Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਜੈਵਿਕ ਖੇਤੀ ਨੂੰ ਉਤਸ਼ਾਹਤ ਕਰਨ ਲਈ ਪੰਜਾਬ 'ਜੈਵਿਕ ਇੰਡੀਆ ਐਵਾਰਡ' ਨਾਲ ਸਨਮਾਨਿਤ

ਕੇਂਦਰੀ ਮੰਤਰੀ ਸੁਰੇਸ਼ ਪ੍ਰਭੂ ਨੇ ਪੰਜਾਬ ਐਗਰੋ ਦੇ ਐਮ.ਡੀ. ਨੂੰ ਪ੍ਰਦਾਨ ਕੀਤਾ ਐਵਾਰਡ

Web Admin

Web Admin

5 Dariya News

ਨਵੀਂ ਦਿੱਲੀ , 01 Jan 2019

Last updated on: Jan 01, 2019, 00:00 IST

ਜੈਵਿਕ ਖੇਤੀ ਨੂੰ ਵੱਡੀ ਪੱਧਰ 'ਤੇ ਉਤਸ਼ਾਹਤ ਕਰਨ ਲਈ ਭਾਰਤ ਦੇ ਉੱਤਰੀ ਅਤੇ ਉੱਤਰ-ਪੂਰਬੀ ਸੂਬਿਆਂ ਵਿੱਚੋਂ ਪੰਜਾਬ ਨੇ ਦੂਜਾ ਸਥਾਨ ਹਾਸਲ ਕਰਦਿਆਂ ਵੱਕਾਰੀ 'ਜੈਵਿਕ ਇੰਡੀਆ ਐਵਾਰਡ' ਪ੍ਰਾਪਤ ਕੀਤਾ।ਦਿੱਲੀ ਵਿਖੇ ਹੋਏ ਸਮਾਗਮ ਦੌਰਾਨ ਕੇਂਦਰੀ ਵਪਾਰ ਤੇ ਉਦਯੋਗ ਮੰਤਰੀ ਸੁਰੇਸ਼ ਪ੍ਰਭੂ ਨੇ ਪੰਜਾਬ ਨੂੰ 'ਜੈਵਿਕ ਇੰਡੀਆ ਐਵਾਰਡ' ਪ੍ਰਦਾਨ ਕੀਤਾ ਜੋ ਪੰਜਾਬ ਐਗਰੋ ਦੇ ਮੈਨੇਜਿੰਗ ਡਾਇਰੈਕਟਰ ਸਿਬਿਨ ਸੀ. ਨੇ ਹਾਸਲ ਕੀਤਾ। ਇਹ ਸਮਾਗਮ ਇੰਟਰਨੈਸ਼ਨਲ ਕੰਪੀਟੈਂਸ ਸੈਂਟਰ ਫਾਰ ਔਰਗੈਨਿਕ ਐਗਰੀਕਲਚਰ (ਆਈ.ਸੀ.ਸੀ.ਓ.ਏ.) ਨੇ ਕਰਨਾਟਕਾ ਸਰਕਾਰ ਦੇ ਸਹਿਯੋਗ ਨਾਲ ਕਰਵਾਇਆ।ਇਹ ਪ੍ਰਗਟਾਵਾ ਕਰਦਿਆਂ ਖੇਤੀਬਾੜੀ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ 'ਜੈਵਿਕ ਇੰਡੀਆ ਐਵਾਰਡ' ਲਈ ਸੂਬੇ ਦੀ ਚੋਣ ਪੰਜਾਬ ਐਗਰੋ ਵੱਲੋਂ ਜੈਵਿਕ ਖੇਤੀ ਨੂੰ ਵੱਡੀ ਪੱਧਰ 'ਤੇ ਉਤਸ਼ਾਹਤ ਕਰਨ ਲਈ ਕੀਤੇ ਠੋਸ ਯਤਨਾਂ ਸਦਕਾ ਹੋਈ ਹੈ ਜੋ ਉੱਤਰ ਪੂਰਬੀ ਸੂਬੇ ਮਨੀਪੁਰ ਤੋਂ ਬਾਅਦ ਆਉਂਦਾ ਹੈ।ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਪਣੀ ਏਜੰਸੀ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਰਾਹੀਂ ਭਾਰਤ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਧੀਨ ਜੈਵਿਕ ਖੇਤੀ ਨਾਲ ਜੁੜੇ ਕਿਸਾਨਾਂ ਨੂੰ ਸੰਸਥਾਗਤ ਮਦਦ ਮੁਹੱਈਆ ਕਰਵਾਉਣ ਲਈ ਔਰਗੈਨਿਕ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਇਸ ਤਹਿਤ ਕਿਸਾਨਾਂ ਨੂੰ ਜੈਵਿਕ ਖੇਤੀ ਲਾਗਤਾਂ, ਮਾਹਿਰਾਂ ਦੀ ਟੀਮ ਅਧੀਨ ਸਿਖਲਾਈ, ਜੈਵਿਕ ਉਤਪਾਦਨ ਲਈ ਵੀ ਢੁਕਵੀਂ ਮਦਦ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਐਗਰੋ ਵੱਲੋਂ ਕਿਸਾਨਾਂ ਦੀ ਫਸਲ ਦੇ ਮੰਡੀਕਰਨ ਵਿੱਚ ਵੀ ਮਦਦ ਕੀਤੀ ਜਾ ਰਹੀ ਹੈ ਜਿਸ ਤਹਿਤ ਜੈਵਿਕ ਖੇਤੀ ਨਾਲ ਜੁੜੇ ਕਿਸਾਨਾਂ ਪਾਸੋਂ ਲਾਹੇਵੰਦ ਭਾਅ 'ਤੇ ਜੈਵਿਕ ਕਣਕ, ਬਾਸਮਤੀ, ਮੱਕੀ ਅਤੇ ਹੋਰ ਫਸਲਾਂ ਖਰੀਦ ਕੇ ਭਾਰਤ ਤੇ ਬਾਕੀ ਮੁਲਕਾਂ ਵਿੱਚ ਇਨ੍ਹਾਂ ਦੀ ਵਿਕਰੀ ਵਾਸਤੇ ਪ੍ਰਮਾਣੀਕਰਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪ੍ਰਮਾਣਿਕ ਜੈਵਿਕ ਪੈਦਾਵਾਰ ਤਹਿਤ 2100 ਕਿਸਾਨਾਂ ਵੱਲੋਂ 8000 ਏਕੜ ਰਕਬਾ ਜੈਵਿਕ ਖੇਤੀ ਅਧੀਨ ਲਿਆਂਦਾ ਜਾ ਚੁੱਕਾ ਹੈ ਅਤੇ ਇਸ ਨੂੰ ਹੋਰ ਕਿਸਾਨਾਂ ਵੱਲੋਂ ਵੀ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।ਪੰਜਾਬ ਐਗਰੋ ਵੱਲੋਂ 'ਫਾਈਵ ਰਿਵਰਜ਼' (ਪੰਜ ਦਰਿਆ) ਮਾਅਰਕਾ ਹੇਠ ਪ੍ਰਮਾਣਿਕ ਜੈਵਿਕ ਪੈਦਾਵਾਰ ਦੀ ਪ੍ਰੋਸੈਸਿੰਗ ਸ਼ੁਰੂ ਕਰ ਦਿੱਤੀ ਗਈ ਹੈ। ਜੈਵਿਕ ਉਤਪਾਦਾਂ ਨੂੰ ਹੁਲਾਰਾ ਦੇਣ ਅਤੇ ਮੰਡੀਕਰਨ ਲਈ ਸੂਬੇ ਦੇ ਸਾਰੇ ਜ਼ਿਲ੍ਹਿਆਂ ਅਤੇ ਕੌਮੀ ਰਾਜਧਾਨੀ ਤੇ ਹੋਰ ਸੂਬਿਆਂ ਵਿੱਚ 'ਔਰਗੈਨਿਕ ਹੱਟ' ਸਥਾਪਤ ਕੀਤੇ ਜਾ ਰਹੇ ਹਨ।ਇਸ ਸਮਾਗਮ ਵਿੱਚ ਕਰਨਾਟਕਾ ਦੇ ਖੇਤੀਬਾੜੀ ਮੰਤਰੀ ਐਨ.ਐਚ. ਸ਼ਿਵਾਸ਼ੰਕਰ ਰੈਡੀ, ਭਾਰਤ ਸਰਕਾਰ ਦੇ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ, ਕਰਨਾਟਕਾ ਦੇ ਖੇਤੀਬਾੜੀ ਸਕੱਤਰ ਮਹੇਸ਼ਵਰ ਰਾਓ ਅਤੇ ਕਰਨਾਟਕਾ ਦੇ ਖੇਤੀਬਾੜੀ ਕਮਿਸ਼ਨਰ ਡਾ. ਕੇ.ਜੀ. ਜਗਦੇਸ਼ਾ ਹਾਜ਼ਰ ਸਨ।

 

Tags: Suresh Prabhu , Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD