Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਕੇਂਦਰ ਸਰਕਾਰ ਫ਼ਲਾਂ ਅਤੇ ਸਬਜ਼ੀਆਂ ਦੀ ਢੋਆ ਢੁਆਈ 'ਤੇ ਕੇਂਦਰੀ ਸਬਸਿਡੀ ਵਧਾਵੇ: ਸੁੰਦਰ ਸ਼ਾਮ ਅਰੋੜਾ

ਖੇਤੀਬਾੜੀ ਅਤੇ ਬਾਗਬਾਨੀ ਬਰਾਮਦਾਂ ਦੀ ਮੌਜੂਦਾ ਕੀਮਤ 5 ਫੀਸਦੀ ਤੋਂ 10 ਫੀਸਦੀ ਤੱਕ ਵਧਾਉਣ ਦੀ ਕੀਤੀ ਮੰਗ

Web Admin

Web Admin

5 Dariya News

ਨਵੀਂ ਦਿੱਲੀ , 10 Jan 2019

Last updated on: Jan 10, 2019, 00:00 IST

ਪੰਜਾਬ ਦੇ ਸਨਅਤ ਤੇ ਵਪਾਰ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕੇਂਦਰ ਸਰਕਾਰ ਤੋਂ ਫਲਾਂ ਅਤੇ ਸਬਜ਼ੀਆਂ ਦੀ ਢੋਆ ਢੁਆਈ 'ਤੇ ਕੇਂਦਰੀ ਸਬਸਿਡੀ ਵਧਾਉਣ ਅਤੇ ਖੇਤੀਬਾੜੀ ਅਤੇ ਬਾਗਬਾਨੀ ਬਰਾਮਦਾਂ ਦੀ ਮੌਜੂਦਾ ਕੀਮਤ 5 ਫੀਸਦੀ ਤੋਂ 10 ਫੀਸਦੀ ਤੱਕ ਵਧਾਉਣ ਦੀ ਕੀਤੀ ਮੰਗ ਕੀਤੀ ਹੈ। ਅੱਜ ਨਵੀਂ ਦਿੱਲੀ ਦੇ ਪਰਵਾਸੀ ਭਾਰਤੀ ਕੇਂਦਰ ਵਿਖੇ ਕੌਂਸਲ ਫਾਰ ਟ੍ਰੇਡ ਡਿਵੈਲਪਮੈਂਟ ਐਂਡ ਪ੍ਰਮੋਸ਼ਨ (ਸੀ.ਟੀ.ਡੀ.ਪੀ.) ਦੀ ਚੌਥੀ ਮੀਟਿੰਗ ਵਿੱਚ ਹਿੱਸਾ ਲੈਣ ਮੌਕੇ ਆਪਣੇ ਸੰਬੋਧਨ 'ਚ ਸ੍ਰੀ ਅਰੋੜਾ ਨੇ ਕਿਹਾ ਕਿ ਦੇਸ਼ ਤੋਂ ਬਰਾਮਦ ਵਧਾਉਣ ਦੇ ਮੱਦੇਨਜ਼ਰ, ਬਰਾਮਦ ਅਤੇ ਬੁਨਿਆਦੀ ਢਾਂਚੇ ਦੀ ਸਥਾਪਨਾ ਨੂੰ ਉਤਸ਼ਾਹਿਤ ਕਰਨ ਲਈ ਸੀ.ਟੀ.ਡੀ.ਪੀ. ਇੱਕ ਵਧੀਆ ਮੰਚ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਖੇਤੀਬਾੜੀ ਅਤੇ ਬਾਗਬਾਨੀ ਬਰਾਮਦਾਂ ਦੀ ਫੋਬ ਕੀਮਤ 5 ਫੀਸਦੀ ਤੋਂ 10 ਫੀਸਦੀ ਤੱਕ ਵਧਾਉਣ ਅਤੇ ਫਲਾਂ ਅਤੇ ਸਬਜ਼ੀਆਂ ਦੀ ਢੋਆ ਢੁਆਈ 'ਤੇ ਕੇਂਦਰੀ ਸਬਸਿਡੀ ਵਧਾਉਣ ਅਤੇ ਬੰਗਲਾਦੇਸ਼ ਨੂੰ ਬਰਾਮਦ ਕਿੰਨੂਆਂ ਉੱਤੇ ਲਗਾਈ ਆਯਾਤ ਡਿਊਟੀ ਬਾਰੇ ਪੁਨਰ ਵਿਚਾਰ ਕਰਨ ਦੀ ਅਪੀਲ ਵੀ ਕੀਤੀ। ਸ੍ਰੀ ਅਰੋੜਾ ਨੇ ਕੇਂਦਰੀ ਵਣਜ ਮੰਤਰਾਲੇ ਤੋਂ ਅੰਮ੍ਰਿਤਸਰ ਅਤੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਏਅਰ ਕਾਰਗੋ ਲਾਈਨ ਆਪਰੇਸ਼ਨ ਸ਼ੁਰੂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਸਤੇ ਪਾਕਿਸਤਾਨੀ ਸੀਮਿੰਟ 'ਤੇ ਜ਼ਿਆਦਾ ਡਿਊਟੀ ਲਗਾਈ ਜਾਵੇ, ਜੋ ਸਥਾਨਕ ਸੀਮਿੰਟ ਉਦਯੋਗ ਨੂੰ ਨੁਕਸਾਨ ਪਹੁੰਚਾ ਰਹੇ ਹਨ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਪੰਜਾਬ ਇੱਕ ਸਰਹੱਦੀ ਸੂਬਾ ਹੋਣ ਕਾਰਨ ਅਤੇ ਲੰਮਾ ਸਮਾਂ ਅੱਤਵਾਦ ਦਾ ਨੁਕਸਾਨ ਝੱਲਣ ਕਾਰਨ ਉਦਯੋਗ ਦੇ ਖੇਤਰ ਵਿੱਚ ਹੋਏ ਨੁਕਸਾਨ ਦੀ ਪੂਰਤੀ ਲਈ ਵਿਸ਼ੇਸ਼ ਪੈਕੇਜ ਦੀ ਮੰਗ ਵੀ ਕੀਤੀ।

ਸ੍ਰੀ ਅਰੋੜਾ ਨੇ ਪੰਜਾਬ ਸਰਕਾਰ ਵਲੋਂ ਲਾਗੂ ਕੀਤੀ ਗਈ 'ਨਵੀਂ ਸਨਅਤ ਅਤੇ ਵਪਾਰ ਵਿਕਾਸ ਨੀਤੀ-2017' ਅਧੀਨ ਬਿਜਲੀ ਡਿਊਟੀ, ਪ੍ਰਾਪਰਟੀ ਟੈਕਸ, ਸੀ.ਐਲ.ਯੂ. ਚਾਰਜ, ਈ.ਡੀ.ਸੀ.ਅਤੇ ਸਟੈਂਪ ਡਿਊਟੀ ਤੋਂ ਉਦਯੋਗਾਂ ਨੂੰ ਛੋਟ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਉਦਯੋਗਾਂ ਨੂੰ ਵੱਡੀ ਸਹੁਲਤ ਪ੍ਰਦਾਨ ਕਰਦਿਆਂ ਪੁਰਾਣੇ ਅਤੇ ਨਵੇਂ ਉਦਯੋਗਾਂ ਨੂੰ 5 ਸਾਲਾਂ ਤੱਕ ਕਿਫਾਇਤੀ ਅਤੇ ਸਥਾਈ ਟੈਰਿਫ 'ਤੇ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਸੂਬਾ ਸਰਕਾਰ ਦੁਆਰਾ ਟੇਪਲਾ-ਰਾਜਪੁਰਾ ਬੈਲਟ ਵਿੱਚ ਇੱਕ ਵੇਅਰਹਾਊਸਿੰਗ ਪਾਰਕ ਬਣਾਉਣ ਦੀ ਯੋਜਨਾ ਬਾਰੇ ਵੀ ਜ਼ਿਕਰ ਕੀਤਾ।ਸ੍ਰੀ ਅਰੋੜਾ ਨੇ ਕੇਂਦਰੀ ਵਪਾਰ ਮੰਤਰੀ ਸ੍ਰੀ ਸੁਰੇਸ਼ ਪ੍ਰਭੂ ਨੂੰ ਬੇਨਤੀ ਕਰਦਿਆਂ ਕਿਹਾ ਕਿ ਉਹ ਆਪਣੇ ਚੰਗੇ ਦਫ਼ਤਰਾਂ ਵਿੱਚ ਪੀ.ਐਲ.ਆਈ.ਐਲ. ਦੁਆਰਾ ਐਕਸੀਮ ਕਾਰਜਾਂ ਨੂੰ ਸ਼ੁਰੂ ਕਰਨ ਅਤੇ ਦੱਪਰ ਵਿਖੇ ਪੀ.ਐਸ.ਡਬਲਯੂ.ਸੀ. ਡਰਾਈ ਪੋਰਟ ਸਹੂਲਤ 'ਤੇ ਆਈ.ਸੀ.ਡੀ. ਦੀ ਸਥਿਤੀ ਬਾਰੇ ਜਾਇਜਾ ਲੈਣ। ਕੇਂਦਰੀ ਵਣਜ ਮੰਤਰੀ ਨੇ ਇਸ ਸੁਝਾਅ ਦੀ ਸ਼ਲਾਘਾ ਕਰਦਿਆਂ ਸੂਬਿਆਂ ਨੂੰ ਬਰਾਮਦ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਨਿਰਯਾਤ ਪ੍ਰਮੋਸ਼ਨ ਲਈ ਸੂਬਾ ਸਰਕਾਰ ਨੂੰ ਹਰ ਸਹਾਇਤਾ ਦੇਣ ਦਾ ਵਾਅਦਾ ਕੀਤਾ।ਵਰਣਨਯੋਗ ਹੈ ਕਿ ਸੀ.ਟੀ.ਡੀ.ਪੀ. ਮੀਟਿੰਗ, ਕੇਂਦਰੀ ਵਣਜ ਮੰਤਰਾਲੇ ਦੀ ਪ੍ਰਧਾਨਗੀ ਅਧੀਨ ਹਰ ਵਰ੍ਹੇ ਜਨਵਰੀ ਦੇ ਮਹੀਨੇ ਵਿੱਚ ਆਯੋਜਿਤ ਕੀਤੀ ਜਾਂਦੀ ਹੈ, ਜਿਸ ਵਿੱਚ ਸੂਬਿਆਂ ਦੇ ਵਣਜ ਅਤੇ ਉਦਯੋਗ ਮੰਤਰੀਆਂ ਤੋਂ ਇਲਾਵਾ ਵਣਜ ਤੇ ਉਦਯੋਗ ਵਿਭਾਗਾਂ ਦੇ ਸਕੱਤਰ ਵੀ ਸ਼ਾਮਲ ਹੁੰਦੇ ਹਨ। ਇਸ ਮੀਟਿੰਗ ਵਿੱਚ ਸ੍ਰੀਮਤੀ ਵਿਨੀ ਮਹਾਜਨ, ਵਧੀਕ ਮੁੱਖ ਸਕੱਤਰ ਸਨਅਤ ਤੇ ਵਪਾਰ ਵਿਭਾਗ, ਪੰਜਾਬ ਉਚੇਚੇ ਤੌਰ 'ਤੇ ਹਾਜ਼ਰ ਸਨ। 

 

Tags: Sunder Sham Arora , Suresh Prabhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD