Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਘਰ-ਘਰ ਰੁਜ਼ਗਾਰ ਸਕੀਮ ਤਹਿਤ ਡੀਸੀ ਨੇ 8 ਲੜਕੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਲੂੰਬਾ ਕੰਪਨੀ ਵੱਲੋਂ ਰੁਜ਼ਗਾਰ ਮੇਲੇ ਦੌਰਾਨ ਕੀਤੀ ਨੌਕਰੀ ਲਈ ਚੋਣ

Web Admin

Web Admin

5 Dariya News

ਮਾਨਸਾ , 01 Jan 2019

Last updated on: Jan 01, 2019, 00:00 IST

ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਸਕੀਮ ਤਹਿਤ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਦੇ ਉਦੇਸ਼ ਤਹਿਤ ਜ਼ਿਲ੍ਹਾ ਰੁਜ਼ਗਾਰ ਉਤਪਤੀ ਤੇ ਕਾਰੋਬਾਰੀ ਬਿਊਰੋ ਦਫ਼ਤਰ ਮਾਨਸਾ ਦੀ ਇਮਾਰਤ ਵਿਖੇ 31 ਦਸੰਬਰ 2018 ਨੂੰ ਰੁਜ਼ਗਾਰ ਮੇਲਾ ਲਗਾਇਆ ਗਿਆ। ਇਸ ਮੇਲੇ ਵਿੱਚ ਲੂੰਬਾ ਕੰਪਨੀ ਵੱਲੋਂ ਨੌਕਰੀ ਲਈ 8 ਲੜਕੀਆਂ ਦੀ ਚੋਣ ਕੀਤੀ ਗਈ, ਜਿਨ੍ਹਾਂ ਨੂੰ ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਵੱਲੋਂ ਅੱਜ ਨਵੇਂ ਸਾਲ ਮੌਕੇ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਵੀ ਮੌਜੂਦ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਬਹੁਤ ਹੀ ਵਧੀਆ ਉਪਰਾਲਾ ਹੈ, ਜਿਸ ਤਹਿਤ ਰੁਜ਼ਗਾਰ ਮੇਲੇ ਲਗਾ ਕੇ ਬੇਰੁਜ਼ਗਾਰਾਂ ਨੂੰ ਉਨ੍ਹਾਂ ਦੀ ਕਾਬਲੀਅਤ ਅਨੁਸਾਰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਘਰ-ਘਰ ਰੁਜ਼ਗਾਰ ਸਕੀਮ ਤਹਿਤ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਅੱਗੇ ਤੋਂ ਵੀ ਅਜਿਹੇ ਮੇਲੇ ਲਗਾਏ ਜਾਣਗੇ। ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸ਼੍ਰੀ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਲਗਾਏ ਗਏ ਇਸ ਰੋਜ਼ਗਾਰ ਮੇਲੇ ਦੌਰਾਨ ਕਟਿੰਗ ਅਤੇ ਟੇਲਰਿੰਗ ਦੀ ਆਈ.ਟੀ.ਆਈ. ਕਰਨ ਵਾਲੀਆਂ 20 ਲੜਕੀਆਂ ਵੱਲੋਂ ਸ਼ਿਰਕਤ ਕੀਤੀ ਗਈ। ਉਨ੍ਹਾ ਦੱਸਿਆ ਕਿ ਲੂੰਬਾ ਫਾਊਂਡੇਸ਼ਨ ਵੱਲੋਂ ਇਨ੍ਹਾਂ 20 ਲੜਕੀਆਂ ਵਿੱਚੋਂ 8 ਲੜਕੀਆਂ ਦੀ ਚੋਣ ਕੀਤੀ ਗਈ, ਜਿਨ੍ਹਾਂ ਨੂੰ ਅੱਜ ਡਿਪਟੀ ਕਮਿਸ਼ਨਰ ਵੱਲੋਂ ਨਿਯੁਕਤੀ ਪੱਤਰ ਸੌਂਪੇ ਗਏ। ਉਨ੍ਹਾਂ ਦੱਸਿਆ ਕਿ ਇਹ ਲੜਕੀਆਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਧਵਾ ਔਰਤਾਂ ਲਈ ਖੋਲ੍ਹੇ ਗਏ ਕਟਿੰਗ ਅਤੇ ਟੇਲਰਿੰਗ ਸੈਂਟਰਾਂ ਵਿੱਚ ਜਾ ਕੇ ਉਨ੍ਹਾਂ ਨੂੰ ਟ੍ਰੇਨਿੰਗ ਦੇਣਗੀਆਂ, ਤਾਂ ਜੋ ਉਨ੍ਹਾਂ ਔਰਤਾਂ ਨੂੰ ਆਤਮ-ਨਿਰਭਰ ਬਣਾਇਆ ਜਾ ਸਕੇ।

 

Tags: DC Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD