Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਾਲ 2019 ਲਈ ਪ੍ਰੈਸ ਕਲੱਬ ਅਨੰਦਪੁਰ ਸਾਹਿਬ (ਰਜਿ) ਦੀ ਕਾਰਜਕਾਰਣੀ ਦਾ ਐਲਾਨ ਦਲਜੀਤ ਅਰੋੜਾ ਤੇ ਗੋਪਾਲ ਸ਼ਰਮਾ ਬਣੇ ਸੀਨੀਅਰ ਮੀਤ ਪ੍ਰਧਾਨ, ਨਰਿੰਦਰ ਨੱਡਾ ਖਜ਼ਾਨਚੀ ਨਿਯੁਕਤ

ਪ੍ਰਧਾਨ ਸੁਖਵਿੰਦਰ ਪਾਲ ਸਿੰਘ ਸੁੱਖੂ ਤੇ ਜਨਰਲ ਸਕੱਤਰ ਸੁਰਿੰਦਰ ਸੋਨੀ ਨੇ ਮਿਲੇ ਅਧਿਕਾਰਾਂ ਅਨੁਸਾਰ ਕੀਤੀ ਕਾਰਜਕਾਰਣੀ ਦੀ ਚੋਣ

Web Admin

Web Admin

5 Dariya News (ਦਵਿੰਦਰਪਾਲ ਸਿੰਘ/ਅੰਕੁਸ਼)

ਸ੍ਰੀ ਅਨੰਦਪੁਰ ਸਾਹਿਬ , 29 Dec 2018

Last updated on: Dec 29, 2018, 00:00 IST

ਪ੍ਰੈਸ ਕਲੱਬ ਅਨੰਦਪੁਰ ਸਾਹਿਬ (ਰਜਿ) ਦੀ ਅਗਲੇ ਸਾਲ ਵਾਸਤੇ ਕਾਰਜਕਾਰਣੀ ਦੀ ਚੋਣ ਕਲੱਬ ਦੇ ਪ੍ਰਧਾਨ ਸੁਖਵਿੰਦਰ ਪਾਲ ਸਿੰਘ ਸੁੱਖੂ ਅਤੇ ਜਨਰਲ ਸਕੱਤਰ ਸੁਰਿੰਦਰ ਸਿੰਘ ਸੋਨੀ ਨੂੰ ਹਰ ਸਾਲ ਦੀ ਤਰ੍ਹਾਂ ਅਹੁਦੇਦਾਰਾਂ ਦੀ ਚੋਣ ਲਈ ਕਲੱਬ ਵੱਲੋਂ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਬਾਕੀ ਰਹਿੰਦੀਆਂ ਨਿਯੁਕਤੀਆਂ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸਦੇ ਤਹਿਤ ਦੋ ਵਾਰ ਕਲੱਬ ਦੇ ਪ੍ਰਧਾਨ ਰਹਿ ਚੁੱਕੇ ਸੀਨੀਅਰ ਪੱਤਰਕਾਰ ਦਲਜੀਤ ਸਿੰਘ ਅਰੋੜਾ ਅਤੇ ਗੋਪਾਲ ਸ਼ਰਮਾ ਨੂੰ ਕਲੱਬ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਕਾਰਜਕਾਰਣੀ ਦੇ ਵਿਸਥਾਰ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸੁਖਵਿੰਦਰ ਪਾਲ ਸਿੰਘ ਸੁੱਖੂ ਅਤੇ ਜਨਰਲ ਸਕੱਤਰ ਸੁਰਿੰਦਰ ਸਿੰਘ ਸੋਨੀ ਨੇ ਦੱਸਿਆ ਕਿ ਬੁਹਤ ਹੀ ਦੀਰਘ ਵਿਚਾਰਾਂ ਤੋਂ ਬਾਅਦ ਕਲੱਬ ਦੀ ਬਿਹਤਰੀ ਅਤੇ ਕਲੱਬ ਦੀ ਇਮਾਰਤ ਦੇ ਨਿਰਮਾਣ ਕਾਰਜ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਦੇ ਲਈ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਹੈ। ਜਿਸਦੇ ਵਿੱਚ ਦਲਜੀਤ ਸਿੰਘ ਅੋਰੜਾ ਅਤੇ ਗੋਪਾਲ ਸ਼ਰਮਾ ਨੂੰ ਸੀਨੀਅਰ ਮੀਤ ਪ੍ਰਧਾਨ, ਦਵਿੰਦਰ ਪਾਲ ਸਿੰਘ ਅਤੇ ਮਨਪ੍ਰੀਤ ਮਿੰਟੂ ਨੂੰ ਮੀਤ ਪ੍ਰਧਾਨ, ਨਰਿੰਦਰ ਪ੍ਰਕਾਸ਼ ਨੱਡਾ ਨੂੰ ਖਜ਼ਾਨਚੀ, ਨਰਿੰਦਰ ਸ਼ਰਮਾ ਨੂੰ ਪ੍ਰੈਸ ਸਕੱਤਰ, ਕਾਰਜਕਾਰਣੀ ਮੈਂਬਰ ਰਾਜਪਾਲ ਆਂਗਰਾ, ਬਲਵਿੰਦਰ ਸਿੰਘ ਅਤੇ ਮਧੂ ਸੂਦਨ ਨੂੰ ਮੈਂਬਰ ਲੈਣ ਤੋਂ ਇਲਾਵਾ ਬੀ.ਐਸ.ਚਾਨਾ ਨੂੰ ਮੁੱਖ ਸਲਾਹਕਾਰ ਨਿਯੁਕਤ ਕਰਨ ਦਾ ਫੈਸਲਾ ਕੀਤਾ ਗਿਆ ਹੈ।ਇੱਥੇ ਇਹ ਦੱਸਣਯੋਗ ਹੈ ਕਿ ਪਹਿਲਾਂ ਹੋਈ ਚੋਣ ਦੌਰਾਨ ਸੀਨੀਅਰ ਪੱਤਰਕਾਰ ਜਰਨੈਲ ਸਿੰਘ ਨਿੱਕੂਵਾਲ ਨੂੰ ਸਾਲ ਭਰ ਦੇ ਲਈ ਚੇਅਰਮੈਨ ਚੁਣਿਆ ਜਾ ਚੁੱਕਿਆ ਹੈ।ਪ੍ਰਧਾਨ ਨੇ ਹੋਰ ਜਾਣਕਾਰੀ ਦਿੰਦੇ ਦੱਸਿਆ ਕਿ ਸਾਲ 2018 'ਚ ਪ੍ਰਧਾਨ ਰਹੇ ਬੀ ਐਸ ਚਾਨਾ ਵੱਲੋਂ ਨਵੇਂ ਮੈਂਬਰਾਂ ਦੀ ਚੋਣ ਲਈ ਬਣਾਈ ਕਮੇਟੀ ਦੀਆਂ ਸਿਫਾਰਿਸ਼ਾਂ ਦੇ ਅਨੁਸਾਰ ਜਗਦੇਵ ਸਿੰਘ ਦਿਲਬਰ, ਸੰਦੀਪ ਭਾਰਦਵਾਜ਼,ਡਾ. ਬਲਜੀਤ ਸਿੰਘ ਚਾਨਾ, ਅਰਵਿੰਦਰ ਸਿੰਘ ਬਿੰਦੀ, ਅੰਕੁਸ਼ ਕੁਮਾਰ, ਭਗਵੰਤ ਸਿੰਘ, ਬੀ.ਐਸ.ਸੈਣੀ ਅਤੇ ਰਾਜ ਕੁਮਾਰ ਘਈ ਨੂੰ ਨਵੇਂ ਮੈਂਬਰ ਵੱਜੋਂ ਚੁਣ ਲਿਆ ਗਿਆ ਹੈ। ਜਦਕਿ ਚੇਅਰਮੈਨ ਜਰਨੈਲ ਸਿੰਘ ਨਿੱਕੂਵਾਲ ਨੇ ਦੱਸਿਆ ਕਿ ਸਾਲ ਭਰ ਦੇ ਵਿੱਚ ਕਲੱਬ ਦੀ ਇਮਾਰਤ ਨੂੰ ਮੁਕੰਮਲ ਕਰਨ ਦੇ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਦੇ ਨਾਲ ਪ੍ਰਧਾਨ ਸੁੱਖੂ ਦੀ ਅਗਵਾਈ 'ਚ ਨਵੀਂ ਟੀਮ ਦੀ ਮੁਲਾਕਾਤ ਹੋ ਚੁੱਕੀ ਹੈ ਅਤੇ ਉਨ੍ਹਾਂ ਭਰੋਸਾ ਦੁਆਇਆ ਕਿ ਫਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਤੰਤਰ ਦੇ ਚੌਥੇ ਥੰਮ ਪ੍ਰੈਸ ਦੇ ਨਾਲ ਉਹ ਡਟ ਕੇ ਖੜੇ ਹਨ।

 

Tags: Rana Kanwarpal Singh , Press

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD