Tuesday, 14 May 2024

 

 

ਖ਼ਾਸ ਖਬਰਾਂ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

 

ਮੋਹਾਲੀ ਆਬਕਾਰੀ ਸਟਾਫ ਨੇ ਨਾਜਾਇਜ਼ ਸ਼ਰਾਬ ਦੀਆਂ 660 ਬੋਤਲਾਂ ਫੜੀਆਂ

ਖਰੜ ਮੋਰਿੰਡਾ ਰੋਡ 'ਤੇ ਕੀਤੀ ਨਾਕਾਬੰਦੀ ਦੌਰਾਨ ਫੜੀ ਸ਼ਰਾਬ

Web Admin

Web Admin

5 Dariya News

ਖਰੜ , 10 Jan 2019

ਪਰਮਜੀਤ ਸਿੰਘ, ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ, ਮੋਹਾਲੀ ਨੇ ਦੱਸਿਆ ਕਿ ਰਾਜ ਵਿਚ ਨਜਾਇਜ਼ ਸ਼ਰਾਬ ਦੀ ਆਮਦ ਨੂੰ ਰੋਕਣ ਲਈ ਮੋਹਾਲੀ ਆਬਕਾਰੀ ਸਟਾਫ ਨੇ 660 ਬੋਤਲਾਂ ਸ਼ਰਾਬ ਦੀਆਂ ਫੜੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਵਿਨੋਦ ਪਾਹੁਜਾ, ਆਬਕਾਰੀ ਤੇ ਕਰ ਅਫਸਰ (ਆਬਕਾਰੀ), ਮੋਹਾਲੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ਤੇ ਸ੍ਰੀ ਜਸਪ੍ਰੀਤ ਸਿੰਘ ਅਤੇ ਸ੍ਰੀ ਸਰੂਪਇੰਦਰ ਸੰਧੂ, ਆਬਕਾਰੀ ਤੇ ਕਰ ਨਿਰੀਖਕਾਂ ਦੀ ਟੀਮ ਵਲੋਂ ਖਰੜ ਮੋਰਿੰਡਾ ਰੋਡ 'ਤੇ ਕੀਤੀ ਨਾਕਾਬੰਦੀ ਦੌਰਾਨ ਤੜਕੇ ਸਵੇਰੇ ਇੱਕ ਕਾਲੇ ਰੰਗ ਦੀ ਸਕਾਰਪੀਓ ਗੱਡੀ ਨੰ.ਪੀ.ਬੀ. 13 ਏ.ਐਨ. 6780 ਨੂੰ ਰੋਕਣ ਦੀ ਕੋਸ਼ਿਸ ਕੀਤੀ ਗਈ ਪ੍ਰੰਤੂ ਗੱਡੀ ਦਾ ਡਰਾਇਵਰ ਗੱਡੀ ਨੂੰ ਰੋਕਣ ਦੀ ਬਜਾਏ ਭਜਾ ਕੇ ਲੈ ਗਿਆ। ਗੱਡੀ ਦਾ ਲਗਾਤਾਰ ਪਿੱਛਾ ਕੀਤਾ ਗਿਆ। ਡਰਾਇਵਰ ਗੱਡੀ ਨੂੰ ਰਸਤੇ ਵਿਚ ਛੱਡ ਕੇ ਹਨੇਰੇ ਦਾ ਫਾਇਦਾ ਉਠਾਉਂਦਾ ਹੋਇਆ ਫਰਾਰ ਹੋ ਗਿਆ। ਗੱਡੀ ਦੀ ਤਲਾਸ਼ੀ ਦੌਰਾਨ ਉਸ ਵਿਚੋਂ ਚੰਡੀਗੜ੍ਹ ਵਿਚ ਵਿਕਣਯੋਗ 660 ਬੋਤਲਾਂ ਅੰਗਰੇਜ਼ੀ ਸ਼ਰਾਬ ਮਾਰਕਾ ਨੈਨਾ ਬਰਾਮਦ ਕੀਤੀ। ਇਸ ਸ਼ਰਾਬ ਤੇ ਕੋਈ ਵੀ ਹੋਲੋਗ੍ਰਾਮ ਨਹੀਂ ਲੱਗਿਆ ਹੋਇਆ ਸੀ ਅਤੇ ਇਸ 'ਤੇ ਲੱਗੇ ਲੇਬਲਾਂ ਅਨੁਸਾਰ ਇਹ ਸ਼ਰਾਬ ਮੈਸ.ਰੋਕ ਐਂਡ ਸਟਾਰਮ ਡਿਸਟਿਲਰਜ ਪ੍ਰਾ:ਲਿਮ:, ਪਲਾਟ ਨੰ: 214 , ਇੰਡਸਟ੍ਰੀਅਲ ਏਰੀਆ, ਫੇਜ਼-01 , ਚੰਡੀਗੜ੍ਹ ਦੁਆਰਾ ਬਣਾਈ ਗਈ ਹੇ। ਇੰਝ ਜਾਪਦਾ ਹੈ ਕਿ ਇਹ ਸ਼ਰਾਬ ਉਕਤ ਬਾਟਲਿੰਗ ਪਲਾਂਟ ਵਿਚੋਂ ਅਣਅਧਿਕਾਰਤ ਤੌਰ ਤੇ ਕੱਢ ਕੇ ਬਾਹਰ ਸਪਲਾਈ ਕੀਤੀ ਜਾ ਰਹੀ ਸੀ। ਇਸ ਸਬੰਧੀ  ਥਾਣਾ ਘੜੂੰਆਂ ਵਿਖੇ ਪੰਜਾਬ ਆਬਕਾਰੀ ਐਕਟ ਦੀ ਧਾਰਾ 61/1/14 ਅਧੀਨ ਪਰਚਾ ਦਰਜ ਕਰਵਾ ਦਿੱਤਾ ਗਿਆ ਹੈ ਅਤੇ ਗੱਡੀ ਸਮੇਤ ਸ਼ਰਾਬ ਪੁਲਿਸ ਦੇ ਹਵਾਲੇ ਕਰ ਦਿੱਤੇ ਗਏ ਹਨ।

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD