Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਾਬਾਰਡ ਦੇ ਚੇਅਰਮੈਨ ਵੱਲੋਂ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਮੁਲਾਕਾਤ

Web Admin

Web Admin

5 Dariya News

ਚੰਡੀਗੜ੍ਹ , 10 Jan 2019

Last updated on: Jan 10, 2019, 00:00 IST

ਨਾਬਾਰਡ ਦੇ ਚੇਅਰਮੈਨ ਹਰਸ਼ ਭਨਵਾਲਾ ਵੱਲੋ ਆਪਣੇ ਪੰਜਾਬ ਦੌਰੇ ਦੌਰਾਨ ਅੱਜ ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਸਹਿਕਾਰਤਾ ਵਿਭਾਗ ਦੀ ਰਿਣ ਨੀਤੀ ਅਤੇ ਇਸ ਨਾਲ ਸਬੰਧਤ ਪੰਜਾਬ ਰਾਜ ਸਹਿਕਾਰੀ ਬੈਂਕ ਅਤੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਕ ਸਬੰਧੀ ਵਿਸਥਾਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ।ਸਹਿਕਾਰਤਾ ਮੰਤਰੀ ਸ. ਰੰਧਾਵਾ ਵੱਲੋਂ ਜ਼ਿਲਾ ਪੱਧਰੀ ਸਹਿਕਾਰੀ ਬੈਕਾਂ ਦਾ ਪੰਜਾਬ ਰਾਜ ਸਹਿਕਾਰੀ ਬੈਕ ਵਿੱਚ ਰਲੇਵਾਂ ਕਰਨ ਬਾਰੇ ਪੰਜਾਬ ਦੇ ਕੈਬਨਿਟ ਵੱਲੋ ਕੀਤੇ ਫੈਸਲੇ ਬਾਰੇ ਦੱਸਿਆ ਗਿਆ।  ਪੰਜਾਬ ਰਾਜ ਸਹਿਕਾਰੀ ਬੈਂਕ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਐਸ.ਕੇ.ਬਾਤਿਸ਼ ਵੱਲੋਂ ਮੀਟਿੰਗ ਵਿੱਚ ਇਸ ਰਲੇਵੇਂ ਦੇ ਕਾਰਨ ਪ੍ਰੀਕਿਆ ਅਤੇ ਇਸ ਨਾਲ ਸੂਬੇ ਦੇ ਕਰੈਡਿਟ ਸਟੱਕਚਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਵਿਸਥਾਰਪੂਰਵਕ ਰਿਪੋਰਟ ਪੇਸ਼ ਕੀਤੀ ਗਈ। ਇਸ ਰਿਪੋਰਟ 'ਤੇ ਤਸੱਲੀ ਜ਼ਾਹਰ ਕਰਦਿਆਂ ਚੇਅਰਮੈਨ ਸ੍ਰੀ ਭਨਵਾਲਾ ਨੇ ਕਿਹਾ ਕਿ ਇਸ ਨਾਲ ਜਿਥੇ ਕਰੈਡਿਟ ਸਟੱਕਚਰ ਸੂਬੇ ਵਿੱਚ ਮਜ਼ਬੂਤ ਹੋਵੇਗਾ ਉਥੇ ਬੈਕ ਰਲੇਵੇਂ ਮਗਰੋਂ ਚੰਗਾ ਪ੍ਰਸ਼ਾਸਨ ਅਤੇ ਬਿਹਤਰ ਤਕਨਾਲੋਜੀ ਨੂੰ ਗ੍ਰਹਿਣ ਕਰਕੇ ਇਕ ਮਜ਼ਬੂਤ ਬੈਕਿੰਗ ਅਦਾਰੇ ਦੇ ਤੌਰ 'ਤੇ ਉਭਰ ਸਕਦਾ ਹੈ।

ਚੇਅਰਮੈਨ ਵੱਲੋਂ ਸਹਿਕਾਰਤਾ ਮੰਤਰੀ ਨੂੰ ਦੱਸਿਆ ਗਿਆ ਕਿ ਉਨ੍ਹਾਂ ਵੱਲੋਂ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਕੁੱਝ ਮੁੱਦਿਆਂ ਬਾਰੇ ਜਿਵੇਂ ਕਿ ਹਾਊਸਿੰਗ ਸੈਕਟਰ ਵਿੱਚ ਕਰਜ਼ੇ ਦੀ ਲਿਮਟ ਵਧਾਉਣ ਅਤੇ ਤਰਜੀਹੀ ਖੇਤਰ ਲੈਡਿੰਗ ਸਰਟੀਫਿਕੇਟ ਦੀ ਟਰੇਡਿੰਗ ਆਦਿ ਬਾਰੇ ਆਰ.ਬੀ.ਆਈ. ਦੇ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਇਨ੍ਹਾਂ ਬਾਰੇ ਜਲਦ ਹੀ ਫੈਸਲਾ ਹੋਣ ਦੀ ਉਮੀਦ ਹੈ।ਚੇਅਰਮੈਨ ਵੱਲੋਂ ਬੈਂਕ ਦੇ ਕਰਜ਼ੇਂ ਨੂੰ ਵਿਭਿੰਨਤਾ ਕਰਨ ਲਈ ਲਿਆਂਦੀਆਂ ਗਈਆਂ ਨਵੀਂਆ ਕਰਜ਼ਾ ਸਕੀਮਾਂ ਜਿਵੇਂ ਕਿ ਮਾਈਕਰੋ ਫਾਈਨਾਂਸ, ਸੋਲਰ ਐਨਰਜੀ ਅਤੇ ਈ.ਰਿਕਸ਼ਾ ਆਦਿ ਦੀ ਸ਼ਲਾਘਾ ਕੀਤੀ। ਸ. ਰੰਧਾਵਾ ਵੱਲੋਂ ਬਂਕ ਦੇ ਅਧਿਕਾਰੀਆਂ ਨੂੰ ਇਹ ਦਿਸ਼ਾ ਨਿਰਦੇਸ਼ ਦਿੱਤੇ ਗਏ ਕਿ ਬੈਂਕ ਦੇ ਕਰਜ਼ੇ ਵਿੱਚ ਹੋਰ ਵੀ ਵਿਭਿੰਨਤਾ ਲਿਆਉਣ ਦੀ ਲੋੜ ਹੈ।ਮੀਟਿੰਗ ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਵਿਕਾਸ ਗਰਗ, ਮਾਰਕਫੈਡ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਵਰੁਣ ਰੂਜ਼ਮ, ਮਿਲਕਫੈਡ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਮਨਜੀਤ ਸਿੰਘ ਬਰਾੜ, ਤੇ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਜੇ.ਕੇ.ਜੈਨ ਵੀ ਹਾਜ਼ਰ ਸਨ।

 

Tags: Sukhjinder Singh Randhawa , NABARD

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD