Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ੍ਰੀ ਅਕਾਲ ਤਖਤ ਸਾਹਿਬ, ਸ਼੍ਰੋਮਣੀ ਅਕਾਲੀ ਦਲ ਅਤੇ ਸਿੱਖ ਕੋਮ ਦਾ ਸੱਭ ਤੋਂ ਵੱਧ ਨੁਕਸਾਨ ਬਾਦਲਾਂ ਨੇ ਕੀਤਾ : ਸੇਵਾ ਸਿੰਘ ਸੇਖਵਾਂ

ਕੈਪਟਨ ਸਰਕਾਰ ਝੂਠੀਆਂ ਸਹੁੰਆਂ ਖਾ ਕੇ ਸੱਤਾ ਚ' ਆਈ, ਸਾਡੀ ਪਾਰਟੀ ਸ਼੍ਰੋਮਣੀ ਕਮੇਟੀ ਚੋਣਾਂ ਜਰੂਰ ਲੜੇਗੀ - ਸੇਵਾ ਸਿੰਘ ਸੇਖਵਾਂ

Web Admin

Web Admin

5 Dariya News (ਦਵਿੰਦਰਪਾਲ ਸਿੰਘ/ਅੰਕੁਸ਼)

ਸ੍ਰੀ ਅਨੰਦਪੁਰ ਸਾਹਿਬ , 01 Jan 2019

Last updated on: Jan 01, 2019, 00:00 IST

ਅੱਜ ਨਵੇਂ ਸਾਲ ਦੇ ਮੋਕੇ ਤੇ ਆਪਣੇ ਸਾਥੀਆਂ ਸਮੇਤ ਖਾਲਸੇ ਦੀ ਜਨਮ ਭੂਮੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਆਏ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਸੇਵਾ ਸਿੰਘ ਸੇਖਵਾਂ ਨੇ ਤਖਤ ਸਾਹਿਬ ਦੇ ਸੂਚਨਾ ਦਫਤਰ ਚ' ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਬਾਦਲ ਪਰਿਵਾਰ ਵਲੋਂ ਅਪਣਾਈਆਂ ਗਲਤ ਪਾਲਿਸੀਆਂ, ਪੁਰਾਣੇ ਅਤੇ ਟਕਸਾਲੀ ਵਰਕਰਾਂ ਦੀ ਥਾਂ ਸਰਮਾਏਦਾਰਾਂ ਨੂੰ ਅੱਗੇ ਕਰਨ ਦੀ ਵਜ੍ਹਾਂ ਕਾਰਨ ਅੱਜ ਸ਼੍ਰੋਮਣੀ ਅਕਾਲੀ ਦਲ ਦਾ ਸੂਬੇ ਅੰਦਰ ਬੁਰਾ ਹਾਲ ਹੋਇਆ ਪਿਆ ਹੈ । ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਚ' ਡੋਬਣ , ਸੋਦਾ ਸਾਧ ਨੂੰ ਬਿਨ ਮੰਗੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਮੁਆਫੀ ਦੇਣ , ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ , ਬਰਗਾੜੀ ਵਿੱਚ ਸ਼ਾਂਤਮਈ ਤਰੀਕੇ ਨਾਲ ਧਰਨਾ ਦੇ ਰਹੀਆਂ ਸਿੱਖ ਸੰਗਤਾਂ ਤੇ ਗੋਲੀ ਚਲਾਕੇ ਸਿੱਖ ਨੋਜਵਾਨਾਂ ਨੂੰ ਮੋਤ ਦੇ ਘਾਟ ਉਤਾਰਨ ਲਈ ਸਿੱਧੇ ਤੋਰ ਤੇ ਬਾਦਲ ਪਿਉ ਪੁੱਤਰ ਦੋਸ਼ੀ ਹਨ । ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਲਈ ਦੋਵੇਂ ਪਾਸੇ ਦੀਆਂ ਸਰਕਾਰਾਂ ਦਾ ਸੇਖਵਾਂ ਨੇ ਧੰਨਵਾਦ ਕੀਤਾ ਅਤੇ ਕਿਹਾ ਕਿ ਉੱਥੇ ਹੀ ਉਨ੍ਹਾਂ ਕਿਹਾ ਕਿ ਇਸ ਕੋਰੀਡੋਰ ਨੂੰ ਖੁਲਵਾਉਣ ਲਈ ਬਾਦਲਾਂ ਦਾ ਕੋਈ ਯੋਗਦਾਨ ਨਹੀਂ ਹੈ । ਉਨ੍ਹਾਂ ਦੋਸ਼ ਲਗਾਉਂਦਿਆਂ ਅੱਗੇ ਕਿਹਾ ਬਾਦਲਾਂ ਦੇ ਰਾਜ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਕੀਤੇ ਹੋਏ ਹੁਕਮਨਾਮੇ ਵੀ ਬਦਲ ਦਿੱਤੇ ਜਾਂਦੇ ਰਹੇ ਸਨ । ਪੰਜਾਬ ਦੀ ਕੈਪਟਨ ਸਰਕਾਰ ਨੂੰ ਨਖਿੱਧ ਸਰਕਾਰ ਦੀ ਉਪਾਧੀ ਦਿੰਦਿਆਂ ਸੇਖਵਾਂ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਵਿਧਾਨ ਸਭਾ ਚੋਣਾਂ ਦੋਰਾਨ ਕੈਪਟਨ ਅਮਰਿੰਦਰ ਸਿੰਘ ਤੇ ਵਿਸ਼ਵਾਸ਼ ਨਹੀਂ ਕੀਤਾ ਸੀ ਸਿਰਫ ਉਨ੍ਹਾਂ ਕੈਪਟਨ ਵਲੋਂ ਪਵਿੱਤਰ ਗੁਟਕਾ ਸਾਹਿਬ ਚੁੱਕਕੇ ਜੋ ਸਹੁੰ ਖਾਧੀ ਗਈ ਸੀ ਉਸਤੇ ਲੋਕਾਂ ਨੇ ਵਿਸ਼ਵਾਸ਼ ਕੀਤਾ ਸੀ ਪ੍ਰੰਤੂ ਸਰਕਾਰ ਬਣਨ ਉਪਰੰਤ ਕੈਪਟਨ ਅਮਰਿੰਦਰ ਸਿੰਘ ਆਪਣੇ ਵਾਅਦਿਆਂ ਤੋਂ ਸ਼ਰੇਆਮ ਮੁਕਰ ਗਏ । ਰਾਜ ਦਾ ਖਜਾਨਾ ਖਾਲੀ ਹੋਣ ਦਾ ਰੋਣਾ ਰੋ ਰਹੀ ਪੰਜਾਬ ਸਰਕਾਰ ਸਬੰਧੀ ਸੇਖਵਾਂ ਨੇ ਕਿਹਾ ਕਿ ਪੰਜਾਬ ਦਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਿਰਫ ਨਾਮ ਦਾ ਹੀ ਸਿੱਖ ਹੈ ਜਦਕਿ ਉਸਦੀ ਸੋਚ ਕਾਮਰੇਡੀ ਹੈ । ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਨਵੀਂ ਸਰਕਾਰ ਸੂਬੇ ਅੰਦਰ ਬਣਦੀ ਹੈ ਤਾਂ ਉਨ੍ਹਾਂ ਦਾ ਪਹਿਲਾਂ ਬਿਆਨ ਹੀ ਇਹ ਆਉਂਦਾ ਹੈ ਕਿ ਪਿਛਲੀ ਸਰਕਾਰ ਖਜਾਨਾ ਖਾਲੀ ਕਰ ਗਈ ਹੈ ਜਦਕਿ ਅਜਿਹੇ ਬਿਆਨਾਂ ਦਾ ਸੂਬੇ ਦੀ ਜਨਤਾ ਨੂੰ ਕੋਈ ਮਤਲਬ ਨਹੀਂ ਹੁੰਦਾ । ਆਉਣ ਵਾਲੀਆਂ ਸ਼੍ਰੋਮਣੀ ਕਮੇਟੀ ਚੋਣਾਂ ਲੜ੍ਹਨ ਦੇ ਸਵਾਲ ਤੇ ਸੇਖਵਾਂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਇਹ ਚੋਣਾਂ ਗੱਜਵੱਜ ਕੇ ਲੜੇਗੀ ਅਤੇ ਸ਼ਾਨ ਨਾਲ ਜਿੱਤ ਪ੍ਰਾਪਤ ਕਰੇਗੀ । ਇਸ ਮੋਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਉਜਾਗਰ ਸਿੰਘ ਬਡਾਲੀ, ਸ਼੍ਰੋਮਣੀ ਕਮੇਟੀ ਮੈਂਬਰ ਮਹਿੰਦਰ ਸਿੰਘ ਹੁਸੈਨਪੁਰ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਅੋਲਖ, ਮਨਦੀਪ ਸਿੰਘ ਖਿਜਰਾਬਾਦ, ਮੇਜਰ ਸਿੰਘ, ਜਸਬੀਰ ਸਿੰਘ, ਜਗਤਾਰ ਸਿੰਘ, ਹਰਜੀਤ ਸਿੰਘ, ਸਾਹਿਬ ਸਿੰਘ ਬਡਾਲੀ, ਸੁਰਿੰਦਰ ਸਿੰਘ ਕਿਸ਼ਨਪੁਰਾ, ਤਜਿੰਦਰ ਸਿੰਘ, ਅਮਰੀਕ ਸਿੰਘ ਆਦਿ ਹਾਜਿਰ ਸਨ ।

 

 

Tags: Sewa Singh Sekhwan , Ujagar Singh Badali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD