Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਸੇਫ਼ ਹਿਊਮਨ ਲਾਈਫ ਵੈਲਫੇਅਰ ਸੁਸਾਇਟੀ ਨੇ ਬਟਾਲਾ ਸ਼ਹਿਰ ਦੀਆਂ ਸੜਕਾਂ ਉੱਪਰ ਰਿਫਲੈਕਟਰ ਲਗਾਉਣ ਦੀ ਮੁਹਿੰਮ ਦਾ ਅਗਾਜ਼ ਕੀਤਾ

ਐੱਸ.ਡੀ.ਐੱਮ, ਡੀ.ਐੱਸ.ਪੀ, ਪ੍ਰਧਾਨ ਨਗਰ ਕੌਂਸਲ ਅਤੇ ਐੱਸ.ਐੱਮ.ਓ. ਵਲੋਂ ਨੌਜਵਾਨਾਂ ਦੀ ਹੌਂਸਲਾ ਅਫ਼ਜਾਈ

Web Admin

Web Admin

5 Dariya News

ਬਟਾਲਾ , 04 Jan 2019

Last updated on: Jan 04, 2019, 00:00 IST

ਸੇਫ਼ ਹਿਊਮਨ ਲਾਈਫ ਵੈਲਫੇਅਰ ਸੁਸਾਇਟੀ (ਰਜਿ:) ਬਟਾਲਾ ਵੱਲੋਂ ਅੱਜ ਬਟਾਲਾ ਸ਼ਹਿਰ ਵਿੱਚ ਸੜਕਾਂ ਦੇ ਫੁੱਟਪਾਥਾਂ ਉੱਪਰ ਟਰੈਫਿਕ ਰਿਫਲੈਕਟਰ ਲਗਾਉਣ ਦੀ ਮੁਹਿੰਮ ਦਾ ਅਗਾਜ਼ ਕੀਤਾ ਗਿਆ। ਰਿਫਲੈਕਟਰ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਐੱਸ.ਡੀ.ਐੱਮ. ਬਟਾਲਾ ਸ੍ਰੀ ਰੋਹਿਤ ਗੁਪਤਾ ਅਤੇ ਡੀ.ਐੱਸ.ਪੀ. ਸ੍ਰੀ ਹਰੀਸ਼ਰਨ ਸ਼ਰਮਾ ਨੇ ਕੀਤੀ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸ੍ਰੀ ਨਰੇਸ਼ ਮਹਾਜਨ, ਐੱਸ.ਐੱਮ.ਓ. ਡਾ. ਸੰਜੀਵ ਭੱਲਾ, ਲੋਕ ਸੰਪਰਕ ਅਧਿਕਾਰੀ ਇੰਦਰਜੀਤ ਸਿੰਘ ਬਾਜਵਾ, ਟਰੈਫਿਕ ਇੰਚਾਰਜ ਲਖਵਿੰਦਰ ਸਿੰਘ, ਸੁਨੀਲ ਚਾਚੋਵਾਲੀਆ, ਜਗਤਪਾਲ ਮਹਾਜਨ, ਸੁਸਾਇਟੀ ਦੇ ਪ੍ਰਧਾਨ ਰਮਨੀਕ ਕੁਮਾਰ ਉਰਫ ਲੱਕੀ ਸ਼ਰਮਾ, ਪੰਕਜ ਅਗਰਵਾਲ, ਵਿਨੋਦ ਚੱਡਾ, ਲਖਨ ਮਹਾਜਨ, ਵਿਨੋਦ ਸ਼ਰਮਾ, ਅਜੇ ਰੇਖੀ, ਹਨੀ ਮਹਾਜਨ, ਰਜਤ ਭੰਡਾਰੀ, ਅੰਕਿਤ, ਮੋਹਿਤ ਅਤੇ ਅਸ਼ੀਸ਼ ਮਹਾਜਨ ਵੀ ਹਾਜ਼ਰ ਸਨ। ਰਿਫਲੈਕਟਰ ਲਗਾਉਣ ਦੀ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਐੱਸ.ਡੀ.ਐੱਮ. ਬਟਾਲਾ ਸ੍ਰੀ ਰੋਹਿਤ ਗੁਪਤਾ ਨੇ ਕਿਹਾ ਕਿ ਬਟਾਲਾ ਸ਼ਹਿਰ ਦੇ ਨੌਜਵਾਨਾਂ ਵਲੋਂ ਇਹ ਬਹੁਤ ਵਧੀਆ ਉਪਰਾਲਾ ਕੀਤਾ ਗਿਆ ਹੈ, ਜਿਸ ਨਾਲ ਸੜਕ ਹਾਦਸਿਆਂ ਵਿੱਚ ਕਮੀ ਆਵੇਗੀ ਅਤੇ ਕਈ ਕੀਮਤੀ ਜਾਨਾਂ ਬਚਣਗੀਆਂ। ਉਨਾਂ ਕਿਹਾ ਕਿ ਸੇਫ਼ ਹਿਊਮਨ ਲਾਈਫ ਵੈਲਫੇਅਰ ਸੁਸਾਇਟੀ ਆਪਣੇ ਨਾਮ ਵਾਂਗ ਮਨੁੱਖੀ ਜ਼ਿੰਦਗੀਆਂ ਨੂੰ ਬਚਾਉਣ ਦਾ ਮਿਸਾਲੀ ਕੰਮ ਕਰ ਰਹੀ ਹੈ, ਜਿਸ ਲਈ ਸੁਸਾਇਟੀ ਦੇ ਸਾਰੇ ਮੈਂਬਰ ਵਧਾਈ ਦੇ ਹੱਕਦਾਰ ਹਨ। 

ਉਨਾਂ ਕਿਹਾ ਕਿ ਸਮਾਜ ਸੇਵਾ ਉੱਤਮ ਸੇਵਾ ਹੈ ਅਤੇ ਹਰ ਕਿਸੇ ਨੂੰ ਇਸੇ ਭਾਵਨਾ ਨਾਲ ਕੰਮ ਕਰਨਾ ਚਾਹੀਦਾ ਹੈ।ਇਸ ਮੌਕੇ ਡੀ.ਐੱਸ.ਪੀ. ਹਰੀਸ਼ਰਨ ਸ਼ਰਮਾਂ ਨੇ ਵੀ ਸੁਸਾਇਟੀ ਦੇ ਕੰਮ ਦੀ ਸਰਾਹਨਾ ਕਰਦਿਆਂ ਕਿਹਾ ਕਿ ਪੁਲਿਸ ਵਿਭਾਗ ਵਲੋਂ ਰੋਡ ਸੇਫ਼ਟੀ ਦੇ ਇਸ ਕੰਮ ਵਿੱਚ ਸੁਸਾਇਟੀ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਸੇਫ਼ ਹਿਊਮਨ ਲਾਈਫ ਵੈਲਫੇਅਰ ਸੁਸਾਇਟੀ (ਰਜਿ:) ਬਟਾਲਾ ਦੇ ਪ੍ਰਧਾਨ ਰਮਨੀਕ ਕੁਮਾਰ ਉਰਫ ਲੱਕੀ ਸ਼ਰਮਾ ਨੇ ਦੱਸਿਆ ਕਿ ਉਨਾਂ ਦੀ ਸੁਸਾਇਟੀ ਨੇ ਪਹਿਲੇ ਪੜਾਅ ਤਹਿਤ ਅੱਜ 40 ਟਰੈਫਿਕ ਰਿਫਲੈਕਟਰ ਬਟਾਲਾ ਸ਼ਹਿਰ ਦੀਆਂ ਮੁੱਖ ਸੜਕਾਂ ਉੱਪਰ ਲਗਾਏ ਹਨ। ਉਨਾਂ ਕਿਹਾ ਕਿ ਸੁਸਾਇਟੀ ਵਲੋਂ ਇਸ ਪ੍ਰੋਜੈਕਟ ਉੱਪਰ 40 ਹਜ਼ਾਰ ਰੁਪਏ ਖਰਚ ਕੀਤੇ ਜਾ ਰਹੇ ਹਨ ਤਾਂ ਜੋ ਸਾਰੀਆਂ ਅਹਿਮ ਸੜਕਾਂ ਦੇ ਫੁੱਟਪਾਥਾਂ ਉੱਪਰ ਇਹ ਰਿਫਲੈਕਟਰ ਲਗਾਏ ਜਾ ਸਕਣ। ਇਸਤੋਂ ਇਲਾਵਾ ਸੁਸਾਇਟੀ ਵਲੋਂ ਵਾਹਨ ’ਤੇ ਰਿਫਲੈਕਟਰ ਅਤੇ ਟੇਪਾਂ ਵੀ ਲਗਾਈਆਂ ਜਾ ਰਹੀਆਂ ਹਨ।ਪ੍ਰਧਾਨ ਲੱਕੀ ਸ਼ਰਮਾਂ ਨੇ ਦੱਸਿਆ ਕਿ ਉਨਾਂ ਦੀ ਸੁਸਾਇਟੀ ਵਲੋਂ ਸਮਾਜ ਸੇਵਾ ਦੇ ਹੋਰ ਖੇਤਰਾਂ ਵਿੱਚ ਵੀ ਕੰਮ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਸੁਸਾਇਟੀ ਵਲੋਂ 5 ਗਰੀਬ ਪਰਿਵਾਰਾਂ ਦੇ ਬੱਚਿਆਂ ਦੀ ਪੜਾਈ ਦਾ ਖਰਚਾ ਚੁੱਕਿਆ ਗਿਆ ਹੈ, ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਅਤੇ ਮਹੀਨਾਵਾਰ ਪੈਨਸ਼ਨ ਦਿੱਤੀ ਜਾ ਰਹੀ ਹੈ, ਸਰਦੀਆਂ ਵਿੱਚ ਲੋੜਵੰਦਾਂ ਨੂੰ ਗਰਮ ਕੱਪੜੇ ਵੰਡੇ ਜਾ ਰਹੇ ਹਨ ਅਤੇ ਲੋੜਵੰਦ ਮਰੀਜਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ। ਇਸਦੇ ਨਾਲ ਹੀ ਸੁਸਾਇਟੀ ਵਲੋਂ ਇੱਕ ਬਲੱਡ ਬੈਂਕ ਵੀ ਚਲਾਈ ਜਾ ਰਹੀ ਹੈ ਜਿਸ ਵਿੱਚ ਸੁਸਾਇਟੀ ਦੇ ਮੈਂਬਰ ਨੌਜਵਾਨਾਂ ਵਲੋਂ ਲੋੜ ਪੈਣ ’ਤੇ ਖੂਨ ਦਾਨ ਕੀਤਾ ਜਾਂਦਾ ਹੈ।

 

Tags: PUNJAB ADMIN

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD