Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਜਾਗਰੂਕਤ ਐਸ.ਐਮ.ਐਲ. ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 03 Jan 2019

Last updated on: Jan 03, 2019, 00:00 IST

ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾ ਅਨੁਸਾਰ ਸ੍ਰੀਮਤੀ ਸੁਖਵਿੰਦਰ ਕੌਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੁਆਰਾ ਨਾਲਸਾ ਦੀਆਂ ਵੱਖ-ਵੱਖ ਸਕੀਮਾਂ ਦਾ ਪ੍ਰਚਾਰ ਕਰਨ ਸਬੰਧੀ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਐਸ.ਐਮ.ਐਲ. ਵੈਨ ਨੂੰ ਹਰੀ ਝੰਡੀ ਦੇਕੇ ਰਵਾਨਾ ਕੀਤਾ ਗਿਆ।ਇਸ ਦਾ ਮੰਤਵ ਆਮ ਜਨਤਾ ਤੱਕ ਹਰ ਤਰ੍ਹਾਂ ਦੀ ਕਾਨੂੰਨੀ, ਨਾਲਸਾ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹਿਆਂ ਲਾਭਪਾਤਰੀ ਸਕੀਮਾਂ ਬਾਰੇ ਜਾਣਕਾਰੀ ਪਹੁੰਚਾਉਣਾ ਹੈ ਤਾਂ ਕਿ ਕੋਈ ਵੀ ਵਿਅਕਤੀ ਉਸ ਨੂੰ ਪ੍ਰਾਪਤ ਲਾਭ ਤੋਂ ਵਾਂਝਾ ਨਾ ਰਹਿ ਸਕੇ ਅਤੇ ਸਮੇਂ ਸਿਰ ਬਣਦਾ ਲਾਭ ਉਠਾ ਸਕੇ। ਇਸ ਮੌਕੇ ਉਨ੍ਹਾਂ ਨਾਲ ਸ. ਪ੍ਰਿਤਪਾਲ ਸਿੰਘ, ਸਿਵਲ ਜੱਜ (ਸੀਨ.ਡਵੀਜ਼ਨ)/ਸੀ.ਜੇ.ਐਮ.-ਸਹਿਤ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,  ਸ੍ਰੀ ਰਵੀ ਗੁਲਾਟੀ, ਸਿਵਲ ਜੱਜ (ਸੀਨ.ਡਵੀਜ਼ਨ) ਅਤੇ ਸ੍ਰੀ ਅਤੁਲ ਕੰਬੋਜ, ਸੀ.ਜੇ.ਐਮ. ਸ੍ਰੀ ਮੁਕਤਸਰ ਸਾਹਿਬ ਵੀ ਹਾਜਿਰ ਸਨ।

ਇਸ ਮੌਕੇ ਤੇ ਸ. ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਨਾਲਸਾ ਦੀਆਂ ਵੱਖ-ਵੱਖ ਸਕੀਮਾਂ ਦਾ ਪ੍ਰਚਾਰ ਕਰਨ ਸਬੰਧੀ ਵਕੀਲ ਸਾਹਿਬਾਨ ਅਤੇ ਪੈਰਾ ਲੀਗਲ ਵਲੰਟੀਅਰਜ਼ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾ ਵਿੱਚ ਅਤੇ ਜਨਤਕ ਸਥਾਨਾਂ ਤੇ ਕਾਨੂੰਨੀ ਜਾਗਰੂਕਤਾ ਦੇ ਸੈਮੀਨਾਰ ਆਯੋਜਿਤ ਕਰਨਗੇ। ਉਨ੍ਹਾਂ ਨੇ ਦੱਸਿਆ ਕਿ ਕੋਈ ਵਿਅਕਤੀ ਅਨੁਸੂਚਿਤ ਜਾਤੀ/ਅਨੁਸੂਚਿਤ ਕਬੀਲੇ ਦਾ ਮੈਂਬਰ, ਵੱਡੀ ਮੁਸੀਬਤ/ਕੁਦਰਤੀ ਆਫਤਾਂ ਦੇ ਮਾਰੇ, ਬੇਗਾਰ ਦਾ ਮਾਰਿਆ  ਉਦਯੋਗਿਕ ਕਾਮੇ, ਇਸਤਰੀ ਬੱਚਾ ਹਵਾਲਾਤੀ ਅਤੇ ਕੈਦੀ ਮਾਨਸਿਕ ਰੋਗੀ/ਅਪੰਗ ਜਾ ਕੋਈ ਐਸਾ ਵਿਅਕਤੀ ਜਿਸਦੀ ਸਲਾਨਾ ਆਮਦਨ 3 ਲੱਖ ਤੋਂ ਵੱਧ ਨਾ ਹੋਵੇ; ਉਹ ਇੱਕ ਦਰਖਾਸਤ ਫਾਰਮ ਭਰ ਕੇ ਕਾਨੂੰਨੀ ਸਹਾਇਤਾ ਅਧੀਨ ਵਕੀਲ ਦੀਆਂ ਸੇਵਾਵਾਂ ਮੁਫਤ ਲੈ ਸਕਦਾ ਹੈ ਜਿਸ ਦਾ ਖ਼ਰਚਾ ਸੰਬੰਧਤ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ।

 

Tags: Judiciary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD