Tuesday, 14 May 2024

 

 

ਖ਼ਾਸ ਖਬਰਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

 

ਬੱਚਿਆਂ ਨੂੰ ਦਸਤਾਰ ਦੀ ਮਹਾਨਤਾ ਬਾਰੇ ਜਾਣਕਾਰੀ ਦਿਤੀ ਜਾਵੇ : ਜਤਿੰਦਰਪਾਲ ਸਿੰਘ ਜੇ ਪੀ

Web Admin

Web Admin

5 Dariya News

ਮੋਹਾਲੀ , 10 Jan 2019

ਕਲਗੀਧਰ ਸੇਵਕ ਜਥੇ ਦੇ ਪ੍ਰਧਾਨ, ਫੇਜ 3ਬੀ 2 ਮਾਰਕੀਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਧਰਮ ਪ੍ਰਚਾਰ ਕਮੇਟੀ ਮੁਹਾਲੀ ਦੇ ਇੰਚਾਰਜ ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਹੈ ਕਿ ਸਾਨੂੰ ਆਪਣੇ ਬੱਚਿਆਂ ਨੂੰ ਦਸਤਾਰ ਦੀ ਮਹਾਨਤਾ ਬਾਰੇ ਜਾਣਕਾਰੀ ਜਰੂਰ ਦੇਣੀ ਚਾਹੀਦੀ ਹੈ ਤਾਂ ਕਿ ਇਹ ਬੱਚੇ ਵੱਡੇ ਹੋ ਕੇ ਦਸਤਾਰਧਾਰੀ ਬਣ ਸਕਣ|ਮੋਹਾਲੀ ਵਿਖੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਸ੍ਰ. ਜੇ ਪੀ ਸਿੰਘ ਨੇ ਕਿਹਾ ਕਿ ਅੱਜ ਅਨੇਕਾਂ ਸਿੱਖ ਨੌਜਵਾਨ ਦਸਤਾਰ ਬੰਨਣ ਦੀ ਥਾਂ ਬਿਨਾ ਦਸਤਾਰ ਤੋਂ ਰਹਿਣਾ ਪਸੰਦ ਕਰ ਰਹੇ ਹਨ, ਇਸਦਾ ਕਾਰਨ ਇਹ  ਹੈ ਕਿ ਇਨਾਂ ਨੌਜਵਾਨਾਂ ਨੂੰ ਬਚਪਣ ਵਿੱਚ ਦਸਤਾਰ ਦੀ ਮਹਾਨਤਾ ਬਾਰੇ ਜਾਣਕਾਰੀ ਨਹੀਂ ਦਿਤੀ ਗਈ, ਜਿਸ ਕਰਕੇ ਇਹ ਨੌਜਵਾਨ ਦਸਤਾਰ ਦੀ ਮਹਾਨਤਾ ਨੂੰ ਨਹੀਂ ਸਮਝ ਰਹੇ, ਜਿਸ ਕਾਰਨ ਇਹ ਨੌਜਵਾਨ ਦਸਤਾਰਧਾਰੀ ਬਣਨ ਤੋਂ ਗੁਰੇਜ ਕਰਨ ਲੱਗਦੇ ਹਨ| ਸ੍ਰ. ਜੇ ਪੀ ਸਿੰਘ ਨੇ ਕਿਹਾ ਕਿ ਜੇ ਸਿੱਖ ਬਚਿਆਂ ਨੂੰ ਬਚਪਣ ਵਿੱਚ ਦਸਤਾਰ ਦੀ ਮਹਾਨਤਾ ਬਾਰੇ ਜਾਣਕਾਰੀ ਦੇ ਦਿਤੀ ਜਾਵੇ ਤਾਂ ਉਹ ਬੱਚੇ ਵੱਡੇ ਹੋ ਕੇ ਦਸਤਾਰ ਧਾਰੀ ਸਿੱਖ ਨੌਜਵਾਨ ਜਰੂਰ ਬਣਨਗੇ|ਸ੍ਰ. ਜੇ ਪੀ ਸਿੰਘ ਨੇ ਕਿਹਾ ਕਿ ਕਈ ਪਜਾਬੀ ਗਾਣਿਆਂ ਵਿੱਚ ਜਦੋਂ ਕਿਸੇ ਗਾਇਕ ਦਾ ਬਚਪਣ ਦਿਖਾਇਆ ਜਾਂਦਾ ਹੈ, ਤਾਂ ਉਸ ਸਮੇਂ ਬਚਪਣ ਵਿੱਚ ਉਸ ਗਾਇਕ ਦੇ ਕੇਸ ਰਖੇ ਹੋਏ ਹੁੰਦੇ ਹਨ, ਜਿਹਨਾਂ ਉਪਰ ਉਸਨੇ ਪਟਕਾ ਜਾਂ ਚਿੱਟਾ ਰੁਮਾਲ ਬੰਨਿਆ ਹੁੰਦਾ ਹੈ, ਪਰ ਜਦੋਂ ਇਹ ਬੱਚਾ ਨੌਜਵਾਨ ਦੇ ਰੂਪ ਵਿੱਚ ਦਿਖਾਇਆ ਜਾਂਦਾ ਹੈ ਤਾਂ ਉਸ ਨੂੰ ਕਲੀਨ ਸੇਵ ਦਿਖਾਇਆ ਜਾਂਦਾ ਹੈ, ਅਜਿਹੇ ਗਾਣਿਆਂ ਦਾ ਵੀ ਨੌਜਵਾਨਾਂ ਉਪਰ ਗਲਤ ਅਸਰ ਪੈਂਦਾ ਹੈ| ਅਜਿਹੇ ਗਾਣੇ ਦੇਖ ਸੁਣ ਕੇ ਬਚਪਣ ਵਿਚ ਸਿੱਖ ਕੇਸਾਧਾਰੀ ਰਹੇ ਨੌਜਵਾਨ ਜਵਾਨੀ ਵਿੱਚ ਕਲੀਨ ਸੇਵ ਹੋ ਜਾਂਦੇ ਹਨ| ਇਸ ਲਈ ਗਾਇਕ ਵੀਰਾਂ ਨੂੰ ਆਪਣੇ ਗਾਣਿਆਂ ਦਾ ਫਿਲਮਾਂਕਣ ਕਰਨ ਵੇਲੇ ਇਸ ਗਲ ਦਾ ਵੀ ਧਿਆਨ ਰਖਣਾ ਚਾਹੀਦਾ ਹੈ ਅਤੇ ਬਚਪਣ ਵਿਚ ਸਿੱਖ ਦਿਖਾਏ ਗਏ ਬਚੇ ਨੂੰ ਜਵਾਨੀ ਵਿਚ ਵੀ ਸਿੱਖ ਤੇ ਦਸਤਾਰਧਾਰੀ ਵਿਖਾਇਆ ਜਾਂਣਾ ਚਾਹੀਦਾ ਹੈ|

 

Tags: Jatinder Pal Singh JP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD