆ।  ਉਨ੍ਹਾਂ ਸਮੂਹ ਬੈਂਕਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤਾ ਜਾਵੇ। ਉਨ੍ਹਾਂ ਮੀਟਿੰਗ ਵਿਚ ਬੈਂਕ ਅਧਿਕਾਰੀਆਂ ਨੂੰ ਲੋਕਾਂ ਨੂੰ ਸਹਾਇਕ ਧੰਦਿਆਂ ਲਈ ਵੱਧ ਤੋਂ ਵੱਧ ਕਰਜ਼ਾ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਵੱਲੋਂ ਮੁਦਰਾ ਲੋਨ, ਪ੍ਰਧਾਨ ਮੰਤਰੀ ਜੀਵਨ ਬੀਮਾ ਯੋਜਨਾ, ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ, ਅਟੱਲ ਪੈਨਸ਼ਨ ਯੋਜਨਾ, ਪ੍ਰਧਾਨ ਮੰਤਰੀ ਜਨ-ਧਨ ਯੋਜਨਾ, ਸਟੈਂਡਪ ਇੰਡੀਆ, ਪ੍ਰਧਾਨ ਮੰਤਰੀ ਆਵਾਸ ਯੋਜਨਾ ਅਤੇ ਡੇਅਰੀ ਸਕੀਮ ਆਦਿ ਦਾ ਵੀ ਰੀਵਿਊ ਕੀਤਾ ਗਿਆ।ਇਸ ਮੌਕੇ ਰਾਜੇਸ਼ ਕੁਮਾਰ ਡੀ.ਡੀ.ਐਮ ਨਬਾਰਡ ਨੇ ਸਮੂਹ ਬੈਂਕ ਅਧਿਕਾਰੀਆਂ ਨੂੰ  ਅਪੀਲ ਕੀਤੀ ਕਿ ਉਹ ਡੇਅਰੀ, ਮੁਰਗ਼ੀ ਪਾਲਨ, ਮਧੂ ਮੱਖੀ ਪਾਲਨ, ਮੱਛੀ ਪਾਲਣ ਅਤੇ ਹੋਰ ਸਹਾਇਕ ਧੰਦੇ ਅਪਣਾਉਣ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਕਰਜ਼ੇ ਦੇਣ ਤਾਂ ਜੋ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਣ। ਇਸ ਮੌਕੇ ਨਾਬਾਰਡ ਦੇ ਜ਼ਿਲ੍ਹਾ ਵਿਕਾਸ ਪ੍ਰਬੰਧਕ ਸ਼੍ਰੀ ਰਾਜੇਸ਼ ਕੁਮਾਰ ਨੇ ਦੱਸਿਆ ਕਿ 2019-20 ਲਈ ਕੁੱਲ 8376 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਖੇਤੀਬਾੜੀ ਅਤੇ ਸਹਾਇਕ ਧੰਦਿਆਂ ਲਈ 6810 ਕਰੋੜ, ਲਘੂ ਉਦਯੋਗਾਂ ਲਈ 1028 ਕਰੋੜ ਅਤੇ ਸਿੱਖਿਆ ਅਤੇ ਹਾਊਸ ਲੋਨ ਲਈ 538 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖੇਤੀ ਦੇ ਨਾਲ ਨਾਲ ਡੇਅਰੀ, ਮੁਰਗ਼ੀ ਪਾਲਨ, ਮਧੂ ਮੱਖੀ ਪਾਲਨ, ਮੱਛੀ ਪਾਲਣ ਅਤੇ ਹੋਰ ਸਹਾਇਕ ਧੰਦੇ ਅਪਣਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਕਿ ਉਹ ਆਪਣੀ ਆਮਦਨ ਵਿੱਚ ਵਾਧਾ ਕਰ ਸਕਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨਾਬਾਰਡ ਦੁਆਰਾ ਕਰਜ਼ ਦੇ ਨਾਲ ਨਾਲ ਕਿਸਾਨਾਂ ਨੂੰ ਸਬਸਿਡੀ ਰਾਹੀਂ ਉਤਸ਼ਾਹਿਤ ਵੀ ਕੀਤਾ ਜਾਂਦਾ ਹੈ।

 

Tags: Punjab Admin , NABARD

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD