Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਆਧੁਨਿਕ ਡੇਅਰੀ ਫਾਰਮਿੰਗ ਬਣ ਸਕਦੀ ਹੈ ਮੌਜੂਦਾ ਖੇਤੀਬਾੜੀ ਦਾ ਢੁੱਕਵਾਂ ਬਦਲ: ਬਲਬੀਰ ਸਿੰਘ ਸਿੱਧੂ

ਨਵੇਂ ਡੇਅਰੀ ਫਾਰਮ ਯੂਨਿਟ ਸਥਾਪਿਤ ਕਰਨ ਲਈ “ਡੇਅਰੀ ਉਦੱਮਤਾ ਵਿਕਾਸ ਸਕੀਮ” ਅਧੀਨ 11.25 ਕਰੋੜ ਰੁਪਏ ਸਬਸਿਡੀ ਦਿੱਤੀ ਗਈ

Web Admin

Web Admin

5 Dariya News

ਚੰਡੀਗੜ੍ਹ , 07 Jan 2019

Last updated on: Jan 07, 2019, 00:00 IST

ਆਧੁਨਿਕ ਅਤੇ ਵਿਗਿਆਨਿਕ ਢੰਗ ਨਾਲ ਕੀਤੀ ਗਈ ਡੇਅਰੀ ਫਾਰਮਿੰਗ ਮੌਜੂਦਾ ਖੇਤੀਬਾੜੀ ਦਾ ਢੁੱਕਵਾਂ ਬਦਲ ਸਾਬਿਤ ਹੋ ਸਕਦੀ ਹੈ। ਪੰਜਾਬ ਸਰਕਾਰ ਦੁਆਰਾ ਪਸ਼ੂ ਪਾਲਣ ਤੇ ਡੇਅਰੀ ਫਾਰਮਿੰਗ ਦੇ ਕਿੱਤੇ ਨੂੰ ਸਥਾਪਿਤ ਕਰਨ ਲਈ ਵਿਭਾਗ ਦੇ ਪਸ਼ੂ ਫਾਰਮਾਂ ਅਤੇ ਸੀਮਨ ਬੈਕਾਂ ਦਾ ਆਧੁਨਿਕਰਣ ਗਿਆ ਹੈ ਜਿਸ ਦੇ ਹਾਂ-ਪੱਖੀ ਨਤੀਜੇ ਦੇਖਣ ਨੂੰ ਮਿਲ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕੀਤਾ।ਪਸ਼ੂ ਪਾਲਣ ਮੰਤਰੀ ਨੇ ਕਿਹਾ ਅੱਜ ਦਾ ਯੁੱਗ ਵਿਗਿਆਨਕ ਤਕਨੀਕਾਂ ਨੂੰ ਬਰੀਕੀਆਂ ਨਾਲ ਸਮਝ ਕੇ ਲਾਗੂ ਕਰਨ ਦਾ ਯੁੱਗ ਹੈ ਜਿਸ ਲਈ ਪੰਜਾਬ ਸਰਕਾਰ ਸੂਬੇ ਵਿਚ ਡੇਅਰੀ ਫਾਰਮਿੰਗ ਨਾਲ ਜੁੜੇ ਕਿਸਾਨਾਂ ਨੂੰ ਆਧੁਨਿਕ ਡੇਅਰੀ ਫਾਰਮਿੰਗ ਦੀ ਸਿਖਾਈ 14 ਜਨਵਰੀ ਤੋਂ ਸ਼ੁਰੂ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਤੇ ਬੇਰੋਜ਼ਗਾਰ ਕਿਸਾਨਾਂ ਨੂੰ ਡੇਅਰੀ ਫਾਰਮਿੰਗ ਦੇ ਨਵੇਂ ਯੂਨਿਟ ਸਥਾਪਿਤ ਕਰਨ ਲਈ ਡੇਅਰੀ ਉਦੱਮਤਾ ਵਿਕਾਸ ਸਕੀਮ ਅਧੀਨ ਸਬਸਿਡੀ ਮੁਹੱਈਆ ਕਰਵਾ ਰਹੀ ਹੈ। ਇਸ ਸਕੀਮ ਅਧੀਨ ਲਾਭਪਾਤਰੀ ਦੁਧਾਰੂ ਪਸ਼ੂਆਂ ਦੀ ਖਰੀਦ, ਕੱਟੀਆਂ-ਵੱਛੀਆਂ ਦੇ ਯੂਨਿਟ ਸਥਾਪਿਤ ਕਰਨਾ, ਦੁੱਧ ਚੁਆਈ ਮਸ਼ੀਨਾਂ ਤੇ ਡੇਅਰੀ ਲਈ ਹੋਰ ਸਾਜੋ-ਸਮਾਨ ਖਰੀਦ ਸਕਦਾ ਹੈ। ਜਿਸ ਲਈ ਜਰਨਲ ਕੈਟਾਗਰੀ ਨੂੰ 25 ਫੀਸਦੀ ਤੇ ਅਨੁਸੂਚਿਤ ਜਾਤੀਆਂ ਨੂੰ 33 ਫੀਸਦੀ ਸਬਸਿਡੀ ਮੁਹੱਈਆ ਕਰਵਾਈ ਜਾਂਦੀ ਹੈ।ਸ.ਬਲਬੀਰ ਸਿੰਘ ਸਿੱਧੂ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਹੁਣ ਤੱਕ 11.25 ਕਰੋੜ ਰੁਪਏ ਦੀ ਸਬਸਿਡੀ ਲਾਭਪਤਾਰੀਆਂ ਦੇ ਬੈਕਾਂ ਦੇ ਖਾਤਿਆਂ ਵਿਚ ਸਿੱਧੇ ਤੌਰ 'ਤੇ ਭੇਜੀ ਜਾ ਚੁੱਕੀ ਹੈ। ਡੇਅਰੀ ਫਾਰਮਿੰਗ ਦੀ ਸਿਖਲਾਈ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ, ਇੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਚਾਰ ਹਫਤੇ ਦੀ ਡੇਅਰੀ ਉਦਮ  ਸਿਖਲਾਈ ਦਾ ਅਗਲਾ  ਬੈਂਚ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਦਰ, ਬੀਜਾ(ਲੁਧਿਆਣਾ), ਚਤਾਮਲੀ(ਰੋਪੜ), ਗਿੱਲ(ਮੋਗਾ), ਅਬੁੱਲ ਖੁਰਾਣਾ(ਸ੍ਰੀ ਮੁਕਤਸਰ ਸਾਹਿਬ), ਸਰਦੂਲਗੜ(ਮਾਨਸਾ)  ਫਗਵਾੜਾ(ਕਪੂਰਥਲਾ) ਅਤੇ ਵੇਰਕਾ (ਅੰਮ੍ਰਿਤਸਰ) ਵਿਖੇ ਸੁਰੂ ਹੋਵੇਗਾ। ਸਿਖਿਆਰਥੀਆਂ ਦੀ ਚੋਣ ਲਈ 11 ਜਨਵਰੀ 2019 ਨੂੰ ਸਵੇਰੇ 10.00 ਵਜੇ ਉਕਤ ਸਿਖਲਾਈ ਕੇਂਦਰਾਂ ਤੇ ਕਾਊਂਸਲਿੰਗ ਕੀਤੀ ਜਾਵੇਗੀ।  ਘੱਟੋ ਘੱਟ  10 ਵੀਂ ਤੱਕ ਵਿਦਿਅਕ ਯੋਗਤਾ ਰੱਖਦੇ ਹੋਏ ਨੌਜਵਾਨ ਲੜਕੇ ਲੜਕੀਆਂ ਜਿੰਨਾਂ ਦੀ ਉਮਰ 18 ਤੋਂ 45 ਸਾਲ ਦੇ ਵਿੱਚ ਹੋਵੇ ਅਤੇ ਜਿੰਨਾਂ ਦਾ ਆਪਣਾ ਘੱਟੋ ਘੱਟ 5 ਦੁਧਾਰੂ ਪਸੂਆਂ ਦਾ ਡੇਅਰੀ ਫਾਰਮ ਹੋਵੇ, ਇਹ ਸਿਖਲਾਈ ਹਾਸਲ ਕਰ ਸਕਦੇ ਹਨ। ਸਿਖਲਾਈ ਲਈ ਪ੍ਰਾਸਪੈਕਟਸ ਜਿਸ ਦੀ ਕੀਮਤ 100/- ਰੁਪਏ ਹੈ, ਸਬੰਧਤ ਜਿਲੇ ਦੇ ਡਿਪਟੀ ਡਾਇਰੈਕਟਰ ਡੇਅਰੀ/ਡੇਅਰੀ ਵਿਕਾਸ ਅਫਸਰ ਅਤੇ ਸਾਰੇ  ਸਿਖਲਾਈ ਕੇਦਰਾਂ ਉੱਪਰ ਉਪਲਬੱਧ ਹਨ।  ਸਿਖਲਾਈ ਸਬੰਧੀ ਵਧੇਰੇ ਜਾਣਕਾਰੀ ਡੇਅਰੀ ਵਿਕਾਸ ਬੋਰਡ ਦੇ ਮੁੱਖ ਦਫਤਰ ਦੇ ਟੈਲੀਫੋਨ ਨੰ 0172-5027285 ਅਤੇ 2217020 ਜਾਂ ਵਿਭਾਗ ਦੀ ਵੈੱਬ ਸਾਈਟ ਉੱਤੇ ਹਾਸਲ ਕੀਤੀ ਜਾ ਸਕਦੀ ਹੈ।

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD