Sunday, 19 May 2024

 

 

ਖ਼ਾਸ ਖਬਰਾਂ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ

 

ਸਾਧੂ ਸਿੰਘ ਧਰਮਸੋਤ ਵੱਲੋਂ ਕੇਂਦਰੀ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰੀ ਥਾਵਰ ਚੰਦ ਗਹਿਲੋਤ ਨਾਲ ਮੀਟਿੰਗ

ਸਾਂਪਲਾ ਵੱਡੀ ਗਿਣਤੀ ਗ਼ਰੀਬ ਵਿਦਿਆਰਥੀਆਂ ਦੇ ਸਿੱਖਿਆ ਸਰੋਕਾਰਾਂ ਨਾਲ ਜੁੜੇ ਇਸ ਸੰਵੇਦਨਸ਼ੀਲ ਮਸਲੇ 'ਤੇ ਸਿਆਸਤ ਖੇਡਣ ਤੋਂ ਗੁਰੇਜ਼ ਕਰਨ: ਧਰਮਸੋਤ

Web Admin

Web Admin

5 Dariya News

ਨਵੀਂ ਦਿੱਲੀ , 10 Jan 2019

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀਆਂ ਬਾਰੇ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਅੱਜ ਕੇਂਦਰੀ ਸਮਾਜਿਕ ਨਿਆਂ ਤੇ ਸਸ਼ਕਤੀਕਨਰ ਮੰਤਰੀ ਸ੍ਰੀ ਥਾਵਰ ਚੰਦ ਗਹਿਲੋਤ ਨਾਲ ਮੀਟਿੰਗ ਕਰਕੇ ਕੇਂਦਰ ਨੂੰ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਦੀ ਭਲਾਈ ਲਈ ਚਲਾਈ ਜਾ ਰਹੀ ਪੋਸਟ ਮੈਟਰਿਕ ਸਕਾਲਰਸ਼ਪਿ ਸਕੀਮ ਤਹਿਤ 1286 ਕਰੋੜ ਦੇ ਕੇਂਦਰ ਵੱਲ ਬਕਾਇਆ ਫੰਡ ਤੁਰੰਤ ਜਾਰੀ ਕਰਨ ਲਈ ਆਖਿਆ ਕਿਉਂਜੋ ਕੇਂਦਰ ਵੱਲੋਂ ਕੀਤੀ ਜਾ ਰਹੀ ਇਸ ਦੇਰੀ ਕਾਰਨ ਗ਼ਰੀਬ ਵਰਗਾਂ ਨਾਲ ਸਬੰਧਤ ਪੰਜਾਬ ਦੇ ਵੱਡੀ ਗਿਣਤੀ ਵਿਦਿਆਰਥੀਆਂ ਨੂੰ ਸਿੱਖਿਆ ਸੰਸਥਾਵਾਂ ਵਿੱਚ ਦਾਖਲਾ ਲੈਣ ਲਈ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਕੇਂਦਰੀ ਮੰਤਰੀ ਨਾਲ ਮੀਟਿੰਗ ਦੌਰਾਨ ਸ. ਧਰਮਸੋਤ ਨੇ ਦੱਸਿਆ ਕਿ ਕੇਂਦਰੀ ਮੰਤਰਾਲੇ ਵੱਲੋਂ ਪੰਜਾਬ ਨੂੰ ਇਹ 1286 ਕਰੋੜ ਜਾਰੀ ਕਰਨ ਵਿੱਚ ਪਹਿਲਾਂ ਹੀ ਬਹੁਤ ਦੇਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੁੱਲ ਬਕਾਇਆ ਫੰਡਾਂ ਵਿੱਚੋਂ 719 ਕਰੋੜ ਰੁਪਏ ਵਿੱਤੀ ਸਾਲ 2016-17 ਦੇ ਹਨ ਅਤੇ 567 ਕਰੋੜ ਰੁਪਏ ਵਿੱਤੀ ਸਾਲ 2017-18 ਦੇ ਹਨ ਜਿਨ੍ਹਾਂ ਨੂੰ ਜਾਰੀ ਕਰਨ ਵਿੱਚ ਕੇਂਦਰ ਵੱਲੋਂ ਕੀਤੀ ਜਾ ਰਹੀ ਦੇਰੀ ਕਾਰਨ ਆਰਥਿਕ ਪੱਖੋਂ ਕਮਜ਼ੋਰ ਪਰਿਵਾਰਾਂ ਦੇ ਵੱਡੀ ਗਿਣਤੀ ਵਿਦਿਆਰਥੀਆਂ ਨੂੰ ਦਾਖਲਾ ਲੈਣ ਵਿੱਚ ਸਮੱਸਿਆਵਾਂ ਆ ਰਹੀਆਂ ਹਨ। ਉਨ੍ਹਾਂ ਨੇ ਸ੍ਰੀ ਗਹਿਲੋਤ ਨੂੰ ਬਿਨ੍ਹਾਂ ਕਿਸੇ ਹੋਰ ਦੇਰੀ ਤੋਂ ਇਹ ਫੰਡ ਪੰਜਾਬ ਨੂੰ ਜਾਰੀ ਕਰਨ ਲਈ ਆਖਿਆ ਤਾਂ ਜੋ ਵਿਦਿਆਰਥੀਆਂ ਦੀਆਂ ਮੁਸ਼ਕਿਲਾਂ ਦਾ ਹੱਲ ਪ੍ਰਮੁੱਖਤਾ ਨਾਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਦੁਆਰਾ ਪਹਿਲਾਂ ਜਾਰੀ ਕੀਤੇ ਗਏ 327 ਕਰੋੜ ਰੁਪਏ ਦੇ ਵਰਤੋ ਸਰਟੀਫਿਕੇਟ ਪਹਿਲਾਂ ਹੀ ਕੇਂਦਰੀ ਮੰਤਰਾਲੇ ਨੂੰ ਦਿੱਤੇ ਜਾ ਚੁੱਕੇ ਹਨ।ਕੇਂਦਰੀ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ. ਧਰਮਸੋਤ ਨੇ ਦੱਸਿਆ ਕਿ ਸ੍ਰੀ ਗਹਿਲੋਤ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਸਕਾਲਰਸ਼ਿਪ ਸਕੀਮ ਤਹਿਤ ਇਹ ਫੰਡ ਆਉਂਦੇ ਫਰਵਰੀ ਮਹੀਨੇ ਤੱਕ ਜਾਰੀ ਕਰ ਦਿੱਤੇ ਜਾਣਗੇ।ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਵੱਲੋਂ ਇਹ ਬਿਆਨ ਦੇਣ ਕਿ ਪੰਜਾਬ ਸਰਕਾਰ ਵੱਲੋਂ ਪਹਿਲੇ ਜਾਰੀ ਫੰਡਾਂ ਦੇ ਵਰਤੋ ਸਰਟੀਫਿਕੇਟ ਹਾਲੇ ਤੱਕ ਮੁਹੱਈਆ ਨਹੀਂ ਕਰਵਾਏ ਗਏ, ਲਈ ਸਖਤ ਅਲੋਚਨਾ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਜਦੋਂ ਪੰਜਾਬ ਸਰਕਾਰ ਵੱਲੋਂ ਪਹਿਲਾਂ 327 ਕਰੋੜ ਰੁਪਏ ਦੇ ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ ਮੁਹੱਈਆ ਕਰਵਾ ਦਿੱਤੇ ਗਏ ਹਨ ਤਾਂ ਸ੍ਰੀ ਸਾਂਪਲਾ ਨੂੰ ਅਜਿਹੇ ਬੇਬੁਨਿਆਦ ਬਿਆਨ ਦੇਣ ਤੋਂ ਪਹਿਲਾਂ ਆਪਣੇ ਮੰਤਰਾਲੇ ਨਾਲ ਤਾਲਮੇਲ ਕਰਕੇ ਤੱਥ ਚੈਕ ਕਰਨ ਲੈਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਸਾਂਪਲਾ ਨੂੰ ਅਜਿਹੇ ਸੰਵੇਦਨਸ਼ੀਲ ਮੁੱਦੇ ਨੂੰ ਲੈ ਕੇ ਸਿਆਸਤ ਨਹੀਂ ਖੇਡਣੀ ਚਾਹੀਦੀ ਜਿਸ ਨਾਲ ਪੰਜਾਬ ਦੇ ਲੱਖਾਂ ਗਰੀਬ ਵਿਦਿਆਰਥੀਆਂ ਦਾ ਵਿਦਿਅਕ ਭਵਿੱਖ ਜੁੜਿਆ ਹੋਵੇ।

 

Tags: Thaawar Chand Gehlot , Sadhu Singh Dharamsot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD