Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਲਾਨਾ ਜੋੜ ਮੇਲਾ ਅਤੇ ਸੰਤ ਸਮਾਗਮ, ਮੰਡੇਰ ਬੇਟ ਵਿਖੇ ਲੀਗਲ ਲਿਟਰੇਸੀ ਕੈਂਪ ਦਾ ਆਯੋਜਨ

Web Admin

Web Admin

5 Dariya News

ਕਪੂਰਥਲਾ , 09 Jan 2019

Last updated on: Jan 09, 2019, 00:00 IST

ਪਿੰਡ ਮੰਡੇਰ ਬੇਟ ਵਿਖੇ 39 ਵਾਂ ਸਲਾਨਾ ਜੋੜ ਮੇਲਾ ਅਤੇ ਸੰਤ ਸਮਾਗਮ ਅਤੇ ਲੋੜਵੰਦ ਪਰਿਵਾਰਾਂ ਦੀਆਂ 246 ਸਮੂਹਿਕ ਸ਼ਾਦੀਆਂ ਦੇ ਮੋਕੇ ਤੇ ਮਿਤੀ 9 ਜਨਵਰੀ, 2018 ਮਾਨਯੋਗ ਸ੍ਰੀ ਕਿਸ਼ੋਰ ਕੁਮਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਜੀਆਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫਤ ਕਾਨੂੰਨੀ ਸਲਾਹ ਮਸ਼ਵਰਾ ਅਤੇ ਸਹਾਇਤਾ ਦੇਣ ਦੇ ਮਨੋਰਥ ਨਾਲ ਲੀਗਲ ਲਿਟਰੇਸੀ ਕੈਂਪ ਦਾ ਆਯੋਜਨ ਕੀਤਾ ਗਿਆਅੱਜ ਮੇਲੇ ਵਿੱਚ ਲੀਗਲ ਲਿਟਰੇਸੀ ਕੈਂਪ ਦੀ ਚੰਗੀ ਸ਼ੁਰੂਆਤ ਲਈ ਮਾਨਯੋਗ ਸ੍ਰੀ ਕਿਸ਼ੋਰ ਕੁਮਾਰ,ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ,ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਕਪੂਰਥਲਾ ਅਤੇ ਸ਼੍ਰੀ ਸੰਜੀਵ ਕੁੰਦੀ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਨਾਲ ਮੋਕੇ ਤੇ ਦੋਰਾ ਕੀਤਾ। ਜਿੱਥੇ ਵਿਸ਼ੇਸ਼ ਰੂਪ ਵਿੱਚ ਮੁੱਖ ਸੇਵਾਦਾਰ ਬਾਬਾ ਅਸ਼ੋਕ ਸਿੰਘ ਜੀ ਰਾਜਦੇਵ ਅਤੇ ਬੀਬੀ ਹਰਜੀਤ ਕੌਰ ਜੀ ਰਾਜਦੇਵ ਅਤੇ ਸਮੂਹ ਮੈਂਬਰਾਨ ਵੱਲੋਂ ਮਾਨਯੋਗ ਸ੍ਰੀ ਕਿਸ਼ੋਰ ਕੁਮਾਰ,ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ,ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਕਪੂਰਥਲਾ ਅਤੇ ਸ੍ਰੀ ਸੰਜੀਵ ਕੁੰਦੀ ਚੀਫ ਜੂਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ,ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਕਪੂਰਥਲਾ ਜੀਆਂ ਦਾ ਸਵਾਗਤ ਕੀਤਾ ਗਿਆ।ਮਾਨਯੋਗ ਸ੍ਰੀ ਕਿਸ਼ੋਰ ਕੁਮਾਰ,ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ,ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਕਪੂਰਥਲਾ ਵਲੋਂ ਸ਼ਹਿਨਸ਼ਾਹ ਆਲਮ ਪੀਰ ਕਾਦਰੀ ਸ਼ਾਹ ਜੀ ਦੀ ਦਰਗਾਹ ਵਿਖੇ ਮੱਥਾ ਟੇਕਿਆ ਗਿਆ ਅਤੇ ਉਸ ਤੋਂ ਬਾਅਦ ਕੈਂਪ ਸਟਾਲ ਤੇ ਪੁਹੰਚੇ। 

ਉਨ੍ਹਾਂ ਨੇ ਉਥੇ ਡਿਊਟੀ ਦੇ ਰਹੇ ਸ੍ਰੀ ਪ੍ਰਦੀਪ ਠਾਕੁਰ ਵਕੀਲ ਅਤੇ ਸ੍ਰੀ ਸੁਖਵਿੰਦਰ ਸਿੰਘ ਸੁੱਖਾ ਪੈਰਾ ਲੀਗਲ ਵਲੰਟੀਅਰ ਨੂੰ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ।ਕੈਂਪ ਦੋਰਾਨ ਹਾਜਰ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਅਥਾਰਟੀ ਐਕਟ 1987 ਅਧੀਨ ਦਿੱਤੀ ਜਾਂਦੀ ਮੁਫਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ ਅਤੇ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ ਗਿਆ ਅਤੇ ਵਿਭਾਗ ਵੱਲੋਂ ਚਲਾਈਆਂ ਗਈਆਂ ਵੱਖ-ਵੱਖ ਕਾਨੂੰਨੀ ਭਲਾਈ ਸਕੀਮਾਂ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਕੈਂਪ ਦੌਰਾਨ ਜਨਤਾ ਨੂੰ ਕਾਨੂੰਨੀ ਪ੍ਰਚਾਰ ਸਮੱਗਰੀ (ਪੰਫਲੈਟਸ) ਵੀ ਵੰਡੇ ਗਏ।ਮੇਲਾ ਪ੍ਰਬੰਧਕ ਕਮੇਟੀ ਨੇ ਜ਼ਿਲ੍ਹਾ ਅਥਾਰਟੀ ਵੱਲੋਂ ਕਰਵਾਏ ਗਏ ਕੈਂਪ ਬਾਰੇ ਸੁਝਾਅ ਦਿੱਤਾ ਕਿ ਭਵਿੱਖ ਵਿੱਚ ਵੀ ਅਸੀਂ ਆਸ ਕਰਦੇ ਹਾਂ ਕਿ ਹਰ ਸਾਲ ਇਸ ਇਤਿਹਾਸਕ ਮੇਲੇ ਤੇ ਅਜਿਹੇ ਕਾਨੂੰਨੀ ਸਹਾਇਤਾ ਕੈਂਪ/ਸੈਮੀਨਾਰ ਦੇ ਆਯੋਜਨ ਕੀਤੇ ਜਾਣਗੇ ਤਾਂ ਜ਼ੋ ਵੱਧ ਤੋਂ ਵੱਧ ਜਨਤਾ ਇਨ੍ਹਾਂ ਕਾਨੂੰਨੀ ਭਲਾਈ ਸਕੀਮਾਂ ਦਾ ਲਾਭ ਉਠਾ ਸਕੇ।ਇਸ ਮੌਕੇ ਸ਼੍ਰੀ ਜੇ.ਜੇ.ਐਸ ਅਰੋੜਾ, ਪ੍ਰਧਾਨ, ਜਿਲ੍ਹਾ ਬਾਰ ਐਸੋਸੀਏਸ਼ਨ, ਕਪੂਰਥਲਾ, ਸ਼੍ਰੀ ਪ੍ਰਦੀਪ ਕੁਮਾਰ ਠਾਕੁਰ, ਵਕੀਲ, ਸ. ਮਲਕੀਤ ਸਿੰਘ ਲਾਡੀ, ਸਰਪੰਚ, ਸ਼੍ਰੀ ਬਲਦੇਵ ਸਿੰਘ, ਸ਼੍ਰੀ ਦਲਬੀਰ ਸਿੰਘ ਵਿਰਕ, ਸ਼੍ਰੀ ਗੁਰਵਿੰਦਰ ਸਿੰਘ, ਸ਼੍ਰੀ ਜਸਵੰਤ ਸਿੰਘ, ਸ਼੍ਰੀ ਨਿਸ਼ਾਨ ਸਿੰਘ, ਸ਼੍ਰੀ ਬਲਵਿੰਦਰ ਸਿੰਘ ਜਲੰਧਰ, ਸ਼੍ਰੀ ਦਵਿੰਦਰ ਸੇਤਿਆ, ਸ਼੍ਰੀ ਨਵਦੀਪ ਸਿੰਘ, ਸ਼੍ਰੀ ਮਨਜੀਤ ਸਿੰੰਘ ਗਡਾਣਾ, ਸ਼੍ਰੀ ਜਸਪਾਲ ਸਿੰਘ, ਸ਼੍ਰੀ ਅਮਰਜੀਤ ਸਿੰਘ ਮੱਲੀ, ਸਿਮਰ, ਸ਼੍ਰੀ ਮੁਨੀਸ਼ ਛਾਬੜਾ, ਹੈਰੀ, ਬੋਬੀ, ਤਰਮੇਸ ਅਤੇ ਹੋਰ ਹਾਜ਼ਰ ਸਨ।

 

Tags: Judiciary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD