Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਮੇਰਾ ਮੁਕਤਸਰ ਮੇਰਾ ਮਾਣ : ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਚ ਜਨਜਾਗਰੂਕਤਾ ਲਈ ਵੈਨ ਕੀਤੀ ਰਵਾਨਾ

ਡੀਸੀ ਦਫ਼ਤਰ ਦੇ ਸਟਾਫ ਨੇ ਪੋਲੀਥੀਨ ਦੀ ਵਰਤੋਂ ਘੱਟ ਕਰਨ ਦਾ ਲਿਆ ਪ੍ਰਣ, ਦਫ਼ਤਰਾਂ ਨੂੰ ਸਵੱਛ ਕਰਨ ਵਾਲੇ ਕਰਮਚਾਰੀ ਸਨਮਾਨਿਤ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 31 Dec 2018

Last updated on: Dec 31, 2018, 00:00 IST

ਜ਼ਿਲਾ ਪ੍ਰਸਾਸ਼ਨ ਵੱਲੋਂ ਸ਼ੁਰੂ ਕੀਤੇ 'ਮੇਰਾ ਮੁਕਤਸਰ ਮੇਰਾ ਮਾਣ' ਅਭਿਆਨ ਤਹਿਤ ਅੱਜ ਨਗਰ ਕੋਂਸ਼ਲ ਵੱਲੋਂ ਸ਼ਹਿਰ ਵਾਸੀਆਂ ਨੂੰ ਪੋਲੀਥੀਨ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਅਤੇ ਸਵੱਛਤਾ ਸਰਵੇਖਣ 2019 ਬਾਰੇ ਲੋਕਾਂ ਨੂੰ ਜਾਣਕਾਰੀ ਦੇਣ ਲਈ ਇਕ ਜਾਗਰੂਕਤਾ ਵੈਨ ਨੂੰ ਰਵਾਨਾ ਕੀਤਾ ਗਿਆ। ਇਸ ਵੈਨ ਨੂੰ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਨੇ ਕਿਹਾ ਕਿ ਪੋਲੀਥੀਨ ਸ਼ਹਿਰ ਦੀ ਸਫਾਈ ਵਿਵਸਥਾ ਲਈ ਵੀ ਵੱਡੀ ਚੁਣੌਤੀ ਹੈ ਅਤੇ ਇਸ ਕਾਰਨ ਵਾਤਾਵਰਨ ਨੂੰ ਵੀ ਵੱਡਾ ਨੁਕਸਾਨ ਹੁੰਦਾ ਹੈ। ਉਨਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਚੁਣੌਤੀ ਨਾਲ ਨਜਿੱਠਣ ਵਿਚ ਨਗਰ ਕੌਂਸਲ ਦਾ ਸਹਿਯੋਗ ਕਰਨ। ਉਨਾਂ ਨੇ ਕਿਹਾ ਕਿ ਅਸੀਂ ਬਾਜਾਰ ਜਾਂਦੇ ਸਮੇਂ ਕਪੜੇ ਦਾ ਥੈਲੇ ਨਾਲ ਲੈ ਕੇ ਜਾਈਏ ਤਾਂ ਇਸ ਨਾਲ ਪੋਲੀਥੀਨ ਦੀ ਵਰਤੋਂ ਘੱਟ ਹੋ ਸਕਦੀ ਹੈ। ਉਨਾਂ ਨੇ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਹਾਨੀਕਾਰਕ ਪੋਲੀਥੀਨ ਦੀ ਬਜਾਏ ਕਾਗਜ ਦੇ ਕਪੜੇ ਦੇ ਲਿਫਾਫੇ ਗ੍ਰਾਹਕਾਂ ਨੂੰ ਦੇਣ। ਉਨਾਂ ਨੇ ਕਿਹਾ ਕਿ ਜੋ ਕੋਈ ਵੀ ਪਾਬੰਦੀਸੁਦਾ ਲਿਫਾਫੇ ਵੇਚਦਾ ਪਾਇਆ ਗਿਆ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।ਇਸੇ ਤਰਾਂ ਉਨਾਂ ਨੇ ਸ਼ਹਿਰ ਵਾਸੀਆਂ ਨੂੰ ਸਵੱਛਤਾ ਸਰਵੇਖਣ 2019 ਬਾਰੇ ਅਪੀਲ ਕਰਦਿਆਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਇਸ ਸਰਵੇਖਣ ਵਿਚ ਭਾਗ ਲੈ ਰਿਹਾ ਹੈ। ਇਹ ਸਰਵੇਖਣ 4 ਜਨਵਰੀ 2019 ਨੂੰ ਸ਼ੁਰੂ ਹੋ ਰਿਹਾ ਹੈ। ਇਸ ਲਈ ਹਰ ਇਕ ਨਾਗਰਿਕ ਆਪਣੇ ਸ਼ਹਿਰ ਨੂੰ ਸਾਫ ਕਰਨ ਵਿਚ ਯੋਗਦਾਨ ਪਾਵੇ ਤਾਂ ਜੋ ਅਸੀਂ ਸਾਡੇ ਸ਼ਹਿਰ ਨੂੰ ਸਾਫ ਸੁਥਰੇ ਸ਼ਹਿਰਾਂ ਦੀ ਸੂਚੀ ਵਿਚ ਸ਼ਾਮਿਲ ਕਰ ਸਕੀਏ। ਉਨਾਂ ਨੇ ਕਿਹਾ ਕਿ ਲੋਕ ਭਾਗੀਦਾਰੀ ਬਿਨਾਂ ਇਹ ਸੰਭਵ ਨਹੀਂ ਹੈ। ਇਸ ਮੌਕੇ ਜ਼ਿਲਾ ਪ੍ਰਸਾਸ਼ਨ ਵੱਲੋਂ ਇਕ ਹੋਰ ਪਹਿਲਕਦਮੀ ਤਹਿਤ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਇਕ ਡਸਟਬਿਨ ਲਗਾਇਆ ਗਿਆ ਹੈ ਜਿੱਥੇ ਦਫ਼ਤਰ ਦੇ ਕਰਮਚਾਰੀ ਆਪਣੇ ਘਰ ਤੋਂ ਲਿਆਂਦੇ ਪੋਲੀਥੀਨ ਦੇ ਲਿਫਾਫੇ ਸੁੱਟਿਆ ਕਰਣਗੇ ਜਿੰਨਾਂ ਨੂੰ ਨਿਪਟਾਰੇ ਲਈ ਨਗਰ ਕੌਂਸਲ ਨੂੰ ਭੇਜਿਆ ਜਾਵੇਗਾ। ਉਨਾਂ ਕਿਹਾ ਕਿ ਇੱਥੇ ਕੋਈ ਵੀ ਪੁਰਾਣੇ ਕਪੜੇ ਅਤੇ ਨਗਦ ਸਹਿਯੋਗ ਰਾਸ਼ੀ ਵਿਚ ਜ਼ਿਲਾ ਸਵੱਛਤਾ ਸੇਵਾ ਸੁਸਾਇਟੀ ਨੂੰ ਦਾਨ ਕਰ ਸਕਦਾ ਹੈ ਤਾਂ ਜੋ ਇੰਨਾਂ ਕਪੜਿਆਂ ਦੇ ਥੈਲੇ ਬਣਾ ਕੇ ਲੋਕਾਂ ਨੂੰ ਪੋਲੀਥੀਨ ਦੇ ਬਦਲ ਵਜੋਂ ਮੁਹਈਆ ਕਰਵਾਏ ਜਾ ਸਕਨ।ਇਸ ਮੌਕੇ ਜ਼ਿਲਾ ਪ੍ਰਸਾਸ਼ਨ ਵੱਲੋਂ ਦਿਵਾਲੀ ਮੌਕੇ ਡੀਸੀ ਦਫ਼ਤਰ ਦੀਆਂ ਵੱਖ ਵੱਖ ਬ੍ਰਾਂਚਾਂ ਵਿਚਕਾਰ ਕਰਵਾਏ ਦਫ਼ਤਰਾਂ ਦੀ ਸਵੱਛਤਾ ਮੁਕਾਬਲੇ ਦੇ ਜੇਤੂ ਕਰਮਚਾਰੀਆਂ ਨੂੰ ਸਰਟੀਫਿਕੇਟ ਵੀ ਦਿੱਤੇ ਗਏ। ਇਸ ਮੌਕੇ ਸਮੂਹ ਸਟਾਫ ਨੇ ਪਲਾਸਟਿਕ ਦੀ ਵਰਤੋਂ ਘੱਟ ਕਰਨ ਦਾ ਪ੍ਰਣ ਵੀ ਲਿਆ।  ਇਸ ਮੌਕੇ ਏ.ਡੀ.ਸੀ. ਜਨਰਲ ਡਾ: ਰਿਚਾ, ਸਹਾਇਕ ਕਮਿਸ਼ਨਰ ਜਨਰਲ ਵੀਰਪਾਲ ਕੌਰ ਅਤੇ ਨਗਰ ਕੋਂਸਲ ਦੇ ਪ੍ਰਧਾਨ ਹਰਪਾਲ ਸਿੰਘ ਬੇਦੀ ਵੀ ਹਾਜਰ ਸਨ। 

 

Tags: DC Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD