Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਨੇ ਤਿੰਨ ਸੋਨ ਤਮਗਿਆਂ ਸਣੇ ਕੁੱਲ 8 ਤਮਗੇ ਜਿੱਤੇ

ਪਰਮਵੀਰ ਸਿੰਘ ਮਾਨ ਤੇ ਜਗਤਾਰ ਸਿੰਘ ਨੇ ਜੂਡੋ ਅਤੇ ਜੈਸਮੀਨ ਕੌਰ ਨੇ ਸ਼ਾਟਪੁੱਟ ਵਿੱਚ ਜਿੱਤਿਆ ਸੋਨ ਤਮਗਾ

Web Admin

Web Admin

5 Dariya News

ਚੰਡੀਗੜ੍ਹ , 11 Jan 2019

Last updated on: Jan 11, 2019, 00:00 IST

ਪੁਣੇ ਵਿਖੇ ਚੱਲ ਰਹੀਆਂ ਖੇਲੋ ਇੰਡੀਆ ਗੇਮਜ਼ ਦੇ ਤੀਜੇ ਦਿਨ ਪੰਜਾਬ ਦੇ ਖਿਡਾਰੀਆਂ ਨੇ ਆਪਣਾ ਵਧੀਆ ਪ੍ਰਦਰਸ਼ਨ ਜਾਰੀ ਰੱਖਦਿਆਂ ਤਿੰਨ ਸੋਨ ਤਮਗਿਆਂ ਸਣੇ ਕੁੱਲ 8 ਤਮਗੇ ਜਿੱਤੇ। ਇਹ ਜਾਣਕਾਰੀ ਪੰਜਾਬ ਦੇ ਖੇਡ ਦਲ ਦੇ ਮੁਖੀ ਅਤੇ ਖੇਡ ਵਿਭਾਗ ਪੰਜਾਬ ਦੇ ਡਾਇਰੈਕਟਰ ਅੰਮ੍ਰਿਤ ਕੌਰ ਗਿੱਲ ਨੇ ਦਿੱਤੀ।ਸ੍ਰੀਮਤੀ ਗਿੱਲ ਨੇ ਦੱਸਿਆ ਨੇ ਜੂਡੋ ਵਿੱਚ ਪੰਜਾਬ ਨੇ ਅੱਜ ਦੋ ਸੋਨ ਤਮਗੇ ਜਿੱਤੇ। ਅੰਡਰ 17 ਵਿੱਚ 81 ਕਿਲੋ ਭਾਰ ਵਰਗ ਵਿੱਚ ਪਰਮਵੀਰ ਸਿੰਘ ਮਾਨ ਅਤੇ 81 ਕਿਲੋ ਤੋਂ ਵੱਧ ਭਾਰ ਵਰਗ ਵਿੱਚ ਜਗਤਾਰ ਸਿੰਘ ਨੇ ਸੋਨ ਤਮਗਾ ਜਿੱਤਿਆ। ਜੈਸਮੀਨ ਕੌਰ ਨੇ ਅੰਡਰ-17 ਦੇ ਸ਼ਾਟਪੁੱਟ ਈਵੈਂਟ ਵਿੱਚ 14.19 ਗੋਲਾ ਸੁੱਟ ਕੇ ਸੋਨੇ ਦਾ ਤਮਗਾ ਜਿੱਤਿਆ। ਉਨ੍ਹਾਂ ਅੱਗੇ ਦੱਸਿਆ ਕਿ ਸੁਮਨ ਰਾਣੀ ਨੇ ਅੰਡਰ-21 ਦੀ 5000 ਮੀਟਰ ਦੌੜ ਵਿੱਚ ਚਾਂਦੀ ਦਾ ਤਮਗਾ ਜਿੱਤਿਆ। ਇਸੇ ਤਰ੍ਹਾਂ ਅਰਸ਼ਦੀਪ ਸਿੰਘ ਨੇ ਅੰਡਰ-21 ਦੇ ਜੈਵਲਿਨ ਥਰੋਅ ਮੁਕਾਬਲੇ ਵਿੱਚ 67.25 ਮੀਟਰ ਥਰੋਅ ਨਾਲ ਕਾਂਸੀ ਦਾ ਤਮਗਾ ਅਤੇ ਨਿਸ਼ਾਨੇਬਾਜ਼ ਅਰਜੁਨ ਬਬੂਟਾ ਨੇ ਅੰਡਰ 21 ਦੇ ਏਅਰ ਰਾਈਫਲ ਈਵੈਂਟ ਵਿੱਚ ਕਾਂਸੀ ਦਾ ਤਮਗਾ ਜਿੱਤਿਆ। ਖੁਸ਼ਬੀਨ ਵੜੈਚ ਨੇ ਤੀਹਰੀ ਛਾਲ ਵਿੱਚ 12.55 ਮੀਟਰ ਛਾਲ ਲਗਾ ਕੇ ਕਾਂਸੀ ਦਾ ਤਮਗਾ ਜਿੱਤਿਆ। ਕੁਸ਼ਤੀ ਦੇ 60 ਕਿਲੋ ਅੰਡਰ 17 ਵਰਗ ਵਿੱਚ ਸਾਹਿਲ ਨੇ ਕਾਂਸੀ ਦਾ ਤਮਗਾ ਜਿੱਤਿਆ।ਖੇਡ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੰਜੇ ਕੁਮਾਰ ਜੋ ਕਿ ਖੁਦ ਖਿਡਾਰੀਆਂ ਨੂੰ ਹੱਲਾਸ਼ੇਰੀ ਦੇਣ ਲਈ ਪੁਣੇ ਵਿਖੇ ਮੌਜੂਦ ਹਨ, ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਹੋਰਨਾਂ ਖਿਡਾਰੀਆਂ ਜਿਨ੍ਹਾਂ ਨੇ ਆਉਣ ਵਾਲੇ ਦਿਨਾਂ ਵਿੱਚ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣਾ ਹੈ, ਨੂੰ ਚੰਗੇ ਪ੍ਰਦਰਸ਼ਨ ਲਈ ਹੌਸਲਾ ਅਫ਼ਜ਼ਾਈ ਕੀਤੀ।

 

Tags: Sports News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD