Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਸੁਖਪਾਲ ਖਹਿਰਾ ਮੌਕਾਪ੍ਰਸਤ ਵਿਅਕਤੀ, ਨੈਤਿਕ ਆਧਾਰ 'ਤੇ ਵਿਧਾਇਕੀ ਛੱਡ ਕੇ ਭੁਲੱਥ ਤੋਂ ਦੁਬਾਰਾ ਲੜੇ ਚੋਣ- ਭਗਵੰਤ ਮਾਨ

ਖਹਿਰਾ 'ਆਪ' ਦਾ ਮੁੱਦਾ ਨਹੀਂ, ਕਿਸਾਨਾਂ, ਦਲਿਤਾਂ ਅਤੇ ਬਾਕੀ ਵਰਗਾਂ ਦੇ ਮੁੱਦੇ ਚੁੱਕਦੀ ਰਹੇਗੀ 'ਆਪ'-ਹਰਪਾਲ ਚੀਮਾ

Web Admin

Web Admin

5 Dariya News

ਬਰਨਾਲਾ , 06 Jan 2019

Last updated on: Jan 06, 2019, 00:00 IST

ਆਮ ਆਦਮੀ ਪਾਰਟੀ ਦੇ ਬਾਗ਼ੀ ਆਗੂ ਸੁਖਪਾਲ ਖਹਿਰਾ ਦੁਆਰਾ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਉੱਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਪਾਰਟੀ ਆਗੂਆਂ ਨੇ ਕਿਹਾ ਕਿ ਅਜਿਹਾ ਪਹਿਲਾਂ ਤੋਂ ਹੀ ਨਿਰਧਾਰਿਤ ਸੀ ਅਤੇ ਖਹਿਰਾ ਵਰਗੇ ਮੌਕਾਪ੍ਰਸਤ ਆਗੂ ਦੇ ਪਾਰਟੀ ਛੱਡਣ ਨਾਲ ਪਾਰਟੀ ਮਜ਼ਬੂਤ ਹੀ ਹੋਵੇਗੀ।ਬਰਨਾਲਾ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ, ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਅਮਨ ਅਰੋੜਾ, ਮਨਜੀਤ ਬਿਲਾਸਪੁਰ, ਕੁਲਵੰਤ ਪੰਡੋਰੀ, ਰੁਪਿੰਦਰ ਰੂਬੀ ਅਤੇ ਹੋਰ ਆਗੂਆਂ ਨੇ ਕਿਹਾ ਕਿ ਖਹਿਰਾ ਸ਼ੁਰੂ ਤੋਂ ਹੀ ਪਾਰਟੀ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਕਰਦੇ ਰਹੇ ਹਨ।ਮਾਨ ਨੇ ਕਿਹਾ ਕਿ ਖਹਿਰਾ ਨੂੰ ਅਨੁਸ਼ਾਸਨਹੀਣਤਾ ਦੇ ਆਧਾਰ 'ਤੇ ਬਰਖ਼ਾਸਤ ਕੀਤਾ ਸੀ ਅਤੇ ਸਮਝਾਉਣ ਦਾ ਯਤਨ ਕੀਤਾ ਸੀ ਪਰੰਤੂ ਉਹ ਹਮੇਸ਼ਾ ਤੋਂ ਹੀ ਪਾਰਟੀ ਆਗੂਆਂ ਖ਼ਿਲਾਫ਼ ਬਿਆਨਬਾਜ਼ੀ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਖਹਿਰਾ ਨੇ ਹਮੇਸ਼ਾ 'ਮੈਂ' ਦੀ ਰਾਜਨੀਤੀ ਕੀਤੀ ਹੈ ਜੋ ਕਿ ਸਵੀਕਾਰ ਨਹੀਂ ਹੈ। ਮਾਨ ਨੇ ਕਿਹਾ ਕਿ ਐਚ.ਐਸ ਫੂਲਕਾ ਨੂੰ ਵਿਰੋਧੀ ਧਿਰ ਦਾ ਆਗੂ ਬਣਾਉਣ ਸਮੇਂ ਅਤੇ ਉਨ੍ਹਾਂ ਨੂੰ ਪਾਰਟੀ ਪ੍ਰਧਾਨ ਬਣਾਉਣ ਸਮੇਂ ਵੀ ਖਹਿਰਾ ਇਤਰਾਜ਼ ਜਤਾਉਂਦੇ ਰਹੇ ਹਨ। ਜਿਸ ਤੋਂ ਸਿੱਧ ਹੁੰਦਾ ਹੈ ਕਿ ਉਹ ਸਿਰਫ਼ ਆਪਣੀ ਕੁਰਸੀ ਦੀ ਲੜਾਈ ਲੜਦੇ ਹਨ।ਮਾਨ ਨੇ ਕਿਹਾ ਕਿ ਖਹਿਰਾ ਦਾ ਅਸਤੀਫ਼ਾ ਡਰਾਮਾ ਮਾਤਰ ਹੈ ਅਤੇ ਉਨ੍ਹਾਂ ਨੂੰ ਵਿਧਾਇਕੀ ਤੋਂ ਅਸਤੀਫ਼ਾ ਦੇ ਕੇ ਭੁਲੱਥ ਤੋਂ ਦੁਬਾਰਾ ਚੋਣ ਲੜਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਾਕੀ ਨਾਰਾਜ਼ ਵਿਧਾਇਕਾਂ ਲਈ ਪਾਰਟੀ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਖਹਿਰਾ ਦਾ ਪੰਜਾਬੀਅਤ ਦਾ ਨਾਅਰਾ ਵੀ ਝੂਠਾ ਹੈ।

ਹਰਪਾਲ ਚੀਮਾ ਨੇ ਕਿਹਾ ਕਿ ਪਾਰਟੀ ਪੰਜਾਬ ਵਿਚ ਮਜ਼ਬੂਤੀ ਨਾਲ ਉੱਭਰ ਰਹੀ ਹੈ ਅਤੇ 2019 ਦੀਆਂ ਚੋਣਾਂ ਆਪਣੇ ਦਮ 'ਤੇ ਲੜੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਰਹਿ ਕੇ ਪਾਰਟੀ ਖ਼ਿਲਾਫ਼ ਸਾਜ਼ਿਸ਼ਾਂ ਕਰਨ ਵਾਲਿਆਂ ਲਈ ਪਾਰਟੀ ਵਿਚ ਕੋਈ ਸਥਾਨ ਨਹੀਂ ਹੈ। ਚੀਮਾ ਨੇ ਕਿਹਾ ਕਿ 'ਆਪ' ਕਾਂਗਰਸ ਸਰਕਾਰ ਤੋਂ ਧੋਖਾ ਖਾ ਚੁੱਕੇ ਕਿਸਾਨਾਂ, ਨੌਜਵਾਨਾਂ, ਮਜ਼ਦੂਰਾਂ ਅਤੇ ਦਲਿਤਾਂ ਦੇ ਮੁੱਦੇ ਜ਼ੋਰ ਨਾਲ ਚੁੱਕਦੀ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ, ਅਕਾਲੀ ਦਲ ਅਤੇ ਬੀਜੇਪੀ ਤੋਂ ਅੱਕ ਚੁੱਕੇ ਹਨ।ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪਾਰਟੀ ਕਿਸੇ ਵਿਅਕਤੀ ਵਿਸ਼ੇਸ਼ ਉੱਤੇ ਨਹੀਂ ਖੜੀ ਬਲਕਿ ਪੰਜਾਬ ਦੇ ਆਮ ਲੋਕਾਂ ਅਤੇ ਪਾਰਟੀ ਦੇ ਵਲੰਟੀਅਰਾਂ ਦੇ ਸਹਾਰੇ ਚੱਲਦੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦਾ ਅਹੁਦਾ ਖੁੱਸਣ ਨਾਲ ਹੀ ਖਹਿਰਾ ਦਾ ਪੰਜਾਬ ਪ੍ਰਤੀ ਮੋਹ ਖ਼ਤਮ ਹੋ ਗਿਆ ਸੀ। ਜਿਸ ਦਾ ਪ੍ਰਮਾਣ ਖਹਿਰਾ ਵੱਲੋਂ ਇਸ ਵਿਧਾਨ ਸਭਾ ਵਿਚ ਇੱਕ ਵੀ ਸਵਾਲ ਨਾ ਪੁੱਛਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਲੇ ਅਤੇ ਬੁਰੇ ਨੂੰ ਪਹਿਚਾਣ ਦੇ ਹਨ।ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨਾਕਾਰਤਮਕ ਰਾਜਨੀਤੀ ਵਿਚ ਵਿਸ਼ਵਾਸ ਨਹੀਂ ਰੱਖਦੀ ਅਤੇ ਹਮੇਸ਼ਾ ਲੋਕਾਂ ਦੇ ਮੁੱਦੇ ਚੁੱਕਦੀ ਹੈ। ਉਨ੍ਹਾਂ ਕਿਹਾ ਕਿ ਖਹਿਰਾ 'ਆਪ' ਲਈ ਕੋਈ ਮੁੱਦਾ ਨਹੀਂ ਹਨ ਬਲਕਿ ਲੋਕਾਂ ਦੇ ਮੁੱਦੇ ਸਰਵਉੱਚ ਹਨ। ਉਨ੍ਹਾਂ ਕਿਹਾ ਕਿ ਖਹਿਰਾ ਰਾਜਨੀਤੀ ਵਿਚ ਮੌਕਾਪ੍ਰਸਤੀ ਦੀ ਮਿਸਾਲ ਹਨ ਅਤੇ ਉਹ ਕਦੀ ਵੀ  ਮਿਲ ਕੇ ਕੰਮ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਖਹਿਰਾ ਕਾਂਗਰਸ ਵਿਚ ਰਹਿੰਦੇ ਹੋਏ ਵੀ ਉਨ੍ਹਾਂ ਦੇ ਆਗੂਆਂ ਖ਼ਿਲਾਫ਼ ਬਿਆਨਬਾਜ਼ੀ ਕਰਦੇ ਰਹੇ ਹਨ। ਜਿਸਤੋਂ ਸਿੱਧ ਹੁੰਦਾ ਹੈ ਕਿ ਉਹ ਟੀਮ ਦੇ ਖਿਡਾਰੀ ਨਹੀਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਆਉਣ ਤੋਂ ਪਹਿਲਾਂ ਵੀ ਖਹਿਰਾ ਨੂੰ ਪਤਾ ਸੀ ਕਿ 'ਆਪ' ਇੱਕ ਰਾਸ਼ਟਰੀ ਪਾਰਟੀ ਹੈ ਅਤੇ ਹਰ ਪਾਰਟੀ ਦੇ ਨਿਯਮ ਅਤੇ ਕਾਨੂੰਨ ਹੁੰਦੇ ਹਨ। ਉਨ੍ਹਾਂ ਕਿਹਾ ਕਿ 'ਆਪ' ਹਮੇਸ਼ਾ ਲੋਕਾਂ ਆਵਾਜ਼ ਚੁੱਕਦੀ ਰਹੀ ਹੈ ਅਤੇ ਅਰਵਿੰਦ ਕੇਜਰੀਵਾਲ ਦੀ ਬਦੌਲਤ ਹੀ ਦੇਸ਼ ਦੇ ਆਮ ਨਾਗਰਿਕ ਨੇ ਭ੍ਰਿਸ਼ਟ ਸ਼ਾਸਕਾਂ ਖ਼ਿਲਾਫ਼ ਆਵਾਜ਼ ਚੁੱਕਣੀ ਸ਼ੁਰੂ ਕੀਤੀ ਹੈ।

 

Tags: Bhagwant Mann , Harpal Singh Cheema , Aman Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD