Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਲੋਕ ਫਿਰਕੂਵਾਦ ਤੇ ਜਾਤ-ਪਾਤ ਦਾ ਵਖਰੇਵਾਂ ਪਾਉਣ ਵਾਲਿਆਂ ਨੂੰ ਦੇਸ਼ ਦੀ ਸੱਤਾ ਤੋਂ ਲਾਂਭੇ ਕਰਨ- ਸੁਨੀਲ ਜਾਖੜ

ਕੰਡਿਆਲੀ ਤਾਰ ਤੋਂ ਪਾਰ ਜ਼ਮੀਨ ਮਾਲਕਾਂ ਨੂੰ ਮੁਆਵਜੇ ਦੇ ਵੰਡੇ 6 ਕਰੋੜ ਰੁਪਏ ਵੰਡੇ -ਕਲਾਨੋਰ ਹਸਪਤਾਲ ਦੇ ਨਵੀਨੀਕਰਨ ਲਈ 10 ਲੱਖ ਰੁਪਏ ਦਾ ਚੈੱਕ ਦਿੱਤਾ

Web Admin

Web Admin

5 Dariya News

ਕਲਾਨੋਰ/ਗੁਰਦਾਸਪੁਰ , 10 Jan 2019

Last updated on: Jan 10, 2019, 00:00 IST

ਲੋਕ ਫਿਰਕੂਵਾਦ ਤੇ ਜਾਤ-ਪਾਤ ਦਾ ਵਖਰੇਵਾਂ ਪਾਉਣ ਵਾਲੀ ਕੇਂਦਰ ਸਰਕਾਰ ਨੂੰ ਲੋਕ ਸੱਤਾ ਤੋਂ ਲਾਂਭੇ ਕਰਨ ਅਤੇ ਦੇਸ਼ ਅੰਦਰ ਅਮਨ-ਸਾਂਤੀ, ਭਾਈਚਾਰਕ ਸਾਂਝ ਤੇ ਵਿਕਾਸ ਲਈ ਦੇਸ਼ ਵਿਰੋਧੀ ਤਾਕਤਾਂ ਨੂੰ ਜੜ੍ਹ ਤੋਂ ਉਖਾੜ ਦੇਣ। ਇਹ ਪ੍ਰਗਟਾਵਾ ਸੁਨੀਲ ਜਾਖੜ ਲੋਕ ਮੈਂਬਰ ਗੁਰਦਾਸਪੁਰ ਤੇ ਸੂਬਾ ਪ੍ਰਧਾਨ ਕਾਂਗਰਸ ਪਾਰਟੀ ਨੇ ਕੀਤਾ। ਉਹ ਅੱਜ ਕੈਬਨਿਟ ਵਜ਼ੀਰ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਧਾਨ ਸਭਾ ਹਲਕੇ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਨੂੰ ਮੁਬਾਰਕਬਾਦ ਦੇਣ ਲਈ ਵਿਸ਼ੇਸ ਤੋਰ ਤੇ ਪੁਹੰਚੇ ਸਨ। ਅੱਜ ਕਲਾਨੋਰ ਵਿਖੇ ਨਵੇਂ ਬਣੇ ਪੰਚ ਤੇ ਸਰਪੰਚਾਂ ਨੂੰ ਵਧਾਈ ਦੇਣ ਤੇ ਰੂਬਰੂ ਹੋਣ ਲਈ ਸਮਾਗਮ ਕਰਵਾਇਆ ਗਿਆ , ਜਿਸ ਵਿਚ ਸਾਂਸਦ ਸੁਨੀਲ ਜਾਖੜ, ਕੈਬਨਿਟ ਵਜੀਰ ਸ. ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਵਜੀਰ ਸ੍ਰੀਮਤੀ ਅਰੁਣਾ ਚੋਧਰੀ, ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਮੋਜੂਦ ਸਨ। ਇਸ ਮੌਕੇ ਕਲਾਨੋਰ ਤੇ ਡੇਰਾ ਬਾਬਾ ਨਾਨਕ ਬਲਾਕ ਦੇ ਕੰਡਿਆਲੀ ਤਾਰ ਤੋਂ ਪਾਰ ਜਮੀਨ ਮਾਲਕਾਂ ਨੂੰ 6 ਕਰੋੜ ਰੁਪਏ ਦੇ ਚੈੱਕ ਵੀ ਵੰਡੇ ਗਏ ਤੇ ਕਲਾਨੋਰ ਦੇ ਸਿਵਲ ਹਸਪਤਾਲ ਦੇ ਨਵੀਨੀਕਰਨ ਲਈ 10 ਲੱਖ ਰੁਪਏ ਦਾ ਚੈੱਕ ਵੀ ਸਿਹਤ ਅਧਿਕਾਰੀਆਂ ਨੂੰ ਭੇਂਟ ਕੀਤਾ ਗਿਆ। ਇਸ ਮੌਕੇ ਉਦੈਵੀਰ ਸਿੰਘ ਰੰਧਾਵਾ, ਅਸ਼ੋਕ ਕੁਮਾਰ ਸ਼ਰਮਾ ਐਸ.ਡੀ.ਐਮ, ਮਨਜੀਤ ਵਾਲੀਆਂ ਨਾਇਬ ਤਹਿਸੀਲਦਾਰ, ਅਮਨਦੀਪ ਕੋਰ ਬੀ.ਡੀ.ਪੀ.ਓ, ਜਗਤਾਰ ਸਿੰਘ ਗੋਸਲ, ਪਰਮਸੁਨੀਲ ਸਿੰਘ ਲੱਡੂ, ਮਹਿੰਗਾ ਰਾਮ ਗਰੀਬ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਮੋਜੂਦ ਸਨ।ਵੱਡੀ ਗਿਣਤੀ ਵਿਚ ਬਾਬਾ ਕਾਰ ਜੀ ਸਟੇਡੀਅਮ ਕਲਾਨੋਰ ਵਿਖੇ ਇਕੱਤਰ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਜਾਖੜ ਨੇ ਸਭ ਤੋਂ ਪਹਿਲਾਂ ਨਵੀਆਂ ਪੰਚਾਇਤਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਨਾਂ ਨੂੰ ਵੱਡੀ ਜਿੰਮੇਵਾਰੀ ਵੀ ਮਿਲੀ ਹੈ, ਇਸ ਲਈ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਪਿੰਡਾਂ ਦੇ ਵਿਕਾਸ ਦੇ ਕਾਰਜ ਕਰਵਾਏ ਜਾਣ।ਸ੍ਰੀ ਜਾਖੜ ਨੇ ਅੱਗੇ ਕਿਹਾ ਕਿ ਪੰਜਾਬ ਵਾਸੀਆਂ ਦੀ ਖੁਸ਼ਕਿਸਮਤ ਹੈ ਕਿ ਉਨਾਂ ਨੂੰ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਜੋਂ ਮਿਲੇ ਹਨ, ਜਿਨਾਂ ਵਲੋਂ ਸੂਬੇ ਭਰ ਅੰਦਰ ਵਿਕਾਸ ਕਾਰਜ ਤੇਜਗਤੀ ਨਾਲ ਕਰਵਾਏ ਜਾ ਰਹੇ ਹਨ। ਉਨਾਂ ਅੱਗੇ ਕਿਹਾ ਕਿ ਬੀਤੇ ਦਿਨੀ ਭਾਜਪਾ ਵਲੋਂ ਗੁਰਦਾਸਪੁਰ ਵਿਖੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਲਈ ਧੰਨਵਾਦ ਰੈਲੀ ਰੱਖੀ ਗਈ, ਜਿਸਦਾ ਕੀ ਮਕਸਦ ਸੀ ਕਿਸੇ ਨੂੰ ਵੀ ਪਤਾ ਨਹੀ ਚੱਲਿਆ। ਉਨਾਂ ਕਿਹਾ ਕਿ ਕਰਤਾਪਪੁਰ ਸਾਹਿਬ ਦਾ ਲਾਂਘਾ ਕਰੋੜਾਂ ਸੰਗਤਾਂ ਦੀ ਅਰਦਾਸ ਦਾ ਨਤੀਜਾ ਸੀ, ਜਿਸ ਲਈ ਸਾਨੂੰ ਪਰਮਾਤਮਾ ਦਾ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ, ਜਿਸ ਨੇ ਭਾਰਤ ਤੇ ਪਾਕਿਸਤਾਨ ਦੇ ਮੁਲਕਾਂ ਨੂੰ ਸਮੁੱਤ ਦਿੱਤੀ ਤੇ ਸੰਗਤਾਂ ਦੀ ਅਰਦਾਸ ਪੂਰੀ ਹੋਈ। 

ਉਨਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਨੇ ਬੀਤੇ ਦਿਨੀ ਪਾਸ ਕੀਤੇ ਇਕ ਬਿੱਲ ਵਿਚ ਕਿਹਾ ਗਿਆ ਹੈ ਕਿ ਨੋਜਵਾਨਾਂ ਨੂੰ ਨੋਕਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ ਪਰ ਉਨਾਂ ਨਾਲ ਹੀ ਕਿਹਾ ਕਿ ਉਹ ਪੁੱਛਣਾ ਚਾਹੁੰਦੇ ਹਨ ਕਿ ਦੇਸ਼ ਅੰਦਰ ਨੋਕਰੀਆਂ ਕਿੱਥੇ ਹਨ, ਇਹ ਵੀ ਦੱਸਿਆ ਜਾਵੇ। ਪਿਛਲੇ ਕਰੀਬ ਪੌਣੇ ਪੰਜ ਸਾਲ ਵਿਚ ਤਾਂ ਕਿਸੇ ਨੂੰ ਕੋਈ ਨੋਕਰੀ ਕੇਂਦਰ ਸਰਕਾਰ ਨੇ ਦਿੱਤੀ ਨਹੀਂ ਤੇ ਹੁਣ ਫਿਰ ਨਵਾਂ ਜੁਮਲਾ ਕੱਢ ਮਾਰਿਆ ਹੈ। ਉਨਾਂ ਕਿਹਾ ਕਿ ਲੋਕ ਅਜਿਹੀ ਜੁਮਲੇਬਾਜ਼ੀ ਵਿਚ ਨਹੀਂ ਆਉਣਗੇ ਤੇ ਲੋਕ ਸਭਾ ਚੋਣਾਂ ਵਿਚ ਇਸ ਦਾ ਜਵਾਬ ਦੇਣਗੇ।ਉਨਾਂ ਅੱਗੇ ਕਿਹਾ ਕਿ ਕੈਪਟਨ ਸਰਕਾਰ ਨੇ 4 ਲੱਖ 14 ਹਜਾਰ 285 ਕਿਸਾਨਾਂ ਦਾ 3450 ਕਰੋੜ ਰੁਪਏ ਦਾ ਕਰਜਾ ਮਾਫ ਕੀਤਾ। ਪ੍ਰਧਾਨ ਮੰਤਰੀ ਸਾਹਿਬ ਦੱਸਣ ਕਿ ਉਨਾਂ ਨੂੰ ਦੇਸ਼ ਦੇ ਕਿਸਾਨਾਂ ਲਈ ਕੀ ਕੀਤਾ। ਉਨਾਂ ਅੱਗੇ ਕਿਹਾ ਕਿ ਪੰਥ ਦੇ ਠੇਕੇਦਾਰ ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਨੇ ਲੰਗਰ ਤੋਂ ਜੀ.ਐਸ.ਟੀ ਹਟਾ ਦਿੱਤਾ। ਉਨਾਂ ਕਿਹਾ ਕਿ ਉਹ ਸੁਖਬੀਰ ਤੋਂ ਪੁੱਛਣਾ ਚਾਹੁੰਦੇ ਹਨ ਕਿ ਲੰਗਰ ਤੇ ਜੀ.ਸੀ.ਟੀ ਲਾਇਆ ਕਿਸਨੇ ਸੀ। ਸ੍ਰੀ ਜਾਖੜ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੀ ਗੁਰੂ ਦੇ ਲੰਗਰ ਤੇ ਜੀ.ਐਸ.ਟੀ ਲਾਇਆ ਸੀ ਤੇ ਹੁਣ ਖੁਦ ਆਪ ਹੀ ਜੀ.ਐਸ.ਟੀ. ਹਟਾ ਦਿੱਤਾ। ਪਰ ਸੁਖਬੀਰ ਬਾਦਲ ਪ੍ਰਧਾਨ ਮੰਤਰੀ ਦਾ ਧੰਨਵਾਦ ਕਰ ਰਹੇ ਹਨ।ਸ੍ਰੀ ਜਾਖੜ ਨੇ ਕਿਹਾ ਕਿ ਭਾਜਪਾ ਹਮੇਸ਼ਾ ਘੱਟ ਗਿਣਤੀ ਵਰਗ ਦੇ ਹਿੱਤਾਂ ਦੇ ਵਿਰੁੱਧ ਰਹੀ ਹੈ ਤੇ ਦੇਸ਼ ਅੰਦਰ ਫਿਰਕੂਵਾਦ ਤੇ ਜਾਤਪਾਤ ਦੀ ਰਾਜਨੀਤੀ ਨੂੰ ਪਹਿਲ ਦਿੱਤੀ ਹੈ। ਉਨਾਂ ਲੋਕਾਂ ਨੂੰ ਹੋਕਾ ਦਿੰਦਿਆਂ ਕਿਹਾ ਕਿ ਦੇਸ਼ ਅੰਦਰ ਅਜਿਹੀਆਂ ਦੇਸ਼ ਮਾਰੂ ਤਾਕਤਾਂ ਨੂੰ ਬਦਲਣ ਦਾ ਸਮਾਂ ਨੇੜੇ ਆ ਰਿਹਾ ਹੈ, ਇਸ ਲਈ ਮਿਲਜੁਲ ਕੇ ਇਨਾਂ ਦਾ ਪੱਤਾ ਸਾਫ ਕਰਨਾ ਚਾਹੀਦਾ ਹੈ।ਇਸ ਮੌਕੇ ਕੈਬਨਿਟ ਵਜੀਰ ਸ. ਰੰਧਾਵਾ ਨੇ ਨਵੀਆਂ ਪੰਚਾਇਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਗ੍ਰਾਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਖਾਸਕਰਕੇ ਸਰਪੰਚ ਤੇ ਪੰਚ ਬਣੀਆਂ ਅੋਰਤਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅੋਰਤ ਹੀ ਸਮਾਜ ਦੀ ਸਿਰਜਣਹਾਰ ਹੈ ਅਤੇ ਜੇਕਰ ਔਰਤ ਮੰਨ ਬਣਾ ਲਵੇ ਕਿ ਉਸਨੇ ਸਮਾਜ ਅੰਦਰੋਂ ਬੁਰਾਈ ਖਤਮ ਕਰਨੀ ਹੈ ਤਾਂ ਉਸਨੂੰ ਕੋਈ ਰੋਕ ਨਹੀਂ ਸਕਦਾ। ਉਨਾਂ ਸਵਰਗਵਾਸੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਦਾ ਵਿਸ਼ੇਸ ਤੋਰ ਤੇ ਜਿਕਰ ਕਰਦਿਆਂ ਕਿਹਾ ਕਿ ਉਨਾਂ ਨੇ ਅੋਰਤਾਂ ਨੂੰ  ਸ਼ਕਤੀ ਪ੍ਰਦਾਨ ਕੀਤੀ ਤੇ ਸਮਾਜ ਵਿਚ ਸਿਰ ਉੱਚਾ ਚੁੱਕ ਕੇ ਜਿਊਣ ਲਈ ਪ੍ਰੇਰਿਤ ਕੀਤਾ। ਜਿਨਾਂ ਦੀ ਦੇਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਸੁਖਜਿੰਦਰ ਸਿੰਘ ਰੰਧਾਵਾ ਨੇ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬੇ ਅੰਦਰ ਤੇ ਖਾਸਕਰਕੇ ਹਲਕੇ ਡੇਰਾ ਬਾਬਾ ਨਾਨਕ ਅੰਦਰ ਵਿਕਾਸ ਕੰਮ ਜੋਰਾਂ ਨਾਲ ਚਲਾਏ ਜਾ ਰਹੇ ਹਨ। ਉਨਾਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ ਬਣਨ ਨਾਲ ਸਰਹੱਦੀ ਖੇਤਰ ਡੇਰਾ ਬਾਬਾ ਨਾਨਕ ਤੇ ਕਲਾਨੋਰ ਦੇਸ਼ ਦੇ ਨਕਸ਼ੇ ਤੇ ਆ ਗਏ ਹਨ। ਉਨਾਂ ਪ੍ਰਧਾਨ ਮੰਤਰੀ ਦੀ ਗੁਰਦਾਸਪੁਰ ਰੈਲੀ ਸਬੰਧੀ ਕਿਹਾ ਕਿ ਪ੍ਰਧਾਨ ਮੰਤਰੀ ਵਲੋਂ 35 ਮਿੰਟ ਭਾਸ਼ਣ ਦਿੱਤਾ ਗਿਆ ਤੇ ਪੰਜਾਬ ਦਾ ਜ਼ਿਕਰ ਤੱਕ ਨਹੀਂ ਕੀਤਾ ਗਿਆ। ਉਨਾਂ ਕਿਹਾ ਕਿ ਸਰਹੱਦੀ ਜਿਲੇ ਦੇ ਲੋਕ ਪ੍ਰਧਾਨ ਮੰਤਰੀ ਦੀ ਫੇਰੀ ਤੋ ਉਦਾਸ ਹੋਏ ਹਨ।ਸ. ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜਿਲੇ ਗੁਰਦਾਸਪੁਰ ਦੇ ਗੰਨਾ ਕਾਸ਼ਤਕਾਰਾਂ ਦੀ ਮੰਗ ਪ੍ਰਵਾਨ ਕਰਦਿਆਂ ਗੁਰਦਾਸਪੁਰ ਤੇ ਬਟਾਲਾ ਦੀਆਂ ਸਹਿਕਾਰੀ ਖੰਡ ਮਿੱਲਾਂ ਦਾ ਨਵੀਨੀਕਰਨ ਦਾ ਕੰਮ 15 ਫਰਵਰੀ 2019 ਤੋਂ ਪਹਿਲਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਉਨਾਂ ਅੱਗੇ ਦੱਸਿਆ ਕਿ ਜਦ ਤੋਂ ਉਨਾਂ ਨੇ ਸਹਿਕਾਰਤਾ ਵਿਭਾਗ ਦਾ ਅਹੁਦਾ ਸੰਭਾਲਿਆ ਹੈ ਹੁਣ ਤਕ ਸਹਿਕਾਰੀ ਮਿੱਲਾਂ ਵਲੋਂ ਪਿਛਲੇ ਸਮੇਂ ਦੇ ਮੁਕਾਬਲੇ 10. 5 ਪ੍ਰਤੀਸ਼ਤ ਦੀ ਰਿਕਵਰੀ ਵੱਧ ਕੀਤੀ ਗਈ ਹੈ। ਪ੍ਰਾਈਵੇਟ ਮਿੱਲਾਂ ਨਾਲ ਵੱਧ ਖੰਡ ਦਾ ਉਤਪਾਦਨ ਕੀਤਾ ਹੈ।ਉਨਾਂ ਕਿਹਾ ਕਿ ਡੇਰਾ ਬਾਬਾ ਨਾਨਕ ਕਸਬੇ ਨੂੰ 'ਗੇਟ ਆਫ ਇੰਡੀਆਂ' ਬਣਾਇਆ ਜਾਵੇਗਾ। ਹਲਕੇ ਡੇਰਾ ਬਾਬਾ ਨਾਨਕ ਦੇ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਕਲਾਨੋਰ ਦੇ ਵਿਕਾਸ ਲਈ 8 ਕਰੋੜ ਰੁਪਏ, ਡੇਰਾ ਬਾਬਾ ਨਾਨਕ ਦੇ ਵਿਕਾਸ ਲਈ ਖਾਸ ਕਰਕੇ ਨਵੀਆਂ ਸੜਕਾਂ ਲਈ 9 ਕਰੋੜ ਰੁਪਏ ਖਰਚੇ ਜਾਣਗੇ, 4.50 ਕਰੋੜ ਰੁਪਏ ਦੀ ਲਾਗਤ ਨਾਲ ਕਲਾਨੋਰ ਤੇ ਡੇਰਾ ਬਾਬਾ ਨਾਨਕ ਵਿਖੇ ਤਹਿਸੀਲ ਕੰਪਲੈਕਸ, 73 ਲੱਖ ਰੁਪਏ ਦੀ ਲਾਗਤ ਨਾਲ ਕਲਾਨੋਰ ਤੋਂ ਬਟਾਲਾ ਸੜਕ ਦੇ ਦੋਵੇਂ ਪਾਸੇ ਇੰਟਰਲਾਕ ਟਾਇਲਾਂ ਲਗਾਈਆਂ ਜਾਣਗੀਆਂ। ਕਲਾਨੋਰ ਦੇ ਹਸਪਤਾਲ ਵਿਖੇ ਐਮਰਜੈਂਸੀ ਸਹੂਲਤ ਉਪਲੱਬਧ ਕਰਵਾਈ ਗਈ ਹੈ। ਪਿੰਡਾਂ ਅੰਦਰ ਸ਼ਾਨਦਾਰ ਪਾਰਕ ਬਣਾਏ ਜਾ ਰਹੇ ਹਨ। 219 ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਜਾ ਰਿਹਾ ਹੈ ਤੇ ਸਕੂਲਾਂ ਅੰਦਰ ਐਲ.ਈ.ਡੀ ਸਕਰੀਨਾਂ ਲਗਾਈਆਂ ਜਾਣਗੀਆਂ।ਇਸ ਮੋਕੇ ਸ੍ਰੀਮਤੀ ਅਰੁਣਾ ਚੋਧਰੀ ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਨਵੀਆਂ ਪੰਚਾਇਤਾਂ ਨੂੰ ਵਧਾਈ ਦਿੱਤੀ ਤੇ ਮਿਹਨਤ ਤੇ ਇਮਾਨਦਾਰੀ ਨਾਲ ਪਿੰਡਾਂ ਦੇ ਵਿਕਾਸ ਕਰਨ ਲਈ ਪ੍ਰੇਰਿਤ ਕੀਤਾ।

 

Tags: Sunil Jakhar , Sukhjinder Singh Randhawa , Aruna Chaudhary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD