Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਫਾਜ਼ਿਲਕਾ ਜ਼ਿਲ੍ਹੇ ਦੀ ਕਬੱਡੀ ਟੀਮ ਰਹੀ ਜੇਤੂ

ਡਿਪਟੀ ਕਮਿਸ਼ਨਰ ਨੇ ਜੇਤੂ ਰਹੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ, ਮੋਗਾ ਦੀ ਟੀਮ ਨੂੰ 43-20 ਅੰਕਾਂ ਦੇ ਫਰਕ ਨਾਲ ਦਿੱਤੀ ਮਾਤ

Web Admin

Web Admin

5 Dariya News

ਫਾਜ਼ਿਲਕਾ , 27 Dec 2018

Last updated on: Dec 27, 2018, 00:00 IST

ਪੰਜਾਬ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਫਾਜ਼ਿਲਕਾ ਜ਼ਿਲ੍ਹੇ ਦੀ ਕਬੱਡੀ ਟੀਮ ਨੇ ਜੇਤੂ ਰਹਿ ਕੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ। ਜ਼ਿਲ੍ਹੇ ਦੀ ਕਬੱਡੀ ਟੀਮ ਨੇ ਮੋਗਾ ਜ਼ਿਲ੍ਹੇ ਦੀ ਟੀਮ ਨੂੰ ਹਰਾ ਕੇ ਇਹ ਉਪਲੱਬਧੀ ਪ੍ਰਾਪਤ ਕੀਤੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਤ ਪ੍ਰਾਪਤ ਕਰਕੇ ਪਹੁੰਚੀ ਜ਼ਿਲ੍ਹੇ ਦੀ ਕਬੱਡੀ ਟੀਮ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਨ ਉਪਰੰਤ ਦਿੱਤੀ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇਸ ਜੇਤੂ ਟੀਮ ਵਿੱਚ ਸ਼ਾਮਲ ਜ਼ਿਲ੍ਹੇ ਦੇ ਵੱਖ-ਵੱਖ ਪ੍ਰਾਇਮਰੀ ਸਕੂਲਾਂ ਦੇ ਖਿਡਾਰੀਆਂ ਦੀ ਵਿਸ਼ੇਸ਼ ਤੌਰ 'ਤੇ ਹੌਂਸਲਾ ਅਫਜ਼ਾਈ ਵੀ ਕੀਤੀ। ਉਨ੍ਹਾਂ ਖਿਡਾਰੀਆਂ ਨੂੰ ਉਨ੍ਹਾਂ ਦੀ ਪ੍ਰਾਪਤੀ ਅਤੇ ਜ਼ਿਲ੍ਹੇ ਦਾ ਨਾਮ ਚਮਕਾਉਣ 'ਤੇ ਵਧਾਈ ਵੀ ਦਿੱਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਨੂੰ ਖੇਡਾਂ ਦੀ ਮਹਤੱਤਾ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਹੋਰ ਅੱਗੇ ਵੱਧਣ ਲਈ ਸਖਤ ਮਿਹਨਤ ਕਰਨ ਲਈ ਵੀ ਪ੍ਰੇਰਿਤ ਕੀਤਾ।ਜ਼ਿਲ੍ਹਾ ਪੱਧਰੀ ਇਸ ਟੀਮ ਦੀ ਅਗਵਾਈ ਕਰਨ ਵਾਲੇ ਸਰਕਾਰੀ ਪ੍ਰਾਇਮਰੀ ਸਕੂਲ ਸ਼ਤੀਰ ਵਾਲਾ ਦੇ ਈ.ਟੀ.ਟੀ. ਅਧਿਆਪਕ ਸ. ਕੁਲਦੀਪ ਸਿੰਘ ਸਭਰਵਾਲ ਨੇ ਦੱਸਿਆ ਕਿ ਪੰਜਾਬ ਪੱਧਰੀ ਪ੍ਰਾਇਮਰੀ ਖੇਡਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਹੋਈਆਂ ਸਨ। ਜ਼ਿਲ੍ਹਾ ਮੋਗਾ ਦੀ ਟੀਮ ਦੇ ਨਾਲ ਹੋਏ ਫਾਈਨਲ ਮੁਕਾਬਲੇ ਦੌਰਾਨ 43-20 ਅੰਕਾਂ ਦੇ ਫਰਕ ਨਾਲ ਉਨ੍ਹਾਂ ਦੀ ਟੀਮ ਨੇ ਜਿੱਤ ਪ੍ਰਾਪਤ ਕੀਤੀ। ਅਧਿਆਪਕ ਸ. ਕੁਲਦੀਪ ਸਿੰਘ ਸਭਰਵਾਲ ਨੇ ਹੋਰ ਦੱਸਿਆ ਕਿ ਜ਼ਿਲ੍ਹਾ ਪੱਧਰੀ ਇਸ ਟੀਮ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਸ਼ਤੀਰ ਵਾਲਾ ਦੇ 9 ਖਿਡਾਰੀਆਂ ਤੋਂ ਇਲਾਵਾ ਸਰਕਾਰੀ ਹਾਈ ਸਕੂਲ ਘਾਗਾ ਖੁਰਦ(ਬਲਾਕ ਗੁਰੂਹਰਸਾਏ-3), ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸੈਦੋ ਕੇ(ਬਲਾਕ ਗੁਰੂਹਰਸਾਏ-3) ਅਤੇ ਸਰਕਾਰੀ ਪ੍ਰਾਇਮਰੀ ਸਕੂਲ ਚਾਨਣ ਵਾਲਾ ਓਰਫ ਟਿਲਾਂ ਵਾਲੀ ਦੇ ਇਕ-ਇਕ ਖਿਡਾਰੀ ਨੂੰ ਟੀਮ ਵਿੱਚ ਸ਼ਾਮਿਲ ਕੀਤਾ ਗਿਆ ਸੀ।   ਫੋਟੋ ਕੈਪਸ਼ਨ: 1. ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਜੇਤੂ ਟੀਮ ਨੂੰ ਸਨਮਾਨਤ ਕਰਦੇ ਹੋਏ। 2. ਜ਼ਿਲ੍ਹਾ ਪੱਧਰੀ ਕਬੱਡੀ ਟੀਮ ਦੀ ਅਗਵਾਈ ਕਰਨ ਵਾਲੇ ਸਰਕਾਰੀ ਪ੍ਰਾਇਮਰੀ ਸਕੂਲ ਸ਼ਤੀਰ ਵਾਲਾ ਦੇ ਈ.ਟੀ.ਟੀ ਅਧਿਆਪਕ ਸ. ਕੁਲਦੀਪ ਸਿੰਘ ਸਭਰਵਾਲ ਜੇਤੂ ਟੀਮ ਦੇ ਖਿਡਾਰੀਆਂ ਤੇ ਟਰਾਫੀ ਨਾਲ ਜਿੱਤ ਦੀ ਖੁਸ਼ੀ ਸਾਂਝੀ ਕਰਦੇ ਹੋਏ।

 

Tags: Sports News , DC Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD