Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਰਟੀ ਅਤੇ ਸਰਕਾਰ ਸਬੰਧੀ ਮੁੱਦਿਆਂ ਬਾਰੇ ਰਾਹੁਲ ਗਾਂਧੀ ਨਾਲ ਵਿਚਾਰ-ਚਰਚਾ

ਪੰਜਾਬ ਵਿਚ ਪੂਰੀ ਤਰ੍ਹਾਂ ਬੇਜਾਨ ਹੋ ਚੁੱਕੀ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਨ ਦੀ ਜ਼ਰੂਰਤ ਤੋਂ ਇਨਕਾਰ

Web Admin

Web Admin

5 Dariya News

ਚੰਡੀਗੜ੍ਹ , 07 Jan 2019

Last updated on: Jan 07, 2019, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਆਮ ਆਦਮੀ ਪਾਰਟੀ ਦੇ ਨਾਲ ਗਠਜੋੜ ਕੀਤੇ ਜਾਣ ਦੀ ਜ਼ਰੂਰਤ ਤੋਂ ਇਨਕਾਰ ਕੀਤਾ ਹੈ ਪਰ ਇਸ ਦੇ ਨਾਲ ਹੀ ਕਿਹਾ ਹੈ ਕਿ ਆਮ ਆਦਮੀ ਪਾਰਟੀ ਨਾਲ ਗਠਜੋੜ ਦਾ ਫੈਸਲਾ ਕਾਂਗਰਸ ਹਾਈਕਮਾਂਡ ਵੱਲੋਂ ਲਿਆ ਜਾਣਾ ਹੈ। ਸਰਕਾਰ ਅਤੇ ਪਾਰਟੀ ਨਾਲ ਸਬੰਧਤ ਮੁੱਦਿਆਂ ਬਾਰੇ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨਾਲ ਮੀਟਿੰਗ ਕਰਨ ਤੋਂ ਬਾਅਦ ਮੀਡੀਆ ਨਾਲ ਇੱਕ ਗੈਰ-ਰਸਮੀ ਗੱਲਬਾਤ ਮੌਕੇ ਮੁੱਖ ਮੰਤਰੀ ਨੇ ਆਉਂਦੀਆਂ ਲੋਕ ਸਭਾ ਚੋਣਾਂ ਦੇ ਸੰਦਰਭ ਵਿਚ ਉਪਰੋਕਤ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਨੇ ਤਿੰਨ ਸੂਬਿਆਂ ਵਿਚ ਹਾਲ ਹੀ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੀ ਹੋਈ ਹੂੰਝਾ-ਫੇਰੂ ਜਿੱਤ ਲਈ ਰਾਹੁਲ ਗਾਂਧੀ ਨੂੰ ਵਧਾਈ ਦਿੱਤੀ।ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਕੋਈ ਵੀ ਹੋਂਦ ਨਾ ਹੋਣ ਅਤੇ ਅਰਵਿੰਦ ਕੇਜਰੀਵਾਲ ਦੀ ਪਾਰਟੀ ਨਾਲ ਕਾਂਗਰਸ ਨੂੰ ਸੂਬੇ ਵਿਚ ਗਠਜੋੜ ਨਾ ਕਰਨ ਦੀ ਕੋਈ ਵੀ ਜ਼ਰੂਰਤ ਨਾ ਹੋਣ ਦੀ ਗੱਲ ਆਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਇਹ ਵਿਚਾਰ ਪਹਿਲਾਂ ਹੀ ਪਾਰਟੀ ਹਾਈਕਮਾਂਡ ਕੋਲ ਪ੍ਰਗਟ ਕਰ ਦਿੱਤੇ ਹਨ ਅਤੇ ਅੱਜ ਦੀ ਮੀਟਿੰਗ ਦੌਰਾਨ ਰਾਹੁਲ ਗਾਂਧੀ ਨਾਲ ਇਸ ਬਾਰੇ ਕੋਈ ਵਿਚਾਰ-ਵਟਾਂਦਰਾ ਨਹੀਂ ਹੋਇਆ।ਆਉਂਦੀਆਂ ਲੋਕ ਸਭਾ ਚੋਣਾਂ ਦੇ ਸੰਦਰਭ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਕੋਈ ਹੋਂਦ ਨਹੀਂ ਹੈ ਅਤੇ ਇਹ ਪੂਰੀ ਤਰ੍ਹਾਂ ਬੇਜਾਨ ਹੋ ਚੁੱਕੀ ਹੈ। ਇਸ ਦੇ ਨਾਲ ਹੀ ਉਨ੍ਹਾਂ ਆਖਿਆ ਕਿ ਰਾਸ਼ਟਰੀ ਪ੍ਰਸਥਿਤੀਆਂ ਅਤੇ ਚੋਣ ਸੰਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਆਮ ਆਦਮੀ ਪਾਰਟੀ ਜਾਂ ਕਿਸੇ ਹੋਰ ਪਾਰਟੀ ਦੇ ਨਾਲ ਗਠਜੋੜ ਦਾ ਫੈਸਲਾ ਕਾਂਗਰਸ ਹਾਈਕਮਾਂਡ ਵੱਲੋਂ ਲਿਆ ਜਾਵੇਗਾ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਉਸ ਅਨੁਸਾਰ ਚੱਲਿਆ ਜਾਵੇਗਾ। ਮੁੱਖ ਮੰਤਰੀ ਨੇ ਭਰੋਸਾ ਪ੍ਰਗਟ ਕੀਤਾ ਕਿ ਕਾਂਗਰਸ ਪਾਰਟੀ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿਚੋਂ 13 ਦੀਆਂ 13 ਸੀਟਾਂ 'ਤੇ ਜਿੱਤ ਹਾਸਲ ਕਰੇਗੀ ਅਤੇ ਜਿੱਤਣ ਵਾਲੇ ਉਮੀਦਵਾਰਾਂ ਦੀ ਪਾਰਟੀ ਵੱਲੋਂ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਦੀ ਚੋਣ ਬਾਰੇ ਅਜੇ ਕੋਈ ਵੀ ਫੈਸਲਾ ਨਹੀਂ ਲਿਆ ਗਿਆ ਹੈ। ਮੰਤਰੀ ਮੰਡਲ ਵਿਚ ਸੰਭਵੀ ਰੱਦੋ-ਬਦਲ ਦੇ ਸਬੰਧ ਵਿਚ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਨਾਲ ਅੱਜ ਦੀ ਮੀਟਿੰਗ ਦੌਰਾਨ ਮੰਤਰੀਆਂ ਦੇ ਵਿਭਾਗ ਬਦਲਣ ਬਾਰੇ ਕੋਈ ਵੀ ਵਿਚਾਰ-ਵਟਾਂਦਰਾ ਨਹੀਂ ਕੀਤਾ ਗਿਆ। 

ਕਰਤਾਰਪੁਰ ਲਾਂਘੇ ਦੇ ਸਬੰਧ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਨੇ ਆਪਣੇ ਪਾਸੇ ਪਹਿਲਾਂ ਹੀ ਨਿਰਮਾਣ ਕਾਰਜ ਸ਼ੁਰੂ ਕਰ ਦਿੱਤੇ ਹਨ ਪਰ ਭਾਰਤੀ ਪੰਜਾਬ ਵਿਚ ਅਜੇ ਵਿਕਾਸ ਕੰਮ ਸ਼ੁਰੂ ਕੀਤੇ ਜਾਣੇ ਹਨ। ਇਮਾਰਤੀ ਬੁਨਿਆਦੀ ਢਾਂਚੇ ਦੇ ਵਾਸਤੇ ਜ਼ਮੀਨ ਪ੍ਰਾਪਤ ਕਰਨ ਲਈ ਸੂਬਾ ਸਰਕਾਰ ਨੂੰ ਕੇਂਦਰ ਤੋਂ ਅਜੇ ਕੋਈ ਵੀ ਫੰਡ ਪ੍ਰਾਪਤ ਨਹੀਂ ਹੋਇਆ।ਇੱਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਉਨ੍ਹਾਂ ਨੇ ਆਪਣੇ ਕੈਬਨਿਟ ਸਾਥੀ ਨਵਜੋਤ ਸਿੰਘ ਸਿੱਧੂ ਨੂੰ ਕਰਤਾਰਪੁਰ ਲਾਂਘੇ ਦੇ ਲਈ ਨੀਂਹ ਪੱਥਰ ਰੱਖਣ ਦੇ ਮੌਕੇ ਪਾਕਿਸਤਾਨ ਜਾਣ ਦੀ ਆਗਿਆ ਦਿੱਤੀ ਸੀ। ਉਨ੍ਹਾਂ ਕਿਹਾ ਕਿ ਕੋਈ ਵੀ ਮੰਤਰੀ, ਮੁੱਖ ਮੰਤਰੀ ਦੀ ਪ੍ਰਵਾਨਗੀ ਤੋਂ ਬਗੈਰ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿੱਧੂ ਉੱਥੇ ਆਪਣੀ ਨਿੱਜੀ ਹੈਸੀਅਤ ਵਿਚ ਗਏ ਸਨ ਪਰ ਇਸ ਵਾਸਤੇ ਉਨ੍ਹਾਂ ਨੂੰ ਉਹਨਾਂ ਨੇ ਆਗਿਆ ਦਿੱਤੀ ਸੀ। ਮੁੱਖ ਮੰਤਰੀ ਨੇ ਦੁਹਰਾਇਆ ਕਿ ਉਨ੍ਹਾਂ ਨੇ ਸਿੱਧੂ ਨੂੰ ਉੱਥੇ ਨਾ ਜਾਣ ਦੀ ਸਲਾਹ ਦਿੱਤੀ ਸੀ ਅਤੇ ਉਨ੍ਹਾਂ ਨੇ ਪੰਜਾਬ ਵਿਚ ਗੜਬੜ ਪੈਦਾ ਕਰਨ ਦੀਆਂ ਆਈ.ਐਸ.ਆਈ ਦੀਆਂ ਲਗਾਤਾਰ ਕੋਸ਼ਿਸ਼ਾਂ ਅਤੇ ਕਸ਼ਮੀਰ ਵਿਚ ਪਾਕਿਸਤਾਨ ਵੱਲੋਂ ਭਾਰਤੀ ਫੌਜੀਆਂ ਦੀਆਂ ਬਿਨਾਂ ਭੜਕਾਹਟ ਹੱਤਿਆਵਾਂ ਦੇ ਮੱਦੇਨਜ਼ਰ ਖੁਦ ਪਾਕਿਸਤਾਨ ਦੇ ਸੱਦੇ ਨੂੰ ਠੁਕਰਾ ਦਿੱਤਾ ਸੀ।ਪੰਜਾਬ ਵਿਚ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਬਾਰੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਲਾਏ ਗਏ ਦੋਸ਼ਾਂ ਨੂੰ ਮੁੱਖ ਮੰਤਰੀ ਨੇ ਪੂਰੀ ਤਰ੍ਹਾਂ ਗਲਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕੇਵਲ ਇੱਕ ਸਾਲ ਵਿਚ ਹੀ 4,14,275 ਕਿਸਾਨਾਂ ਦੇ 3,417 ਕਰੋੜ ਰੁਪਏ ਦੇ ਫਸਲੀ ਕਰਜ਼ੇ ਪਹਿਲਾਂ ਹੀ ਮੁਆਫ ਕਰ ਦਿੱਤੇ ਹਨ ਅਤੇ ਉਨ੍ਹਾਂ ਦੀ ਸਰਕਾਰ ਆਪਣੇ ਪਹਿਲਾਂ ਕੀਤੇ ਐਲਾਨ ਦੇ ਅਨੁਸਾਰ 10.25 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਵਿੱਤੀ ਸਥਿਤੀ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ ਜਿਸ ਕਰਕੇ ਇਨ੍ਹਾਂ ਕਿਸਾਨਾਂ ਨੂੰ ਪੜਾਅਵਾਰ ਇਸ ਸਕੀਮ ਦੇ ਹੇਠ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ 10.25 ਲੱਖ ਕਿਸਾਨਾਂ ਵਿਚੋਂ ਤਕਰੀਬਨ ਤਿੰਨ ਲੱਖ ਰਹਿੰਦੇ ਕਿਸਾਨਾਂ ਦੇ ਕਰਜ਼ੇ ਛੇਤੀ ਹੀ ਮੁਆਫ ਕਰ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਆਪਣੇ ਮਨਘੜਤ ਦੋਸ਼ਾਂ ਦੇ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਨ ਵਿਚ ਵਿਸ਼ਵਾਸ਼ ਰੱਖਦੇ ਹਨ ਪਰ ਦੇਸ਼ ਦੇ ਵੋਟਰ ਉਨ੍ਹਾਂ ਦੀ 'ਜੁਮਲੇਬਾਜ਼ੀ' ਵਿਚ ਨਹੀਂ ਆਉਣਗੇ। 

 

Tags: Rahul Gandhi , Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD