Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੇਰਾ ਮੁਕਤਸਰ ਮੇਰਾ ਮਾਣ : ਸ੍ਰੀ ਮੁਕਤਸਰ ਸਾਹਿਬ ਨੂੰ ਪੋਲੀਥੀਨ ਮੁਕਤ ਕਰਨ ਵਿਚ ਦੁਕਾਨਦਾਰ ਵੀ ਸਹਿਯੋਗ ਕਰਨ ਏ.ਡੀ.ਸੀ.

ਧਰਤੀ ਬਚਾਓ ਟੀਮ ਵੱਲੋਂ ਸਬਜੀ ਮੰਡੀ ਵਿਚ ਜਾਗਰੂਕਤਾ ਸਮਾਗਮ, 5 5 ਰੁਪਏ ਵਿਚ ਦਿੱਤੇ ਕਪੜੇ ਦੇ ਥੈਲੇ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 02 Jan 2019

Last updated on: Jan 02, 2019, 00:00 IST

'ਮੇਰਾ ਮੁਕਤਸਰ ਮੇਰਾ ਮਾਣ' ਮੁਹਿੰਤ ਤਹਿਤ ਸਥਾਨਕ ਸਬਜੀ ਮੰਡੀ ਵਿਚ 5 ਰੁਪਏ ਵਿਚ ਧਰਤੀ ਬਚਾਓ ਟੀਮ ਵੱਲੋਂ ਜਾਗਰੁਕਤਾ ਸਮਾਗਮ ਕਵਾਇਆ ਗਿਆ। ਇਸ ਮੌਕੇ ਵਿਸੇਸ਼ ਤੌਰ ਤੇ ਪਹੁੰਚੇ ਜ਼ਿਲੇ ਦੀ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਰਿਚਾ ਨੇ ਸਮੂਹ ਸਬਜੀ ਵਿਕ੍ਰੇਤਾਵਾਂ ਅਤੇ ਹੋਰ ਦੁਕਾਨਦਾਰਾਂ ਨੂੰ ਵੀ ਇਸ ਮੁਹਿੰਮ ਨਾਲ ਜੁੜ ਕੇ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨੂੰ ਪੋਲੀਥੀਨ ਤੋਂ ਮੁਕਤ ਕਰਨ ਵਿਚ ਸਹਿਯੋਗ ਦੀ ਅਪੀਲ ਕੀਤੀ। ਉਨਾਂ ਨੇ ਇਸ ਮੌਕੇ ਐਲਾਣ ਕੀਤਾ ਕਿ ਸਬਜੀ ਮੰਡੀ ਦਾ ਜਿਹੜਾ ਦੁਕਾਨਦਾਰ ਆਪਣੀ ਦੁਕਾਨ, ਰੇਹੜੀ ਨੂੰ ਪੋਲੀਥੀਨ ਤੋਂ ਮੁਕਤ ਕਰੇਗਾ ਉਸ ਨੂੰ 26 ਜਨਵਰੀ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਏ.ਡੀ.ਸੀ. ਨੇ ਕਿਹਾ ਕਿ ਪੋਲੀਥੀਨ ਸਾਡੇ ਵਾਤਾਵਰਨ ਅਤੇ ਮਨੁੱਖੀ ਸਿਹਤ ਲਈ ਵੱਡਾ ਖਤਰਾ ਹੈ। ਸਰਕਾਰ ਵੱਲੋਂ ਇਸਤੇ ਪਾਬੰਦੀ ਲਗਾਈ ਗਈ ਹੈ। ਉਨਾਂ ਨੇ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਦੁਕਾਨ ਤੋਂ ਪਾਬੰਦੀਸੁਦਾ ਪੋਲੀਥੀਨ ਮਿਲਿਆ ਤਾਂ ਨਗਰ ਕੋਂਸਲ ਪੁਲਿਸ ਕੋਲ ਐਫ.ਆਈ.ਆਰ. ਦਰਜ ਕਰਨ ਤੋਂ ਵੀ ਗੁਰੇਜ ਨਹੀਂ ਕਰੇਗੀ। ਉਨਾਂ ਨੇ ਇਸ ਮੌਕੇ ਸਬਜੀ ਖਰੀਦਣ ਆਏ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਬਜੀ ਖਰੀਦਣ ਲਈ ਆਉਣ ਸਮੇਂ ਘਰ ਤੋਂ ਕਪੜੇ ਦੇ ਥੈਲੇ ਲੈ ਕੇ ਆਉਣ ਕਿਉਂਕਿ ਪੋਲੀਥੀਨ ਦੇ ਮਨੁੱਖੀ ਸਿਹਤ ਲਈ ਖਤਰਨਾਕ ਲਿਫਾਫਿਆਂ ਵਿਚ ਖਾਣ ਪੀਣ ਦੀਆਂ ਵਸਤਾਂ ਪਾਉਣਾ ਸਾਡੀ ਸਿਹਤ ਲਈ ਵੀ ਘਾਤਕ ਹੈ। 

ਇਸ ਮੌਕੇ 5 ਰੁਪਏ ਵਿਚ ਧਰਤੀ ਬਚਾਓ ਟੀਮ ਦੇ ਮੈਂਬਰ ਡਾ: ਸੀਮਾ ਗੋਇਲ ਤੇ ਨਵਦੀਪ ਸਿੰਘ ਸੁੱਖੀ ਨੇ ਲੋਕਾਂ ਨੂੰ ਆਪਣੀ ਟੀਮ ਵੱਲੋਂ ਤਿਆਰ ਕੀਤੇ ਕਪੜੇ ਦੇ ਥੈਲੇ 5 5 ਰੁਪਏ ਵਿਚ ਮੁਹਈਆ ਕਰਵਾਏ ਅਤੇ ਲੋਕਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਕਪੜੇ ਦੇ ਥੈਲੇ ਦੀ ਵਰਤੋਂ ਕਰਨ ਅਤੇ ਪੋਲੀਥੀਨ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਨ।ਇਸ ਮੌਕੇ ਨਗਰ ਕੋਂਸਲ ਦੇ ਸੈਨੇਟਰੀ ਇੰਸਪਕਟਰਾਂ ਪਰਮਜੀਤ ਸਿੰਘ ਅਤੇ ਦਵਿੰਦਰ ਸਿੰਘ ਨੇ ਸ਼ਹਿਰ ਵਾਸੀਆਂ ਨੂੰ 4 ਜਨਵਰੀ ਨੂੰ ਸ਼ੁਰੂ ਹੋ ਰਹੇ ਸਵੱਛਤਾ ਸਰਵੇਖਣ 2019 ਬਾਰੇ ਜਾਣਕਾਰੀ ਦਿੱਤੀ ਅਤੇ ਸੱਦਾ ਦਿੱਤਾ ਕਿ ਸਾਰੇ ਆਪਣੇ ਸ਼ਹਿਰ ਨੂੰ ਸਾਫ ਸੁਥਰਾ ਰੱਖੀਏ ਅਤੇ ਆਪਣੇ ਸ਼ਹਿਰ ਨੂੰ ਸਵੱਛਤਾ ਸਰਵੇਖਣ ਵਿਚ ਅੱਗੇ ਲੈ ਕੇ ਆਈਏ।ਇਸ ਮੌਕੇ ਡੇਅਰੀਆਂ ਦੇ ਮਾਲਕਾਂ ਨੂੰ ਵੀ ਸੁਚੇਤ ਕੀਤਾ ਗਿਆ ਕਿ ਉਹ ਦੁੱਧ ਅਤੇ ਦਹੀ ਪੋਲੀਥੀਨ ਦੇ ਲਿਫਾਫਿਆਂ ਵਿਚ ਦੇਣ ਦੀ ਬਜਾਏ ਭਾਂਡਿਆਂ ਵਿਚ ਦੇਣ ਅਤੇ ਲੋਕਾਂ ਨੂੰ ਦੁੱਧ ਲੈਣ ਲਈ ਆਉਂਦੇ ਸਮੇਂ ਭਾਂਡੇ ਲੈ ਕੇ ਆਉਣ ਲਈ ਪ੍ਰੇਰਿਤ ਕਰਨ। ਇਸ ਮੌਕੇ ਕਪੜੇ ਦੇ ਥੈਲੇ ਤਿਆਰ ਕਰਨ ਵਾਲੀਆਂ ਔਰਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਬਜੀ ਵਿਕ੍ਰੇਤਾਵਾਂ ਗੌਰਵ ਅਤੇ ਮਾਨ ਸਿੰਘ ਨੇ ਇਸ ਮੁਹਿੰਮ ਵਿਚ ਸਹਿਯੋਗ ਦਾ ਪ੍ਰਣ ਲਿਆ। ਇਸ ਮੌਕੇ ਜ਼ਿਲਾ ਭਲਾਈ ਅਫ਼ਸਰ ਸ: ਜਗਮੋਹਨ ਸਿੰਘ ਮਾਨ, ਅਨੁਰਾਗ ਰਾਹੁਲ ਸ਼ਰਮਾ, ਸੋਨੀ ਬਾਬਾ ਰੁਪਾਣੇ ਵਾਲੇ,ਅੰਮ੍ਰਿਤਪਾਲ ਸਿੰਘ, ਬੂਟਾ ਰਾਮ ਕਮਰਾ, ਦਲਜੀਤ ਸਿੰਘ, ਪਰਮਪਾਲ ਸਿੰਘ, ਗੁਰਤੇਜ ਸਿੰਘ, ਕਿਰਨਾਂ ਰਾਣੀ ਆਦਿ ਹਾਜਰ ਸਨ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD