Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਦੇ ਰਾਜਪਾਲ ਨੇ ਇੰਸਟੀਚਿਊਟ ਆਫ਼ ਟਾਊਨ ਪਲੈਨਰਜ਼ ਦੀ ਤਿੰਨ ਰੋਜ਼ਾ 67ਵੀਂ ਕੌਮੀ ਕੌਂਗਰਸ ਦਾ ਕੀਤਾ ਉਦਘਾਟਨ

ਵੀ.ਪੀ. ਸਿੰਘ ਬਦਨੌਰ ਨੇ ਟਾਊਨ ਪਲੈਨਰਜ਼ ਦੀ 67ਵੀਂ ਰਾਸ਼ਟਰੀ ਕਾਂਗਰਸ ਸਬੰਧੀ ਸੋਵੀਨਾਰ ਕੀਤਾ ਰਿਲੀਜ਼

5 Dariya News

ਚੰਡੀਗੜ੍ਹ , 04 Jan 2019

Last updated on: Jan 04, 2019, 00:00 IST

ਅੱਜ ਪੰਜਾਬ ਦੇ ਰਾਜਪਲ ਵੀ.ਪੀ. ਸਿੰਘ ਬਦਨੌਰ ਨੇ ਅੱਜ ਇੱਥੇ ਇੰਸਟੀਟਿਊਟ ਆਫ ਟਾਊਨ ਪਲੈਨਰਜ਼ ਦੀ 67ਵੀਂ ਤਿੰਨ ਰੋਜ਼ਾ ਕੌਮੀ ਕਾਂਗਰਸ ਦਾ ਉਦਘਾਟਨ ਕੀਤਾ। ਆਪਣੇ ਉਦਘਾਟਨੀ ਭਾਸ਼ਨ ਦੌਰਾਨ ਸ੍ਰੀ ਬਦਨੌਰ ਨੇ ਨਿਰੰਤਰ ਵਿਕਾਸ ਦੇ ਮੱਦੇਨਜ਼ਰ ਲੋਕਾਂ ਦੀਆਂ ਭਵਿੱਖ ਦੀਆਂ ਲੋੜਾਂ ਮੁਤਾਬਕ ਸੁਚੱਜੀ ਯੋਜਨਾਬੰਦੀ ਅਪਣਾਉਣ ਦਾ ਸੱਦਾ ਦਿੱਤਾ।ਉਨਾਂ ਕਿਹਾ ਕਿ ਕੂੜਾ-ਕਰਕਟ ਅਤੇ ਸੀਵਰੇਜ ਦੇ ਪਾਣੀ ਦੇ ਵਹਾਅ ਨੂੰ ਦਰਿਆਵਾਂ, ਨਦੀਆਂ ਤੇ ਟੋਬਿਆਂ ਆਦਿ ਵਿੱਚ ਪੈਣ ਤੋਂ ਰੋਕਣ ਲਈ ਟਾਊਨ ਪਲੈਨਰਜ਼ ਅੱਗੇ ਇਸ ਸਦੀ ਦਾ ਸਭ ਤੋਂ ਅਹਿਮ ਮੁੱਦਾ ਹੈ। ਉਨਾਂ ਕਿਹਾ ਕਿ ਪੁਰਾਣੇ ਸਮਿਆਂ ਵੇਲੇ ਕਿਸੇ ਵੀ ਸ਼ਹਿਰ ਦਾ ਗੰਦਾ ਪਾਣੀ ਜਾਂ ਰਹਿੰਦ-ਖੂਹੰਦ ਨੂੰ ਦਰਿਆਵਾਂ ਆਦਿ ਵਿਚ ਨਹੀਂ ਪਾਇਆ ਜਾਂਦਾ ਸੀ। ਇਸੇ ਕਾਰਨ ਅਜਿਹੇ ਪੁਰਾਣੇ ਸ਼ਹਿਰਾਂ ਨੇ ਹੁਣ ਤੱਕ ਵੀ ਆਪਣੀ ਸ਼ਾਨ ਅਤੇ ਪਹਿਚਾਣ ਬਰਕਰਾਰ ਰੱਖੀ ਹੋਈ ਹੈ। ਪਰ ਅੱਜ ਕੱਲ ਯੋਜਨਾਕਾਰ ਇਸ ਪੱਖ ਨੂੰ ਅੱਖੋਂ ਪਰੋਖੇ ਕਰਨ ਲੱਗੇ ਹਨ, ਜਿਸਦੇ ਸਿੱਟੇ ਵਜੋਂ ਸਾਨੂੰ ਪ੍ਰਦੂਸ਼ਨ ਨੂੰ  ਰੋਕਣ ਵਿੱਚ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਅਜੋਕੇ ਟਾਊਨ ਪਲੈਨਰਜ਼ ਨੂੰ ਅਪੀਲ ਕੀਤੀ ਕਿ ਹਾਲਾਤਾਂ ਦੀ ਸੰਜੀਦਗੀ ਨੂੰ ਸਮਝਣ ਦੀ ਲੋੜ ਹੈ ਅਤੇ ਸ਼ਹਿਰਾਂ ਦੀ ਯੋਜਨਾਬੰਦੀ, ਲੋਕਾਂ ਦੀਆਂ ਭਵਿੱਖਮੁੱਖੀ ਲੋੜਾਂ ਜਿਵੇਂ ਟਰਾਂਸਪੋਰਟ, ਸੁਰੱਖਿਆ, ਪਾਰਕਿੰਗ, ਸੀਵਰੇਜ ਡਿਸਪੋਜ਼ਲ, ਸੜਕਾਂ ਨੂੰ ਚੌੜਾ ਕਰਨਾ ਅਤੇ ਇਸਦੇ ਨਾਲ ਹੀ ਸ਼ਹਿਰਾਂ ਦਾ ਲੰਬਾਈ- ਚੌੜਾਈ ਅਨੁਸਾਰ ਵਿਸਥਾਰ ਕਰਨਾ ਆਦਿ ਨੂੰ ਧਿਆਨ ਵਿੱਚ ਰੱਖਦੇ ਹੋਏ ਕਰਨੀ ਚਾਹੀਦੀ ਹੈ।ਸ੍ਰੀ ਬਦਨੌਰ ਨੇ ਯੋਜਨਾਕਾਰਾਂ ਨੂੰ ਹਰੇ-ਭਰੇ ਸ਼ਹਿਰ ਵਸਾਉਣ 'ਤੇ ਧਿਆਨ ਕੇਂਦਰਿਤ ਕਰਨ ਲਈ ਵੀ ਕਿਹਾ ਤਾਂ ਜੋ ਪ੍ਰਦੂਸ਼ਣ ਅਤੇ ਗਲੋਬਲ ਵਾਰਮਿੰਗ ਵਰਗੇ ਖਤਰਿਆਂ ਨਾਲ ਨਜਿੱਠਿਆ ਜਾ ਸਕੇ। ਉਨਾਂ ਕਿਹਾ ਕਿ ਨਵੇਂ ਸ਼ਹਿਰਾਂ ਦੀ ਯੋਜਨਾਬੰਦੀ ਦੌਰਾਨ ਸੂਰਜੀ ਊਰਜਾ ਦੀ ਵੱਧ ਤੋਂ ਵੱਧ ਵਰਤੋਂ ਯੋਗ ਬਣਾਉਣ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਤਾਂ ਜੋ ਪ੍ਰਦੂਸ਼ਣ ਮੁਕਤ ਊਰਜਾ ਦੇ ਇਸ ਕੁਦਰਤੀ ਸੋਮੇ ਤੋਂ ਵੱਧ ਤੋਂ ਵੱਧ ਲਾਹਾ ਲਿਆ ਜਾ ਸਕੇ। 

ਇਸ ਮੌਕੇ ਗੈਸਟ ਆਫ ਆਨਰ ਸ਼ਹਿਰੀ ਤੇ ਪੇਂਡੂ ਵਿਕਾਸ ਮੰਤਰੀ, ਪੰਜਾਬ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਇਸ ਕਾਂਗਰਸ ਵਿਚੋਂ ਉੱਭਰ ਕੇ ਆਉਣ ਵਾਲੇ ਕੀਮਤੀ ਤੇ ਲਾਹੇਵੰਦ ਸਿੱਟੇ ਸੂਬੇ ਦੀ ਬਿਹਤਰ ਸ਼ਹਿਰੀ ਯੋਜਨਾਬੰਦੀ ਕਰਨ ਵਿੱਚ ਮਦਦਗਾਰ ਸਾਬਿਤ ਹੋਣਗੇ। ਸ੍ਰੀ ਬਾਜਵਾ ਨੇ ਸ਼ਹਿਰੀ ਦੀ ਬਿਹਤਰ ਯੋਜਨਾਕਾਰੀ ਲਈ ਮਹਿਲਾਵਾਂ ਦੀ ਬਰਾਬਰ ਦੀ ਨੁਮਾਇੰਦਗੀ ਤੇ ਭਾਗੀਦਾਰੀ ਉੱਤੇ ਵੀ ਜ਼ੋਰ ਦਿੱਤਾ। ਉਨਾਂ ਕਿਹਾ ਕਿ ਪਰਿਵਾਰ ਵਰਗੀ ਛੋਟੀ ਜਿਹੀ ਇਕਾਈ ਵੀ ਔਰਤ ਦੀ ਭਾਗੀਦਾਰੀ ਤੋਂ ਬਿਨਾਂ ਪੂਰਨ ਰੂਪ ਵਿੱਚ ਖੁਸ਼ਹਾਲ ਤੇ ਵਿਕਸਿਤ ਨਹੀਂ ਹੋ ਸਕਦੀ। 

ਨੁਮਾਇੰਦਿਆਂ ਦਾ ਸਵਾਗਤ ਕਰਦਿਆਂ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਯੋਜਨਾਕਾਰਾਂ ਨੂੰ ਕਿਹਾ ਯੋਜਨਾਬੰਦੀ ਦੇ ਮਹੱਤਵਪੂਰਨ ਮਾਪਦੰਡਾਂ ਨੂੰ ਧਿਆਨ ਵਿੱਚ ਰੱਖਣ ਦੀ ਲੋੜ ਹੈ ਤਾਂ ਜੋ ਗ਼ੈਰ-ਕਾਨੂੰਨੀ ਕਾਲੋਨੀਆਂ ਨੂੰ ਸ਼ੁਰੂ ਵਿੱਚ ਹੀ ਵਿਕਸਿਤ ਹੋਣ ਤੋਂ ਰੋਕ ਦਿੱਤਾ ਜਾਵੇ।ਇਸ ਦੌਰਾਨ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਵਿਭਾਗ ਦੇ ਵਧੀਕ ਮੁੱਖ ਸਕੱਤਰ, ਸ੍ਰੀਮਤੀ ਵਿੰਨੀ ਮਹਾਜਨ ਨੇ ਕਿਹਾ ਕਿ ਮਾਸਟਰ ਪਲਾਨ ਦੀ ਤਿਆਰੀ ਲਈ ਨਵੀਂ ਤਕਨਾਲੋਜੀ ਜਿਵੇਂ ਡਰੋਨ ਸਰਵੇਖਣ, ਸੈਟੀਲਾਈਟ ਸਰਵੇਖਣ ਦਾ ਪੂਰਾ ਫਾਇਦਾ ਲੈਣ ਦੀ ਲੋੜ ਹੈ ਤਾਂ ਕਿ ਭਵਿੱਖ ਵਿੱਚ ਨਵੇਂ ਸ਼ਹਿਰਾਂ ਦੀ ਵਧੀਆ ਤੋਂ ਵਧੀਆ ਯੋਜਨਾਬੰਦੀ ਕੀਤੀ ਜਾ ਸਕੇ। ਉਨਾਂ ਨੇ ਇਸ ਮੀਟਿੰਗ ਦੀ ਕਾਮਯਾਬੀ ਲਈ ਪੂਰਾ ਸਹਿਯੋਗ ਦੇਣ ਦੀ ਗੱਲ ਕਹੀ। ਆਈ.ਟੀ.ਪੀ.ਆਈ ਦੇ ਪ੍ਰਧਾਨ ਡਾ. ਡੀਐਸ ਮੇਸ਼ਰਾਮ ਨੇ ਆਪਣੇ ਭਾਸ਼ਣ ਦੌਰਾਨ ਕਾਂਗਰਸ ਦੇ ਮੁੱਖ ਵਿਸ਼ੇ 'ਭੂਮੀ ਨੀਤੀਆਂ ਤੇ ਸ਼ਹਿਰੀ ਯੋਜਨਾਬੰਦੀ' ਬਾਰੇ ਜਾਣਕਾਰੀ ਸਾਂਝੀ ਕੀਤੀ। ਉਨਾਂ ਦੱਸਆ ਕਿ ਵੱਖ ਵੱਖ ਸੈਸ਼ਨਾ ਦੌਰਾਨ ਉਦਯੋਗਕ ਵਿਕਾਸ ਸਬੰਧੀ ਨੀਤੀ, ਲੈਂਡ ਪ੍ਰੋਕਿਓਰਮੈਂਟ ਮੈਥਡ ਤੇ ਰੀਡਿਵੈਲਪਮੈਂਟ ਅਤੇ ਲੈਂਡ ਐਕੁਈਜ਼ੀਸਨ ਐਂਡ ਅਸੈਂਬਲੀ ਆਦਿ ਵਿਸ਼ੇ ਵੀ ਵਿਚਾਰੇ ਜਾਣਗੇ।ਸ੍ਰੀ ਪ੍ਰਦੀਪ ਕਪੂਰ, ਜਨਰਲ ਸਕੱਤਰ ਆਈਟੀਪੀਆਈ ਅਤੇ ਸ੍ਰੀ ਗੁਰਪ੍ਰੀਤ ਸਿੰਘ ਮੀਤ ਪ੍ਰਧਾਨ ਆਈਟੀਪੀਆਈ ਅਤੇ ਸੀਟੀਪੀ, ਪੰਜਾਬ  ਨੇ ਮਹਿਮਾਨਾਂ ਦਾ ਸਵਾਗਤ ਕੀਤੀ ਅਤੇ ਕਿਹਾ ਕਿ ਦੇਸ਼ ਭਰ ਵਿੱਚੋਂ 500 ਤੋਂ ਵੱਧ ਨੁਮਾਇੰਦੇ ਇਸ ਤਿੰਨ ਰੋਜ਼ਾ ਕੌਮੀ ਕਾਂਗਰਸ ਵਿੱਚ ਸ਼ਿਰਕਤ ਕਰ ਰਹੇ ਹਨ।ਇਸ  67ਵੀਂ ਕੌਂਗਰਸ ਮੌਕੇ ਸ੍ਰੀ  ਵੀ ਸਿੰਘ ਬਦਨੌਰ ਨੇ ਹੋਰਾਂ ਮਹਿਮਾਨਾਂ ਦੇ ਨਾਲ ਇੱਕ ਸੋਵੀਨਾਰ ਵੀ ਜਾਰੀ ਕੀਤਾ।

 

Tags: VP Singh Badnore , Tript Rajinder Singh Bajwa , Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD