Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਤਖਤ ਸਾਹਿਬ ਵਿਖੇ ਲਗਾਏ ਫਿਜ਼ਿਓ ਸੇਵਾ ਕੈਂਪ ਵਿਚ 520 ਦੇ ਕਰੀਬ ਮਰੀਜਾਂ ਦੀ ਕੀਤੀ ਜਾਂਚ

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕੀਤੀ ਕੈਂਪ ਦੀ ਆਰੰਭਤਾ ਦੀ ਅਰਦਾਸ

Web Admin

Web Admin

5 Dariya News (ਦਵਿੰਦਰਪਾਲ ਸਿੰਘ/ਅੰਕੁਸ਼)

ਸ੍ਰੀ ਆਨੰਦਪੁਰ ਸਾਹਿਬ , 06 Jan 2019

Last updated on: Jan 06, 2019, 00:00 IST

ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਫਿਜ਼ੀਓ ਸੇਵਾ ਸੁਸਾਇਟੀ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਇੱਕ ਰੋਜ਼ਾ ਫਿਜ਼ੀਓ ਸੇਵਾ ਕੈਂਪ ਲਗਾਇਆ ਗਿਆ। ਜਿਸ ਦੀ ਆਰੰਭਤਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਅਰਦਾਸ ਕਰਕੇ ਕੀਤੀ ਗਈ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਸ ਕੈਂਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਲਗਾਉਣੇ ਸ਼ਲਾਘਾਯੋਗ ਉੱਦਮ ਹੈ ਅਤੇ ਹੋਰਨਾਂ ਸੰਸਥਾਵਾਂ ਨੂੰ ਵੀ ਇਸ ਕੈਂਪ ਤੋਂ ਪ੍ਰੇਰਨਾ ਲੈ ਕੇ ਅਜਿਹੇ ਕੈਂਪ ਲਗਾਉਣੇ ਚਾਹੀਦੇ ਹਨ ਤਾਂ ਜੋ ਬਿਨਾਂ ਦਵਾਈਆਂ ਤੋਂ ਹੀ ਲੋਕਾਂ ਦੀਆਂ ਦੁੱਖ ਤਕਲੀਫਾਂ ਨੂੰ ਦੂਰ ਕੀਤਾ ਜਾ ਸਕੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਪਿ੍ੰਸੀਪਲ ਸੁੰਦਰ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।ਕੈਂਪ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਫਿਜ਼ੀਓ ਸੇਵਾ ਸੁਸਾਇਟੀ ਦੇ ਵਾਈਸ ਚੇਅਰਮੈਨ ਡਾ: ਬੀ ਕੇ ਲਾਂਬਾ ਨੇ ਦੱਸਿਆ ਕਿ ਇਸ ਕੈਂਪ ਦੀ ਸ਼ੁਰੂਆਤ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਤੋਂ ਕੀਤੀ ਗਈ ਸੀ ਉਸ ਤੋਂ ਬਾਅਦ ਦੂਸਰਾ ਕੈਂਪ ਗੁਰਦੁਆਰਾ ਨਾਨਕ ਪਿਆਊ ਸਾਹਿਬ ਦਿੱਲੀ ਵਿਖੇ ਲਗਾਇਆ ਗਿਆ ਅਤੇ ਹੁਣ ਇਹ ਤੀਸਰਾ ਕੈਂਪ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਗਾਇਆ ਗਿਆ। ਜਿਸ ਵਿੱਚ 60 ਦੇ ਕਰੀਬ ਫਿਜ਼ੀਓਥਰੈਪਿਸਟ ਵੱਲੋਂ ਇਲਾਕੇ ਦੇ ਲੋਕਾਂ ਦਾ ਫ਼ਿਜ਼ੀਓਥਰੈਪੀ ਸਬੰਧੀ ਇਲਾਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਫਿਜ਼ੀਓ ਸੇਵਾ ਸੁਸਾਇਟੀ ਦਾ ਮੁੱਖ ਉਦੇਸ਼ ਲੋਕਾਂ ਨੂੰ ਫਿਜ਼ੀਓਥਰੈਪੀ ਦਾ ਮਹੱਤਵ ਦੱਸਣਾ ਇਸ ਨਾਲ ਜੁੜੇ ਫਾਇਦੇ ਦੱਸਣਾ ਅਤੇ ਇਸ ਸਬੰਧੀ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਨਾਲ ਲੋਕਾਂ ਨੂੰ ਇਹ ਵੀ ਦੱਸਣਾ ਕਿ ਕਿਸ ਤਰ੍ਹਾਂ ਵੱਖ ਵੱਖ ਬਿਮਾਰੀਆਂ ਦਾ ਇਲਾਜ ਅਸੀਂ ਬਿਨਾਂ ਦਵਾਈਆਂ ਤੋਂ ਕਰ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਅੱਜ ਦੇ ਕੈਂਪ ਵਿਚ 520 ਦੇ ਕਰੀਬ ਮਰੀਜ਼ਾਂ ਨੇ ਇਸ ਕੈਂਪ ਦਾ ਲਾਭ ਲਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ, ਮੈਨੇਜਰ ਜਸਵੀਰ ਸਿੰਘ, ਸੂਚਨਾ ਅਫ਼ਸਰ ਐਡਵੋਕੇਟ ਹਰਦੇਵ ਸਿੰਘ, ਗਾਈਡ ਭੁਪਿੰਦਰ ਸਿੰਘ, ਡਾ ਸੌਰਵ ਸ਼ਰਮਾ, ਡਾ ਅਰਵਿੰਦ ਵੀਰ ਸਿੰਘ ਗਿੱਲ, ਡਾ ਮਨਦੀਪ ਸਿੰਘ, ਡਾ ਗਗਨਦੀਪ ਸਿੰਘ, ਡਾਕਟਰ ਸਰਸਵਤੀ, ਡਾਕਟਰ ਵਿਪਿਨ, ਡਾਕਟਰ ਸ਼ਵੇਤਾ, ਡਾਕਟਰ ਰਿਤੂ ਕੌਸ਼ਲ, ਡਾਕਟਰ ਰੱਜਤ, ਡਾਕਟਰ ਹਰਸ਼, ਡਾਕਟਰ ਲਵਪ੍ਰੀਤ ਆਦਿ ਹਾਜ਼ਰ ਸਨ। 

 

Tags: Medical Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD