Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਫਾਰਮੇਸੀ ਕਾਲਜ ਬੇਲਾ ਵਿਖੇ ਆਈ.ਕੇ.ਜੀ.ਪੀ.ਟੀ.ਯੂ ਪ੍ਰਾਯੋਜਿਤ 5 ਦਿਨਾਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਮਾਪਤ

Web Admin

Web Admin

5 Dariya News

ਬੇਲਾ (ਰੋਪੜ) , 05 Jan 2019

Last updated on: Jan 05, 2019, 00:00 IST

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ ਫਾਰਮੇਸੀ, ਬੇਲਾ ਵਿਖੇ  5 ਦਿਨਾਂ ਤੋਂ ਚੱਲ ਰਹੇ ਆਈ.ਕੇ.ਜੀ.ਪੀ.ਟੀ.ਯੂ ਪ੍ਰਾਯੋਜਿਤ ਫੈਕਲਟੀ ਡਿਵੈਲਪਮੈਂਟ ਦਾ ਸਫਲਤਾਪੂਰਵਕ  ਸਮਾਪਨ ਹੋ ਗਿਆ। ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਵੱਖੋ-ਵੱਖ ਫਾਰਮੇਸੀ ਕਾਲਜ ਦੇ 50 ਤੋਂ ਵੱਧ ਅਧਿਆਪਕਾਂ ਅਤੇ 15 ਤੋਂ ਵੱਧ ਵਿਸ਼ਾ ਮਾਹਿਰਾਂ ਨੇ ਹਿੱਸਾ  ਲਿਆ। ਪੰਜਵੇਂ  ਤੇ ਆਖਿਰੀ ਦਿਨ ਸਵੇਰੇ ਦੇ ਸੈਸ਼ਨ ਵਿੱਚ  ਡਾ. ਐਮ ਅਰੋਕਿਆ ਬਾਬੂ, ਡਾਇਰੈਕਟਰ ਫਾਰਮੇਸੀ ਕਾਲਜ ਲਾਡਰਾਂ ਨੇ ਸੰਬੋਧਨ ਕੀਤਾ ਅਤੇ ਪ੍ਰੋਗਰਾਮ ਬੇਸਡ ਲਰਨਿੰਗ ਵਿਸ਼ੇ ਤੇ ਵਿਚਾਰ ਸਾਂਝੇ ਕੀਤੇ।ਉਹਨਾਂ ਤੋਂ ਉਪਰੰਤ ਡਾ. ਏ.ਕੇ. ਤਿਵਾਰੀ, ਪ੍ਰੋਫੈਸਰ ਡਿਪਾਰਟਮੈਂਟ ਆਫ ਫਾਰਮਾਸਿਉਟਿਕਲ ਸਾਇੰਸਸ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਆਪਣੀ ਪੇਸ਼ਕਾਰੀ ਦਿੱਤੀ ਅਤੇ ਇੰਪਰੂਵਮੈਂਟ ਇੰਨ ਟੀਚਿੰਗ ਐਂਡ ਰਿਸਰਚ ਵਿਸ਼ੇ ਤੇ ਨੁਕਤੇ ਸਾਂਝੇ ਕੀਤੇ। ਇਸ ਤੋਂ ਬਾਅਦ ਸਮਾਪਤੀ ਸਮਾਹੋਰ ਵਿੱਚ ਕਾਲਜ ਦੇ ਡਾਇਰੈਕਟਰ ਅਤੇ ਇਸ ਪ੍ਰੋਗਰਾਮ ਦੇ ਕਨਵੀਨਰ ਡਾ. ਸੈਲੇਸ਼ ਸ਼ਰਮਾ ਨੇ ਆਏ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਇਸ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਅਧਿਆਪਕਾਂ ਨੂੰ ਸਰਟੀਫਿਕੇਟ  ਤਕਸੀਮ ਕੀਤੇ। ਇਸ ਮੌਕੇ ਅਧਿਆਪਕਾਂ ਨੇ ਵੀ ਅਪਣੇ ਵਿਚਾਰ ਰੱਖਦਿਆਂ ਕਿਹਾ ਉਹਨਾਂ ਲਈ ਇਹ ਪ੍ਰੋਗਰਾਮ ਬਹੁਤ ਲਾਭਦਾਇਕ ਸਿੱਧ ਹੋਵੇਗਾ ਅਤੇ ਉਹ ਇਸ ਪ੍ਰੋਗਰਾਮ ਦੇ ਕੌਰਡੀਨੇਟਰ ਡਾ. ਸੰਦੀਪ ਕੁਮਾਰ ਨੇ ਅਪਣੇ ਵਿਚਾਰ ਰੱਖੇ ਅਤੇ ਇਸ ਪ੍ਰੋਗਰਾਮ ਵਿੱਚ ਸਿੱਖੀਆਂ ਗੱਲਾਂ ਉੱਤੇ ਅਮਲ ਕਰਨਗੇ। ਅੰਤ ਵਿੱਚ ਇਸ ਪ੍ਰੋਗਰਾਮ ਦੇ ਕੋਰਡੀਨੇਟਰ ਡਾ. ਸੰਦੀਪ ਕੁਮਾਰ ਨੇ ਅਪਣੇ ਵਿਚਾਰ ਰੱਖੇ ਅਤੇ ਆਈ.ਕੇ.ਜੀ.ਪੀ.ਟੀ.ਯੂ ਦਾ ਧੰਨਵਾਦ ਕੀਤਾ ਜਿਸ ਦੀ ਬਦੌਲਤ ਇਹ ਪ੍ਰੋਗਰਾਮ ਸਫਲਤਾਪੂਰਵਕ ਸਿਰੇ ਚੜਿਆ।ਮੰਚ ਦਾ ਸੰਚਾਲਨ ਡਾ. ਰਿਚਾ ਗੁਪਤਾ ਨੇ ਬਾਖੂਬੀ ਕੀਤਾ।ਇਸ ਮੌਕੇ ਤੇ ਫਾਰਮੇਸੀ ਕਾਲਜ ਪ੍ਰਬੰਧਕ ਕਮੇਟੀ ਦੇ ਚੈਅਰਮੈਨ ਕੈਪਟਰ ਐਮ.ਪੀ. ਸਿੰਘ, ਪ੍ਰਧਾਨ ਡਾ. ਬਾਗ ਸਿੰਘ ਬੋਲਾ, ਮੈਨੇਜਰ ਪ੍ਰਬੰਧਕ ਕਮੇਟੀ ਸਰਦਾਰ ਸੁਖਵਿੰਦਰ ਸਿੰਘ ਵਿਸਕੀ, ਸਕੱਤਰ ਪ੍ਰਬੰਧਕ ਕਮੇਟੀ ਸ. ਜਗਵਿੰਦਰ ਸਿੰਘ, ਮੇਬਰ ਸ. ਦਵਿੰਦਰ ਸਿੰਘ ਜਟਾਣਾ ਅਤੇ ਸਮੂਹ ਪ੍ਰਬੰਧਕ ਕਮੇਟੀ  ਦੇ ਮਂੈਬਰਜ਼ ਸਾਹਿਬਾਨਾਂ ਨੇ ਇਸ ਪ੍ਰੋਗਰਾਮ ਦੇ ਸਫਲਤਾਪੂਰਵਕ ਸਮਾਪਨ ਤੇ ਵਧਾਈ ਦਿੱਤੀ।

 

Tags: Bela Pharmacy College

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD