Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੇਰਾ ਮੁਕਤਸਰ ਮੇਰਾ ਮਾਣ : ਵਧੀਕ ਡਿਪਟੀ ਕਮਿਸ਼ਨਰ ਨੇ ਮਾਘੀ ਦੀਆਂ ਤਿਆਰੀਆਂ ਲਈ ਸੈਕਟਰ ਅਫ਼ਸਰਾਂ ਨਾਲ ਕੀਤੀ ਬੈਠਕ

ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਨੂੰ ਨਾ ਆਉਣ ਦਿੱਤੀ ਜਾਵੇ ਕੋਈ ਮੁਸਕਿਲ

5 Dariya News

ਸ੍ਰੀ ਮੁਕਤਸਰ ਸਾਹਿਬ , 03 Jan 2019

Last updated on: Jan 03, 2019, 00:00 IST

ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਰਿਚਾ ਆਈ.ਏ.ਐਸ. ਨੇ ਅੱਜ ਇੱਥੇ ਮਾਘੀ ਜੋੜ ਮੇਲੇ ਦੀਆਂ ਤਿਆਰੀਆਂ ਦੇ ਜਾਇਜ਼ੇ ਲਈ ਸੈਕਟਰ ਅਫ਼ਸਰਾਂ ਨਾਲ ਬੈਠਕ ਕੀਤੀ। ਇਸ ਮੌਕੇ ਉਨਾਂ ਨੇ ਕਿਹਾ ਕਿ 40 ਮੁਕਤਿਆਂ ਦੀ ਯਾਦ ਵਿਚ ਲੱਗਣ ਵਾਲਾ ਇਹ ਸ਼ਹੀਦੀ ਜੋੜ ਮੇਲਾ ਸ੍ਰੀ ਮੁਕਤਸਰ ਸਾਹਿਬ ਦੀ ਵਿਲੱਖਣ ਪਹਿਚਾਣ ਹੈ। ਉਨਾਂ ਕਿਹਾ ਕਿ ਇੱਥੇ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿਕੱਤ ਨਾ ਆਵੇ। ਇਸੇ ਤਰਾਂ ਉਨਾਂ ਨੇ ਸਾਰੇ ਸੈਕਟਰਾਂ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਆਪਣੇ ਸੈਕਟਰ ਵਿਚ ਯਕੀਨੀ ਬਣਾਉਣ ਕਿ ਕਿਤੇ ਬਿਜਲੀ ਦੀਆਂ ਤਾਰਾਂ ਨੀਵੀਂਆਂ ਨਾ ਹੋਣ। ਉਨਾਂ ਨੇ ਬਿਜਲੀ ਨਿਗਮ ਨੂੰ ਵੀ ਤਾਰਾ ਦੀ ਪੜਤਾਲ ਕਰਕੇ ਤੁਰੰਤ ਕਾਰਵਾਈ ਦੇ ਹੁਕਮ ਦਿੱਤੇ। ਇਸੇ ਤਰਾਂ ਵਧੀਕ ਡਿਪਟੀ ਕਮਿਸ਼ਨਰ ਡਾ: ਰਿਚਾ ਨੇ ਦਰਬਾਰ ਸਾਹਿਬ ਦੇ ਨਾਕਾ ਨੰਬਰ 1 ਅਤੇ 2 ਦੇ ਨੇੜਿਓ ਸਫਾਈ ਵਿਵਸਥਾ ਸੁਚਾਰੂ ਕਰਨ ਦੇ ਨਿਰਦੇਸ਼ ਵੀ ਨਗਰ ਕੋਂਸਲ ਅਤੇ ਸੀਵਰੇਜ ਬੋਰਡ ਨੂੰ ਦਿੱਤੇ। ਇਸੇ ਤਰਾਂ ਉਨਾਂ ਨੇ ਕਿਹਾ ਕਿ ਯਾਦਗਾਰੀ ਗੇਟਾਂ ਦੀ ਦਿੱਖ ਸਾਫ ਸੁੱਥਰੀ ਹੋਣੀ ਚਾਹੀਦੀ ਹੈ। ਉਨਾਂ ਨੇ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਡਿਊਟੀਆਂ ਦੀ ਸੂਚੀ ਦਫ਼ਤਰ ਨੂੰ ਮੁਹਈਆ ਕਰਵਾ ਦੇਣ ਤਾਂ ਜੋ ਉਸੇ ਅਨੁਸਾਰ ਸੰਚਾਰ ਸੰਪਰਕ ਪਲੈਨ ਤਿਆਰ ਕੀਤਾ ਜਾ ਸਕੇ। ਉਨਾਂ ਨੇ ਦੱਸਿਆ ਕਿ ਸ਼ਹਿਰ ਵਿਚ 16 ਥਾਂਵਾਂ ਤੇ ਪਾਰਕਿੰਗ ਥਾਵਾਂ ਬਣਾਈਆਂ ਜਾਣਗੀਆਂ।ਇਸ ਮੌਕੇ ਐਸ.ਡੀ.ਐਮ. ਸ: ਰਾਜਪਾਲ ਸਿੰਘ, ਡੀ. ਐਸ.ਪੀ. ਸ: ਤਲਵਿੰਦਰ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸ੍ਰੀਮਤੀ ਵੀਰਪਾਲ ਕੌਰ, ਜ਼ਿਲਾ ਭਲਾਈ ਅਫ਼ਸਰ ਸ: ਜਗਮੋਹਨ ਸਿੰਘ, ਜਿਲਾ ਖੇਤੀਬਾੜੀ ਅਫ਼ਸਰ ਸ: ਬਲਜਿੰਦਰ ਸਿੰਘ ਵੀ ਹਾਜਰ ਸਨ। 

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD