Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ

 

ਲਾਭਕਾਰੀ ਯੋਜਨਾਵਾਂ ਦੇ ਪ੍ਰਚਾਰ 'ਤੇ ਲਾਭ ਲਈ ਹਰੇਕ ਨੂੰ ਜਾਣਕਾਰੀ ਸਾਂਝੀਆਂ ਕਰਨ ਦੀ ਲੋੜ- ਐਸ.ਡੀ.ਐਮ.

ਮਹਿਲਾਵਾਂ ਲਈ ਕੇਂਦਰੀ ਯੋਜਨਵਾਂ ਬਾਰੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ, ਉਜਵਲਾ ਯੋਜਨਾ ਹੇਠ ਗੈਸ ਕੁਨੈਕਸ਼ਨ ਵੀ ਵੰਡੇ ਗਏ

Web Admin

Web Admin

5 Dariya News

ਅੰਮ੍ਰਿਤਸਰ , 04 Jan 2019

Last updated on: Jan 04, 2019, 00:00 IST

ਸਰਕਾਰ ਦੀਆਂ ਲਾਭਕਾਰੀ ਯੋਜਨਾਵਾਂ ਦੇ ਵੱਧ ਤੋਂ ਵੱਧ ਪ੍ਰਚਾਰ ਅਤੇ ਉਨ੍ਹਾਂ ਦਾ ਲਾਹਾ ਲੈਣ ਲਈ ਹਰ ਇਕ ਵਿਅਕਤੀ ਨੂੰ ਇਨ੍ਹਾਂ ਬਾਰੇ ਜਾਣਕਾਰੀ ਨੂੰ ਹੋਰਨਾਂ ਨਾਲ ਸਾਂਝਾ ਕਰਨਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਯੋਜਨਾਵਾਂ ਦਾ ਲਾਭ ਜ਼ਰੂਰਤਮੰਦ ਵਿਅਕਤੀਆਂ ਤੱਕ ਪਹੁੰਚ ਸਕੇ।ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਦੀ ਅੰਮ੍ਰਿਤਸਰ ਸਥਿਤ ਫੀਲਡ ਆਉਟਰੀਚ ਬਿਓਰੋ ਵਲੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਕਰਵਾਏ ਗਏ ਇਕ ਜਾਗਰੂਕਤਾ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਬੋਲਦਿਆਂ ਸ੍ਰੀ ਰਜਤ ਓਬਰਾਏ ਐਸ.ਡੀ.ਐਮ. ਅਜਨਾਲਾ ਨੇ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਵਿਚ ਸਰਕਾਰ ਦੀਆਂ ਯੋਜਨਾਵਾਂ ਬਾਰੇ ਜਾਣਕਾਰੀਆਂ ਲੈਣ ਵਾਲਿਆਂ ਨੂੰ ਇਨਾਂ ਜਾਣਕਾਰੀਆਂ ਨੂੰ ਹੋਰਨਾਂ ਨਾਲ ਵੀ ਸਾਂਝਾ ਕਰਨਾ ਚਾਹੀਦਾ ਹੈ।ਇਸ ਪ੍ਰੋਗਰਾਮ ਦੌਰਾਨ ਮਹਿਲਾਵਾਂ ਲਈ ਕੇਂਦਰ ਵਲੋਂ ਉਲੀਕੀਆਂ ਗਈਆਂ ਯੋਜਨਾਵਾਂ ਜਿਵੇਂ ਕਿ ਪ੍ਰਧਾਨ ਮੰਤਰੀ ਉਜਵਲਾ ਯੋਜਨਾ, ਬੇਟੀ ਬਚਾਓ ਬੇਟੀ ਪੜ੍ਹਾਓ, ਪ੍ਰਧਾਨ ਮੰਤਰੀ ਸੁਕੰਨਿਆ ਸਮਰਿਧੀ ਯੋਜਨਾ ਅਤੇ ਗਰਭਵਤੀ ਮਹਿਲਾਵਾਂ ਲਈ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਯੋਜਨਾਵਾਂ ਬਾਰੇ ਜਾਣਕਾਰੀਆਂ ਦਿੱਤੀਆਂ ਗਈਆਂ। ਇਸ ਮੌਕੇ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਹੇਠ 8 ਲਾਭਪਾਤਰੀਆਂ ਨੂੰ ਗੈਸ-ਕੁਨੈਕਸ਼ਨ ਵੰਡੇ ਗਏ। 

ਅਜਨਾਲਾ ਦੇ ਸੀਡੀਪੀਓ ਸ: ਜਸਪ੍ਰੀਤ ਸਿੰਘ ਵਿਸ਼ੇਸ਼ ਮਹਿਮਾਨ ਨੇ ਆਪਣੇ ਸੰਬੋਧਨ ਵਿਚ ਬੇਟੀ ਬਚਾਓ, ਬੇਟੀ ਪੜ੍ਹਾਓ ਬਾਰੇ ਬੋਲਦਿਆਂ ਕਿਹਾ ਕਿ ਸਮਾਜ ਵਿਚ ਸੁਧਾਰ ਅਤੇ ਤਰੱਕੀ ਲਈ ਬੇਟੀਆਂ ਨੂੰ ਬਚਾਉਣ ਤੇ ਪੜ੍ਹਾਉਣ ਲਈ ਹਰ ਇਕ ਵਸੀਲਾ ਕਰਨਾ ਚਾਹੀਦਾ ਹੈ ਤਾਂਕਿ ਇਕ ਚੰਗਾ ਸਮਾਜ ਸਿਰਜਿਆ ਜਾਏ। ਉਨਾਂ ਨੇ ਘਰੇਲੂ ਹਿੰਸਾ ਅਤੇ ਕੰਮਕਾਜ ਦੀ ਥਾਂ 'ਤੇ ਮਹਿਲਾਵਾਂ ਦੇ ਸ਼ੋਸ਼ਣ  ਨੂੰ ਰੋਕਣ ਬਾਰੇ ਵੀ ਚਾਣਨਾ ਪਾਇਆ।ਅੰਮ੍ਰਿਤਸਰ ਲੀਡ ਬੈਂਕ ਦੇ ਅਜਨਾਲਾ ਦੇ ਸੀਨੀਅਰ ਮੈਨੇਜਰ ਰਾਜ ਕੁਮਾਰ ਨੇ ਉਥੇ ਆਏ ਲੋਕਾਂ ਨੂੰ ਸੁਕੰਨਿਆ ਸਮਰਿਧੀ ਯੋਜਨਾਂ ਸਮੇਤ ਜਨ-ਧਨ ਯੋਜਨਾਵਾਂ ਬਾਰੇ ਦੱਸਿਆ। ਉਨਾਂ ਦੇ ਬੈਕਾਂ ਚੋ ਕਰਜਾ ਲੈ ਕੇ ਆਪਣਾ ਕੰਮ ਕਾਜ ਸ਼ੁਰੂ ਕਰਨ ਬਾਰੇ ਸਵਾਲ ਦੇ ਜਵਾਬ ਵੀ ਦਿੱਤਾ।ਡਾ. ਵਰਿੰਦਰ ਕੌਰ ਨੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਯੋਜਨਾ ਸਮੇਤ ਜਨ-ਧਨ ਦੀ ਸਿਹਤ ਅਤੇ ਨੌਜਵਾਨ ਮਾਵਾਂ  ਨੂੰ ਆਪਣੇ ਖਾਨ-ਪਾਨ 'ਤੇ ਵਿਸ਼ੇਸ਼ ਧਿਆਨ ਦੇਣ ਲਈ ਕਿਹਾ।ਪ੍ਰਧਾਨ ਮੰਤਰੀ ਉਜਵਲਾ ਯੋਜਨਾ ਬਾਰੇ ਖੁਰਾਕ ਅਤੇ ਸਿਵਲ ਸਪਲਾਈ ਮਹਿਕਮੇ ਦੇ ਨੁਮਾਇੰਦੇ ਰਾਘਵ ਜੈਲੀ ਨੇ ਇਸ ਯੋਜਨਾਂ ਦਾ ਲਾਭ ਲੈਣ ਲਈ ਜਾਣਕਾਰੀ ਸਾਂਝੀਆਂ ਕਰਦਿਆਂ ਇਸ ਬਾਰੇ  ਵੀ ਲੋਕਾਂ ਨੂੰ ਦੱਸਿਆ ਫੀਲਡ ਆਉਟਰੀਚ ਬਿਓਰੋ ਦੇ ਫੀਲਡ ਪਬਲਿਸਿਟੀ ਅਧਿਕਾਰੀ ਰਾਜੇਸ਼ ਬਾਲੀ ਨੇ ਇਨ੍ਹਾਂ ਯੋਜਨਾਵਾਂ ਨੂੰ ਹਰ ਇਕ ਲੋੜਵੰਦ ਵਿਅਕਤੀ ਤੱਕ ਪਹੁੰਚਾਉਣ ਲਈ ਵੱਖ-ਵੱਖ ਵਿਭਾਗ ਤੋਂ ਆਏ ਨੁਮਾਇੰਦਿਆਂ ਨੂੰ ਪੂਰੇ ਯਤਨ ਕਰਨ ਦਾ ਸੱਦਾ ਦਿੱਤਾ।

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD